PUNJABMAILUSA.COM

ਨਵਜੋਤ ਸਿੰਘ ਸਿੱਧੂ ਦਾ ਗੋਲਡ ਮੈਡਲ ਨਾਲ ਹੋਵੇਗਾ ਸਨਮਾਨ

ਨਵਜੋਤ ਸਿੰਘ ਸਿੱਧੂ ਦਾ ਗੋਲਡ ਮੈਡਲ ਨਾਲ ਹੋਵੇਗਾ ਸਨਮਾਨ

ਨਵਜੋਤ ਸਿੰਘ ਸਿੱਧੂ ਦਾ ਗੋਲਡ ਮੈਡਲ ਨਾਲ ਹੋਵੇਗਾ ਸਨਮਾਨ
November 30
17:32 2018

* ਭਾਰਤ-ਪਾਕਿ ਵੱਲੋਂ ਲਾਂਘੇ ਬਾਰੇ ਲਏ ਫ਼ੈਸਲੇ ਦਾ ਸਵਾਗਤ
ਨਿਊਯਾਰਕ, 30 ਨਵੰਬਰ (ਪੰਜਾਬ ਮੇਲ)-ਸਿੱਖਸ ਆਫ ਅਮਰੀਕਾ ਦੇ ਡਾਇਰੈਕਟਰਾਂ ਦੀ ਹੰਗਾਮੀ ਮੀਟਿੰਗ ਜਸਦੀਪ ਸਿੰਘ ਜੱਸੀ (ਸਾਊਥ ਏਸ਼ੀਅਨ ਕਮਿਸ਼ਨ ਮੈਰੀਲੈਂਡ ਦੇ ਕਮਿਸ਼ਨਰ) ਦੀ ਅਗਵਾਈ ‘ਚ ਹੋਈ ਜਿਸ ‘ਚ ਇਕ ਇਤਿਹਾਸਕ ਫ਼ੈਸਲਾ ਲਿਆ ਗਿਆ ਕਿ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਪੰਜਾਬ ਨੂੰ ਸੋਨ ਤਮਗੇ ਨਾਲ ਸਨਮਾਨਿਤ ਕੀਤਾ ਜਾਵੇ, ਜਿਸ ਨੇ ਕਰਤਾਰਪੁਰ ਲਾਂਘੇ ਨੂੰ ਖੁਲ੍ਹਵਾਉਣ ‘ਚ ਅਹਿਮ ਯੋਗਦਾਨ ਪਾਇਆ ਹੈ। ਇਸ ਫ਼ੈਸਲੇ ਨੂੰ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ।
ਇਕ ਮਤੇ ਰਾਹੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਵੀ ਧੰਨਵਾਦ ਕੀਤਾ ਗਿਆ।
ਕੰਵਲਜੀਤ ਸਿੰਘ ਸੋਨੀ ਸਿੱਖਸ ਆਫ ਅਮਰੀਕਾ ਦੇ ਪ੍ਰਧਾਨ ਨੇ ਕਿਹਾ ਕਿ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਨਵਜੋਤ ਸਿੰਘ ਸਿੱਧੂ ਨੂੰ ਅਮਰੀਕਾ ਲਈ ਸੱਦਾ ਪੱਤਰ ਭੇਜੇਗੀ। ਉਨ੍ਹਾਂ ਦੀ ਸਹਿਮਤੀ ਮੁਤਾਬਕ ਇਕ ਪ੍ਰਭਾਵਸ਼ਾਲੀ ਸਮਾਗਮ ਵਾਸ਼ਿੰਗਟਨ ਡੀਸੀ ‘ਚ ਰੱਖਿਆ ਜਾਵੇਗਾ, ਜਿਸ ‘ਚ ਪੂਰੇ ਅਮਰੀਕਾ ਦੀਆਂ ਉੱਘੀਆਂ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਪੰਜ ਮੈਂਬਰੀ ਕਮੇਟੀ ‘ਚ ਜਸਦੀਪ ਸਿੰਘ ਜੱਸੀ ਚੇਅਰਮੈਨ, ਡਾ. ਸੁਰਿੰਦਰ ਸਿੰਘ ਗਿੱਲ ਡਾਇਰੈਕਟਰ, ਬਲਜਿੰਦਰ ਸਿੰਘ ਸ਼ੰਮੀ ਡਾਇਰੈਕਟਰ, ਸਾਜਿਦ ਤਰਾਰ ਡਾਇਰੈਕਟਰ ਤੇ ਚਤਰ ਸਿੰਘ ਡਾਇਰੈਕਟਰ ਨੂੰ ਸ਼ਾਮਲ ਕੀਤਾ ਗਿਆ ਜੋ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ ਕਰਕੇ ਇਸ ਮੈਡਲ ਸਮਾਰੋਹ ਨੂੰ ਅੰਤਿਮ ਰੂਪ ਦੇਣਗੇ।
ਸਿੱਖਸ ਆਫ ਅਮਰੀਕਾ ਦੀ ਸਮੁੱਚੀ ਟੀਮ ਨਵੇਂ ਸਾਲ ਦੀ ਆਮਦ ‘ਤੇ ਭਾਰਤ ਅਤੇ ਪੰਜਾਬ ਦਾ ਦੌਰਾ ਕਰੇਗੀ ਜਿੱਥੇ ਸੋਨ ਤਮਗੇ ਦੇ ਸਮਾਗਮ ਸਬੰਧੀ ਅਤੇ ਬਿਜ਼ਨੈੱਸ ਦੇ ਨਿਵੇਸ਼ ਸਬੰਧੀ ਪੰਜਾਬ ਕੈਬਨਿਟ ਨਾਲ ਵੀ ਰਾਬਤਾ ਕਾਇਮ ਕਰੇਗੀ। ਇਸ ਸਮਾਗਮ ਨੂੰ ਇਤਿਹਾਸਕ ਬਣਾਉਣ ਸੰਬੰਧੀ ਵੀ ਸਲਾਹ-ਮਸ਼ਵਰਾ ਕਰੇਗੀ। ਕਰਤਾਰਪੁਰ ਲਾਂਘਾ ਸਮੁੱਚੇ ਜਗਤ ਅਤੇ ਨਾਨਕ ਨਾਮਲੇਵਾ ਸੰਗਤਾਂ ਲਈ ਅਜਿਹਾ ਰਸਤਾ ਹੈ ਜੋ ਗੁਰੂ ਨਾਨਕ ਪਾਤਸ਼ਾਹ ਦੀ ਧਰਤੀ ਨੂੰ ਨਤਮਸਤਕ ਹੋਣ ਲਈ 71 ਸਾਲਾਂ ਤੋਂ ਜੋਦੜੀ ਕਰ ਰਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article
    ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

Read Full Article
    ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

Read Full Article