PUNJABMAILUSA.COM

ਨਵਜੋਤ ਸਿੱਧੂ ਦਾ ਆਨੈਸਟੀ ਐਵਾਰਡ ਨਾਲ ਸਨਮਾਨ

ਨਵਜੋਤ ਸਿੱਧੂ ਦਾ ਆਨੈਸਟੀ ਐਵਾਰਡ ਨਾਲ ਸਨਮਾਨ

ਨਵਜੋਤ ਸਿੱਧੂ ਦਾ ਆਨੈਸਟੀ ਐਵਾਰਡ ਨਾਲ ਸਨਮਾਨ
September 23
14:15 2017

ਫਰੀਦਕੋਟ, 23 ਸਤੰਬਰ (ਪੰਜਾਬ ਮੇਲ)- 19 ਸਤੰਬਰ ਤੋਂ ਸ਼ੁਰੂ ਹੋਇਆ ਪੰਜ ਰੋਜ਼ਾ ਬਾਬਾ ਫਰੀਦ ਅਗਮਨ ਪੁਰਬ ਸ਼ਨੀਵਾਰ ਨੂੰ ਵਿਸ਼ਾਲ ਨਗਰ ਕੀਰਤਨ ਉਪਰੰਤ ਸੂਫੀਆਨਾ ਰੰਗ ਬਿਖੇਰਦਾ ਅਤੇ ਸ਼ਰਧਾਲੂਆਂ ਨੂੰ ਗੁਰਬਾਣੀ ਦੇ ਰੰਗ ਵਿੱਚ ਰੰਗਦਾ ਸੰਪੰਨ ਹੋ ਗਿਆ। ਇਹ ਨਗਰ ਕੀਰਤਨ ਟਿੱਲਾ ਬਾਬਾ ਫਰੀਦ ਤੋਂ ਸ਼ੁਰੂ ਹੋਇਆ ਅਤੇ ਪੰਜ ਘੰਟਿਆਂ ਵਿੱਚ ਗੁਰਦੁਆਰਾ ਗੋਦੜੀ ਸਾਹਿਬ ਪਹੁੰਚਿਆ, ਜਿਸ ‘ਚ ਪੰਜਾਬ ਭਰ ਤੋਂ ਧਾਰਮਿਕ, ਸਮਾਜਿਕ ਅਤੇ ਖੇਡ ਸੰਸਥਾਵਾਂ ਸਮੇਤ ਲੱਖਾਂ ਸੰਗਤਾਂ ਨੇ ਹਿੱਸਾ ਲਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਕੱਢੇ ਗਏ ਇਸ ਨਗਰ ਕੀਰਤਨ ਵਿੱਚ ਐੱਨ. ਸੀ. ਸੀ. ਅਤੇ ਵੱਖ-ਵੱਖ ਸਕੂਲਾਂ ਦੀਆਂ ਬੈਂਡ ਟੀਮਾਂ ਨੇ ਹਿੱਸਾ ਲਿਆ। ਨਗਰ ਕੀਰਤਨ ਵਿੱਚ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਤ ਕੀਤੀਆਂ ਜਾਣ ਵਾਲੀਆਂ ਸ਼ਖਸੀਅਤਾਂ ਸਜਾਈ ਹੋਈ ਖੁੱਲ੍ਹੀ ਗੱਡੀ ਵਿੱਚ ਬੈਠ ਕੇ ਸ਼ਾਮਲ ਹੋਈਆਂ। ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸਮਾਗਮ ਦੌਰਾਨ ਮੁੱਖ ਮਹਿਮਾਨ ਬੀਬੀ ਇੰਦਰਜੀਤ ਕੌਰ ਮੁੱਖ ਸੇਵਾਦਾਰ ਭਗਤ ਪੂਰਨ ਸਿੰਘ ਪਿੰਗਲਵਾੜ, ਅੰਮ੍ਰਿਤਸਰ, ਮਹੰਤ ਕਾਹਨ ਸਿੰਘ ਜੀ ਸੇਵਾ ਪੰਥੀ ਸੰਪਰਦਾਏ ਅਤੇ ਇੰਦਰਜੀਤ ਸਿੰਘ ਖਾਲਸਾ ਚੇਅਰਮੈਨ ਬਾਬਾ ਫਰੀਦ ਵਿਦਿਅਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਅੰਤਰਾਸ਼ਟਰੀ ਕ੍ਰਿਕਟ ਖਿਡਾਰੀ ਅਤੇ ਮੌਜੂਦਾ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਨਵਜੋਤ ਸਿੰਘ ਸਿੱਧੂ ਨੂੰ ਆਨੈਸਟੀ ਐਵਾਰਡ ਅਤੇ ਪਰਮਜੀਤ ਸਿੰਘ ਨਾਭਾ ਨੂੰ ਭਗਤ ਪੂਰਨ ਸਿੰਘ ਐਵਾਰਡ ਆਫ ਹਿਊਮੈਨਿਟੀ ਨਾਲ ਸਨਮਾਨਤ ਕੀਤਾ ਗਿਆ। ਇਨ੍ਹਾਂ ਦੋਹਾਂ ਸ਼ਖਸੀਅਤਾਂ ਨੂੰ ਇਕ-ਇਕ ਲੱਖ ਰੁਪਏ ਦੀ ਰਾਸ਼ੀ, ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ।
ਬਾਬਾ ਫਰੀਦ ਸੁਸਾਇਟੀ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਇਮਾਨਦਾਰੀ ਨਾਲ ਕੰਮ ਕਾਜ ਕਰਨ ਲਈ ਇਹ ਇਨਾਮ ਦਿੱਤਾ ਗਿਆ ਹੈ, ਜਦਕਿ ਪਰਮਜੀਤ ਸਿੰਘ ਨਾਭਾ ਜੋ ਇਕ ਸਕੂਟਰ ਮਕੈਨਿਕ ਹੈ, ਨੂੰ ਮਨੁੱਖਤਾ ਦੀ ਸੇਵਾ ਕਰਨ ਲਈ ਇਨਾਮ ਨਾਲ ਨਿਵਾਜਿਆ ਗਿਆ ਹੈ। ਪਰਮਜੀਤ ਸਿੰਘ ਪਿਛਲੇ 20 ਸਾਲ ਤੋਂ ਐਕਸੀਡੈਂਟ ਹੋਣ ‘ਤੇ ਲੋਕਾਂ ਨੂੰ ਹਸਪਤਾਲ ਵਿੱਚ ਪਹੁੰਚਾਉਣ ਦੀ ਸੇਵਾ ਕਰ ਰਿਹਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਮਾਨਦਾਰੀ ਅੱਜ ਬਾਬਾ ਫਰੀਦ ਦੀ ਧਰਤੀ ਤੋਂ ਮਿਲਿਆ ਇਨਾਮ ਉਨ੍ਹਾਂ ਦੀ ਜ਼ਿੰਦਗੀ ਦੀ ਸਭ ਤੋਂ ਵੱਡੀ ਉਪਲੱਬਦੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱੱਧੂ ਨੇ ਸਨਮਾਨ ਵਿੱਚ ਮਿਲੀ ਇਕ ਲੱਖ ਰੁਪਏ ਦੀ ਰਾਸ਼ੀ ਵਿੱਚ 1 ਲੱੱਖ ਹੋਰ ਆਪਣੇ ਪੱਲੇ ਤੋਂ ਪਾ ਕੇ 2 ਲੱਖ ਰੁਪਏ ਸੂਫੀ ਗਾਇਕ ਈਦੂ ਸ਼ਰੀਫ ਨੂੰ ਦੇਣ ਦਾ ਐਲਾਨ ਕੀਤਾ।
ਜ਼ਿਕਰਯੋਗ ਹੈ ਕਿ ਸੂਫੀ ਗਾਇਕ ਈਦੂ ਸ਼ਰੀਫ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਿਹਾ ਹੈ ਅਤੇ ਆਰਥਿਕ ਤੰਗੀ ਕਾਰਨ ਉਸ ਦੇ ਇਲਾਜ ਵਿੱਚ ਪਰਿਵਾਰ ਨੂੰ ਕਾਫੀ ਔਕੜਾਂ ਆ ਰਹੀਆਂ ਹਨ। ਇਸ ਸਾਲ ਬਾਬਾ ਫਰੀਦ ਸੁਸਾਇਟੀ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਸਵੱਛਤਾ ਅਭਿਆਨ ਲਈ ਇਨਾਮ ਦੀ ਸ਼ੁਰੂਆਤ ਕੀਤੀ ਗਈ ਹੈ, ਇਹ ਇਨਾਮ ਅੰਮ੍ਰਿਤਸਰ ਦੇ ਰਹਿਣ ਵਾਲੇ ਵਕੀਲ ਲਾਲਵਾਨੀ ਨੂੰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਟਿੱਲਾ ਬਾਬਾ ਫਰੀਦ ਤੋਂ ਗੁਰਦੁਆਰਾ ਗੋਦੜੀ ਸਾਹਿਬ ਤੱਕ 4 ਕਿਲੋਮੀਟਰ ਦਾ ਰਸਤਾ ਸੰਗਤਾਂ ਅਤੇ ਸ਼ਰਧਾਲੂਆਂ ਦੇ ਨਾਲ ਪੂਰੀ ਤਰ੍ਹਾਂ ਭਰਿਆ ਹੋਇਆ ਸੀ ਅਤੇ ਲੋਕ ਫੁੱਲਾਂ ਨਾਲ ਸਜਾਈ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨਾਲ ਗੁਰੂ ਜਸ ਗਾਉਂਦੇ ਚੱਲ ਰਹੇ ਸਨ। ਅੱਗੇ ਅੱਗੇ ਸ਼ਰਧਾਲੂ ਸੜਕ ਨੂੰ ਸਾਫ ਕਰਦੇ ਹੋਏ ਅਤੇ ਲੋਕਾਂ ‘ਤੇ ਇੱਤਰ ਛਿੜਕਦੇ ਹੋਏ ਜਾ ਰਹੇ ਸਨ। ਰਸਤੇ ਵਿਚ ਲੋਕਾਂ ਨੇ ਸ਼ਰਧਾਲੂਆਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਹੋਏ ਸਨ। ਗੁਰਦੁਆਰਾ ਗੋਦੜੀ ਸਾਹਿਬ ਵਿਖ ਬਣਾਏ ਗਏ ਸਰੋਵਰ ਵਿੱਚ ਇਸ਼ਨਾਨ ਕਰਨ ਲਈ ਸੰਗਤਾਂ ਸੁਭਾ 4 ਵਜੇ ਤੋਂ ਹੀ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ ਜੋਕਿ ਨਗਰ ਕੀਰਤਨ ਦੇ ਸਵਾਗਤ ਲਈ ਗੁਰਦੁਆਰਾ ਸਾਹਿਬ ਵਿੱਚ ਹੀ ਮੌਜੂਦ ਰਹੀਆਂ।
ਇਸ ਮੌਕੇ ਸਥਾਨਕ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਡਾ. ਅਮਰ ਸਿੰਘ ਓ. ਐਸ. ਡੀ. ਸਥਾਨਕ ਸਰਕਾਰਾਂ ਮੰਤਰੀ, ਡਿਪਟੀ ਕਮਿਸ਼ਨਰ ਰਾਜੀਵ ਪ੍ਰਾਸ਼ਰ, ਐਸ. ਐਸ. ਪੀ. ਡਾ. ਨਾਨਕ ਸਿੰਘ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਂ, ਮੁਹੰਮਦ ਸਦੀਕ ਸਾਬਕਾ ਵਿਧਾਇਕ, ਪਵਨ ਗੋਇਲ ਜੈਤੋ, ਸੁਰਿੰਦਰ ਗੁਪਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸਨ। ਇਸ ਮੌਕੇ ਸਟੇਜ ਸਕੱਤਰ ਦੀ ਭੂਮੀਕਾ ਉੱਘੇ ਲੇਖਕ ਨਿੰਦਰ ਘੁੰਗਿਆਣਵੀ ਨੇ ਨਿਭਾਈ।
ਪੰਜ ਦਿਨ ਚੱਲੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਮੇਲੇ ਦਾ ਆਰੰਭ 19 ਸਤੰਬਰ ਨੂੰ ਟਿੱਲਾ ਬਾਬਾ ਸ਼ੇਖ ਫਰੀਦ ਤੋਂ ਸ਼੍ਰੀ ਸੁਖਮਣੀ ਸਾਹਿਬ ਦੇ ਪਾਠ ਅਤੇ ਅਰਦਾਸ ਮਗਰੋਂ ਹੋਇਆ ਸੀ। ਇਨ੍ਹਾਂ ਪੰਜ ਦਿਨਾਂ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਬਾਬਾ ਫਰੀਦ ਸੇਵਾ ਸੁਸਾਇਟੀ, ਵਿਦਿਅਕ ਅਦਾਰਿਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਨਾਟਕ ਮੇਲੇ, ਖੇਡ ਮੁਕਾਬਲੇ, ਪੇਂਡੂ ਖੇਡ ਮੇਲਾ, ਲੋਕ ਨਾਚ ਮੁਕਾਬਲੇ, ਸੱੱਭਿਆਚਾਰਕ ਪ੍ਰੋਗਰਾਮ, ਖੂਨਦਾਨ ਕੈਂਪ, ਮੈਡੀਕਲ ਚੈਕਅਪ ਕੈਂਪ, ਪੁਸਤਕ ਮੇਲਾ ਅਤੇ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਤੋਂ ਇਲਾਵਾ ਕਾਫ਼ਲਾ-ਏ-ਵਿਰਾਸਤ ਸ਼ਹਿਰ ਦੇ ਵੱਖ-ਵੱਖ ਹਿੱੱਸਿਆਂ ਵਿਚੋਂ ਦੀ ਕੱਢੀ ਗਈ ਅਤੇ ਪੁਰਾਤਨ ਵਸਤਾਂ ਦੀ ਵਿਰਾਸਤੀ ਪ੍ਰਦਰਸ਼ਨੀ ਲਗਾਈ ਗਈ। ਇਨ੍ਹਾਂ ਤੋਂ ਇਲਾਵਾ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਬਾਬਾ ਫਰੀਦ ਜੀ ਦੀ ਜੀਵਨ ਸ਼ੈਲੀ ਅਤੇ ਫਲਸਫੇ ਬਾਰੇ ਰਾਸ਼ਟਰੀ ਸੈਮੀਨਾਰ ਅਤੇ ਸੂਫੀ ਗਾਇਕ ਕੰਵਰ ਗਰੇਵਾਲ ਦਾ ਸ਼ਾਮ-ਏ-ਸੂਫੀਆਨਾ ਪ੍ਰੋਗਰਾਮ ਕਰਵਾਇਆ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article