PUNJABMAILUSA.COM

ਨਵੇਂ ਚੁਣੇ ਕੌਸਲਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਵਲੋਂ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ 100 ਕਰੋੜ ਰੁਪਏ ਦੇਣ ਦਾ ਐਲਾਨ

February 21
18:48 2018

ਅੰਮ੍ਰਿਤਸਰ/ਚੰਡੀਗੜ੍ਹ, 21 ਫਰਵਰੀ (ਪੰਜਾਬ ਮੇਲ)- ਅੰਮ੍ਰਿਤਸਰ ਸ਼ਹਿਰ ਦੇ ਨਵੇਂ ਚੁਣੇ ਗਏ ਕੌਸਲਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਸ਼ਹਿਰ ਦੇ ਲਈ ਵਿਕਾਸ ਦੇ ਵੱਖ-ਵੱਖ ਕੰਮ ਨੇਪਰੇ ਚੜਾਉਣ ਵਾਸਤੇ 100 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਸਪੱਸ਼ਟ ਕੀਤਾ ਕਿ ਸ਼ਹਿਰ ਦੇ ਕੰਮਾਂ ਵਾਸਤੇ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗਾ।
ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਤੋਂ ਤੁਰੰਤ ਬਾਅਦ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਮੀਟਿੰਗ ਹਾਲ ਵਿਚ ਕੌਂਸਲਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਵੱਡੇ ਸ਼ਹਿਰਾਂ ਦਾ ਵਿਕਾਸ ਯੋਜਨਾਬੱਧਢੰਗ ਨਾਲ ਕਰਵਾਉਣਾ ਉਨਾਂ ਦੀ ਸਰਕਾਰ ਦਾ ਏਜੰਡਾ ਹੈ ਅਤੇ ਸਾਰੇ ਸ਼ਹਿਰਾਂ ਦੇ ਕੰਮ ਉਥੋਂ ਦੇ ਮੇਅਰ ਅਤੇ ਕਮਿਸ਼ਨਰਾਂ ਦੀ ਸਲਾਹ ਨਾਲ ਹੀ ਕੀਤੇ ਜਾਣਗੇ।
ਬਤੌਰ ਮੁੱਖ ਮੰਤਰੀ ਅੰਮ੍ਰਿਤਸਰ ਦੇ ਕੌਸਲਰਾਂ ਨਾਲ ਗੱਲਬਾਤ ਕਰਨ ਉਨਾਂ ਦੇ ਦਫਤਰ ਪੁੱਜੇ ਪੰਜਾਬ ਦੇ ਪਲੇਠੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ਹਿਰਾਂ ਦਾ ਸਮੁੱਚਾ ਵਿਕਾਸ ਸਰਕਾਰ ਦੀ ਤਰਜੀਹ ਹੈ ਅਤੇ ਇਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿਸ ਭਰੋਸੇ ਅਤੇ ਆਸ ਨਾਲ ਪੰਜਾਬ ਦੇ ਲੋਕਾਂ ਨੇ ਸਾਨੂੰ ਚੁਣਿਆ ਹੈ, ਸਰਕਾਰ ਉਨਾਂ ਉਮੀਦਾਂ ‘ਤੇ ਖਰੀ ਉਤਰੇਗੀ।
ਇਸ ਮੌਕੇ ਸੰਬੋਧਨ ਕਰਦੇ ਸਥਾਨਕ ਸਰਕਾਰਾ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਗੁਰੂ ਨਗਰੀ ਅੰਮ੍ਰਿਤਸਰ ਦਾ ਵਿਕਾਸ ਤਰਜੀਹ ਅਧਾਰ ‘ਤੇ ਕੀਤਾ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਮੇਅਰ ਸ਼੍ਰੀ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਸਾਨੂੰ ਭਾਵੇਂ ਵਿਰਸੇ ਵਿੱਚ ਵੱਡਾ ਕਰਜ਼ਾ ਪਿਛਲੀ ਸਰਕਾਰ ਦੇ ਕਾਰਜ ਕਾਲ ਵਿਚੋਂ ਮਿਲਿਆ ਹੈ ਪਰ ਅਸੀਂ ਸ਼ਹਿਰ ਦੇ ਵਿਕਾਸ ਵਿਚ ਇਸ ਨੂੰ ਰੁਕਾਵਟ ਨਹੀਂ ਬਣਨ ਦਿਆਂਗੇ। ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸ੍ਰੀ ਓ ਪੀ ਸੋਨੀ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸ੍ਰੀ ਸੁਨੀਲ ਦੱਤੀ, ਵਿਧਾਇਕ ਡਾ: ਰਾਜਕੁਮਾਰ ਵੇਰਕਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article