PUNJABMAILUSA.COM

ਨਨਕਾਣਾ ਸਾਹਿਬ ਵਿਖੇ ਗੁਰਪੁਰਬ ਕਬੱਡੀ ਟੂਰਨਾਮੈਂਟ

ਨਨਕਾਣਾ ਸਾਹਿਬ ਵਿਖੇ ਗੁਰਪੁਰਬ ਕਬੱਡੀ ਟੂਰਨਾਮੈਂਟ

ਨਨਕਾਣਾ ਸਾਹਿਬ ਵਿਖੇ ਗੁਰਪੁਰਬ ਕਬੱਡੀ ਟੂਰਨਾਮੈਂਟ
October 25
10:10 2017

ਸਰ੍ਹੀ, 25 ਅਕਤੂਬਰ (ਸੰਤੋਖ ਸਿੰਘ ਮੰਡੇਰ/ਪੰਜਾਬ ਮੇਲ)¸ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਸਾਲਾਨਾ ਗੁਰਪੁਰਬ 4 ਤੇ 5 ਨਵੰਬਰ ਨੂੰ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਟੂਰਨਾਮੈਂਟ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਪਾਕਿਸਤਾਨ ਕਬੱਡੀ ਫੈਡਰੇਸ਼ਨ ਦੇ ਸਕੱਤਰ ਜਰਨਲ ਰਾਣਾ ਮੁਹੰਮਦ ਸਰਵਰ ਨੇ ਇਸਲਾਮਾਬਾਦ ਤੋਂ ਦੱਸਿਆ ਕਿ ਸਿੱਖ ਧਰਮ ਦੀ ਸੰਸਾਰ ਪੱਧਰ ਉਪਰ ਮਹੱਤਤਾ ਮੁੱਖ ਰੱਖਦੇ ਹੋਏ ਨਨਕਾਣਾ ਸਾਹਿਬ ਵਿਖੇ ਸਾਲਾਨਾ ਗੁਰਪੁਰਬ ਉਪਰ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਕਬੱਡੀ ਦੀ ਖੇਡ ਦਾ ਉਚੇਚਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਇਸ ਕਬੱਡੀ ਟੂਰਨਾਮੈਂਟ ਵਿਚ ਪਾਕਿਸਤਾਨ ਏਅਰ ਫੋਰਸ, ਪਾਕਿਸਤਾਨ ਆਰਮੀ, ਪਾਕਿਸਤਾਨ ਪੁਲਿਸ ਤੇ ਸੂਈ ਗੈਸ ਦੀਆਂ ਟੀਮਾਂ ਭਾਗ ਲੈਣਗੀਆਂ, ਜਿਨ੍ਹਾਂ ਵਿਚ ਪਾਕਿਸਤਾਨ ਦੇ ਸਾਰੇ ਅੰਤਰਰਾਸ਼ਟਰੀ ਪੱਧਰ ਦੇ ਕਬੱਡੀ ਖਿਡਾਰੀ ਸ਼ਾਮਲ ਹਨ। ਲਾਇਲਪੁਰ ਦੇ ਜ਼ਿਲ੍ਹਾ ਕਬੱਡੀ ਕੋਚ ਦੇ ਸੰਚਾਲਕ ਜਨਾਬ ਤਈਅਬ ਸ਼ਾਹ ਗਿਲਾਨੀ ਨੇ ਦੱਸਿਆ ਕਿ ਇਹ ਮੈਚ ਪਾਕਿਸਤਾਨ ਕਬੱਡੀ ਫੈਡਰੇਸ਼ਨ ਤੇ ਕੈਨੇਡੀਅਨ ਕਬੱਡੀ ਫੈਡਰੇਸ਼ਨ ਦੇ ਸਹਿਯੋਗ ਨਾਲ ਨਨਕਾਣਾ ਸਾਹਿਬ ਦੇ ਸਾਲਾਨਾ ਗੁਰਪੁਰਬ ਮੌਕੇ ਬਾਬਾ ਗੁਰੂ ਨਾਨਕ ਡਿਗਰੀ ਕਾਲਜ-ਨਨਕਾਣਾ ਸਾਹਿਬ ਦੀਆਂ ਗਰਾਊਂਡਾਂ ਵਿਖੇ ਹੋਣਗੇ। ਕੈਨੇਡੀਅਨ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਪੁਰੇਵਾਲ ਅਤੇ ਉਪ ਪ੍ਰਧਾਨ ਗੁਰਬਖਸ਼ ਸਿੰਘ ਸੰਘੇੜਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਇਨ੍ਹਾਂ ਟੀਮਾਂ ਦੇ ਜੇਤੂ ਖਿਡਾਰੀਆਂ ਨੂੰ ਇਸ ਸੰਸਥਾ ਵੱਲੋਂ ਦਿਲਖਿੱਚਵੇਂ ਇਨਾਮ ਦਿੱਤੇ ਜਾਣਗੇ। ਕੈਨੇਡੀਅਨ ਕਬੱਡੀ ਫੈਡਰੇਸ਼ਨ ਦੇ ਸਕੱਤਰ ਜਨਰਲ ਸੰਤੋਖ ਸਿੰਘ ਮੰਡੇਰ ਨੇ ਜਾਣਕਾਰੀ ਦਿੱਤੀ ਕਿ ਇਸ ਸਾਲਾਨਾ ਗੁਰਪੁਰਬ ਜਿਸ ਨੂੰ ‘ਨਨਕਾਣੇ ਦਾ ਮੇਲਾ’ ਵੀ ਕਿਹਾ ਜਾਂਦਾ ਹੈ, ਦਾ ਦੂਸਰਾ ਕਬੱਡੀ ਮੈਚ 5 ਨਵੰਬਰ ਨੂੰ ਪੰਜਾਬ ਸਰਕਾਰ, ਪਾਕਿਸਤਾਨ ਵੱਲੋਂ ਲਾਹੌਰ ਵਿਖੇ ਪੰਜਾਬ ਸਪੋਰਟਸ ਸਟੇਡੀਅਮ, ਫਿਰੋਜ਼ਪੁਰ ਰੋਡ ਵਿਖੇ ਰਾਤ ਦੀਆਂ ਰੌਸ਼ਨੀਆਂ ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਦੀ ਪ੍ਰਧਾਨਗੀ ਜਨਾਬ ਜਹਾਂਗੀਰ ਖਾਨਜਾਦਾ, ਮਨਿਸਟਰ ਖੇਡਾਂ ਤੇ ਯੁਵਕ ਸੇਵਾਵਾਂ ਪੰਜਾਬ ਸਰਕਾਰ ਕਰਨਗੇ। ਜਨਾਬ ਮੁਹੰਮਦ ਅਮੀਰ ਜਾਨ, ਡਾਇਰੈਕਟਰ ਜਨਰਲ ਖੇਡ ਵਿਭਾਗ ਪੰਜਾਬ ਲਾਹੌਰ ਅਤੇ ਜਨਾਬ ਮੁਹੰਮਦ ਅਨੀਸ ਡਾਇਰੈਕਟਰ ਪੰਜਾਬ ਖੇਡ ਵਿਭਾਗ, ਪੰਜਾਬ ਸਰਕਾਰ ਨੇ ਕੈਨੇਡਾ, ਅਮਰੀਕਾ, ਇੰਗਲੈਂਡ, ਯੂਰਪੀ ਦੇਸ਼ਾਂ, ਭਾਰਤ ਤੇ ਹੋਰ ਦੇਸ਼ਾਂ ਤੋਂ ਨਨਕਾਣਾ ਸਾਹਿਬ ਆਉਣ ਵਾਲੇ ਸਿੱਖ ਯਾਤਰੂਆਂ ਤੇ ਸ਼ਰਧਾਲੂਆਂ ਨੂੰ ਸੱਦਾ ਪੱਤਰ ਵੀ ਦਿੱਤਾ ਹੈ, ਤਾਂ ਜੋ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਤੋਂ ਬਾਬਾ ਨਾਨਕ ਦੀ ਮਹਾਨ ਬਾਣੀ ਦੇ ਨਾਲ-ਨਾਲ ਮਨੁੱਖੀ ਸਰੀਰ ਦੀ ਸਾਂਭ-ਸੰਭਾਲ ਦਾ ਸੁਨੇਹਾ ਖੇਡਾਂ ਰਾਹੀਂ ਦਿੱਤਾ ਜਾਵੇ। ਪਾਕਿਸਤਾਨ ਕਬੱਡੀ ਟੀਮ ਦੇ ਮੁੱਖ ਕੋਚ ਜਨਾਬ ਤਾਹੀਰ ਵਹੀਦ ਜੱਟ ਨੇ ਦੱਸਿਆ ਕਿ ਸਾਰੇ ਕਬੱਡੀ ਮੈਚ ਅੰਤਰਰਾਸ਼ਟਰੀ ਕਬੱਡੀ ਰੂਲਾਂ ਅਨੁਸਾਰ ਖੇਡੇ ਜਾਣਗੇ। ਬਾਬਾ ਗੁਰੂ ਨਾਨਕ ਦੇਵ ਜੀ ਸਪੋਰਟਸ ਤੇ ਐਜੂਕੇਸ਼ਨ ਸੁਸਾਇਟੀ ਉੱਤਰੀ ਅਮਰੀਕਾ ਵੱਲੋਂ ਇਸ ਸਾਰੇ ਕਾਰਜ ਲਈ ਉਚੇਚਾ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਦੇ ਚੇਅਰਮੈਨ ਕਿਰਪਾਲ ਸਿੰਘ ਸਹੋਤਾ, ਉਪ ਚੇਅਰਮੈਨ ਗੁਰਜੀਤ ਸਿੰਘ ਪੁਰੇਵਾਲ, ਪ੍ਰਧਾਨ ਹਰਦੁਮਣ ਸਿੰਘ ਸੰਘੇੜਾ, ਉਪ ਚੇਅਰਮੈਨ ਸੁੱਖੀ ਘੁੰਮਣ, ਧਾਰਮਿਕ ਮਸਲੇ ਜਸਵੰਤ ਸਿੰਘ ਹੋਠੀ, ਕਾਨੂੰਨੀ ਮਸਲੇ ਮੁਹਿੰਦਰ ਸਿੰਘ ਮਾਨ, ਸੋਢੀ ਸਿੰਘ ਸੋਢੀ ਪਿੰ੍ਰਸੀਪਲ ਸਰਵਣ ਸਿੰਘ, ਸਾਧੂ ਸਿੰਘ ਉਪਲ, ਅਮਰਜੀਤ ਸਿੰਘ ਤਖਰ, ਕਾਲਾ ਟਰੇਸੀ, ਮਨਮੋਹਨ ਧਾਲੀਵਾਲ, ਹਰਦੀਪ ਗਿੱਲ, ਅਮਨ ਟਿਮਾਨਾ, ਜਤਿੰਦਰ ਜੌਹਲ ਆਦਿ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article