PUNJABMAILUSA.COM

ਨਗਰ ਕੀਰਤਨ ਦੌਰਾਨ ਸੰਗਤਾਂ ਦਾ ਸੈਲਾਬ

ਨਗਰ ਕੀਰਤਨ ਦੌਰਾਨ ਸੰਗਤਾਂ ਦਾ ਸੈਲਾਬ

ਨਗਰ ਕੀਰਤਨ ਦੌਰਾਨ ਸੰਗਤਾਂ ਦਾ ਸੈਲਾਬ
March 30
17:26 2018

ਗੁਰਦੁਆਰਾ ਮਾਤਾ ਸਾਹਿਬ ਕੌਰ ਹਮਿਲਟਨ ਤੋਂ ਸਜਿਆ ਦੂਜਾ ਵਿਸ਼ਾਲ ਨਗਰ ਕੀਰਤਨ-ਖੂਬ ਰਹੀ ਰੌਣਕ
– ਗਤਕਾ ਪਾਰਟੀਆਂ ਨੇ ਵਿਖਾਇਆ ‘ਸਿੱਖ ਮਾਰਸ਼ਲ ਆਰਟ’
-ਸਥਾਨਕ ਲੋਕਾਂ ਵਿਚ ਵੰਡੇ ਸਿੱਖ ਧਰਮ ਦੀ ਜਾਣਕਾਰੀ ਸਬੰਧੀ ਪਰਚੇ
ਔਕਲੈਂਡ, 30 ਮਾਰਚ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਵਿਦੇਸ਼ਾਂ ਦੇ ਵਿਚ ਸਿੱਖ ਧਰਮ ਦੀ ਪਹਿਚਾਣ ਵਾਸਤੇ ਨਗਰ ਕੀਰਤਨ ਜਾਂ ਕਹਿ ਲਈਏ ‘ਸਿੱਖ ਡੇਅ ਪ੍ਰੇਡ’ ਇਕ ਬਿਹਤਰ ਸਾਧਨ ਹੈ। ਸਥਾਨਕ ਕੌਂਸਿਲ ਅਤੇ ਪੁਲਿਸ ਪ੍ਰਸਾਸ਼ਨ ਦਾ ਸਹਿਯੋਗ ਇਸਨੂੰ ਹੋਰ ਮਾਨਤਾ ਦਿਵਾ ਦਿੰਦਾ ਹੈ। ਅੱਜ ਗੁਰਦੁਆਰਾ ਮਾਤਾ ਸਾਹਿਬ ਕੌਰ ਹਮਿਲਟਨ ਜਿਸ ਦੀ ਸਥਾਪਨਾ ਸੰਨ 2015 ਦੇ ਵਿਚ ਕੀਤੀ ਗਈ ਸੀ, ਤੋਂ ਦੂਜਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਬਹੁਤ ਹੀ ਸੁੰਦਰ ਸਜੇ ਟਰੱਕ ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸਰਪ੍ਰਸਤੀ ਲਈ ਸੁਸ਼ੋਭਿਤ ਕੀਤਾ ਗਿਆ। ਸਿੱਖ ਬਾਣੇ ਵਿਚ ਸਜੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀਆਂ ਨੇ ਇਸ ਨਗਰ ਕੀਰਤਨ ਦੀ ਅਗਵਾਈ ਕੀਤੀ। ਰਸਤੇ ਵਿਚ ਸੰਗਤ ਦੇ ਲਈ ਕਈ ਤਰ੍ਹਾਂ ਦੇ ਪੇਅਯਲ ਅਤੇ ਫਲ ਆਦਿ ਵਰਤਾਏ ਗਏ ਅਤੇ ਨਗਰ ਕੀਰਤਨ ਦੇ ਦਰਸ਼ਨ ਕਰ ਰਹੇ ਸਥਾਨਕ ਲੋਕਾਂ ਨੂੰ ਵੀ ਵੰਡੇ ਗਏ। ਉਨ੍ਹਾਂ ਦੀ ਜਾਣਕਾਰੀ ਸਿੱਖ ਧਰਮ ਬਾਰੇ ਜਾਣਕਾਰੀ ਵੰਡਦੇ ਪਰਚੇ ਵੀ ਵੰਡੇ ਗਏ। ਭਾਈ ਅਮਰੀਕ ਸਿੰਘ ਮੋਰਾਂਵਾਲੀ ਵਾਲਿਆਂ ਦੇ ਰਾਗੀ ਜੱਥੇ ਵੱਲੋਂ ਬਹੁਤ ਹੀ ਸੁੰਦਰ ਸ਼ਬਦ ਗਾਇਨ ਕੀਤੇ ਗਏ ਜਦ ਕਿ ਸੰਗਤ ਨੇ ਗੁਰੂ ਉਪਮਾ ਦੇ ਵਿਚ ਕਵਿਤਾਵਾਂ ਪੜ੍ਹੀਆਂ। ਗੁਰਦੁਆਰਾ ਸਿੱਖ ਸੰਗਤ ਟੌਰੰਗਾ ਸਿਟੀ ਤੋਂ ਭਾਈ ਮਲਕੀਤ ਸਿੰਘ ਸੁੱਜੋਂ ਵਾਲਿਆਂ ਨੇ ਜੱਥੇ ਨੇ ਵੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਰਸਤੇ ਦੇ ਵਿਚ ਨੌਜਵਾਨਾਂ ਨੇ ਗੋਲ ਗੱਪਿਆਂ ਦਾ ਲੰਗਰ ਲਾਇਆ। ਲਗਪਗ ਡੇਢ ਘੰਟੇ ਦੇ ਸਫਰ ਬਾਅਦ ਇਹ ਨਗਰ ਕੀਰਤਨ ਸਫਲਤਾ ਪੂਰਵਕ ਵਾਪਿਸ ਗੁਰਦੁਆਰਾ ਸਾਹਿਬ ਪਹੁੰਚਿਆ। ਸਮਾਪਤੀ ਉਤੇ ਗੁਰੂ ਸਾਹਿਬਾਂ ਦਾ ਸ਼ੁਕਰਾਨਾ ਅਰਦਾਸ ਕੀਤੀ ਗਈ ਅਤੇ ਹਜ਼ੂਰੀ ਰਾਗੀ ਜੱਥੇ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਲੰਗਰ ਛਕਣ ਵਾਸਤੇ ਲੰਬੀਆਂ ਲਾਈਨਾਂ ਲੱਗੀਆਂ ਰਹੀਆਂ। ਹਮਿਲਟਨ ਈਸਟ ਤੋਂ ਸੰਸਦ ਮੈਂਬਰ ਸ੍ਰੀ ਡੇਵਿਡ ਬੈਨੇਟ ਆਪਣੀ ਪਤਨੀ ਦੇ ਨਾਲ ਪਹੁੰਚੇ ਹੋਏ ਸਨ। ਪੰਥ ਦੇ ਪ੍ਰਸਿੱਧ ਕਥਾ ਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਵੀ ਅੱਜ ਆਪਣੇ ਦੀਵਾਨਾਂ ਵਾਸਤੇ ਇਥੇ ਪਹੁੰਚ ਗਏ ਅਤੇ ਨਗਰ ਕੀਰਤਨ ਦੌਰਾਨ ਉਹ ਵੀ ਸੰਗਤਾਂ ਦੇ ਨਾਲ ਹੀ ਰਹੇ। ਆਕਲੈਂਡ ਤੋਂ ਵੀ ਸੰਗਤ ਵਿਸ਼ੇਸ਼ ਤੌਰ ਉਤੇ ਪਹੁੰਚੀ ਹੋਈ ਸੀ ਮੀਡੀਆ ਵੱਲੋਂ ਰੇਡੀਓ ਸਪਾਈਸ ਤੋਂ ਨਰਿੰਦਰ ਬੀਰ ਸਿੰਘ ਵੀ ਖਾਸ ਤੌਰ ‘ਤੇ ਪਹੁੰਚੇ ਸਨ।

News Pic:

NZ P93 ੩੦ March-੧

ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਹਮਿਲਟਨ ਸ਼ਹਿਰ ਤੋਂ ਸਜੇ ਨਗਰ ਕੀਰਤਨ ਵਿਚ ਪੰਜ ਪਿਆਰੇ ਅਤੇ ਸ਼ਾਮਿਲ ਸੰਗਤਾਂ ਦਾ ਭਾਰੀ ਇਕੱਠ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article