PUNJABMAILUSA.COM

ਨਵਤੇਜ ਸਿੰਘ ਸਰਨਾ ਅਮਰੀਕਾ ‘ਚ ਭਾਰਤ ਦੇ ਨਵੇਂ ਅੰਬੈਸਡਰ ਨਿਯੁਕਤ

ਨਵਤੇਜ ਸਿੰਘ ਸਰਨਾ ਅਮਰੀਕਾ ‘ਚ ਭਾਰਤ ਦੇ ਨਵੇਂ ਅੰਬੈਸਡਰ ਨਿਯੁਕਤ

ਨਵਤੇਜ ਸਿੰਘ ਸਰਨਾ ਅਮਰੀਕਾ ‘ਚ ਭਾਰਤ ਦੇ ਨਵੇਂ ਅੰਬੈਸਡਰ ਨਿਯੁਕਤ
September 28
10:32 2016

navtej-sarnaਨਵੀਂ ਦਿੱਲੀ, 28 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਸਿੱਖ ਨਵਤੇਜ ਸਿੰਘ ਸਰਨਾ ਨੂੰ ਅਮਰੀਕਾ ‘ਚ ਭਾਰਤ ਦੇ ਨਵੇਂ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵਤੇਜ ਸਿੰਘ ਸਰਨਾ ਜੋ ਕਿ ਇਸ ਵੇਲੇ ਬਰਤਾਨੀਆ ‘ਚ ਭਾਰਤੀ ਅੰਬੈਸਡਰ ਦੇ ਅਹੁਦੇ ‘ਤੇ ਤਾਇਨਾਤ ਹਨ, ਅਮਰੀਕਾ ਵਿਚ ਮੌਜੂਦਾ ਭਾਰਤੀ ਅੰਬੈਸਡਰ ਅਰੁਣ ਸਿੰਘ ਦੀ ਥਾਂ ਲੈਣਗੇ। ਉਨ੍ਹਾਂ ਦੱਸਿਆ ਕਿ ਸ. ਸਰਨਾ ਛੇਤੀ ਹੀ ਆਪਣਾ ਅਹੁਦਾ ਸੰਭਾਲਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਅਮਰੀਕਾ ਵਿਚ ਇਕ ਸਿੱਖ ਨੂੰ ਨਵਾਂ ਅੰਬੈਸਡਰ ਬਣਾਉਣ ਲਈ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਸਰਨਾ ਅਮਰੀਕਾ ‘ਚ ਭਾਰਤ ਦੇ ਨਵੇਂ ਅੰਬੈਸਡਰ ਬਣ ਗਏ ਹਨ, ਜਿਸ ਕਾਰਨ ਅਮਰੀਕਾ ਵਿਚ ਸਿੱਖ ਭਾਈਚਾਰੇ ‘ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਇਕ ਸਿੱਖ ਵਿਅਕਤੀ ਨੂੰ ਅਮਰੀਕਾ ‘ਚ ਡਿਪਲੋਮੈਟ ਲਾਉਣ ਨਾਲ ਉਥੋਂ ਦੇ ਸਿੱਖਾਂ ‘ਚ ਖ਼ੁਸ਼ੀ ਦੀ ਲਹਿਰ ਹੈ, ਕਿਉਂਕਿ ਅਮਰੀਕਾ ‘ਚ ਵੱਡੀ ਗਿਣਤੀ ‘ਚ ਸਿੱਖ ਭਾਈਚਾਰੇ ਦੇ ਲੋਕ ਰਹਿੰਦੇ ਹਨ। ਸਿੱਖਾਂ ਨੂੰ ਹੁਣ ਆਸ ਬੱਝੀ ਹੈ ਕਿ ਹੁਣ ਉਹ ਆਪਣੀਆਂ ਮੰਗਾਂ ਕੌਮਾਂਤਰੀ ਪੱਧਰ ‘ਤੇ ਰੱਖ ਸਕਣਗੇ। ਨਵਤੇਜ ਸਿੰਘ ਸਰਨਾ ਦਾ ਜਨਮ ਪੰਜਾਬ ਦੇ ਜ਼ਿਲ੍ਹਾ ਜਲੰਧਰ ‘ਚ ਹੋਇਆ ਸੀ। ਉਨਾਂ ਨੇ ਦਿੱਲੀ ਯੂਨੀਵਰਸਿਟੀ ਤੋਂ ਲਾਅ ਦੀ ਡਿਗਰੀ ਹਾਸਲ ਕੀਤੀ ਤੇ 1980 ‘ਚ ਉਹ ਭਾਰਤੀ ਵਿਦੇਸ਼ ਸੇਵਾ ‘ਚ ਸ਼ਾਮਲ ਹੋ ਗਏ। ਉਹ ਹੁਣ ਤੱਕ ਕਈ ਵੱਡੇ ਅਹੁਦਿਆਂ ‘ਤੇ ਸੇਵਾ ਨਿਭਾਅ ਚੁੱਕੇ ਹਨ। 1980 ਤੋਂ 2002 ਤੱਕ ਉਨ੍ਹਾਂ ਨੇ ਮਾਸਕੋ, ਵਾਰਸਾ, ਥਿੰਪੂ, ਜਿਨੇਵਾ, ਤੇਹਰਾਨ ਅਤੇ ਅਮਰੀਕਾ ਦੇ ਭਾਰਤੀ ਦੂਤਘਰ ‘ਚ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਸਭ ਤੋਂ ਲੰਬਾ ਸਮਾਂ 2002 ਤੋਂ 2008 ਤੱਕ ਵਿਦੇਸ਼ ਮੰਤਰਾਲੇ ‘ਚ ਬੁਲਾਰੇ ਵਜੋਂ ਸੇਵਾ ਨਿਭਾਈ। 2008 ਤੋਂ 2012 ਤੱਕ ਉਹ ਇਜ਼ਰਾਇਲ ‘ਚ ਭਾਰਤ ਦੇ ਡਿਪਲੋਮੈਟ ਰਹੇ। ਅਗਸਤ 2012 ਤੋਂ ਅਗਸਤ 2014 ਤੱਕ ਉਨ੍ਹਾਂ ਨੇ ਮੁੱਖ ਦਫ਼ਤਰ ‘ਚ ਵਧੀਕ ਸਕੱਤਰ/ਵਿਸ਼ੇਸ਼ ਸਕੱਤਰ (ਕੌਮਾਂਤਰੀ ਸੰਗਠਨ ਅਤੇ ਰਾਜਨੀਤੀ) ਵਜੋਂ ਸੇਵਾ ਨਿਭਾਈ। ਸ. ਸਰਨਾ ਸਤੰਬਰ 2014 ਤੋਂ ਪੱਛਮੀ ਦੇਸ਼ਾਂ ਬਾਰੇ ਸਕੱਤਰ ਨਿਯੁਕਤ ਹਨ।
ਸ. ਸਰਨਾ ਨੇ ਹੁਣ ਤੱਕ ਕਈ ਕਿਤਾਬਾਂ ਲਿਖੀਆਂ ਹਨ। ਉਹ ਅੰਗਰੇਜ਼ੀ ਅਤੇ ਭਾਰਤੀ ਭਾਸ਼ਾ ਤੋਂ ਇਲਾਵਾ ਰਸ਼ੀਅਨ ਅਤੇ ਪੋਲਿਸ਼ ਭਾਸ਼ਾ ਬੋਲਦੇ ਹਨ। ਨਵਤੇਜ ਸਿੰਘ ਸਰਨਾ ਦਾ ਵਿਆਹ ਡਾ. ਅਵੀਨਾ ਸ਼ਰਮਾ ਨਾਲ ਹੋਇਆ, ਜਿਨ੍ਹਾਂ ਤੋਂ ਉਨ੍ਹਾਂ ਦੀ ਇਕ ਧੀ ਅਤੇ ਇਕ ਪੁੱਤਰ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article