PUNJABMAILUSA.COM

ਨਰਿੰਦਰ ਮੋਦੀ ਦਾ ਅਮਰੀਕਾ ਨੂੰ ਇੰਤਜ਼ਾਰ

ਨਰਿੰਦਰ ਮੋਦੀ ਦਾ ਅਮਰੀਕਾ ਨੂੰ ਇੰਤਜ਼ਾਰ

ਨਰਿੰਦਰ ਮੋਦੀ ਦਾ ਅਮਰੀਕਾ ਨੂੰ ਇੰਤਜ਼ਾਰ
June 15
09:09 2017

ਵਾਸ਼ਿੰਗਟਨ, 15 ਜੂਨ (ਪੰਜਾਬ ਮੇਲ) – ਭਾਰਤ ‘ਚ ਨਰਿੰਦਰ ਮੋਦੀ ਦੀ ਸਰਕਾਰ ਨੂੰ ਤਿੰਨ ਸਾਲ ਪੂਰੇ ਹੋ ਗਏ। ਬੇਸ਼ੱਕ ਇਨ੍ਹਾਂ ਤਿੰਨ ਸਾਲਾਂ ‘ਚ ਪ੍ਰਧਾਨ ਮੰਤਰੀ ਮੋਦੀ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ‘ਚੋਂ ਬਹੁਤ ਸਾਰੇ ਵਾਅਦੇ ਹਾਲੇ ਵੀ ਪੂਰੇ ਨਹੀਂ ਹੋਏ ਪਰ ਮੋਦੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਹੁਣ ਤੱਕ ਚੰਗਾ ਰਾਜ ਪ੍ਰਬੰਧ ਜ਼ਰੂਰ ਦਿੱਤਾ ਹੈ। ਇਸ ਚੰਗੇ ਰਾਜ ਪਬੰਧ ‘ਤੇ ਹਾਲੀਆ ਵਿਧਾਨ ਸਭਾ ਚੋਣਾਂ ‘ਚ ਵੀ ਲੋਕਾਂ ਨੇ ਮੋਹਰ ਲਾਈ ਹੈ ਤੇ ਨੋਟਬੰਦੀ ਦੇ ਬਾਵਜੂਦ ਕਈ ਸੂਬਿਆਂ ‘ਚ ਭਾਜਪਾ ਨੂੰ ਜਿੱਤ ਹਾਸਲ ਹੋਈ। ਮੋਦੀ ਸਰਕਾਰ ਵੱਲੋਂ ਜਿਹੜੇ ਕੰਮ ਕੀਤੇ ਜਾ ਰਹੇ ਹਨ ਹੋ ਸਕਦਾ ਹੈ ਕਿ ਉਨ੍ਹਾਂ ਦੇ ਨਤੀਜੇ ਦੇਰੀ ਨਾਲ ਆਉਣ ਪਰ ਪ੍ਰਧਾਨ ਮੰਤਰੀ ਬਣਨ ਮਗਰੋਂ ਜਿਸ ਤਰ੍ਹਾਂ ਨਰਿੰਦਰ ਮੋਦੀ ਜੀ ਨੇ ਭਾਰਤ ਦਾ ਨਾਂਅ ਪੂਰੀ ਦੁਨੀਆ ‘ਚ ਚਮਕਾਇਆ ਹੈ, ਉਸ ਦੀ ਸ਼ਾਲਾਘਾ ਕਰਨੀ ਬਣਦੀ ਹੈ। ਹਾਲਾਂਕਿ ਭਾਰਤ ਦੇ ਪਿਛਲੇ ਪ੍ਰਧਾਨ ਮੰਤਰੀਆਂ ਨੇ ਵੀ ਭਾਰਤ ਨੂੰ ਵਿਸ਼ਵੀ ਮੰਚ ‘ਤੇ ਮਜ਼ਬੂਤੀ ਦਿੱਤੀ ਹੈ ਪਰ ਨਰਿੰਦਰ ਮੋਦੀ ਦੇ ਵੱਡੇ ਦੇਸ਼ਾਂ ਨਾਲ ਦੋਸਤਾਨਾ ਸਬੰਧ ਬਣਾਉਣ ਦੇ ਅੰਦਾਜ਼ ਨੇ ਸਭ ਨੂੰ ਕਾਇਲ ਕੀਤਾ ਹੈ। ਹੁਣ ਵਿਸ਼ਵ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਵਜੋਂ ਜਾਣੇ ਜਾਂਦੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਦੇ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸੇ ਮਹੀਨੇ ਅਮਰੀਕਾ ਆ ਰਹੇ ਹਨ ਤੇ 26 ਜੂਨ ਨੂੰ ਦੋਵਾਂ ਨੇਤਾਵਾਂ ਵਿਚਾਲੇ ਮੁਲਾਕਾਤ ਹੋਵੇਗੀ। ਵਿਸ਼ਵ ਦੇ ਵੱਡੇ ਦੇਸ਼ਾਂ ਦੀ ਨਜ਼ਰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰਾਂ ਦੇ ਨੇਤਾਵਾਂ ‘ਤੇ ਟਿਕੀ ਹੈ। ਦੋਵਾਂ ਨੇਤਾਵਾਂ ‘ਚ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋਣ ਦੀ ਸੰਭਾਵਨਾ ਹੈ ਜਿਨ੍ਹਾਂ ‘ਚ ਕੂਟਨੀਤਕ ਮੁੱਦਿਆਂ ਸਣੇ ਸੋਸ਼ਲ ਤੇ ਆਰਥਿਕ ਮੁੱਦੇ ਵੀ ਸ਼ਾਮਲ ਹਨ। ਡੋਨਾਲਡ ਟਰੰਪ ਨੇ ਅਮਰੀਕਾ ਦਾ ਰਾਸ਼ਟਰਪਤੀ ਬਣਨ ਮਗਰੋਂ ਐੱਚ-1ਬੀ ਵੀਜ਼ਾ ‘ਚ ਸਖ਼ਤੀ ਕਰ ਕੇ ‘ਅਮਰੀਕਾ ਫਸਟ’ ਤਹਿਤ ਵਿਦੇਸ਼ੀ ਕਾਮਿਆਂ ਦੀਆਂ ਨੌਕਰੀਆਂ ‘ਚ ਕਟੌਤੀ ਕੀਤੀ ਤੇ ਅਮਰੀਕੀਆਂ ਨੂੰ ਪਹਿਲਾਂ ਨੌਕਰੀ ਦੇਣ ਦੀ ਨੀਤੀ ਅਪਣਾਈ ਹੈ ਜਿਸ ਤੋਂ ਸਾਫ਼ ਹੈ ਕਿ ਭਾਰਤੀ ਹੁਨਰਮੰਦ ਕਾਮਿਆਂ ਨੂੰ ਹੁਣ ਸਿੱਧੇ ਜਾਂ ਅਸਿੱਧੇ ਢੰਗ ਨਾਲ ਅਮਰੀਕਾ ‘ਚੋਂ ਕੱਢਣ ਦੀ ਤਿਆਰੀ ਹੈ। ਹੁਣ ਇਹ ਦੇਖਣਾ ਵੀ ਦਿਲਚਸਪ ਹੋਵੇਗਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਭਾਰਤੀ ਹੁਨਰਮੰਦ ਕਾਮਿਆਂ ਨੂੰ ਅਮਰੀਕਾ ‘ਚ ਬਣਾਈ ਰੱਖਣ ਲਈ ਕਿਸ ਤਰ•ਾਂ ਮਸਲੇ ਨੂੰ ਹੱਲ ਕਰਨਗੇ। ਇਸੇ ਤੋਂ ਇਲਾਵਾ ਅਮਰੀਕਾ ‘ਚ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਮਗਰੋਂ ਭਾਰਤੀਆਂ ‘ਤੇ ਨਸਲੀ ਹਮਲੇ ਵੀ ਵਧੇ ਹਨ। ਖ਼ਾਸ ਤੌਰ ‘ਤੇ ਸਿੱਖਾਂ ਨੂੰ ਨਸਲੀ ਤੌਰ ‘ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਾਲਾਂਕਿ ਬੀਤੇ ਦਿਨੀਂ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅਮਰੀਕਾ ‘ਚ ਭਾਰਤੀ ਰਾਜਦੂਤ ਨੂੰ ਅਮਰੀਕੀ ਪ੍ਰਸ਼ਾਸਨ ਨਾਲ ਗੱਲ ਕਰ ਕੇ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ ਪਰ ਜੇ ਇਸ ਮੁੱਦੇ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਸਿੱਧੇ ਤੌਰ ‘ਤੇ ਅਮਰੀਕੀ ਰਾਸ਼ਟਰਪਤੀ ਨਾਲ ਗੱਲ ਕਰਦੇ ਹਨ ਤਾਂ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ ਕੂਟਨੀਤਕ ਤੇ ਆਰਥਿਕ ਮੁੱਦਿਆਂ ‘ਤੇ ਵੀ ਚਰਚਾ ਹੋਵੇਗੀ। ਅੱਜ ਅਮਰੀਕਾ, ਰੂਸ ਤੇ ਚੀਨ, ਵਿਸ਼ਵ ਦੀਆਂ ਤਿੰਨ ਸਭ ਤੋਂ ਵੱਡੀਆਂ ਤਾਕਤਾਂ ਹਨ। ਅਮਰੀਕਾ ਤੇ ਰੂਸ ਦੇ ਰਿਸ਼ਤਿਆਂ ‘ਚ ਲੰਬੇ ਸਮੇਂ ਤੋਂ ਖੱਟਾਸ ਚਲਦੀ ਆ ਰਹੀ ਹੈ। ਰੂਸ ਨਾਲ ਚੀਨ ਦੇ ਚੰਗੇ ਸਬੰਧ ਹੋਣ ਦੇ ਨਾਲ-ਨਾਲ ਭਾਰਤ ਦੇ ਵੀ ਰੂਸ ਨਾਲ ਚੰਗੇ ਸਬੰਧ ਹਨ। ਪ੍ਰਮਾਣੂ ਊਰਜਾ ਤੋਂ ਲੈ ਕੇ ਹਥਿਆਰਾਂ, ਜਹਾਜ਼ਾਂ ਦੀ ਸਪਲਾਈ ‘ਚ ਰੂਸ ਭਾਰਤ ਦਾ ਮੁੱਖ ਭਾਈਵਾਲ ਹੈ। ਹਾਲਾਂਕਿ ਭਾਰਤ ਦੇ ਅਮਰੀਕਾ ਨਾਲ ਵੀ ਰੂਸ ਵਰਗੇ ਹੀ ਸਬੰਧ ਹਨ ਪਰ ਫਿਰ ਵੀ ਪਿਛਲੇ ਕੁੱਝ ਸਮੇਂ ਤੋਂ ਅਮਰੀਕਾ ਦੇ ਮਨ ‘ਚ ਇਸ ਗੱਲ ਨੂੰ ਲੈ ਕੇ ਸ਼ੱਕ ਪੈਦਾ ਹੋ ਗਿਆ ਹੈ ਕਿ ਭਾਰਤ ਰੂਸ ਨੂੰ ਜ਼ਿਆਦਾ ਤਰਜੀਹ ਦੇ ਰਿਹਾ ਹੈ। ਸ਼ਾਇਦ ਇਹੀ ਕਾਰਨ ਹੈ ਕਿ ਅੱਤਵਾਦ ਦੇ ਪਨਾਹਗਾਹ ਬਣੇ ਪਾਕਿਸਤਾਨ ‘ਤੇ ਅਮਰੀਕਾ ਵੱਲੋਂ ਜਿਸ ਕਦਰ ਸ਼ਿਕੰਜਾ ਕੱਸਿਆ ਜਾਣਾ ਚਾਹੀਦਾ ਸੀ, ਉਹ ਤੇਜ਼ੀ ਹਾਲੇ ਨਜ਼ਰ ਨਹੀਂ ਆਈ। ਇਸ ਲਈ ਪ੍ਰਧਾਨ ਮੰਤਰੀ ਮੋਦੀ ਅੱਗੇ ਇਹ ਵੀ ਵੱਡੀ ਚੁਣੌਤੀ ਹੈ ਕਿ ਉਹ ਕਿਸ ਤਰ•ਾਂ ਅਮਰੀਕਾ ਦਾ ਭਰੋਸਾ ਜਿੱਤਣਗੇ ਅਤੇ ਅਮਰੀਕਾ-ਰੂਸ ਸਬੰਧਾਂ ‘ਚ ਕਿਹੜੇ ਢੰਗ ਨਾਲ ਸੰਤੁਲਨ ਬਿਠਾਉਣਗੇ। ਅੱਤਵਾਦ ਦੇ ਮੁੱਦੇ ‘ਤੇ ਮੋਦੀ ਪਾਕਿਸਤਾਨ ‘ਤੇ ਦਬਾਅ ਬਣਾਉਣ ਲਈ ਵੀ ਅਮਰੀਕੀ ਰਾਸ਼ਟਰਪਤੀ ਨਾਲ ਚਰਚਾ ਕਰ ਸਕਦੇ ਹਨ। ਵਪਾਰਕ ਮੁੱਦਿਆਂ ਦੀ ਗੱਲ ਕਰੀਏ ਤਾਂ ਡੋਨਾਲਡ ਟਰੰਪ ਪੇਸ਼ੇ ਵਜੋਂ ਇਕ ਬਿਜ਼ਨਸਮੈਨ ਹਨ ਤੇ ਉਹ ਭਾਰਤ ਨੂੰ ਇਕ ਵੱਡੀ ਮੰਡੀ ਵਜੋਂ ਦੇਖ ਰਹੇ ਹਨ। ਦੂਜੇ ਪਾਸੇ ਭਾਰਤ ਵੀ ਚਾਹੁੰਦਾ ਹੈ ਕਿ ਅਮਰੀਕਾ ਭਾਰਤੀ ਮਾਲ ਦੀ ਬਰਾਮਦਗੀ ਵਧਾਏ ਜਿਸ ਨਾਲ ਭਾਰਤ ਨੂੰ ਜ਼ਿਆਦਾ ਫਾਇਦਾ ਹੋਵੇਗਾ। ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਦਾ ਇਕ ਮਾਣਮੱਤਾ ਇਤਿਹਾਸ ਰਿਹਾ ਹੈ। ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਵੀ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨਾਲ ਬਹੁਤ ਚੰਗੇ ਸਬੰਧ ਰਹੇ ਹਨ। ਦੋਵਾਂ ਨੇਤਾਵਾਂ ਦੀ ਅਗਵਾਈ ‘ਚ ਕਈ ਵੱਡੇ ਕੂਟਨੀਤਕ ਤੇ ਵਪਾਰਕ ਸਮਝੌਤੇ ਹੋਏ। ਇਸ ਮਗਰੋਂ ਓਬਾਮਾ ਤੇ ਮੋਦੀ ਦੀ ਦੋਸਤੀ ਨੇ ਵੀ ਭਾਰਤ-ਅਮਰੀਕਾਂ ਸਬੰਧਾਂ ਨੂੰ ਨਵੀਂ ਉਚਾਈ ਦਿੱਤੀ। ਤੇ ਹੁਣ ਮੋਦੀ ਤੇ ਟਰੰਪ ਨਵੀਂ ਇਬਾਦਤ ਲਿਖਣ ਜਾ ਰਹੇ ਹਨ। ਅਸੀਂ ਉਮੀਦ ਕਰਦੇ ਹਾਂ ਕਿ ਟਰੰਪ ਅਤੇ ਮੋਦੀ ਦੀ ਮੁਲਾਕਾਤ ਮਗਰੋਂ ਇਸ ਦੇ ਸਾਰਥਿਕ ਸਿੱਟੇ ਨਿਕਲਣਗੇ ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤਿਆਂ ਦੀਆਂ ਤੰਦਾਂ ਹੋਰ ਮਜ਼ਬੂਤ ਹੋਣਗੀਆਂ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article