PUNJABMAILUSA.COM

ਨਵੀਂ ਆਈ.ਟੀ. ਪਾਲਿਸੀ ਹੋ ਰਹੀ ਹੈ ਤਿਆਰ: ਵਿਜੇ ਇੰਦਰ ਸਿੰਗਲਾ

ਨਵੀਂ ਆਈ.ਟੀ. ਪਾਲਿਸੀ ਹੋ ਰਹੀ ਹੈ ਤਿਆਰ: ਵਿਜੇ ਇੰਦਰ ਸਿੰਗਲਾ

ਨਵੀਂ ਆਈ.ਟੀ. ਪਾਲਿਸੀ ਹੋ ਰਹੀ ਹੈ ਤਿਆਰ: ਵਿਜੇ ਇੰਦਰ ਸਿੰਗਲਾ
May 09
17:47 2018

ਮੋਹਾਲੀ/ਚੰਡੀਗੜ੍ਹ, 9 ਮਈ (ਪੰਜਾਬ ਮੇਲ)- ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੇ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਲਈ ਨਵੀਂ ਆਈ.ਟੀ ਨੀਤੀ ਨੂੰ ਮੰਨਜ਼ੂਰੀ ਦੇ ਦਿੱਤੀ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਨੋਟੀਫਾਈ ਕਰਨ ਤੋਂ ਬਾਅਦ ਉਦਯੋਗਿਕ ਅਤੇ ਵਿਪਾਰਕ ਵਿਕਾਸ ਨੀਤੀ-2017 ਨੂੰ ਨੋਟੀਫਾਈ ਕਰਨ ਤੋਂ ਬਾਅਦ ਇਸ ਖੇਤਰ ਦੀਆਂ ਵਿਸ਼ੇਸ਼ਤਾਵਾਂ ਵੱਲ ਧਿਆਨ ਦੇਣ ਦੀ ਪ੍ਰੀਕਿਰਿਆ ਦੀ ਸ਼ੁਰੂਆਤ ਹੋ ਗਈ ਹੈ ਅਤੇ ਛੇਤੀ ਹੀ ਇਕ ਨਵੀਂ ਆਈ.ਟੀ ਨੀਤੀ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਕਿ ਆਈ.ਟੀ ਖੇਤਰ ਦੀਆਂ ਵਿਸ਼ੇਸ਼ਤਾਵਾਂ ਵੱਲ ਧਿਆਨ ਕੇਂਦਰਤ ਕੀਤਾ ਜਾ ਸਕੇ। ਸ੍ਰੀ ਸਿੰਗਲਾ ਇਸ ਸਬੰਧੀ ਖੁਲਾਸਾ ਅੱਜ ਮੋਹਾਲੀ ਦੇ ਸਾਫਟਵੇਅਰ ਤਕਨਾਲੋਜੀ ਪਾਰਕ ਆਫ ਇੰਡੀਆ ( ਐਸ.ਟੀ.ਪੀ.ਆਈ) ਵਿੱਚ ਆਈ.ਟੀ-ਆਈ.ਟੀ.ਈ.ਐਸ ਅਤੇ ਇਲੈਕਟ੍ਰੋਨਿਕ ਉਦਯੋਗਾਂ ਨਾਲ ਸਬੰਧਤ ਗ੍ਰਾਮੀਣ ਉਦਯੋਗਪਤੀਆਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਹਨਾਂ ਕਿਹਾ ਕਿ ਇਸ ਨੀਤੀ ਦਾ ਮੰਤਵ ਆਈ.ਟੀ. ਖੇਤਰ ਦਾ ਪੰਜਾਬ ਵਿੱਚ ਇਕ ਸੰਪੂਰਨ ਢਾਂਚਾ ਤਿਆਰ ਕਰਨਾ ਹੈ।
ਸ੍ਰੀ ਸਿੰਗਲਾ ਨੇ ਅੱਗੇ ਜਾਣਕਾਰੀ ਦਿੰਦਿਆ ਕਿਹਾ ਕਿ ਮੋਹਾਲੀ ਨੂੰ ਦੇਸ਼ ਦੇ ਸਰਬੋਤਮ ਆਈ.ਟੀ ਖੇਤਰ ਦੇ ਤੌਰ ‘ਤੇ ਪ੍ਰਮਾਣਿਤ ਕਰਨ ਲਈ ਵਿਸਤ੍ਰਤ ਯੋਜਨਾ ਬਣਾਉਣ ਲਈ ਵਿਸ਼ੇਸ ਆਈ.ਟੀ ਟਾਸਕ ਫੋਰਸ ਬਣਾਈ ਜਾਵੇਗੀ। ਉਹਨਾਂ ਕਿਹਾ ਕਿ ਇਸ ਵਿਸ਼ੇਸ਼ ਟਾਸਕ ਫੋਰਸ ਦਾ ਮੁੱਖੀ ਰਾਸ਼ਟਰੀ ਪੱਧਰ ਤੇ ਆਈ.ਟੀ ਖਿੱਤੇ ਵਿਚ ਵਿਸ਼ੇਸ਼ ਵਿਅਕਤੀ ਨੂੰ ਬਣਾਇਆ ਜਾਵੇਗਾ। ਇਸ ਟਾਸਕ ਫੋਰਸ ਦਾ ਕੰਮ ਮੋਹਾਲੀ ਵਿਚ ਆਈ.ਟੀ ਨਾਲ ਸਬੰਧਤ ਵੱਡੀ ਕੰਪਨੀਆਂ ਨੂੰ ਆਪਣਾ ਢਾਂਚਾ ਬਣਾਉਣ ਲਈ ਅਤੇ ਵਿਕਸਿਤ ਕਰਨ ਲਈ ਰਣਨੀਤੀ ਬਣਾ ਹੋਵੇਗਾ। ਸ੍ਰੀ ਸਿੰਗਲਾ ਨੇ ਕਿਹਾ ਕਿ ਆਈ.ਟੀ ਖੇਤਰ ਵਿਚ ਸਹੀ ਪ੍ਰਣਾਲੀ ਹੋਂਣ ਦੇ ਬਾਵਜੂਦ ਇਸ ਸ਼ਹਿਰ ਵੱਲ ਆਈ.ਟੀ ਖੇਤਰ ਦੀ ਅਗਾਂਹਵਧੂ ਸੰਸਥਾਵਾਂ ਆਕਰਸ਼ਿਤ ਨਹੀਂ ਹੋ ਰਹੀਆਂ ਜੋ ਕਿ ਇਹ ਦਰਸਾਉਂਦਾ ਹੈ ਕਿ ਵਪਾਰ ਖੇਤਰ ਅਤੇ ਆਈ.ਟੀ ਵਿਭਾਗ ਦੇ ਸੰਪੂਰਨ ਤਾਲਮੇਲ ਨਹੀਂ ਹੈ। ਇਸ ਲਈ ਇਸ ਕਮੀ ਵੱਲ ਛੇਤੀ ਤੋਂ ਛੇਤੀ ਧਿਆਨ ਕੇਂਦਰਤ ਕੀਤਾ ਜਾਵੇਗਾ ਅਤੇ ਮੋਹਾਲੀ ਨੂੰ ਆਈ.ਟੀ ਦੇ ਖੇਤਰ ਵਿਚ ਵਿਸ਼ੇਸ ਥਾਂ ਨੂੰ ਨਿਰੰਤਰ ਯਤਨ ਕੀਤੇ ਜਾਣਗੇ। ਸ੍ਰੀ ਸਿੰਗਲਾ ਨੇ ਇਹ ਵੀ ਦੱਸਿਆ ਕਿ ਇਹ ਟਾਸਕ ਫੋਰਸ ਜੋ ਸੁਝਾਅ ਦੱਸੇਗੀ ਉਸ ਨੂੰ ਇਕ ਨਿਸਚਿਤ ਸਮੇਂ ਅੰਦਰ ਆਈ.ਟੀ ਵਿਭਾਗ ਵੱਲੋਂ ਕੰਮ ਕੀਤਾ ਜਾਵੇਗਾ। ਉਹਨਾਂ ਵਿਸ਼ੇਸ਼ ਤੌਰ ‘ਤੇ ਦੱਸਿਆ ਕਿ ਆਈ.ਟੀ ਵਿਭਾਗ ਵਿਚ ਇਕ ਚੀਫ ਇਨੋਵੇਸ਼ਨ ਅਫਸਰ ਦੀ ਨਿਯੁਕਤੀ ਲੋੜ ਅਨੁਸਾਰ ਕੀਤੀ ਜਾਵੇਗੀ ਜੋ ਕਿ ਵਪਾਰ ਖੇਤਰ ਨਾ ਸਬੰਧਤ ਹੋਵੇਗਾ।
ਆਈ.ਟੀ ਮੰਤਰੀ ਨੇ ਦੱਸਿਆ ਕਿ ਵਪਾਰ ਨੂੰ ਬੜਾਵਾ ਦੇਣ ਲਈ ਸਰਕਾਰ ਨੇ ਆਈ.ਟੀ ਨੂੰ ਬਾਕੀ ਵਪਾਰ ਦੀ ਤਰ•ਾਂ ਪ੍ਰਤੀ ਇਕਾਈ 5 ਰੁਪਏ ਪ੍ਰਤੀ ਯੂਨਿਟ ਦੀ ਕੀਮਤ ਤੇ ਬਿਜਲੀ ਮੁਹੱਈਆ ਕਰਵਾਉਣ ਦੀ ਯੋਜਨਾ ਨੂੰ ਮਨਜੂਰ ਕਰ ਲਿਆ ਹੈ। ਇਸ ਸਬੰਧੀ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਰਿਹਾ ਹੈ ਤੇ ਜਲਦੀ ਹੀ ਸਸਤੀ ਦਰ ਤੇ ਆਈ.ਟੀ ਇੰਡਸਟਰੀ ਨੂੰ ਬਿਜਲੀ ਮੁਹੱਈਆ ਕਰਵਾਈ ਜਾਵੇਗੀ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਮੋਹਾਲੀ ਵਿਚ ਆਈ.ਟੀ ਖੇਤਰ ਦੀਆਂ ਵੱਡੀਆਂ ਕੰਪਨੀਆਂ ਨੂੰ ਢਾਂਚਾ ਵਿਕਸਿਤ ਕਰਨ ਦੇ ਲਈ ਸਹਾਇਤਾ ਪ੍ਰਦਾਨ ਕਰਨ ਦੇ ਨਾਲ ਹੀ ਵਿਭਾਗ ਦੇ ਸਟਾਰਟ ਅੱਪ ਯੋਜਨਾਵਾਂ ਨੂੰ ਵਧਾਵਾ ਦੇਣ ਲਈ 20 ਕਰੋੜ ਰੁਪਏ ਰੱਖੇ ਗਏ ਹਨ। ਉਨ•ਾਂ ਵਿਸ਼ਵਾਸ਼ ਦੁਆਇਆ ਕਿ ਵਿਭਾਗ ਵੱਲੋ ਇਸ ਖੇਤਰ ਵਿਚ ਕੰਮ ਕਰਨ ਵਾਲੀਆਂ ਇਕਾਇਆ ਵਿਚਕਾਰ ਤਾਲਮੇਲ ਸੁਖਾਲਾ ਕਰਨ ਅਤੇ ਉਹਨਾਂ ਦੇ ਵਿਕਾਸ ਲਈ ਉਹਨਾਂ ਦੀਆਂ ਜਰੂਰਤਾਂ ਨੂੰ ਸਮਝਦੇ ਹੋਏ ਹਰ ਪ੍ਰਕਾਰ ਦੀ ਮੱਦਦ ਦਿੱਤੀ ਜਾਵੇਗੀ।

ਇਸ ਮੌਕੇ ਆਈ.ਟੀ. ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਆਰ.ਕੇ.ਵਰਮਾ ਨੇ ਮੁਹਾਲੀ ਨੂੰ ਆਈ.ਟੀ. ਖੇਤਰ ਵਿੱਚ ਇਕ ਸਨਮਾਨਜਨਕ ਅਤੇ ਵਿਸ਼ੇਸ਼ ਸਥਾਨ ਦਿਵਾਉਣ ਦੇ ਮਾਰਗ ਵਿੱਚ ਵਿਆਪਕ ਚੁਣੌਤੀਆਂ ਦੇ ਨਾਲ ਹੀ ਇਸ ਖੇਤਰ ਵਿੱਚ ਮੌਜੂਦ ਅਸੀਮਤ ਮੌਕਿਆਂ ਅਤੇ ਤਾਜਾ ਰੁਝਾਨਾਂ ਦੇ ਬਾਰੇ ਵਿੱਚ ਲੋਕਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਇਹ ਜਾਣਕਾਰੀ ਦਿੱਤੀ ਕਿ ਮੁਹਾਲੀ ਦੇ ਸਾਫਟਵੇਅਰ ਤਕਨਾਲੋਜੀ ਪਾਰਕ ਆਫ ਇੰਡੀਆ ਵਿੱਚ 40,000 ਵਰਗ ਫੁੱਟ ਖੇਤਰ ਵਿੱਚ ਪੰਜਾਬ ਸਟਾਰਟ ਅੱਪ ਨਾਮ ਤੋਂ ਪ੍ਰਦਰਸ਼ਨੀ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ ਜਿਸ ਵਿੱਚ ਇੰਡੀਅਨ ਸਕੂਲ ਆਫ ਬਿਜਨਿਸ ਅਤੇ ਪੀ.ਟੀ.ਯੂ. ਵੀ ਸਹਿਯੋਗ ਕਰ ਰਹੇ ਹਨ। ਇਸ ਪਹਿਲ ਦਾ ਮਕਸਦ ਆਈ.ਟੀ. ਖੇਤਰ ਵਿੱਚ ਉਭਰ ਰਹੀਆਂ ਨਵੀਆਂ ਤਕਨੀਕਾਂ ‘ਤੇ ਧਿਆਨ ਕੇਂਦਰਿਤ ਕਰਨਾ ਹੈ।
ਇਸ ਮੌਕੇ ‘ਤੇ ਪੰਜਾਬ ਨਿਵੇਸ਼ ਬਿਊਰੋ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਰਜਤ ਅੱਗਰਵਾਲ ਨੇ ਬਿਊਰੇ ਦੇ ਕੰਮਕਾਜ ਦੇ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਊਰੋ ਵੱਲੋਂ ਹਰ ਮਹੀਨੇ ਕਈ ਹਜ਼ਾਰ ਕਰੋੜ ਦਾ ਨਿਵੇਸ਼ ਪੰਦਾਬ ਵਿੱਚ ਆਕ੍ਰਸ਼ਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੌਜੂਦ ਆਈ.ਟੀ. ਖੇਤਰ ਨਾਲ ਜੁੜੀਆਂ ਕਈ ਪ੍ਰਸਿੱਧ ਹਸਤੀਆਂ ਨੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵੱਲੋਂ ਸਟਾਰਟ ਅੱਪ ਯੋਜਨਾਵਾਂ ਦਾ ਸਮਰਥਨ ਕਰਨ ਅਤੇ ਆਈ.ਟੀ. ਉਦਯੋਗ ਦੇ ਪੱਖ ਵਿੱਚ ਮਾਹੌਲ ਬਣਾਉਂਦੇ ਹੋਏ ਛੋਟੀ ਕੰਪਨੀਆਂ ਨੂੰ ਹੁਲਾਰਾ ਦੇਣ ਲਈ ਧੰਨਵਾਦ ਕੀਤਾ। ਇਸ ਉਪਰੰਤ ਆਈ.ਟੀ. ਵਿਭਾਗ ਨੇ 15 ਸਟਾਰਟ ਅੱਪ ਦੇ ਨਾਲ 77 ਕਰੋੜ ਰੁਪਏ ਦੇ ਆਪਸੀ ਸਹਿਮਤੀ ਦੇ ਸਮਝੌਤੇ ਸਹੀਬੱਧ ਕੀਤੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article