ਨਰਿੰਦਰ ਮੋਦੀ ਦੀ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਮਿਲੇ 25,755 ਡਿਸ ਲਾਇਕ

99
Share

ਚੰਡੀਗੜ੍ਹ, 28 ਦਸੰਬਰ (ਪੰਜਾਬ ਮੇਲ)-  ਕਿਸਾਨੀ ਅੰਦੋਲਨ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਲ 2020 ਦਾ ਆਖਰੀ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ਕੀਤਾ। ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਨ ਵਾਲੇ ਇਸ ਪ੍ਰੋਗਰਾਮ ਦੀ ਲੜੀ ਦਾ ਇਹ ਇਸ ਸਾਲ ਦਾ ਆਖਰੀ ਪ੍ਰੋਗਰਾਮ ਸੀ ਪਰ ਕਿਸਾਨਾਂ ਨੇ ਇਸ ਪ੍ਰੋਗਰਾਮ ਦਾ ਵਿਰੋਧ ਕਰਨ ਲਈ ਕਿਸਾਨਾਂ ਨੂੰ ਪਹਿਲਾਂ ਹੀ ਅਪੀਲ ਕਰ ਦਿੱਤੀ ਸੀ। ਕਿਸਾਨਾਂ ਨੇ ਇਸ ਪ੍ਰੋਗਰਾਮ ਦੇ ਪ੍ਰਸਾਰਣ ਦੌਰਾਨ ਤਮਾਮ ਜ਼ਿਲ੍ਹਿਆਂ ‘ਚ ਥਾਲੀਆਂ ਖ੍ਹੜਕਾ ਕੇ ਵਿਰੋਧ ਜ਼ਾਹਿਰ ਕੀਤਾ।
ਸੋਸ਼ਲ ਮੀਡੀਆ ਤੇ ਵੀ ਇਸ ਪ੍ਰੋਗਰਾਮ ਨੂੰ ਕਾਫੀ ਮਾੜਾ ਰਿਸਪੌਂਸ ਮਿਲਿਆ। ਇਸ ਪ੍ਰੋਗਰਾਮ ਨੂੰ 25,755 ਡਿਸ ਲਾਇਕ ਮਿਲੇ ਹਨ। ਅੱਜ ਸਵੇਰ ਤੱਕ ਇਸ ਪ੍ਰੋਗਰਾਮ ਨੂੰ 226,069 ਵੀਉਜ਼ ਹੀ ਮਿਲੇ ਸੀ। ਇਸ ਪ੍ਰੋਗਰਾਮ ਦੇ  ਹੇਠਾਂ 7,942 ਲੋਕਾਂ ਨੇ ਟਿੱਪਣੀ ਕੀਤੀ ਹੈ ਜਿਸ ਵਿੱਚ ਜ਼ਿਆਦਾ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਹੀ ਕੀਤਾ ਹੈ।
ਪੰਜਾਬ ਵਿੱਚੋਂ ਆਈਆਂ ਰਿਪੋਰਟਾਂ ਮੁਤਾਬਕ ਕਿਸਾਨਾਂ ਨੇ ਧਰਨਿਆਂ ਵਾਲੀਆਂ ਥਾਵਾਂ ‘ਤੇ ਵੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਥਾਲੀਆਂ ਵਜਾ ਕੇ ਪ੍ਰੋਗਰਾਮ ਦੇ ਪ੍ਰਸਾਰਣ ਦੌਰਾਨ ਵਿਰੋਧ ਕੀਤਾ। ਇਸ ਤੋਂ ਇਲਾਵਾ ਲੋਕਾਂ ਨੇ ਘਰਾਂ ਬਾਹਰ ਵੀ ਥਾਲੀਆਂ ਵਜਾਈਆਂ।
ਕਿਸਾਨਾਂ ਦਾ ਅੰਦੋਲਨ ਅੱਜ 33ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਕੜਾਕੇ ਦੇ ਹੱਡ ਠਾਰਵੀਂ ਠੰਢ ‘ਚ ਵੀ ਲੱਖਾਂ ਕਿਸਾਨ ਦਿੱਲੀ ਦੀਆਂ ਹੱਦਾਂ ਤੇ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

Share