PUNJABMAILUSA.COM

ਨਗਰ ਨਿਗਮ ਦੇ ਮੇਅਰਾਂ ਦੀ ਚੋਣ ਲਈ ਨਵਜੋਤ ਸਿੱਧੂ ਨੂੰ ਨਹੀਂ ਮਿਲਿਆ ਸੱਦਾ

ਨਗਰ ਨਿਗਮ ਦੇ ਮੇਅਰਾਂ ਦੀ ਚੋਣ ਲਈ ਨਵਜੋਤ ਸਿੱਧੂ ਨੂੰ ਨਹੀਂ ਮਿਲਿਆ ਸੱਦਾ

ਨਗਰ ਨਿਗਮ ਦੇ ਮੇਅਰਾਂ ਦੀ ਚੋਣ ਲਈ ਨਵਜੋਤ ਸਿੱਧੂ ਨੂੰ ਨਹੀਂ ਮਿਲਿਆ ਸੱਦਾ
January 22
15:21 2018

ਅੰਮ੍ਰਿਤਸਰ, 22 ਜਨਵਰੀ (ਪੰਜਾਬ ਮੇਲ)- ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ਗੀ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ। ਸਰਕਾਰ ਵਲੋਂ 23 ਅਤੇ 25 ਜਨਵਰੀ ਨੂੰ ਕੀਤੀ ਜਾ ਰਹੀ ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਨਗਰ ਨਿਗਮ ਦੇ ਮੇਅਰਾਂ ਦੀ ਚੋਣ ਲਈ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਨਹੀਂ ਮਿਲਿਆ ਹੈ। ਅੰਮ੍ਰਿਤਸਰ ਵਿਚ ਇਸੇ ਮੁੱਦੇ ‘ਤੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਸਿੱਧੂ ਨੇ ਕਿਹਾ, ”ਮੈਂ ਬਿਨਾਂ ਬੁਲਾਏ ਜਾਂ ਤਾਂ ਦਰਬਾਰ ਸਾਹਿਬ ਜਾਂਦਾ ਹਾਂ, ਜਾਂ ਦੁਰਗਿਆਣਾ ਮੰਦਰ ਜਾਂਦਾ ਹਾਂ, ਜਾਂ ਕਿਸੇ ਧਾਰਮਿਕ ਜਗ੍ਹਾ ‘ਤੇ ਜਾਂਦਾ ਹਾਂ, ਮੈਂ ਬਿਨਾਂ ਬੁਲਾਏ ਕਿਤੇ ਨਹੀਂ ਜਾਂਦਾ।” ਹਾਲਾਂਕਿ ਸਿੱਧੂ ਨੇ ਨਾਲ ਹੀ ਇਹ ਵੀ ਕਿਹਾ ਕਿ ਜੋ ਕੈਪਟਨ ਸਾਬ੍ਹ ਕਰ ਰਹੇ ਨੇ ਉਹ ਸਹੀ ਕਰ ਰਹੇ ਨੇ ਤੇ ਮੈਂ ਉਨ੍ਹਾਂ ਦੇ ਨਾਲ ਹਾਂ ਪਰ ਸਿੱਧੂ ਦੇ ਜਵਾਬ ਦਾ ਲਹਿਜ਼ਾ ਆਪਣੇ ਆਪ ਵਿਚ ਸਿਆਸੀ ਤੌਰ ‘ਤੇ ਕਾਫੀ ਕੁਝ ਬਿਆਨ ਕਰ ਰਿਹਾ ਸੀ।
ਜ਼ਿਕਰਯੋਗ ਹੈ ਕਿ 23 ਜਨਵਰੀ ਨੂੰ ਪਟਿਆਲਾ ਦੇ ਮੇਅਰ ਅਤੇ 25 ਜਨਵਰੀ ਨੂੰ ਜਲੰਧਰ ਤੇ ਅੰਮ੍ਰਿਤਸਰ ਦੇ ਮੇਅਰਾਂ ਦੀ ਚੋਣ ਹੋਣੀ ਹੈ। ਇਨ੍ਹਾਂ ਤਿੰਨਾਂ ਸ਼ਹਿਰਾਂ ਦੇ ਮੇਅਰਾਂ ਦੀ ਜ਼ਿੰਮੇਵਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੌਂਪੀ ਗਈ ਹੈ ਇਸ ਦੇ ਬਾਵਜੂਦ ਉਨ੍ਹਾਂ ਨੂੰ ਪਟਿਆਲਾ ਦੇ ਮੇਅਰ ਦੀ ਚੋਣ ਮੌਕੇ ਸੱਦਾ ਨਹੀਂ ਭੇਜਿਆ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article