PUNJABMAILUSA.COM

ਨਵਜੋਤ ਸਿੰਘ ਸਿੱਧੂ ਵੱਲੋਂ ਲੋਕ ਢਾਡੀ ਗਾਇਕ ਈਦੂ ਸ਼ਰੀਫ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ

ਨਵਜੋਤ ਸਿੰਘ ਸਿੱਧੂ ਵੱਲੋਂ ਲੋਕ ਢਾਡੀ ਗਾਇਕ ਈਦੂ ਸ਼ਰੀਫ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ

ਨਵਜੋਤ ਸਿੰਘ ਸਿੱਧੂ ਵੱਲੋਂ ਲੋਕ ਢਾਡੀ ਗਾਇਕ ਈਦੂ ਸ਼ਰੀਫ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ
September 25
16:24 2017

* ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਈਦੂ ਸ਼ਰੀਫ ਦੀ ਹੋਰ ਮੱਦਦ ਲਈ ਮੁੱਖ ਮੰਤਰੀ ਨਾਲ ਗੱਲ ਕਰਨ ਦਾ ਦਿੱਤਾ ਭਰੋਸਾ
* ਈਦੂ ਸ਼ਰੀਫ ਦੀ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ
* ਅਜ਼ੀਮ ਫਨਕਾਰਾਂ, ਸਾਹਿਤਕਾਰਾਂ ਤੇ ਲੋਕ ਨਾਇਕਾਂ ਦੀ ਬੁਢਾਪੇ ਵਿੱਚ ਸਹਾਇਤਾ ਲਈ ਕੌਰਪਸ ਫੰਡ ਕਾਇਮ ਕਰਨ ‘ਤੇ ਕੀਤਾ ਜਾਵੇਗਾ ਵਿਚਾਰ
* ਡਾ.ਸੁਰਜੀਤ ਪਾਤਰ ਨੇ ਕੈਬਨਿਟ ਮੰਤਰੀ ਸਿੱਧੂ ਦੇ ਧਿਆਨ ਵਿੱਚ ਲਿਆਂਦਾ ਸੀ ਈਦੂ ਸ਼ਰੀਫ ਦੀ ਆਰਥਿਕ ਮੰਦਹਾਲੀ ਦਾ ਮਾਮਲਾ
ਚੰਡੀਗੜ੍ਹ, 25 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਅਧਰੰਗ ਦੀ ਬਿਮਾਰੀ ਨਾਲ ਜੂਝ ਰਹੇ ਪ੍ਰਸਿੱਧ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੇ ਘਰ ਜਾ ਕੇ ਆਪਣੇ ਕੋਲੋਂ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ। ਅੱਜ ਇਥੇ ਮਨੀਮਾਜਰਾ ਸਥਿਤ ਈਦੂ ਸ਼ਰੀਫ ਦੇ ਘਰ ਇਹ ਵਿੱਤੀ ਸਹਾਇਤਾ ਭੇਟ ਕਰਨ ਮੌਕੇ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ, ਸਕੱਤਰ ਜਨਰਲ ਸ. ਲਖਵਿੰਦਰ ਸਿੰਘ ਜੌਹਲ ਤੇ ਡਾ.ਨਿਰਮਲ ਜੌੜਾ ਵੀ ਉਨ੍ਹਾਂ ਦੇ ਨਾਲ ਸਨ।
ਸ. ਸਿੱਧੂ ਨੂੰ ਬੀਤੇ ਦਿਨੀਂ ਫਰੀਦਕੋਟ ਵਿਖੇ ਬਾਬਾ ਫਰੀਦ ਮੇਲੇ ਦੌਰਾਨ ਇਮਾਨਦਾਰੀ ਐਵਾਰਡ ਨਾਲ ਸਨਮਾਨ ਵਿੱਚ ਇਕ ਲੱਖ ਰੁਪਏ ਦੀ ਇਨਾਮ ਰਾਸ਼ੀ ਵੀ ਮਿਲੀ ਜਿੱਥੇ ਉਨ੍ਹਾਂ ਐਲਾਨ ਕੀਤਾ ਸੀ ਕਿ ਇਸ ਇਨਾਮ ਰਾਸ਼ੀ ਵਿੱਚ ਆਪਣੇ ਕੋਲੋਂ ਇਕ ਲੱਖ ਰੁਪਏ ਹੋਰ ਪਾ ਕੇ ਕੁੱਲ 2 ਲੱਖ ਰੁਪਏ ਗੁਰਬਤ ਤੇ ਬਿਮਾਰੀ ਨਾਲ ਜੂਝ ਰਹੇ ਸ਼੍ਰੋਮਣੀ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੀ ਮੱਦਦ ਕੀਤੀ ਜਾਵੇਗੀ। ਸ. ਸਿੱਧੂ ਨੇ ਆਪਣੇ ਐਲਾਨ ਤੋਂ ਦੋ ਦਿਨ ਬਾਅਦ ਹੀ ਅੱਜ ਕਲਾ ਪ੍ਰੀਸ਼ਦ ਦੇ ਅਹੁਦੇਦਾਰਾਂ ਨਾਲ ਈਦੂ ਸ਼ਰੀਫ ਦੇ ਘਰ ਜਾ ਕੇ ਜਿੱਥੇ 2 ਲੱਖ ਰੁਪਏ ਦੀ ਰਾਸ਼ੀ ਵਿੱਤੀ ਸਹਾਇਤਾ ਵਜੋਂ ਭੇਂਟ ਕੀਤੀ ਉਥੇ ਪਰਿਵਾਰ ਨੂੰ ਹੋਰ ਵੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਈਦੂ ਸ਼ਰੀਫ ਦੀ ਜਲਦ ਸਿਹਤਯਾਬੀ ਦੀ ਕਾਮਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਭਾਵੇਂ ਥੋੜੀ ਹੈ ਪਰ ਇਸ ਵਿੱਚ ਬਾਬਾ ਫਰੀਦ ਦੀਆਂ ਦੁਆਵਾਂ ਵੀ ਜੁੜੀਆਂ ਹਨ। ਉਨ੍ਹਾਂ ਇਸ ਨੇਕ ਕੰਮ ਦਾ ਸਿਹਰਾ ਡਾ.ਸੁਰਜੀਤ ਪਾਤਰ ਸਿਰ ਬੰਨ੍ਹਿਆ ਜਿਨ੍ਹਾਂ ਨੇ ਈਦੂ ਸ਼ਰੀਫ ਦਾ ਮਾਮਲਾ ਕਲਾ ਪ੍ਰੀਸਦ ਦੀ ਮੀਟੰਗ ਵਿੱਚ ਉਨ੍ਹਾਂ ਦਾ ਧਿਆਨ ਲਿਆਂਦਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਡਾ.ਪਾਤਰ ਦੀ ਅਗਵਾਈ ਹੇਠ ਕਲਾ ਪ੍ਰੀਸ਼ਦ ਪੰਜਾਬ ਦੇ ਕਲਾਕਾਰਾਂ ਤੇ ਸਾਹਿਤਕਾਰਾਂ ਦੀ ਪੂਰੀ ਤਰ੍ਹਾਂ ਸੰਭਾਲ ਕਰੇਗੀ।
ਇਸ ਮੌਕੇ ਈਦੂ ਸ਼ਰੀਫ ਤੇ ਉਨ੍ਹਾਂ ਦੇ ਪੁੱਤਰ ਵਿੱਕੀ ਨੇ ਲੋਕ ਤੱਥ ਭਰਪੂਰ ਗੀਤ ‘ਜ਼ਿੰਦਗੀ ਦੇ ਰੰਗ ਸੱਜਣਾ’ ਗਾ ਕੇ ਵੀ ਸੁਣਾਇਆ ਜਿਸ ‘ਤੇ ਸ. ਸਿੱਧੂ ਨੇ ਈਦੂ ਸ਼ਰੀਫ ਨੂੰ ਦਿਲਾਸਾ ਦਿੰਦਿਆਂ ਆਖਿਆ ਕਿ ਜ਼ਿੰਦਗੀ ਦੇ ਇਸ ਔਖੇ ਦੌਰ ਵਿੱਚ ਉਹ ਉਨ੍ਹਾਂ ਨਾਲ ਖੜ੍ਹੇ ਹਨ। ਈਦੂ ਸ਼ਰੀਫ ਦਾ ਪਰਿਵਾਰ ਜੋ ਆਰਥਿਕ ਤੰਗਹਾਲੀ ਵਿੱਚ ਛੋਟੇ ਜਿਹੇ ਘਰ ਵਿੱਚ ਗੁਜ਼ਾਰਾ ਕਰ ਰਿਹਾ ਹੈ, ਨੇ ਮੰਗ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਜਗ੍ਹਾਂ ਜਾ ਘਰ ਮਿਲੇ ਜਾਵੇ ਤਾਂ ਬਿਹਤਰ ਹੋਵੇਗਾ। ਸ. ਸਿੱਧੂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਗੱਲ ਕਰਨਗੇ ਅਤੇ ਸਰਕਾਰ ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ।
ਇਸ ਮੌਕੇ ਗੱਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦੀ ਆਰਥਿਕ ਮੰਦਹਾਲੀ ਨੂੰ ਦੇਖਦਿਆਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਵੱਲੋਂ ਸਾਬਕਾ ਕ੍ਰਿਕਟਰਾਂ ਨੂੰ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਗਿਆ ਸੀ ਤਾਂ ਜੋ ਕੋਈ ਵੀ ਖਿਡਾਰੀ ਬੁਢਾਪੇ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਜਿਹੇ ਅਜ਼ੀਮ ਫ਼ਨਕਾਰਾਂ, ਸਾਹਿਤਕਾਰਾਂ ਤੇ ਹੋਰਨਾ ਕਲਾਕਾਰਾਂ ਜਿਨ੍ਹਾਂ ਨੇ ਪੂਰੀ ਜ਼ਿੰਦਗੀ ਕਮਰਸ਼ੀਅਲ ਹੋਣ ਦੀ ਬਜਾਏ ਲੋਕਾਂ ਨੂੰ ਸਮਰਪਿਤ ਸਾਰਥਿਕ ਭਰਪੂਰ ਕਲਾ ਨੂੰ ਲੇਖੇ ਲਾਈ ਹੈ, ਦੀ ਬੁਢਾਪੇ ਵਿੱਚ ਸਹਾਇਤਾ ਲਈ ਅਜਿਹਾ ਕੌਰਪਸ ਫੰਡ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਫੰਡ ਬਣਾਉਣ ਬਾਰੇ ਵਿਚਾਰ ਕੀਤਾ ਜਾਵੇਗਾ ਤਾਂ ਜੋ ਕਿਸੇ ਲੋਕ ਨਾਇਕ ਕਲਾਕਾਰ ਨੂੰ ਬੁਢਾਪੇ ਵਿੱਚ ਆਰਥਿਤ ਦੁਸ਼ਵਾਰੀਆਂ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਸ. ਸਿੱਧੂ ਦੇ ਸ਼ੁਕਰਗੁਜ਼ਾਰ ਹੈ ਜਿਨ੍ਹਾਂ ਨੇ ਬਿਨਾਂ ਕਿਸੇ ਦੇਰੀ ਦੇ ਆਪਣੇ ਕੋਲੋਂ ਪੰਜਾਬ ਦੇ ਮਹਾਨ ਢਾਡੀ ਲੋਕ ਗਾਇਕ ਦੀ ਵਿੱਤੀ ਮੱਦਦ ਕੀਤੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਲਾ ਪ੍ਰੀਸ਼ਦ ਜਿੱਥੇ ਪੰਜਾਬ ਦੀਆਂ ਅਲੋਪ ਹੋ ਰਹੀਆਂ ਕਲਾਵਾਂ, ਅਮੀਰ ਵਿਰਸੇ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਕਰੇਗੀ ਉਥੇ ਈਦੂ ਸ਼ਰੀਫ ਜਿਹੇ ਫ਼ਨਕਾਰਾਂ ਦੀ ਸੰਭਾਲ ਲਈ ਵੀ ਕੋਈ ਨੀਤੀ ਬਣਾ ਕੇ ਸਾਰਥਕ ਕਦਮ ਚੁੱਕੇਗੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article