PUNJABMAILUSA.COM

ਨਨਕਾਣਾ ਸਾਹਿਬ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਗੁਰੂ ਨਾਨਕ ਯੂਨੀਵਰਸਿਟੀ ਬਣਾਉਣ ਦਾ ਐਲਾਨ

ਨਨਕਾਣਾ ਸਾਹਿਬ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਗੁਰੂ ਨਾਨਕ ਯੂਨੀਵਰਸਿਟੀ ਬਣਾਉਣ ਦਾ ਐਲਾਨ

ਨਨਕਾਣਾ ਸਾਹਿਬ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਗੁਰੂ ਨਾਨਕ ਯੂਨੀਵਰਸਿਟੀ ਬਣਾਉਣ ਦਾ ਐਲਾਨ
February 10
09:53 2019

ਬੱਲੋਕੀ (ਨਨਕਾਣਾ), 10 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਇੱਥੋਂ ਥੋੜ੍ਹੀ ਦੂਰ ਬੱਲੋਕੀ ਵਿਚ ਇਕ ਸਮਾਗਮ ਦੌਰਾਨ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਹੈ। ਗੂਗਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਖ਼ਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਾਬਾ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਇਕ ਜੰਗਲੀ ਰੱਖ ਬਣਾਵੇਗੀ ਅਤੇ ਨਨਕਾਣਾ ਸਾਹਿਬ ਵਿਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਵੀ ਕਾਇਮ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸ਼ਨਿਚਰਵਾਰ ਨੂੰ ਬੱਲੋਕੀ ਵਿਚ ਪੌਦੇ ਲਾਉਣ ਦੀ ਮੁਹਿੰਮ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਜੰਗਲਾਂਂ ਦੀ ਹਰ ਕੀਮਤ ’ਤੇ ਰਾਖੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਲ ਖੇਤਰ ਵਿਚ ਪੱਟੇ ’ਤੇ ਦਿੱਤੀ ਜੰਗਲੀ ਜ਼ਮੀਨ ਮੁੜ ਹਾਸਲ ਕੀਤੀ ਜਾਵੇਗੀ ਅਤੇ ਪਾਕਿਸਤਾਨ ਵਿਚ ਜੰਗਲ ਹੇਠਲਾ ਇਲਾਕਾ ਖਿੱਤੇ ਦੇ ਹੋਰਨਾਂ ਮੁਲਕਾਂ ਨਾਲੋਂ ਕਾਫ਼ੀ ਘੱਟ ਹੈ। ਉਨ੍ਹਾਂ ਧਿਆਨ ਦਿਵਾਇਆ ਕਿ ਚੀਚਾਵਤਨੀ, ਮੀਆਂਵਾਲੀ ਅਤੇ ਚੰਗਾ ਆਦਿ ਵਿਚਲੇ ਜੰਗਲੀ ਇਲਾਕੇ ਖਤਮ ਹੋ ਗਏ ਹਨ। ਪ੍ਰਧਾਨ ਮੰਤਰੀ ਨੇ ਕਿਹਾ ‘‘ ਪਾਕਿਸਤਾਨ ਦੇ ਸੱਤਰ ਫੀਸਦੀ ਜੰਗਲ ਪਿਛਲੇ ਕੁਝ ਸਾਲਾਂ ਵਿਚ ਹੀ ਕੱਟੇ ਜਾ ਚੁੱਕੇ ਹਨ ਜਿਸ ਕਰ ਕੇ ਸਾਡੇ ਵਾਤਾਵਰਨ ਵਿਚ ਅਸੰਤੁਲਨ ਪੈਦਾ ਹੋ ਗਿਆ ਹੈ। ਹੁਣ ਅਸੀਂ ਬਿਲਡਰਾਂ ਨੂੰ ਬਹੁ-ਮੰਜ਼ਿਲਾਂ ਉਸਾਰਨ ਲਈ ਕਹਿ ਰਹੇ ਹਾਂ ਤਾਂ ਕਿ ਸਾਨੂੰ ਇਮਾਰਤਾਂ ਦੀ ਉਸਾਰੀ ਲਈ ਜ਼ਿਆਦਾ ਜੰਗਲ ਨਾ ਕੱਟਣੇ ਪੈਣ। ਹਵਾ ਦਾ ਪ੍ਰਦੂਸ਼ਣ ਵਧਣ ਕਰ ਕੇ ਪਾਕਿਸਤਾਨ ਦੇ ਬੱਚਿਆਂ ਦੀ ਸਿਹਤ ’ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article