PUNJABMAILUSA.COM

ਨਕੋਦਰ ਬੇਅਦਬੀ ਕਾਂਡ ਬਾਰੇ ਕੀਤੀ ਬਿਆਨਬਾਜ਼ੀ ਅਕਾਲੀ ਦਲ ਨੂੰ ਪੈਣ ਲੱਗੀ ਪੁੱਠੀ

ਨਕੋਦਰ ਬੇਅਦਬੀ ਕਾਂਡ ਬਾਰੇ ਕੀਤੀ ਬਿਆਨਬਾਜ਼ੀ ਅਕਾਲੀ ਦਲ ਨੂੰ ਪੈਣ ਲੱਗੀ ਪੁੱਠੀ

ਨਕੋਦਰ ਬੇਅਦਬੀ ਕਾਂਡ ਬਾਰੇ ਕੀਤੀ ਬਿਆਨਬਾਜ਼ੀ ਅਕਾਲੀ ਦਲ ਨੂੰ ਪੈਣ ਲੱਗੀ ਪੁੱਠੀ
May 15
10:01 2019

ਸਿੱਖ ਜਥੇਬੰਦੀਆਂ ਵੱਲੋਂ ਬਾਦਲ ਕੋਲੋਂ ਪੰਥ ਰਤਨ ਵਾਪਸ ਲੈਣ ਦੀ ਮੰਗ
ਜਲੰਧਰ, 15 ਮਈ (ਪੰਜਾਬ ਮੇਲ)-ਲੋਕ ਸਭਾ ਚੋਣਾਂ ਵਿਚ ਪੰਥਕ ਮੁੱਦਿਆਂ ਨੂੰ ਉਭਾਰਨ ਦੇ ਯਤਨਾਂ ਵਿਚ ਲੱਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਨਕੋਦਰ ਬੇਅਦਬੀ ਕਾਂਡ ਬਾਰੇ ਕੀਤੀ ਗਈ ਬਿਆਨਬਾਜ਼ੀ ਸ਼੍ਰੋਮਣੀ ਅਕਾਲੀ ਦਲ ਨੂੰ ਪੁੱਠੀ ਪੈਣ ਲੱਗੀ ਹੈ। ਵਿਰੋਧੀ ਧਿਰਾਂ ਨੇ ਬਾਦਲ ਦੇ ਇਸ ਬਿਆਨ ਨੂੰ ਕਾਂਗਰਸ ਦੇ ਸੈਮ ਪਿਤਰੋਦਾ ਦੇ ਬਿਆਨ ਤੋਂ ਵੀ ਦੋ ਕਦਮ ਅੱਗੇ ਦੱਸਿਆ ਹੈ। ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਦੁਨੀਆਂ ਭਰ ਦੇ ਸਿੱਖ ਭਾਈਚਾਰੇ ਨੇ ਮੰਗ ਕੀਤੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਕੋਲੋਂ ‘ਫਖ਼ਰ-ਏ-ਕੌਮ ਪੰਥ ਰਤਨ’ ਦੀ ਉਪਾਧੀ ਵਾਪਸ ਲਈ ਜਾਵੇ ਤੇ ਉਹ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣ।
ਸੋਸ਼ਲ ਮੀਡੀਆ ‘ਤੇ ਪ੍ਰਕਾਸ਼ ਸਿੰਘ ਬਾਦਲ ਦੇ ਇਸ ਬਿਆਨ ਨੂੰ ਵਾਰ-ਵਾਰ ਦਿਖਾਇਆ ਜਾ ਰਿਹਾ ਹੈ, ਜਿਸ ਵਿਚ ਉਹ ਨਕੋਦਰ ਕਾਂਡ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਹਿੰਦੇ ਹਨ ਕਿ ਅਜਿਹੇ ਕਾਂਡ ਤਾਂ ਹੁੰਦੇ ਹੀ ਰਹਿੰਦੇ ਹਨ। ਇਸ ਬਿਆਨ ਕਰਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਿੱਥੇ ਪੰਥਕ ਧਿਰਾਂ ਘੇਰ ਰਹੀਆਂ ਹਨ, ਉੱਥੇ ਹੀ ਉਨ੍ਹਾਂ ਦੇ ਸਿਆਸੀ ਵਿਰੋਧੀ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਵੀ ਉਨ੍ਹਾਂ ਦੀ ਆਲੋਚਨਾ ਕਰ ਰਹੇ ਹਨ।
ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਅਤੇ ਪ੍ਰਧਾਨ ਜਸਵੰਤ ਸਿੰਘ ਹੋਠੀ, ਯੂਨਾਈਟਿਡ ਖ਼ਾਲਸਾ ਦਲ ਯੂ.ਕੇ. ਅਤੇ ਆਸਟ੍ਰੇਲੀਆ, ਕੈਨੇਡਾ ਅਤੇ ਜਰਮਨੀ ਤੋਂ ਸਿੱਖ ਜਥੇਬੰਦੀਆਂ ਨੇ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੰਥ ਰਤਨ ਵਾਪਸ ਲੈਣ ਅਤੇ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਤੀਹ ਸਿੱਖ ਜਥੇਬੰਦੀਆਂ ਦੇ ਗੱਠਜੋੜ ‘ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨਜ਼’ ਦੇ ਬੁਲਾਰੇ ਸੁਖਦੇਵ ਸਿੰਘ ਫਗਵਾੜਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਾ ਨਕੋਦਰ ਗੋਲੀ ਕਾਂਡ ਬਾਰੇ ਆਇਆ ਬਿਆਨ ਕਾਂਗਰਸੀ ਆਗੂ ਸੈਮ ਪਿਤਰੋਦਾ ਦੇ ਬਿਆਨ ਤੋਂ ਵੀ ਦੋ ਕਦਮ ਅੱਗੇ ਵਾਲਾ ਹੈ। ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਨਕੋਦਰ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਚੋਣ ਰੈਲੀਆਂ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੇ ਇਸ ਬਿਆਨ ਦੀ ਨਿਖੇਧੀ ਕੀਤੀ ਅਤੇ ਇਸ ਲਈ ਉਨ੍ਹਾਂ ਨੂੰ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ। ਜਸਟਿਸ ਜ਼ੋਰਾ ਸਿੰਘ ਨੇ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ ਤੇ ਇਸ ਲਈ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।
ਕਰਤਾਰਪੁਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀ ਬਾਦਲ ਵੱਲੋਂ ਦਿੱਤੇ ਇਸ ਬਿਆਨ ਦੀ ਚੁਫੇਰਿਓਂ ਨਿੰਦਾ ਹੋ ਰਹੀ ਹੈ। ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾਂ ਨੂੰ ਸਾੜੇ ਜਾਣ ਅਤੇ ਚਾਰ ਸਿੱਖ ਨੌਜਵਾਨਾਂ ਦੀ ਸ਼ਹਾਦਤ ਨੂੰ ਜਿਸ ਤਰ੍ਹਾਂ ਨਾਲ ਉਨ੍ਹਾਂ ਨੇ ਘਟਾ ਕੇ ਦੇਖਿਆ ਹੈ, ਉਸ ਨਾਲ ਸਿੱਖ ਭਾਈਚਾਰੇ ਵਿਚ ਬਾਦਲਾਂ ਪ੍ਰਤੀ ਗੁੱਸਾ ਹੋਰ ਵਧਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article