PUNJABMAILUSA.COM

ਨਦੀ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ‘ਚ ਦਾਖਲ ਹੋਣ ਵਾਲੇ ਅਮਰੀਕੀ ਨੂੰ ਜੇਲ੍ਹ

ਨਦੀ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ‘ਚ ਦਾਖਲ ਹੋਣ ਵਾਲੇ ਅਮਰੀਕੀ ਨੂੰ ਜੇਲ੍ਹ

ਨਦੀ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ‘ਚ ਦਾਖਲ ਹੋਣ ਵਾਲੇ ਅਮਰੀਕੀ ਨੂੰ ਜੇਲ੍ਹ
September 10
09:42 2016

crime
ਔਟਵਾ, 10 ਸਤੰਬਰ (ਪੰਜਾਬ ਮੇਲ)- ਇਕ ਅਮਰੀਕੀ ਵਾਸੀ ਨੂੰ ਗੈਰ ਕਾਨੂੰਨੀ ਢੰਗ ਨਾਲ ਕੈਨੇਡਾ ਦਾਖਲ ਹੋਣ ਲਈ ਦੋ ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਇਹ ਅਮਰੀਕੀ ਹਵਾ ਵਾਲੇ ਗੱਦੇ ਰਾਹੀਂ ਨਦੀ ਪਾਰ ਕਰ ਕੇ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਦਾਖਲ ਹੋਇਆ ਸੀ। ਜਾਣਕਾਰਰੀ ਮੁਤਾਬਿਕ 25 ਸਾਲਾ ਜੌਨ ਬੈਨੇਟ ਨੇ ਨਦੀ ਪਾਰ ਕਰਨ ਲਈ ਵਾਲਮਾਰਟ ਤੋਂ ਇਕ ਹਵਾ ਵਾਲਾ ਗੱਦਾ ਖਰੀਦਿਆ। ਉਸ ਨੇ ਇਸ ਗੱਦੇ ਦੀ ਵਰਤੋਂ ਸੇਂਟ ਕਰੋਕਸ ਨਦੀ ਪਾਰ ਕਰਨ ਲਈ ਕੀਤੀ। ਦੱਸਿਆ ਜਾ ਰਿਹਾ ਹੈ ਕਿ ਜੌਨ ਨੇ ਇਹ ਸੱਭ ਕੁੱਝ ਆਪਣੀ ਕੈਨੇਡੀਅਨ ਪ੍ਰੇਮਿਕਾ ਦੇ ਪਿਆਰ ‘ਚ ਕੀਤਾ। ਉਸ ਦੀ ਪ੍ਰੇਮਿਕਾ ਨੇ ਉਸ ਨੂੰ 7 ਸਤੰਬਰ ਨੂੰ ਨਿਊ ਬਰੰਜ਼ਵਿੱਕ ‘ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਲਈ ਉਤਸ਼ਾਹਿਤ ਕੀਤਾ। ਜਾਣਕਾਰੀ ਮੁਤਾਬਿਕ 25 ਸਾਲਾਂ ਦੇ ਜੌਨ ਬੈਨੇਟ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਪਹਿਲਾਂ ਕੈਲੇ ਬਾਰਡਰ ਰਾਹੀਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਕਸ਼ਟਮ ਅਧਿਕਾਰੀਆਂ ਨੇ ਉਸ ਨੂੰ ਇਸ ਕਰ ਕੇ ਜ਼ਮੀਨੀ ਬਾਰਡਰ ਰਾਹੀਂ ਕੈਨੇਡਾ ‘ਚ ਦਾਖਲ ਹੋਣ ਤੋਂ ਰੋਕ ਦਿੱਤਾ ਕਿਉਂਕਿ ਉਹ ਅਮਰੀਕਾ ‘ਚ ਛੇੜਖਾਨੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਸੀ। ਬੈਨੇਟ ਨੂੰ ਗੈਰ ਕਾਨੂੰਨੀ ਢੰਗ ਨਾਲ ਕੈਨੇਡਾ ‘ਚ ਦਾਖਲ ਹੋਣ ਦੇ ਦੋਸ਼ਾਂ ‘ਚ ਦੋ ਮਹੀਨਿਆਂ ਦੀ ਸਜ਼ਾ ਸੁਣਾਈ ਗਈ ਹੈ। ਪੈਰਵੀਕਰਤਾ ਪੀਟਰ ਥੋਰਨ ਨੇ ਦੱਸਿਆ ਕਿ ਪੁਲਿਸ ਨੇ ਮੁੰਡੇ ਨੂੰ ਕਿਹਾ ਕਿ ਜਦੋਂ ਤੱਕ ਉਹ ਛੇੜਖਾਨੀ ਦੇ ਦੋਸ਼ਾਂ ‘ਚੋਂ ਬਰੀ ਨਹੀਂ ਹੋ ਜਾਂਦਾ ਉਸ ਨੂੰ ਕੈਨੇਡਾ ‘ਚ ਦਾਖਲ ਨਹੀਂ ਹੋਣ ਦਿੱਤਾ ਜਾ ਸਕਦਾ। ਥੋਰਨ ਨੇ ਸੇਂਟ ਜੌਨ ਦੀ ਸੂਬਾਈ ਅਦਾਲਤ ‘ਚ ਦੱਸਿਆ ਕਿ ਮੁੰਡੇ ਨੇ ਜ਼ਮੀਨੀ ਬਾਰਡਰ ਰਾਹੀਂ ਕੈਨੇਡਾ ‘ਚ ਦਾਖਲ ਹੋਣ ਦੀ ਇਜਾਜ਼ਤ ਨਾ ਮਿਲਦਿਆਂ ਦੇਖ ਇਕ ਹਵਾ ਵਾਲਾ ਗੱਦਾ ਖਰੀਦਿਆਂ। ਇਸ ਮਗਰੋਂ ਉਸ ਨੇ ਇਕ ਲੱਕੜ ਦਾ ਬੋਰਡ ਬਣਾਇਆ ਅਤੇ ਗੱਦਾ ਉਸ ‘ਚ ਫਿਟ ਕਰ ਕੇ ਨਦੀ ਦੇ ਪਾਣੀ ‘ਚ ਪੈਡਲ ਮਾਰਦਾ ਹੋਇਆ ਕੈਨੇਡਾ ਦੀ ਸਰਹੱਦ ‘ਚ ਦਾਖਲ ਹੋ ਗਿਆ। ਉਸ ਨੂੰ ਇਕ ਸਥਾਨਕ ਵਾਸੀ ਨੇ ਦੇਖਿਆ। ਇਸ ਮਗਰੋਂ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ ਤੇ ਉਸ ‘ਤੇ ਇੰਗੀਗ੍ਰੇਸ਼ਨ ਅਤੇ ਰਫਿਊਜੀ ਪ੍ਰੋਟੈਕਸ਼ਨ ਐਕਟ ਤਹਿਤ ਸਰਹੱਦ ਪਾਰ ਕਰਨ ਦੇ ਦੋਸ਼ ਤੈਅ ਕੀਤੇ। ਜੌਨ ਬੈਨੇਟ ਨੇ ਅਦਾਲਤ ਨੂੰ ਦੱਸਿਆ ਕਿ ਉਹ ਕੈਨੇਡਾ ‘ਚ ਆਪਣੀ ਗਰਭਪਤੀ ਪ੍ਰੇਮਿਕਾ ਦੀ ਮਦਦ ਲਈ ਦਾਖਲ ਹੋਇਆ ਹੈ ਕਿਉਂਕਿ ਉਸ ਦੇ ਸਾਬਕਾ ਪ੍ਰੇਮੀ ਵੱਲੋਂ ਉਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਤੇ ਉਹ ਆਪਣੀ ਪ੍ਰੇਮਿਕਾ ਦੀ ਮਦਦ ਕਰਨਾ ਚਾਹੁੰਦਾ ਸੀ। ਹਾਲਾਂਕਿ ਦੂਜੀ ਪਾਰਟੀ ਵੱਲੋਂ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article