PUNJABMAILUSA.COM

ਨਸ਼ਾ ਛਡਾਊ ਕੇਂਦਰ ਜਾਂ ਨਸ਼ੇ ਦਾ ਅੱਡਾ

ਨਸ਼ਾ ਛਡਾਊ ਕੇਂਦਰ ਜਾਂ ਨਸ਼ੇ ਦਾ ਅੱਡਾ

ਨਸ਼ਾ ਛਡਾਊ ਕੇਂਦਰ ਜਾਂ ਨਸ਼ੇ ਦਾ ਅੱਡਾ
June 26
19:51 2016

drugs-1
ਅਮ੍ਰਿਤਸਰ, 26 ਜੂਨ (ਪੰਜਾਬ ਮੇਲ)- ਨਸ਼ਾ ਛੁਡਾਊ ਕੇਂਦਰ ‘ਚ ਵੀ ਸਰਗਰਮ ਨਸ਼ਾ ਤਸਕਰਾਂ ਦਾ ਗੈਂਗ। ਪੁਲਿਸ ਨੇ ਨਸ਼ੇ ਦੇ ਅਜਿਹੇ ਕਾਰੋਬਾਰੀਆਂ ਨੂੰ ਕਾਬੂ ਕੀਤਾ ਹੈ ਜੋ ਅਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਬਣੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਹੀ ਨਸ਼ਾ ਵੇਚਣ ਦਾ ਕੰਮ ਕਰਦੇ ਸਨ। ਪੁਲਿਸ ਦੀ ਗ੍ਰਿਫਤ ‘ਚ ਆਏ ਇਹਨਾਂ 5 ਮੁਲਜ਼ਮਾਂ ‘ਚੋਂ ਇੱਕ ਨਸ਼ਾ ਛੁਡਾਊ ਕੇਂਦਰ ‘ਚ ਵਲੰਟੀਅਰ ਦੇ ਤੌਰ ‘ਤੇ ਕੰਮ ਕਰ ਰਿਹਾ ਸੀ। ਇਹ ਹਸਪਤਾਲ ‘ਚੋਂ ਮੁਫ਼ਤ ਮਿਲਣ ਵਾਲੀ ਦਵਾਈ ਨਸ਼ੇੜੀਆਂ ਨੂੰ ਵੇਚਦਾ ਸੀ।
ਏ.ਡੀ.ਸੀ.ਪੀ (ਕਰਾਈਮ) ਲਖਬੀਰ ਸਿੰਘ ਮੁਤਾਬਕ ਇਤਲਾਹ ਮਿਲੀ ਸੀ ਕਿ ਕੁੱਝ ਨੌਜਵਾਨ ਨਸ਼ਾ ਛੁਡਾਊ ਕੇਂਦਰ ਵਿੱਚ ਨਸ਼ਾ ਵੇਚਣ ਦਾ ਕਾਰੋਬਾਰ ਕਰ ਰਹੇ ਹਨ। ਇਹ ਨੌਜਵਾਨ ਇਥੇ ਇਸ ਲਈ ਆਉਂਦੇ ਸਨ ਕਿਉਂਕਿ ਇਹਨਾਂ ਨੂੰ ਨਸ਼ਾ ਖਰੀਦਣ ਵਾਲੇ ਨੌਜਵਾਨ ਵੱਡੀ ਗਿਣਤੀ ‘ਚ ਮਿਲ ਜਾਂਦੇ ਸਨ। ਇਹ ਨੌਜਵਾਨ ਇਥੇ ਆਉਣ ਵਾਲੇ ਨੌਜਵਾਨਾਂ ਨੂੰ ਵੱਖ-ਵੱਖ ਤਰਾਂ ਦੇ ਨਸ਼ੇ ਸਪਲਾਈ ਕਰਦੇ ਸਨ। ਪੁਲਿਸ ਨੇ ਇਹਨਾਂ ਕੋਲੋਂ 1100 ਨਸ਼ੀਲੀਆਂ ਗੋਲੀਆਂ, 125 ਨਸ਼ੀਲੇ ਕੈਪਸੂਲ, 100 ਗ੍ਰਾਮ ਚਰਸ ਅਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਦੇ ਨਾਰਕੋਟਿਕ ਸੈੱਲ ਨੇ ਪਿਛਲੇ ਦਿਨੀਂ ਇਸ ਨਸ਼ਾ ਛੁਡਾਊ ਕੇਂਦਰ ‘ਤੇ ਰੇਡ ਕੀਤਾ ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕੁਝ ਨੌਜਵਾਨ ਉਥੇ ਨਸ਼ਾ ਛੱਡਣ ਲਈ ਆਉਣ ਵਾਲੇ ਨੌਜਵਾਨਾਂ ਨੂੰ ਆਪਣੀਆਂ ਗੱਲਾਂ ਵਿੱਚ ਭਰਮਾ ਨੇ ਨਸ਼ਾ ਵੇਚਦੇ ਹਨ। ਪੁੱਛ-ਗਿੱਛ ਦੌਰਾਨ ਇਹਨਾਂ ਦੱਸਿਆ ਕਿ ਉਨ੍ਹਾਂ ਨੂੰ ਨਸ਼ਾ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰਨਾ ਪੈਂਦਾ ਸੀ ਇਸ ਲਈ ਸੋਚਿਆ ਕਿ ਕਿਉਂ ਨਾ ਇਥੇ ਆ ਕੇ ਨਸ਼ਾ ਵੇਚਿਆ ਜਾਵੇ। ਇਸ ਥਾਂ ਤੇ ਵੱਡੀ ਗਿਣਤੀ ‘ਚ ਨੌਜਵਾਨ ਨਸ਼ਾ ਛੱਡਣ ਦੀ ਦਵਾਈ ਲੈਣ ਆਉਂਦੇ ਹਨ ਇਸ ਲਈ ਇਹਨਾਂ ਨੂੰ ਆਪਣਾ ਸਾਮਾਨ ਵੇਚਣ ਵਿੱਚ ਆਸਾਨੀ ਹੁੰਦੀ ਸੀ।
ਇਸ ਗਿਰੋਹ ਵਿੱਚ ਸ਼ਾਮਲ ਵਲੰਟੀਅਰ ਮਨਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਵਿੱਚ ਵਲੰਟੀਅਰ ਦੇ ਤੌਰ ‘ਤੇ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਬਾਕਾਇਦਾ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਂਦੇ ਹਨ। ਪੁਲਿਸ ਮੁਤਾਬਕ ਇਹ ਵਲੰਟੀਅਰ ਇਹਨਾਂ ਸ਼ਨਾਖ਼ਤੀ ਕਾਰਡਾਂ ਦੀ ਆੜ ਵਿੱਚ ਹੀ ਨਸ਼ੇ ਦੀ ਗ੍ਰਿਫਤ ‘ਚ ਫਸੇ ਭੋਲੇ ਭਾਲੇ ਨੌਜਵਾਨਾਂ ਨੂੰ ਆਪਣੀਆਂ ਗੱਲਾਂ ਵਿੱਚ ਫਸਾ ਕੇ ਆਪਣਾ ਧੰਦਾ ਚਲਾ ਲੈਂਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article