PUNJABMAILUSA.COM

ਨਵਾਜ਼ ਸ਼ਰੀਫ ਭ੍ਰਿਸ਼ਟਾਚਾਰ ਦੇ ਕੇਸ ਦਾ ਸਾਹਮਣਾ ਕਰਨ ਲਈ ਪਾਕਿ ਪਰਤੇ

ਨਵਾਜ਼ ਸ਼ਰੀਫ ਭ੍ਰਿਸ਼ਟਾਚਾਰ ਦੇ ਕੇਸ ਦਾ ਸਾਹਮਣਾ ਕਰਨ ਲਈ ਪਾਕਿ ਪਰਤੇ

ਨਵਾਜ਼ ਸ਼ਰੀਫ ਭ੍ਰਿਸ਼ਟਾਚਾਰ ਦੇ ਕੇਸ ਦਾ ਸਾਹਮਣਾ ਕਰਨ ਲਈ ਪਾਕਿ ਪਰਤੇ
November 03
06:27 2017

* ਐੱਨ.ਏ.ਬੀ. ਕੋਰਟ ‘ਚ ਸ਼ੁੱਕਰਵਾਰ ਨੂੰ ਪੇਸ਼ ਹੋਣਗੇ ਸਾਬਕਾ ਪ੍ਰਧਾਨ ਮੰਤਰੀ
ਇਸਲਾਮਾਬਾਦ, 3 ਨਵੰਬਰ (ਪੰਜਾਬ ਮੇਲ)- ਪਨਾਮਾ ਪੇਪਰ ਮਾਮਲੇ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੀ ਕੁਰਸੀ ਗੁਆਉਣ ਵਾਲੇ ਨਵਾਜ਼ ਸ਼ਰੀਫ ਵੀਰਵਾਰ ਨੂੰ ਵਤਨ ਪਰਤ ਆਏ। ਉਹ ਭ੍ਰਿਸ਼ਟਾਚਾਰ ਮਾਮਲਿਆਂ ਦਾ ਸਾਹਮਣਾ ਕਰਨ ਲਈ ਸ਼ੁੱਕਰਵਾਰ ਨੂੰ ਅਦਾਲਤ ‘ਚ ਪੇਸ਼ ਹੋਣਗੇ।
ਸ਼ਰੀਫ (67) ਪਿਛਲੇ ਮਹੀਨੇ ਲੰਡਨ ਗਏ ਸਨ, ਜਿੱਥੇ ਕੈਂਸਰ ਨਾਲ ਪੀੜਤ ਉਨ੍ਹਾਂ ਦੀ ਪਤਨੀ ਕੁਲਸੁਮ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੂੰ ਆਪਣੇ ਖ਼ਿਲਾਫ਼ ਜਾਰੀ ਗ੍ਰਿਫ਼ਤਾਰੀ ਵਾਰੰਟ ਕਰਕੇ ਵਾਪਸ ਪਰਤਣਾ ਪਿਆ। ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ‘ਚ ਪੇਸ਼ ਨਹੀਂ ਹੋਣ ‘ਤੇ ਨੈਸ਼ਨਲ ਅਕਾਊਂਟੇਬਿਲਿਟੀ ਬਿਊਰੋ (ਐੱਨ.ਏ.ਬੀ.) ਕੋਰਟ ਨੇ 26 ਅਕਤੂਬਰ ਨੂੰ ਉਨ੍ਹਾਂ ਖ਼ਿਲਾਫ਼ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਸੀ। ਇਸ ਮਾਮਲੇ ਦੀ ਸ਼ੁੱਕਰਵਾਰ ਨੂੰ ਹੋਣ ਵਾਲੀ ਸੁਣਵਾਈ ‘ਚ ਸ਼ਰੀਫ, ਉਨ੍ਹਾਂ ਦੀ ਬੇਟੀ ਮਰੀਅਮ ਅਤੇ ਜਵਾਈ ਕੈਪਟਨ (ਰਿਟਾਇਰ) ਮੁਹੰਮਦ ਸਫਦਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਪਾਕਿਸਤਾਨ ਦੇ ਸਰਕਾਰੀ ਨਿਊਜ਼ ਚੈਨਲ ਪੀਟੀਵੀ ਦੇ ਫੁੱਟੇਜ ‘ਚ ਸ਼ਰੀਫ ਨੂੰ ਇਸਲਾਮਾਬਾਦ ਦੇ ਸ਼ਹੀਦ ਬੇਨਜ਼ੀਰ ਭੁੱਟੋ ਇੰਟਰਨੈਸ਼ਨਲ ਏਅਰਪੋਰਟ ‘ਤੇ ਜਹਾਜ਼ ਤੋਂ ਉਤਰਦੇ ਦੇਖਿਆ ਗਿਆ। ਉਨ੍ਹਾਂ ਦੇ ਸਵਾਗਤ ਲਈ ਹਾਕਮ ਪੀ.ਐੱਮ.ਐੱਲ. (ਐੱਨ) ਦੇ ਕਈ ਸੀਨੀਅਰ ਨੇਤਾ ਏਅਰਪੋਰਟ ਪਹੁੰਚੇ ਸਨ। ਇਸ ਤੋਂ ਪਹਿਲਾਂ ਲੰਡਨ ‘ਚ ਸ਼ਰੀਫ ਨੇ ਮੀਡੀਆ ਨੂੰ ਕਿਹਾ ਕਿ ਮੈਨੂੰ ਅਜਿਹੇ ਸਮੇਂ ਆਪਣੀ ਪਤਨੀ ਦੇ ਨਾਲ ਹੋਣਾ ਚਾਹੀਦਾ ਹੈ ਪਰ ਝੂਠੇ ਮਾਮਲਿਆਂ ਦਾ ਸਾਹਮਣਾ ਕਰਨ ਲਈ ਮੈਂ ਪਾਕਿਸਤਾਨ ਪਰਤ ਰਿਹਾ ਹਾਂ।
ਜ਼ਿਕਰਯੋਗ ਹੈ ਕਿ ਪਨਾਮਾ ਪੇਪਰ ਮਾਮਲੇ ‘ਚ ਸੁਪਰੀਮ ਕੋਰਟ ਨੇ 28 ਜੁਲਾਈ ਨੂੰ ਸ਼ਰੀਫ ਨੂੰ ਸੰਵਿਧਾਨਕ ਅਹੁਦੇ ਦੇ ਅਯੋਗ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਐੱਨ.ਏ.ਬੀ. ਨੂੰ ਸ਼ਰੀਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮੁਕੱਦਮੇ ਦਾਇਰ ਕਰਨ ਦਾ ਹੁਕਮ ਦਿੱਤਾ ਸੀ। ਇਸ ‘ਤੇ ਐੱਨ.ਏ.ਬੀ. ਨੇ ਅੱਠ ਸਤੰਬਰ ਨੂੰ ਮੁਕੱਦਮੇ ਦਾਇਰ ਕੀਤੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article