PUNJABMAILUSA.COM

ਨਵਜੋਤ ਸਿੱਧੂ ਨੇ ਕੀਤੇ ਬਠਿੰਡਾ ਨਗਰ ਸੁਧਾਰ ਟਰੱਸਟ ਦੇ 10 ਅਫ਼ਸਰ ਮੁਅੱਤਲ

ਨਵਜੋਤ ਸਿੱਧੂ ਨੇ ਕੀਤੇ ਬਠਿੰਡਾ ਨਗਰ ਸੁਧਾਰ ਟਰੱਸਟ ਦੇ 10 ਅਫ਼ਸਰ ਮੁਅੱਤਲ

ਨਵਜੋਤ ਸਿੱਧੂ ਨੇ ਕੀਤੇ ਬਠਿੰਡਾ ਨਗਰ ਸੁਧਾਰ ਟਰੱਸਟ ਦੇ 10 ਅਫ਼ਸਰ ਮੁਅੱਤਲ
May 04
21:14 2017

Navjot-Sidhu
ਚੰਡੀਗੜ੍ਹ, 4 ਮਈ (ਪੰਜਾਬ ਮੇਲ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਠਿੰਡਾ ’ਚ ਫਲੈਟਾਂ ਦੀ ਉਸਾਰੀ ਵਿੱਚ ਬੇਨਿਯਮੀਆਂ ਸਾਹਮਣੇ ਆਉਣ ਮਗਰੋਂ ਬਠਿੰਡਾ ਨਗਰ ਸੁਧਾਰ ਟਰੱਸਟ ਦੇ 10 ਅਫਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਅਫ਼ਸਰਾਂ ਨੂੰ ਮਨਮੋਹਨ ਕਾਲੀਆ ਐਨਕਲੇਵ, ਗੋਨਿਆਣਾ ਰੋਡ, ਬਠਿੰਡਾ ਦੇ ਫਲੈਟਾਂ ਦੀ ਉਸਾਰੀ ਵਿੱਚ ਪਾਈਆਂ ਗਈਆਂ ਤਰੁੱਟੀਆਂ, ਫਲੈਟਾਂ ਦੀ ਉਸਾਰੀ ਦੀ ਹਾਲਤ ਨੂੰ ਅੱਖੋਂ ਓਹਲੇ ਕਰਦੇ ਹੋਏ ਸੁਰੱਖਿਆ ਵਾਪਸ ਕਰਨ, ਫਲੈਟਾਂ ਦੇ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ ਅਤੇ ਡਿਮਾਂਡ ਸਰਵੇ ਕਰਨ ਤੋਂ ਬਿਨਾਂ ਇਨ੍ਹਾਂ ਫਲੈਟਾਂ ਦੀ ਤਜਵੀਜ਼/ਡਰਾਅ ਕੱਢਣ ਦੇ ਦੋਸ਼ਾਂ ਹੇਠ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿਭਾਗ ਵੱਲੋਂ ਤੁਰੰਤ ਇਨ੍ਹਾਂ ਅਫ਼ਸਰਾਂ ਨੂੰ ਮੁਅੱਤਲ ਕਰ ਕੇ ਇਨ੍ਹਾਂ ਵਿਰੁੱਧ ਚਾਰਜਸ਼ੀਟ ਜਾਰੀ ਕਰ ਦਿੱਤੀ ਗਈ ਹੈ। ਕੁੱਲ ਮਿਲਾ ਕੇ 13 ਅਫ਼ਸਰ ਦੋਸ਼ੀ ਪਾਏ ਗਏ ਸਨ ਜਿਨ੍ਹਾਂ ਵਿੱਚੋਂ ਤਿੰਨ ਸੇਵਾ ਮੁਕਤ ਹੋ ਚੁੱਕੇ ਹਨ ਜਦਕਿ 10 ਅਫ਼ਸਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਵਿਭਾਗ ਦੇ ਮੁੱਖ ਚੌਕਸੀ ਅਫਸਰ ਵੱਲੋਂ ਕੀਤੀ ਜਾਂਚ ਵਿੱਚ ਸਾਹਮਣੇ ਆਈ ਰਿਪੋਰਟ ਦੇ ਆਧਾਰ ’ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸਿੱਧੂ ਨੇ ਬਠਿੰਡਾ ਨਗਰ ਸੁਧਾਰ ਟਰੱਸਟ ਦੇ 10 ਅਫ਼ਸਰਾਂ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ।
ਮੁਅੱਤਲ ਅਫ਼ਸਰਾਂ ’ਚ ਗੁਰਬਿੰਦਰ ਪਾਲ ਸਿੰਘ, ਜਸਬੀਰ ਸਿੰਘ (ਦੋਵੇਂ ਜੇਈ), ਮੁਖਤਿਆਰ ਸਿੰਘ, ਗੁਰਰਾਜ ਸਿੰਘ, ਬਲਜੀਤ ਕੁਮਾਰ (ਸਾਰੇ ਸਹਾਇਕ ਟਰੱਸਟ ਇੰਜੀਨੀਅਰ), ਰਾਕੇਸ਼ ਗਰਗ (ਟਰੱਸਟ ਇੰਜੀਨੀਅਰ) ਤੇ ਗੋਰਾ ਲਾਲ, ਹਰਿੰਦਰ ਸਿੰਘ ਚਾਹਲ, ਕੁਲਵੰਤ ਸਿੰਘ ਬਰਾੜ ਤੇ ਜਵਾਹਰ ਲਾਲ (ਸਾਰੇ ਕਾਰਜ ਸਾਧਕ ਅਫਸਰ) ਸ਼ਾਮਲ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਬਠਿੰਡਾ ਨਗਰ ਸੁਧਾਰ ਟਰੱਸਟ ਦੇ ਮੁਅੱਤਲ ਕੀਤੇ 10 ਅਫ਼ਸਰਾਂ ਦੇ ਮਾਮਲੇ ਵਿੱਚ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article