ਨਵਜੋਤ ਸਿੱਧੂ ਦੇ ਮਸਲੇ ’ਤੇ ਕਾਂਗਰਸ ਹਾਈਕਮਾਂਡ ਸ਼ਸ਼ੋਪੰਜ ’ਚ!

99
Share

ਅਜੇ ਤੱਕ ਹਾਈਕਮਾਂਡ ਸਿੱਧੂ ਬਾਰੇ ਨਹੀਂ ਲੈ ਸਕੀ ਕੋਈ ਫੈਸਲਾ
ਚੰਡੀਗੜ੍ਹ, 1 ਮਾਰਚ (ਪੰਜਾਬ ਮੇਲ)- ਕਾਂਗਰਸ ਪਾਰਟੀ ਵਿਚ ਦਮ-ਖਮ ਰੱਖਣ ਵਾਲੇ ਦਿੱਗਜ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਜਿੱਥੇ ਅਜੇ ਤੱਕ ਕਾਂਗਰਸ ਹਾਂਈਕਮਾਂਡ ਨੂੰ ਕੋਈ ਫ਼ੈਸਲਾ ਨਹੀਂ ਲੈ ਸਕੀ ਹੈ, ਉਸਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਦੀ ਚੁੱਪੀ ਜਿਥੇ ਕਈ ਤਰ੍ਹਾਂ ਦੇ ਸਵਾਲ ਪੈਦਾ ਕਰਦੀ ਦਿਖਾਈ ਦੇ ਰਹੀ ਹੈ, ਉਥੇ ਨਾਲ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੀ ਸਿੱਧੂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਂਦੇ ਹੋਏ ਹਰ ਹੀਲਾ ਵਰਤ ਰਹੇ ਹਨ। ਲੱਗਦਾ ਹੈ ਕਿ ਸਿੱਧੂ ਦੀ ਕਿਸਮਤ ਦਾ ਸਿਤਾਰਾ ਅਜੇ ਕੁਝ ਢਿੱਲਾ ਹੈ, ਜਿਸ ਕਾਰਣ ਅਜੇ ਤੱਕ ਕਾਂਗਰਸ ਹਾਈਕਮਾਂਡ ਵੀ ਨਵਜੋਤ ਸਿੰਘ ਸਿੱਧੂ ਦੇ ਮਸਲੇ ਨੂੰ ਕਿਸੇ ਵੀ ਤਰ੍ਹਾਂ ਨਾਲ ਹੱਲ ਕਰਨ ਵਿਚ ਕਾਮਯਾਬ ਨਹੀਂ ਹੋ ਰਹੀ। ਜੇਕਰ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੱਲ ਕਰੀਏ ਤਾਂ ਉਹ ਨਵਜੋਤ ਸਿੰਘ ਸਿੱਧੂ ਨੂੰ ਮੰਤਰੀ ਮੰਡਲ ਵਿਚ ਵਾਪਸ ਆਉਣ ਦੀ ਆਫਰ ਦੇ ਚੁੱਕੇ ਹਨ ਪਰ ਇਸ ਸਭ ਦੇ ਬਾਵਜੂਦ ਭਵਿੱਖ ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਕਾਂਗਰਸ ਹਾਈਕਮਾਂਡ ਕਦੇ ਇਹ ਨਹੀਂ ਚਾਹੇਗੀ ਕਿ ਸਿੱਧੂ ਨੂੰ ਕਿਸੇ ਵੀ ਤਰ੍ਹਾਂ ਨਾਲ ਨਜ਼ਰਅੰਦਾਜ਼ ਕੀਤਾ ਜਾਵੇ।

Share