PUNJABMAILUSA.COM

ਨਵਜੋਤ ਸਿੰਘ ਸਿੱਧੂ ਨੇ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧੇ ਬਾਰੇ ਅਕਾਲੀ-ਭਾਜਪਾ ਦੇ ਪ੍ਰਚਾਰ ਨੂੰ ‘ਜੁਮਲੇਬਾਜ਼ੀ’ ਕਰਾਰ ਦਿੱਤਾ

ਨਵਜੋਤ ਸਿੰਘ ਸਿੱਧੂ ਨੇ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧੇ ਬਾਰੇ ਅਕਾਲੀ-ਭਾਜਪਾ ਦੇ ਪ੍ਰਚਾਰ ਨੂੰ ‘ਜੁਮਲੇਬਾਜ਼ੀ’ ਕਰਾਰ ਦਿੱਤਾ

ਨਵਜੋਤ ਸਿੰਘ ਸਿੱਧੂ ਨੇ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧੇ ਬਾਰੇ ਅਕਾਲੀ-ਭਾਜਪਾ ਦੇ ਪ੍ਰਚਾਰ ਨੂੰ ‘ਜੁਮਲੇਬਾਜ਼ੀ’ ਕਰਾਰ ਦਿੱਤਾ
July 12
17:48 2018

ਚੰਡੀਗੜ੍ਹ, 12 ਜੁਲਾਈ (ਪੰਜਾਬ ਮੇਲ)- ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਉਤੇ ਅਕਾਲੀ ਦਲ ਤੇ ਭਾਜਪਾ ਆਗੂਆਂ ਵੱਲੋਂ ਆਪਣੀ ਹੀ ਪਿੱਠ ਥਾਪੜਨ ਨੂੰ ਹੋਛੇਪਣ ਦੀ ਰਾਜਨੀਤੀ ਕਰਾਰ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ.ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਪ੍ਰਚਾਰ ਮਹਿਜ਼ ਇਕ ‘ਜੁਮਲੇਬਾਜ਼ੀ’ ਹੈ ਜਦੋਂ ਕਿ ਅਸਲੀਅਤ ਵਿੱਚ ਕਿਸਾਨਾਂ ਦੇ ਪੱਲੇ ਕੁਝ ਨਹੀਂ ਪਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਅਕਾਲੀ-ਭਾਜਪਾ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਨ ਲਈ ਬੀਤੇ ਦਿਨ ਰੱਖੀ ਰੈਲੀ ਦਾ ਬਾਈਕਾਟ ਕਰਨਾ ਹੀ ਸਿੱਧ ਕਰਦਾ ਹੈ ਕਿ ਕੇਂਦਰ ਸਰਕਾਰ ਨੇ ਸਿਰਫ ਅੰਕੜਿਆਂ ਦੀ ਖੇਡ ਖੇਡੀ ਹੈ ਜਿਸ ਦਾ ਕਿਸਾਨਾਂ ਨੇ ਪਰਦਾਫਾਸ਼ ਕਰ ਦਿੱਤਾ।
ਸ.ਸਿੱਧੂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਬਾਰੇ ਅੰਕੜਿਆਂ ਸਹਿਤ ਵੇਰਵੇ ਦਿੰਦੇ ਦੱਸਿਆ ਕਿ ਐਨ.ਡੀ.ਏ. ਸਰਕਾਰ ਵੱਲੋਂ ਜੇ 151 ਫੀਸਦੀ ਪ੍ਰਚਾਰਿਆ ਜਾ ਰਿਹਾ ਹੈ, ਉਹ ਅਸਲ ਵਿੱਚ ਏ2 ਤੇ ਐਫ.ਐਲ. ਨੂੰ ਜੋੜ ਕੇ ਬਣਦੀ ਲਾਗਤ ਉੁਪਰ ਹੈ। ਏ 2 ਵਿੱਚ ਫਸਲਾਂ ਦੇ ਬੀਜ, ਖਾਦਾਂ, ਕੀਟਨਾਸ਼ਕ, ਸਿੰਜਾਈ, ਜ਼ਮੀਨ ਦਾ ਕਿਰਾਇਆ, ਦਿਹਾੜੀ ‘ਤੇ ਲਏ ਕਾਮੇ, ਮਸ਼ੀਨਰੀ ਆਦਿ ਦੇ ਖਰਚੇ ਸ਼ਾਮਲ ਹੁੰਦੇ ਹਨ ਜਦੋਂ ਕਿ ਐਫ.ਐਲ. ਵਿੱਚ ਕਿਸਾਨ ਦੇ ਪਰਿਵਾਰ ਦੀ ਕਿਰਤ ਵੀ ਸ਼ਾਮਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਏ2 ਤੇ ਐਫ.ਐਲ. ਉਤੇ 151 ਫੀਸਦੀ ਵਾਧੇ ਨੂੰ ਵੱਧ-ਚੜ੍ਹ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਡਾ.ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੇ ਆਖਰੀ ਪੰਜ ਸਾਲਾਂ ਵਿੱਚ ਏ2 ਤੇ ਐਫ.ਐਲ. ਉਤੇ 150 ਤੋਂ ਲੈ ਕੇ 200 ਫੀਸਦੀ ਤੱਕ ਵਾਧਾ ਹੁੰਦਾ ਰਿਹਾ। ਉਨ੍ਹਾਂ ਦੱਸਿਆ ਕਿ 2008-09 ਵਿੱਚ 197 ਫੀਸਦੀ, 2009-10 ਵਿੱਚ 207 ਫੀਸਦੀ, 2010-11 ਵਿੱਚ 182 ਫੀਸਦੀ, 2011-12 ਵਿੱਚ 161 ਫੀਸਦੀ ਅਤੇ 2012-13 ਵਿੱਚ 148 ਫੀਸਦੀ ਵਾਧਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਦੇ ਸੱਤਾ ਵਿੱਚ ਆਉਣ ਤੋਂ ਬਾਅਦ ਇਹ ਵਾਧਾ 150 ਫੀਸਦੀ ਤੋਂ ਵੱਧ ਨਹੀਂ ਟੱਪਿਆ ਸੀ ਜੋ ਯੂ.ਪੀ.ਏ. ਵੇਲੇ 200 ਫੀਸਦੀ ਵੀ ਟੱਪ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਵੋਟਾਂ ਨੇੜੇ ਆਉਂਦੀਆਂ ਦੇਖ ਕੇ 151 ਫੀਸਦੀ ਵਾਧਾ ਕੀਤਾ ਗਿਆ ਹੈ ਜਿਸ ਨੂੰ ਵੱਡੇ ਪੱਧਰ ‘ਤੇ ਪ੍ਰਚਾਰਿਆ ਗਿਆ ਹੈ ਜਦੋਂ ਕਿ ਯੂ.ਪੀ.ਏ. ਸਰਕਾਰ ਵੇਲੇ ਇਸ ਤੋਂ 56 ਫੀਸਦੀ ਤੱਕ ਵਾਧਾ ਹੋਇਆ ਹੈ।
ਸ. ਸਿੱਧੂ ਨੇ ਕਿਹਾ ਕਿ ਸ.ਸਿੱਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਦੋਂ 2014 ਦੀਆਂ ਲੋਕ ਸਭਾ ਚੋਣਾਂ ਵੇਲੇ ਬਠਿੰਡਾ ਵਿਖੇ ਰੈਲੀ ਕਰਨ ਆਏ ਸਨ ਤਾਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦਾ ਐਲਾਨ ਕਰ ਕੇ ਗਏ ਸਨ ਅਤੇ ਹੁਣ ਚਾਰ ਸਾਲ ਤੋਂ ਵੱਧ ਸਮਾਂ ਬੀਤ ਗਿਆ ਕੇਂਦਰ ਸਰਕਾਰ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਵੱਲੋਂ ਫਸਲਾਂ ਦੀ ਲਾਗਤ ਸੀ 2 ਅਨੁਸਾਰ ਦੇਖਣੀ ਚਾਹੀਦੀ ਹੈ। ਸੀ 2 ਵਿੱਚ ਏ 2 ਤੇ ਐਫ.ਐਲ. ਤੋਂ ਇਲਾਵਾ ਕਿਸਾਨ ਦੀ ਆਪਣੀ ਜ਼ਮੀਨ ਦਾ ਸੰਭਾਵਿਤ ਮੁੱਲ ਅਤੇ ਹੋਰ ਖਰਚੇ ਸ਼ਾਮਲ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਉਤਪਾਦਨ ਦੀਆਂ ਲਾਗਤਾਂ ਦੇ ਨਿਰੀਖਣ ਲਈ ਡਾ.ਰਮੇਸ਼ ਚੰਦ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਵੱਲੋਂ ਮੁੱਖ ਤੌਰ ‘ਤੇ ਤਿੰਨ ਸਿਫਾਰਸ਼ਾਂ ਕੀਤੀਆਂ ਗਈਆਂ ਸਨ ਜਿਨ੍ਹਾਂ ਵਿੱਚ ਕਿਸਾਨ ਨੂੰ ਮਾਹਿਰ ਕਾਮੇ ਵਜੋਂ ਸਮਝਿਆ ਜਾਵੇ, ਪੂੰਜੀ ‘ਤੇ ਵਿਆਜ ਛੇ ਮਹੀਨਿਆਂ ਦਾ ਗਿਣਿਆ ਜਾਵੇ ਅਤੇ ਜ਼ਮੀਨ ਦਾ ਕਿਰਾਇਆ ਮਾਰਕੀਟ ਵਿੱਚ ਚੱਲ ਹੇ ‘ਠੇਕੇ’ ਅਨੁਸਾਰ ਗਿਣਿਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਡਾ.ਰਮੇਸ਼ ਚੰਦ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਹਾਲੇ ਤੱਕ ਮਨਜ਼ੂਰ ਨਹੀਂ ਕੀਤਾ ਗਿਆ ਹੈ। ਡਾ.ਰਮੇਸ਼ ਚੰਦ ਇਸ ਵੇਲੇ ਨੀਤੀ ਅਯੋਗ ਦੇ ਮੈਂਬਰ (ਖੇਤੀਬਾੜੀ) ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੀ ਨੀਅਤ ਕਿਸਾਨ ਪੱਖੀ ਫੈਸਲੇ ਲੈਣ ਦੀ ਹੁੰਦੀ ਤਾਂ ਇਹ ਸਿਫਾਰਸ਼ਾਂ ਲਾਗੂ ਕੀਤੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਸਹੀ ਮਾਅਨਿਆਂ ਵਿੱਚ ਫਸਲ ਦਾ ਮੁੱਲ ਮਿਲੇ ਤਾਂ ਕਿਸਾਨਾਂ ਸਿਰ ਨਾ ਕਰਜ਼ਾ ਚੜ੍ਹੇ ਅਤੇ ਨਾ ਹੀ ਕਿਸਾਨੀ ਖੁਦਕੁਸ਼ੀਆਂ ਹੋਣ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 2017-18 ਦੀ ਸਾਉਣੀ ਦੀ ਫਸਲ ਦੀ ਪੈਦਾਵਾਰ ਕੀਮਤ (ਏ 2 ਤੇ ਐਫ.ਐਲ. ਮਿਲਾ ਕੇ) ਮੁਕਾਬਲੇ 2018-19 ਦੀ ਸਾਉਣੀ ਦੀ ਫਸਲ ਦੀ ਪੈਦਾਵਾਰ ਕੀਮਤ ਵਿੱਚ ਸਿਰਫ 49 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਘੱਟ ਹੈ। 2017-18 ਵਿੱਚ ਏ 2 ਤੇ ਐਫ.ਐਲ. ਮਿਲਾ ਕੇ ਲਾਗਤ 1117 ਰੁਪਏ ਪ੍ਰਤੀ ਕੁਇੰਟਲ ਸੀ ਜਦੋਂ ਕਿ 2018-19 ਵਿੱਚ ਇਹ ਲਾਗਤ ਸਿਰਫ 1166 ਰੁਪਏ ਪ੍ਰਤੀ ਕੁਇੰਟਲ ਰੱਖੀ ਜਿਸ ਦੇ ਯਕੀਨ ਕਰਨਾ ਔਖਾ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਇਸ ਸਮੇਂ ਦੌਰਾਨ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ 55.24 ਰੁਪਏ ਪ੍ਰਤੀ ਲਿਟਰ ਤੋਂ 68.10 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਹੈ। ਜੇਕਰ ਪ੍ਰਤੀ ਹੈਕਟੇਅਰ 80 ਲਿਟਰ ਡੀਜ਼ਲ ਦੀ ਖਪਤ ਹੁੰਦੀ ਹੈ ਤਾਂ ਲਾਗਤਾਂ ਵਿੱਚ ਪ੍ਰਤੀ ਕੁਇੰਟਲ 17 ਰੁਪਏ ਵਾਧਾ ਹੁੰਦਾ ਹੈ। ਇਸੇ ਖੇਤੀਬਾੜੀ ਇਨਪੁੱਟ ‘ਤੇ ਜੀ.ਐਸ.ਟੀ. ਲਾਗੂ ਹੋ ਗਿਆ ਜਿਸ ਵਿੱਚ ਖਾਦਾਂ ਉਪਰ 5 ਫੀਸਦੀ, ਕੀਟਨਾਸ਼ਕਾਂ ‘ਤੇ 12 ਫੀਸਦੀ, ਖੇਤੀਬਾੜੀ ਮਸ਼ੀਨਰੀ ਅਤੇ ਹੋਰ ਪੁਰਜ਼ਿਆਂ ‘ਤੇ 12 ਤੋਂ 18 ਪੀਸਦੀ ਵਾਧਾ ਹੋਇਆ ਹੈ। ਘੱਟੋ-ਘੱਟ ਦਿਹਾੜੀ ਵੀ 42 ਫੀਸਦੀ ਹੀ ਵਧੀ ਹੈ। ਇਨ੍ਹਾਂ ਸਾਰੀਆਂ ਲਾਗਤਾਂ ਮੁਕਾਬਲੇ ਸਰਕਾਰ ਵੱਲੋਂ ਲਾਗਤਾਂ ਵਿੱਚ ਕੀਤਾ 49 ਰੁਪਏ ਪ੍ਰਤੀ ਕੁਇੰਟਲ ਵਾਧਾ ਨਿਗੁਣਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਾਗਤਾਂ ਵਿੱਚ ਹਾਲੇ ਤਾਂ ਜ਼ਮੀਨ ਦਾ ਮੁੱਲ, ਉਤਪਾਦਨ, ਪੂੰਜੀਗਤ ਖਰਚੇ ਜਿਵੇਂ ਕਿ ਉਦਯੋਗਾਂ ਵੱਲੋਂ ਲਗਾਏ ਜਾਂਦੇ ਹਨ, ਨਹੀਂ ਸ਼ਾਮਲ ਕੀਤੇ ਗਏ।
ਸ.ਸਿੱਧੂ ਨੇ ਕਿਹਾ ਕਿ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਵਾਲਾ ਕੰਮ ਕੀਤਾ ਹੈ ਜਿਸ ਲਈ ਪੰਜਾਬ ਦੇ ਕਿਸਾਨ ਅਕਾਲੀ-ਭਾਜਪਾ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਧੰਨਵਾਦ ਰੈਲੀ ਵਿੱਚ ਆਪਣੇ ਆਪ ਨੂੰ ਕਿਸਾਨ ਪੱਖੀ ਕਹਾਉਣ ਵਾਲੇ ਕਿਸੇ ਵੀ ਪੰਜਾਬ ਦੇ ਆਗੂ ਨੇ ਕਿਸਾਨਾਂ ਦੀ ਖੁਦਕੁਸ਼ੀਆਂ, ਕਿਸਾਨੀ ਕਰਜ਼ੇ ਮੁਆਫ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਬਾਰੇ ਮੰਗ ਨਹੀਂ ਰੱਖੀ ਅਤੇ ਪ੍ਰਧਾਨ ਮੰਤਰੀ ਨੇ ਕਿਸਾਨਾਂ ਲਈ ਕੋਈ ਵੀ ਰਾਹਤ ਨਹੀਂ ਐਲਾਨੀ। ਉਨ੍ਹਾਂ ਕਿਹਾ ਕਿ ਝੋਨੇ ਦੇ ਪਿਛਲੇ ਸਾਲ ਦੇ ਘੱਟੋ-ਘੱਟ ਸਮਰਥਨ ਮੁੱਲ ਮੁਕਾਬਲੇ ਇਸ ਸਾਲ ਸਿਰਫ 13 ਫੀਸਦੀ ਵਾਧਾ ਹੋਇਆ ਹੈ ਜਦੋਂ ਕਿ ਡੀਜ਼ਲ ਦੀਆਂ ਕੀਮਤਾਂ ਵਿੱਚ 22 ਫੀਸਦੀ, ਖਾਦਾਂ ਵਿੱਚੋਂ ਡੀ.ਏ.ਪੀ. ਦੀਆਂ ਕੀਮਤਾਂ ਵਿੱਚ 25 ਫੀਸਦੀ, ਸੁਪਰ ਵਿੱਚ 20 ਫੀਸਦੀ ਅਤੇ ਜਿੰਕ ਸਲਫੇਟ ਵਿੱਚ 60 ਫੀਸਦੀ ਵਾਧਾ ਹੋਇਆ ਹੈ। ਇਸ ਹਿਸਾਬ ਨਾਲ ਫਸਲਾਂ ਦੇ ਸਮਰਥਨ ਮੁੱਲ ਵਿੱਚ ਕੀਤਾ ਵਾਧਾ ਨਿਗੁਣਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article
    ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

Read Full Article