PUNJABMAILUSA.COM

ਪੰਜਾਬ ‘ਚ ਪਹਿਲੀ ਵਾਰ ਮਨਾਇਆ ‘ਪੰਛੀਆਂ ਦਾ ਮੇਲਾ’

ਪੰਜਾਬ ‘ਚ ਪਹਿਲੀ ਵਾਰ ਮਨਾਇਆ ‘ਪੰਛੀਆਂ ਦਾ ਮੇਲਾ’

ਪੰਜਾਬ ‘ਚ ਪਹਿਲੀ ਵਾਰ ਮਨਾਇਆ ‘ਪੰਛੀਆਂ ਦਾ ਮੇਲਾ’
January 30
12:48 2018

ਨਵਜੋਤ ਸਿੰਘ ਸਿੱਧੂ ਵੱਲੋਂ ਕੇਸ਼ੋਪੁਰ ਛੰਭ ਵਿਖੇ 5 ਕਰੋੜ ਦੀ ਲਾਗਤ ਨਾਲ ਬਣੇ ਵਿਆਖਿਆ ਕੇਂਦਰ ਦਾ ਉਦਘਾਟਨ
ਕੇਸ਼ੋਪੁਰ ਛੰਭ (ਗੁਰਦਾਸਪੁਰ), 30 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੇਸ਼ੋਪੁਰ ਛੰਭ ਵਿਖੇ ਆਉਂਦੇ ਪਰਵਾਸੀਆਂ ਪੰਛੀਆਂ ਦਾ ਮੇਲਾ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ.ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਪਰਵਾਸੀ ਪੰਛੀਆਂ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਜਿਸ ਦਾ ਸਬੂਤ ਹੈ ਕਿ ਇਥੇ ਕੇਸ਼ੋਪੁਰ ਛੰਭ ਵਿਖੇ ਹਰ ਸਾਲ 25-30 ਹਜ਼ਾਰ ਪਰਵਾਸੀ ਪੰਛੀ ਅਤੇ ਹਰੀਕੇ ਪੱਤਣ ਵਿਖੇ 70 ਹਜ਼ਾਰ ਤੋਂ ਵੱਧ ਪਰਵਾਸੀ ਪੰਛੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਅਜਿਹੀਆਂ ਜਲਗਾਹਾਂ (ਵੈਟਲੈਂਡਜ਼) ਹਨ ਜਿੱਥੇ ਪੰਜਾਬ ਨਾਲੋਂ ਘੱਟ ਪਰਵਾਸੀ ਪੰਛੀ ਆਉਂਦੇ ਹਨ ਪ੍ਰੰਤੂ ਉਨ੍ਹਾਂ ਵੱਲੋਂ ਇਨ੍ਹਾਂ ਖੇਤਰਾਂ ਨੂੰ ਸੈਲਾਨੀ ਕੇਂਦਰਾਂ ਵਜੋਂ ਵੱਧ ਮਕਬੂਲ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸੈਰ ਸਪਾਟਾ ਲਈ ਅਥਾਹ ਸਮਰੱਥਾ ਹੈ ਜਿਸ ਨੂੰ ਵਰਤਿਆ ਨਹੀਂ ਗਿਆ ਅਤੇ ਹੁਣ ਵਿਭਾਗ ਦੀ ਇਹੋ ਕੋਸ਼ਿਸ਼ ਹੈ ਕਿ ਸੈਰ ਸਪਾਟਾ ਲਈ ਮੌਜੂਦ ਅਸੀਮ ਸੰਭਾਵਨਾਵਾਂ ਨੂੰ ਸੈਲਾਨੀਆਂ ਲਈ ਵਰਤਿਆ ਜਾਵੇ।
ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ਜਿੱਥੇ ਇਤਿਹਾਸਕ, ਧਾਰਮਿਕ, ਵਿਰਾਸਤੀ ਸੈਲਾਨੀਆਂ ਲਈ ਸਰਕਟ ਬਣਾਏ ਜਾ ਰਹੇ ਹਨ ਉਥੇ ਕੁਦਰਤ ਅਤੇ ਪੰਛੀ ਪ੍ਰੇਮੀਆਂ ਨੂੰ ਪੰਜਾਬ ਅੰਦਰ ਖਿੱਚਣ ਲਈ ‘ਵੈਟਲੈਂਡ ਸਰਕਟ’ ਬਣਾਇਆ ਜਾਵੇਗਾ ਜਿਸ ਵਿੱਚ ਸਾਰੀਆਂ ਜਲਗਾਹਾਂ ਨੂੰ ਸੈਲਾਨੀਆਂ ਲਈ ਖਿੱਚ ਭਰਪੂਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਰਕਟ ਨਾਲ ਟੂਰ ਅਪਰੇਟਰਾਂ ਅਤੇ ਸੈਲਾਨੀਆਂ ਨੂੰ ਜੋੜਿਆ ਜਾਵੇਗਾ ਤਾਂ ਜੋ ਪੰਜਾਬ ਅੰਦਰ ਸਥਿਤ ਜਲਗਾਹਾਂ ਸੈਲਾਨੀ ਕੇਂਦਰ ਵਜੋਂ ਵਿਕਸਤ ਹੋ ਜਾਣ। ਇਨ੍ਹਾਂ ਜਲਗਾਹਾਂ ‘ਤੇ ਸੈਲਾਨੀਆਂ ਲਈ ਹਰ ਪ੍ਰਕਾਰ ਦੀਆਂ ਸੁਵਿਧਾਵਾਂ ਸਥਾਪਤ ਕੀਤੀਆਂ ਜਾਣਗੀਆਂ।
ਸ. ਸਿੱਧੂ ਨੇ ਐਲਾਨ ਕੀਤਾ ਕਿ ਅਗਲੇ ਸਾਲ ਜਲਗਾਹਾਂ ‘ਤੇ ਵਿਸ਼ਵ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਜਾਵੇਗਾ ਜਿਸ ਲਈ ਡਿਸਕਵਰੀ, ਨੈਸ਼ਨਲ ਜੌਗਰਫਿਕ, ਐਨੀਮਲ ਪਲੈਨਟ ਆਦਿ ਪ੍ਰਮੁੱਖ ਚੈਨਲਾਂ ਦੇ ਚੋਟੀ ਦੇ ਜੰਗਲੀ ਜੀਵ ਫੋਟੋਗ੍ਰਾਫਰਾਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਸ਼ੋਪੁਰ ਛੰਭ ਵਿਖੇ ਜੰਗਲੀ ਜੀਵ ਫੋਟੋਗ੍ਰਾਫਰਾਂ ਅਤੇ ਪੰਛੀ ਪ੍ਰੇਮੀ ਸੈਲਾਨੀਆਂ ਲਈ ਵਾਤਾਵਰਣ ਅਨੁਸਾਰ (ਈਕੋ ਫਰੈਂਡਲੀ) ਟਾਵਰ ਲਗਾਏ ਜਾਣਗੇ ਜਿਸ ਨਾਲ ਪੰਛੀਆਂ ਨੂੰ ਕੋਈ ਨੁਕਸਾਨ ਵੀ ਪੁੱਜੇਗਾ ਅਤੇ ਪਰਵਾਸੀ ਪੰਛੀਆਂ ਦੀ ਫੋਟੋਗ੍ਰਾਫੀ ਵੀ ਹੋ ਸਕੇਗੀ। ਉਨ੍ਹਾਂ ਕਿਹਾ ਕਿ ਸਾਡਾ ਨਿਸ਼ਾਨਾ ਪੰਜਾਬ ਦੀਆਂ ਜਲਗਾਹਾਂ ਨੂੰ ਸੈਰ ਸਪਾਟਾ ਦੇ ਨਕਸ਼ੇ ਉਪਰ ਲੈ ਕੇ ਆਉਣਾ ਜਿਸ ਲਈ ਸੈਲਾਨੀਆਂ ਅਨੁਸਾਰ ਮਾਹੌਲ ਸਿਰਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਸਾਲ ਤੱਕ ਸੈਲਾਨੀਆਂ ਦੇ ਠਹਿਰਨ ਲਈ ਆਰਜ਼ੀ ਟੈਂਟਾਂ ਦੀ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇਗਾ ਜਿਸ ਨਾਲ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਵਿਖੇ ਜਾਣ ਵਾਲੇ ਸੈਲਾਨੀਆਂ ਲਈ ਜਲਗਾਹਾਂ ਨੂੰ ਠਹਿਰ ਬਣਾਇਆ ਜਾਵੇ।
ਸ. ਸਿੱਧੂ ਨੇ ਅੱਜ ਕੇਸ਼ੋਪੁਰ ਛੰਭ ਵਿਖੇ ਸੈਲਾਨੀਆਂ ਦੀ ਸਹਾਇਤਾ ਲਈ 5 ਕਰੋੜ ਰੁਪਏ ਦੀ ਲਾਗਤ ਦੇ ਬਣੇ ਵਿਆਖਿਆ ਕੇਂਦਰ ਦਾ ਵੀ ਉਦਘਾਟਨ ਕੀਤਾ। ਇਹ ਕੇਂਦਰ ਸੈਲਾਨੀਆਂ ਨੂੰ ਹਰ ਪ੍ਰਕਾਰ ਦੀ ਜਾਣਕਾਰੀ ਮੁਹੱਈਆ ਕਰਵਾਏਗਾ ਜਿਸ ਨਾਲ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਗੁਰਦਾਸਪੁਰ ਤੋਂ ਕੇਸ਼ੋਪੁਰ ਛੰਭ ਨੂੰ ਜਾਂਦੀ ਸੜਕ ਲਈ 3 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ, ਮਨੀਪੁਰ ਤੋਂ ਬਾਅਦ ਦੂਜਾ ਸੂਬਾ ਹੈ ਜਿਸ ਨੇ ਸੱਭਿਆਚਾਰਕ ਨੀਤੀ ਬਣਾਈ ਹੈ। ਇਸ ਤੋਂ ਬਾਅਦ ਹੁਣ ਸੈਰ ਸਪਾਟਾ ਨੀਤੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ, ”ਸਾਡੀ ਕੋਸ਼ਿਸ਼ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਿਆ ਜਾਵੇ ਅਤੇ ਸੱਭਿਆਚਾਰ ਤੋਂ ਰੋਜ਼ਗਾਰ ਰਾਹੀਂ ਨੌਕਰੀ ਦੇ ਵਸੀਲੇ ਪੈਦਾ ਕੀਤੇ ਜਾਣ।”
ਸ. ਸਿੱਧੂ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਤੇ ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਸੈਰ-ਸਪਟਾ ਵਿਭਾਗ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਪੂਰਨ ਭਰੋਸਾ ਹੈ ਕਿ ਸੈਰ ਸਪਾਟਾ ਵਿਭਾਗ ਸੂਬੇ ਨੂੰ ਤਰੱਕੀ ਦੀਆਂ ਬੁਲੰਦੀਆਂ ਤੱਕ ਲੈ ਕੇ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਦੇਸ਼ ਅੰਦਰ ਸ਼ਾਂਤੀ, ਖੁਸ਼ਹਾਲੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਤੇ ਦੇਸ਼ ਵਾਸੀਆਂ ਲਈ ਅੰਨ ਭੰਭਾਰ ਵਿਚ ਸਭ ਤੋ ਵੱਧ ਯੋਗਦਾਨ ਪਾਇਆ।
ਸ. ਸਿੱਧੂ ਨੇ ਕੈਸ਼ੋਪੁਰ ਛੰਬ ਲਈ 850 ਏਕੜ ਜ਼ਮੀਨ ਦੇਣ ਵਾਲੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦਾਸਪੁਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਸਮੂਹਿਕ ਸਹਿਯੋਗ ਨਾਲ ਇਸ ਛੰਬ ਨੂੰ ਪ੍ਰਫੁਲਿਤ ਕੀਤਾ ਜਾਵੇਗੀ।
ਇਸ ਮੌਕੇ ਸ. ਸਿੱਧੂ ਨੇ ਕੈਸ਼ੋਪੁਰ ਛੰਭ ਵਿਖੇ ਬਣੇ ਕੰਪਲੈਕਸ ਨੂੰ ਫਾਰਸਟ ਵਾਈਲਡ ਲਾਈਫ ਨੂੰ ਸੋਂਪਿਆਂ ਤੇ ਚਾਬੀ ਭੇਂਟ ਕੀਤੀ। ਸੈਰ ਸਪਾਟਾ ਵਿਭਾਗਾਂ ਵਲੋਂ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਛਪੀਆਂ ਕਿਤਾਬਾਂ ਵੀ ਸ. ਸਿੱਧੂ ਵਲੋਂ ਰਿਲੀਜ਼ ਕੀਤੀਆਂ। ਇਸ ਤੋਂ ਪਹਿਲਾਂ ਉਨ੍ਹਾਂ ਕੈਸ਼ੋਪੁਰ ਛੰਬ ਦਾ ਦੌਰਾ ਕਰਕੇ ਪ੍ਰਵਾਸੀ ਪੰਛੀਆਂ ਨੂੰ ਵੀ ਦੇਖਿਆ। ਉਨ੍ਹਾਂ ਸੈਲਫ ਹੈਲਪ ਗਰੁੱਪ ਵਲੋਂ ਤਿਆਰ ਕੀਤੀਆਂ ਘਰੈਲੂ ਵਸਤਾਂ ਦੀ ਪ੍ਰਦਰਸ਼ਨੀ ਵੇਖੀ ਤੇ ਉਨ੍ਹਾਂ ਦੀ ਕਲਾ ਦੀ ਤਾਰੀਫ ਕੀਤੀ। ਉਪਰੰਤ ਉਨ੍ਹਾਂ ਪੂਰੇ ਕੰਪਲੈਕਸ ਦਾ ਦੋਰਾ ਕੀਤਾ।
ਇਸ ਮੌਕੇ ਸ੍ਰੀ ਅਸ਼ਵਨੀ ਸੇਖੜੀ ਸਾਬਕਾ ਵਜ਼ੀਰ ਪੰਜਾਬ ਨੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਕੈਬਨਿਟ ਮੰਤਰੀ ਸ. ਸਿੱਧੂ ਅੱਜ ਕੈਸ਼ੋਪੁਰ ਛੰਭ ਦਾ ਦੌਰਾ ਕਰਨ ਆਏ ਹਨ ਅਤੇ ਉਨ੍ਹਾਂ ਦੀ ਬਦੋਲਤ ਇਸ ਨਾਯਾਬ ਕੁਦਰਤੀ ਤੋਹਫੇ ਨੂੰ ਪ੍ਰਫੁੱਲਿਤ ਕਰਨ ਵਿਚ ਮਦਦ ਮਿਲੀ ਹੈ ਤੇ ਲੋਕਾਂ ਨੂੰ ਇਹ ਖੂਬਸੂਰਤ ਕੰਪਲੈਕਸ ਵੇਖਣ ਦਾ ਮੌਕਾ ਮਿਲਿਆ ਹੈ।
ਹਲਕਾ ਵਿਧਾਇਕ ਗੁਰਦਾਸਪੁਰ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਕੈਸ਼ੋਪੁਰ ਛੰਬ ਦੇ ਵਿਸਥਾਰ ਨਾਲ ਗੁਰਦਾਸਪੁਰ ਅੰਦਰ ਸੈਲਾਨੀਆਂ ਦੀ ਆਮਦ ਨੂੰ ਹੁਲਾਰਾ ਮਿਲੇਗਾ ਅਤੇ ਇਥੇ ਸੈਰ ਸਪਾਟਾ ਵਧਣ ਨਾਲ ਸ਼ਹਿਰ ਵਾਸੀਆਂ ਨੂੰ ਆਰਥਿਕ ਤੌਰ ਤੇ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਸਿੱਧੂ ਦੇ ਯਤਨਾਂ ਸਦਕਾ ਸੈਰ ਸਪਾਟਾ ਵਿਭਾਗ ਨਵੀਆਂ ਸਿਖਰਾ ਨੂੰ ਛੂਹ ਰਿਹਾ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਸ੍ਰੀ ਸਿੱਧੂ ਦੀ ਰਹਿਨਮਾਈ ਹੇਠ ਪੰਜਾਬ ਦੇ ਅਮੀਰ ਵਿਰਸੇ ਨੂੰ ਸਾਂਭਣ ਤੇ ਪ੍ਰਫੁੱਲਿਤ ਕਰਨ ਵਿਚ ਕੋਈ ਕਮੀ ਨਹੀਂ ਰਹੇਗੀ।
ਇਸ ਮੌਕੇ ਸ੍ਰੀ ਵਿਕਾਸ ਪ੍ਰਤਾਪ ਸਕੱਤਰ ਸੈਰ ਸਪਾਟਾ ਵਿਭਾਗ, ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਡਾਇਰੈਕਟਰ ਸੈਰ ਸਪਾਟਾ ਵਿਭਾਗ, ਸ੍ਰੀ ਕੁਲਦੀਪ ਕੁਮਾਰ ਪ੍ਰਿੰਸੀਪਲ ਚੀਫ ਕੰਜਰਵੈਟਿਵ ਫਾਰਸਟ ਵਾਈਲਡ ਲਾਈਫ, ਸ੍ਰੀ ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਸ੍ਰੀ ਕੇ.ਐਲ. ਮਲਹੋਤਰਾ ਐਸ.ਸੀ ਐਫ, ਤਹਿਸੀਲਦਾਰ ਸ.ਨਵਤੇਜ ਸਿੰਘ ਸੋਢੀ ਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿਚ ਲੋਕ ਮੋਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article