PUNJABMAILUSA.COM

ਨਕਸਲੀ ਹਮਲਾ: ਸੀਆਰਪੀਐਫ ਦੇ 25 ਜਵਾਨ ਸ਼ਹੀਦ

ਨਕਸਲੀ ਹਮਲਾ: ਸੀਆਰਪੀਐਫ ਦੇ 25 ਜਵਾਨ ਸ਼ਹੀਦ

ਨਕਸਲੀ ਹਮਲਾ: ਸੀਆਰਪੀਐਫ ਦੇ 25 ਜਵਾਨ ਸ਼ਹੀਦ
April 24
21:22 2017

hamla
ਰਾਏਪੁਰ, 24 ਅਪ੍ਰੈਲ (ਪੰਜਾਬ ਮੇਲ)- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ’ਚ ਅੱਜ ਨਕਸਲੀਆਂ ਵੱਲੋਂ ਘਾਤ ਲਾ ਕੇ ਕੀਤੇ ਗਏ ਹਮਲੇ ’ਚ ਸੀਆਰਪੀਐਫ ਦੇ 25 ਜਵਾਨ ਹਲਾਕ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਇਸ ਸਾਲ ਦਾ ਇਹ ਸਭ ਤੋਂ ਭਿਆਨਕ ਹਮਲਾ ਹੈ। ਨਕਸਲੀਆਂ ਨੇ ਇਹ ਹਮਲਾ ਦੱਖਣੀ ਬਸਤਰ ਖ਼ਿੱਤੇ ਦੇ ਕਾਲਾ ਪੱਥਰ ਇਲਾਕੇ ’ਚ ਦੁਪਹਿਰ 12:25 ਵਜੇ ਕੀਤਾ। ਸੀਆਰਪੀਐਫ ਦੇ ਸੀਨੀਅਰ ਅਧਿਕਾਰੀ ਨੇ ਕਿਹਾ,‘‘ਸਾਡੇ 25 ਜਵਾਨ ਹਲਾਕ ਹੋਏ ਹਨ। ਅਸੀਂ ਸਾਰੇ ਜਵਾਨਾਂ ਦਾ ਪਤਾ ਲਾ ਰਹੇ ਹਾਂ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਕਰੀਬ 7 ਤੋਂ 8 ਜਵਾਨ ਅਜੇ ਵੀ ਲਾਪਤਾ ਹਨ।’’ ਅਧਿਕਾਰੀ ਨੇ ਕਿਹਾ ਕਿ 11 ਲਾਸ਼ਾਂ ਪਹਿਲਾਂ ਮਿਲ ਗਈਆਂ ਸਨ ਜਦਕਿ 12 ਤਲਾਸ਼ੀ ਮੁਹਿੰਮ ਦੌਰਾਨ ਮਿਲੀਆਂ। ਇਕ ਜਵਾਨ ਨੇ ਹੈਲੀਕਾਪਟਰ ਰਾਹੀਂ ਲਿਜਾਣ ਸਮੇਂ ਦਮ ਤੋੜਿਆ। ਮੰਨਿਆ ਜਾ ਰਿਹਾ ਹੈ ਕਿ ਕੰਪਨੀ ਕਮਾਂਡਰ ਜੋ ਇੰਸਪੈਕਟਰ ਰੈਂਕ ਦਾ ਅਧਿਕਾਰੀ ਸੀ ਅਤੇ ਦਲ ਦੀ ਅਗਵਾਈ ਕਰ ਰਿਹਾ ਸੀ, ਵੀ ਹਮਲੇ ’ਚ ਮਾਰਿਆ ਗਿਆ। ਅਧਿਕਾਰੀ ਨੇ ਕਿਹਾ ਕਿ ਨਕਸਲੀ ਹਲਾਕ ਹੋਏ ਜਵਾਨਾਂ ਤੋਂ ਦਰਜਨ ਤੋਂ ਵੱਧ ਹਥਿਆਰ ਲੁੱਟ ਕੇ ਲੈ ਗਏ। ਇਹ ਸਾਰੇ ਜਵਾਨ 74ਵੀਂ ਬਟਾਲੀਅਨ ਦੇ ਸਨ ਅਤੇ ਉਨ੍ਹਾਂ ਨੂੰ ਨਕਸਲ ਵਿਰੋਧੀ ਮੁਹਿੰਮ ਲਈ ਇਲਾਕੇ ’ਚ ਤਾਇਨਾਤ ਕੀਤਾ ਗਿਆ ਸੀ। ਸੁਕਮਾ ਦੇ ਵਧੀਕ ਐਸਪੀ ਜੀਤੇਂਦਰ ਸ਼ੁਕਲਾ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਘਟਨਾ ਚਿੰਤਾਗੁਫ਼ਾ ਪੁਲੀਸ ਥਾਣੇ ਦੀ ਹੱਦ ਅੰਦਰ ਬੁਰਕਾਪਾਲ ਪਿੰਡ ਨੇੜੇ ਵਾਪਰੀ ਹੈ। ਹਸਪਤਾਲ ’ਚ ਦਾਖ਼ਲ ਕਰਾਏ ਗਏ ਇਕ ਜ਼ਖ਼ਮੀ ਜਵਾਨ ਨੇ ਦਾਅਵਾ ਕੀਤਾ ਕਿ ਸੀਆਰਪੀਐਫ ਗਸ਼ਤੀ ਪਾਰਟੀ ’ਤੇ ਕਰੀਬ 300 ਨਕਸਲੀਆਂ ਨੇ ਹਮਲਾ ਕੀਤਾ। ਇਸ ਜਵਾਨ ਨੇ ਦੱਸਿਆ,‘‘ਨਕਸਲੀਆਂ ਨੇ ਪਹਿਲਾਂ ਪਿੰਡ ਵਾਸੀਆਂ ਨੂੰ ਸਾਡੀਆਂ ਪੁਜ਼ੀਸ਼ਨਾਂ ਚੈੱਕ ਕਰਨ ਲਈ ਭੇਜਿਆ। ਮੈਂ ਕੁਝ ਮਹਿਲਾ ਨਕਸਲੀਆਂ ਨੂੰ ਵੀ ਦੇਖਿਆ ਅਤੇ ਸਾਰਿਆਂ ਨੇ ਕਾਲੀਆਂ ਵਰਦੀਆਂ ਪਾਈਆਂ ਹੋਈਆਂ ਸਨ ਅਤੇ ਉਹ ਏਕੇ ਸੀਰੀਜ਼ ਵਾਲੀਆਂ ਖ਼ਤਰਨਾਕ ਰਾਈਫਲਾਂ ਨਾਲ ਲੈਸ ਸਨ।’’ ਉਸ ਨੇ ਕਿਹਾ ਕਿ ਸੀਆਰਪੀਐਫ ਜਵਾਨਾਂ ਵੱਲੋਂ ਜਵਾਬੀ ਕਾਰਵਾਈ ਕਰਨ ਕਰ ਕੇ ਮੁਕਾਬਲੇ ’ਚ 10 ਤੋਂ 12 ਨਕਸਲੀ ਵੀ ਮਾਰੇ ਗਏ ਹੋਣਗੇ।
ਨਿਖੇਧੀ: ਸ੍ਰੀ ਰਮਨ ਸਿੰਘ ਦਿੱਲੀ ’ਚ ਸਨ ਅਤੇ ਹਮਲੇ ਦੀ ਖ਼ਬਰ ਸੁਣ ਕੇ ਉਹ ਰਾਏਪੁਰ ਲਈ ਰਵਾਨਾ ਹੋ ਗਏ। ਇਸ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਅਜਿਹੀ ਹਿੰਸਾ ਨਾਲ ਵੱਖਵਾਦੀ ਤਾਕਤਾਂ ਖ਼ਿਲਾਫ਼ ਲੜਾਈ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਅਜਿਹੀਆਂ ਘਟਨਾਵਾਂ ਰੋਕਣ ਲਈ ਇਨ੍ਹਾਂ ਤਾਕਤਾਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰੇ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ