PUNJABMAILUSA.COM

ਨਵਜੋਤ ਸਿੱਧੂ ਵੱਲੋਂ ਮੋਹਾਲੀ ਦਾ ਮੇਅਰ ਡਿਸਮਿਸ, ਜਾਰੀ ਕੀਤਾ ਕਾਰਨ ਦੱਸੋ ਨੋਟਿਸ

ਨਵਜੋਤ ਸਿੱਧੂ ਵੱਲੋਂ ਮੋਹਾਲੀ ਦਾ ਮੇਅਰ ਡਿਸਮਿਸ, ਜਾਰੀ ਕੀਤਾ ਕਾਰਨ ਦੱਸੋ ਨੋਟਿਸ

ਨਵਜੋਤ ਸਿੱਧੂ ਵੱਲੋਂ ਮੋਹਾਲੀ ਦਾ ਮੇਅਰ ਡਿਸਮਿਸ, ਜਾਰੀ ਕੀਤਾ ਕਾਰਨ ਦੱਸੋ ਨੋਟਿਸ
January 04
17:27 2018

ਚੰਡੀਗੜ੍ਹ/ਮੋਹਾਲੀ, 4 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਵੇਂ ਸਾਲ ਦੇ ਸ਼ੁਰੂ ‘ਚ ਹੀ ਭ੍ਰਿਸ਼ਟਾਚਾਰ ਖ਼ਿਲਾਫ ਵੱਡੀ ਸ਼ੁਰੂਆਤ ਕਰਦਿਆਂ ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਅਹੁਦੇ ਅਤੇ ਕੌਂਸਲਰ ਦੀ ਮੈਂਬਰੀ ਤੋਂ ਡਿਸਮਿਸ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਇਕ ਐਕਸੀਅਨ ਸਮੇਤ 5 ਅਧਿਕਾਰੀਆਂ ‘ਤੇ ਵੀ ਕਾਰਵਾਈ ਕੀਤੀ ਹੈ। ਮੇਅਰ ਕੁਲਵੰਤ ਸਿੰਘ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਨੇੜੇ ਮੰਨਿਆ ਜਾਂਦਾ ਹੈ। ਭਾਵੇਂ ਉਹ ਕੁਝ ਸਮੇਂ ਲਈ ਅਕਾਲੀ ਦਲ ਨੂੰ ਛੱਡ ਗਏ ਸਨ ਪਰ ਬਾਅਦ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਸੁਖਬੀਰ ਨੇ ਕੁਲਵੰਤ ਸਿੰਘ ਨੂੰ ਪਿਛਲੀਆਂ ਲੋਕ ਸਭਾ ਚੋਣਾਂ ‘ਚ ਫਤਿਹਗੜ੍ਹ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਵੀ ਬਣਾਇਆ ਸੀ।
ਨਵਜੋਤ ਸਿੱਧੂ ਨੇ ਮੇਅਰ ਕੁਲਵੰਤ ਸਿੰਘ ਤੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਖੁਦ ਪੁਸ਼ਟੀ ਕਰਦਿਆਂ ਦੱਸਿਆ ਕਿ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਸਰਕਾਰੀ ਖਜ਼ਾਨੇ ਨੂੰ ਖੋਰਾ ਲਾਉਣ ਦੀ ਕੀਤੀ ਕਾਰਵਾਈ ਦਾ ਸਖਤ ਨੋਟਿਸ ਲੈਂਦਿਆਂ ਮੇਅਰ ਸਮੇਤ 3 ਅਧਿਕਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ ਜਦਕਿ ਤੱਤਕਾਲੀ ਕਮਿਸ਼ਨਰ ਨੂੰ ਸਸਪੈਂਡ ਕਰਨ ਲਈ ਕੇਸ ਸਰਕਾਰ ਨੂੰ ਭੇਜਿਆ ਹੈ। ਇਸ ਤੋਂ ਇਲਾਵਾ 2 ਹੋਰ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ।
ਸਿੱਧੂ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਦੀ ਜਾਂਚ ਵਿਜੀਲੈਂਸ ਸੈੱਲ ਵੱਲੋਂ ਕਰਵਾਈ ਗਈ ਅਤੇ ਮੁੱਖ ਚੌਕਸੀ ਅਧਿਕਾਰੀ ਦੀ ਰਿਪੋਰਟ ‘ਤੇ ਦੋਸ਼ੀ ਪਾਏ ਗਏ ਮੇਅਰ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਤਰ੍ਹਾਂ ਤਤਕਾਲੀ ਕਮਿਸ਼ਨਰ ਰਾਜੇਸ਼ ਧੀਮਾਨ ਨੂੰ ਪੰਜਾਬ ਸਿਵਲ ਸੇਵਾਵਾਂ (ਦੰਡ ਤੇ ਅਪੀਲ) ਰੂਲ 1970 ਦੀ ਧਾਰਾ 8 ਤਹਿਤ ਚਾਰਜਸ਼ੀਟ ਜਾਰੀ ਕਰ ਕੇ ਸਸਪੈਂਡ ਕਰਨ ਦੀ ਸਿਫਾਰਸ਼ ਕਰਦਿਆਂ ਸਬੰਧਤ ਵਿਭਾਗ ਨੂੰ ਕੇਸ ਭੇਜ ਦਿੱਤਾ ਹੈ। ਇਸੇ ਤਰ੍ਹਾਂ ਪੰਜਾਬ ਸਿਵਲ ਸੇਵਾਵਾਂ (ਦੰਡ ਤੇ ਅਪੀਲ) ਰੂਲ 1970 ਦੀ ਧਾਰਾ 8 ਤਹਿਤ ਐਕਸੀਅਨ ਨਰੇਸ਼ ਬੱਤਾ ਤੇ ਡੀ. ਸੀ. ਐੱਫ. ਏ. ਵਿਨਾਇਕ ਨੂੰ ਸਸਪੈਂਡ ਕੀਤਾ ਗਿਆ ਹੈ। ਇਸ ਤੋਂ ਇਲਾਵਾ ਏ. ਸੀ. ਈ. ਮਹਿੰਦਰਪਾਲ ਤੇ ਸੁਰਿੰਦਰ ਗੋਇਲ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਨਗਰ ਨਿਗਮ, ਮੋਹਾਲੀ ਦੇ ਸਥਾਨਕ ਫੰਡ ਆਡੀਟਰ ਨੂੰ ਵੀ ਚਾਰਜਸ਼ੀਟ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਮਸ਼ੀਨ ਨੂੰ ਖਰੀਦਣ ਦਾ ਜਾਰੀ ਹੁਕਮ ਤੁਰੰਤ ਰੱਦ ਕਰਨ ਦੇ ਹੁਕਮ ਵੀ ਕੀਤੇ ਗਏ ਅਤੇ ਕੰਟਰੈਕਟਰ ਤੋਂ ਐਡਵਾਂਸ ਦਿੱਤੀ ਗਈ ਰਾਸ਼ੀ ਨੂੰ ਰਿਕਵਰ ਕਰਨ ਦਾ ਵੀ ਹੁਕਮ ਜਾਰੀ ਕੀਤਾ ਗਿਆ।
ਸਿੱਧੂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਦੇ ਟੈਕਸ ਤੋਂ ਇਕੱਠੀ ਕੀਤੀ ਰਕਮ ਦੀ ਦੁਰਵਰਤੋਂ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਧਿਆਨ ਵਿਚ ਆਇਆ ਸੀ ਕਿ ਨਗਰ ਨਿਗਮ, ਮੋਹਾਲੀ ਵੱਲੋਂ ਦਰੱਖਤ ਛਾਂਗਣ ਵਾਲੀ ਮਸ਼ੀਨ ਖਰੀਦਣ ਸਮੇਂ ਮੇਅਰ ਕੁਲਵੰਤ ਸਿੰਘ ਨੇ ਤਤਕਾਲੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਸਰਕਾਰੀ ਖਜ਼ਾਨੇ ਨੂੰ ਖੋਰਾ ਲਾਇਆ ਸੀ। ਦਰੱਖਤ ਛਾਂਗਣ ਵਾਲੀ ਮਸ਼ੀਨ, ਜਿਸ ਦੀ ਭਾਰਤ ਵਿਚ ਕੀਮਤ 28 ਲੱਖ ਰੁਪਏ ਅਤੇ ਵਿਦੇਸ਼ ਤੋਂ ਮੰਗਵਾਉਣ ਦੀ ਕੀਮਤ 80 ਲੱਖ ਰੁਪਏ ਸੀ, ਨੂੰ 1.79 ਕਰੋੜ ਰੁਪਏ ਵਿਚ ਖਰੀਦਣ ਦਾ ਮਤਾ ਪਾਸ ਕਰ ਕੇ ਇਸ ਦੀ ਖਰੀਦ ਦਾ ਹੁਕਮ ਜਾਰੀ ਕਰ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article