PUNJABMAILUSA.COM

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ
August 09
07:00 2018

ਵਾਸ਼ਿੰਗਟਨ, 9 ਅਗਸਤ (ਪੰਜਾਬ ਮੇਲ)- ਸਾਬਕਾ ਰੂਸੀ ਜਾਸੂਸ ਸਰਗੇਈ ਅਤੇ ਉਨ੍ਹਾਂ ਦੀ ਧੀ ਯੂਲੀਆ ‘ਤੇ ਬ੍ਰਿਟੇਨ ਵਿਚ ਨਰਵ ਏਜੰਟ ਰਾਹੀਂ ਹੋਏ ਹਮਲੇ ਵਿਚ ਹੁਣ ਅਮਰੀਕਾ ਵੀ ਰੂਸ ਦੇ ਖ਼ਿਲਾਫ਼ ਖੁਲ੍ਹ ਕੇ ਆ ਖੜ੍ਹਾ ਹੋਇਆ ਹੈ। ਅਮਰੀਕਾ ਦਾ ਕਹਿਣਾ ਹੈ ਕਿ ਉਸ ਨੇ ਇਹ ਦੇਖਿਆ ਕਿ ਪਾਬੰਦੀਸ਼ੁਦਾ ਰਸਾਇਣ ਨਾਲ ਇਹ ਹਮਲਾ ਰੂਸ ਨੇ ਹੀ ਕਰਵਾਇਆ ਸੀ ਅਤੇ ਇਸ ਲਈ ਉਹ ਹੁਣ ਰੂਸ ‘ਤੇ ਪਾਬੰਦੀਆਂ ਦਾ ਐਲਾਨ ਕਰੇਗਾ।
ਇਸ ਦਾ ਐਲਾਨ ਬੁਧਵਾਰ ਨੂੰ ਅਮਰੀਕੀ ਵਿਦੇਸ਼ ਮੰਤਰਾਲੇ ਨੇ ਕੀਤਾ। ਅਮਰੀਕੀ ਵਿਦੇਸ਼ ਮੰਤਰਾਲੇ ਦੀ ਅਧਿਕਾਰੀ ਹੈਦਰ ਨੇ Îਇਕ ਬਿਆਨ ਵਿਚ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਨੇ 1991 ਦੇ ਕੈਮੀਕਲ ਐਂਡ ਬਾਇਓਲੌਜੀਕਲ ਵੈਪੰਸ ਕੰਟਰੋਲ ਐਂਡ ਵਾਰਫੇਅਰ ਐਲੀਮਿਨੇਸ਼ਨ ਐਕਟ ਤਹਿਤ ਇਹ ਦੇਖਿਆ ਕਿ ਰੂਸ ਨੇ ਕੌਮਾਂਤਰੀ ਕਾਨੂੰਨ ਦੀ ਉਲੰਘਣਾ ਕਰਦੇ ਹੋਏ ਰਸਾÎਇਣਕ ਜਾਂ ਜੈਵਿਕ ਹਥਿਆਰਾਂ ਦੀ ਵਰਤੋਂ ਕੀਤੀ ਸੀ। ਹੈਦਰ ਨੇ ਕਿਹਾ ਕਿ ਇਹ ਪਾਬੰਦੀਆਂ 22 ਅਗਸਤ ਤੋਂ ਲਾਗੂ ਹੋਣਗੀਆਂ।
ਦੱਸਣਯੋਗ ਹੈ ਕਿ ਇਸੇ ਸਾਲ 4 ਮਾਰਚ ਨੂੰ 66 ਸਾਲ ਦੇ ਸਰਗੇਈ ਅਤੇ ਉਨ੍ਹਾਂ ਦੀ 33 ਸਾਲਾ ਧੀ ਇੰਗਲੈਂਡ ਵਿਚ ਸੈਲਿਸਬਰੀ ਸਿਟੀ ਸੈਂਟਰ ਵਿਚ ਇਕ ਬੈਂਚ ‘ਤੇ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਸਨ। ਉਨ੍ਹਾਂ ਦੀ ਹਾਲਤ ਬਹੁਤ ਖਰਾਬ ਸੀ ਲੇਕਿਨ ਕਈ ਹਫ਼ਤੇ ਤੱਕ ਹਸਪਤਾਲ ਵਿਚ ਰਹਿਣ ਤੋਂ ਬਾਅਦ ਉਹ ਪੂਰੀ ਤਰ੍ਹਾਂ ਠੀਕ ਹੋ ਗਏ।
ਇਸ ਘਟਨਾ ਨੇ ਬ੍ਰਿਟੇਨ ਅਤੇ ਰੂਸ ਦੇ ਸਬੰਧਾਂ ਨੂੰ ਵੀ ਤਲਖ ਕਰ ਦਿੱਤਾ ਸੀ। ਇਸ ਹਮਲੇ ਦਾ ਦੋਸ਼ ਰੂਸ ‘ਤੇ ਲਾਉਂਦੇ ਹੋਏ ਪਹਿਲਾਂ ਬ੍ਰਿਟੇਨ ਨੇ ਅਤੇ ਫੇਰ ਉਸ ਦੇ ਸਮਰਥਨ ਵਿਚ 20 ਤੋਂ ਜ਼ਿਆਦਾ ਦੇਸ਼ਾਂ ਨੇ ਅਪਣੇ ਇੱਥੋਂ ਰੂਸੀ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। ਅਮਰੀਕਾ ਨੇ ਵੀ ਅਪਣੇ ਇੱਥੋਂ 60 ਰੂਸੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ ਸੀ ਅਤੇ ਸਿਆਟਲ ਦਾ ਰੂਸੀ ਦੂਤਘਰ ਬੰਦ ਕਰ ਦਿੱਤਾ ਸੀ।
ਹਾਲਾਂਕਿ ਰੂਸ ਨੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਹੋਣ ਤੋਂ ਇਨਕਾਰ ਕੀਤਾ ਸੀ। ਬ੍ਰਿਟੇਨ ਦੀ ਸਰਕਾਰ ਨੇ ਕਿਹਾ ਸੀ ਕਿ ਇਸ ਹਮਲੇ ਵਿਚ ਰੂਸ ਵਿਚ ਬਣੇ ਨਰਵ ਏਜੰਟ ਨੋਵਿਚੋਕ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਹਮਲੇ ਦੇ ਤਿੰਨ ਮਹੀਨੇ ਬਾਅਦ ਹੀ ਦੋ ਹੋਰ ਲੋਕ ਵਿਲਟਸ਼ਰ ਸਥਿਤ ਅਪਣੇ ਘਰ ਵਿਚ ਇਸੇ ਤਰ੍ਹਾਂ ਦੇ ਹਮਲੇ ਵਿਚ ਬੇਹੋਸ਼ ਮਿਲੇ ਸਨ। ਜਾਂਚ ਤੋਂ ਬਾਅਦ ਅਮਰੀਕਾ ਵੀ ਸੈਨਿਕ ਰਿਸਰਚ ਲੈਬ ਦੇ ਵਿਗਿਆਨੀਆਂ ਨੇ ਦੇਖਿਆ ਸੀ ਕਿ ਇਸ ਹਮਲੇ ਵਿਚ ਵੀ ਨੋਵਿਚੋਕ ਦਾ ਇਸਤੇਮਾਲ ਕੀਤਾ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ