PUNJABMAILUSA.COM

ਨਸ਼ਾ ਛੁਡਾਊ ਕੇਂਦਰਾਂ ਵਿਚ ਗਰੀਬ ਲੋਕਾਂ ਦਾ ਕੀਤਾ ਜਾਵੇਗਾ ਮੁਫਤ ਇਲਾਜ

ਨਸ਼ਾ ਛੁਡਾਊ ਕੇਂਦਰਾਂ ਵਿਚ ਗਰੀਬ ਲੋਕਾਂ ਦਾ ਕੀਤਾ ਜਾਵੇਗਾ ਮੁਫਤ ਇਲਾਜ

ਨਸ਼ਾ ਛੁਡਾਊ ਕੇਂਦਰਾਂ ਵਿਚ ਗਰੀਬ ਲੋਕਾਂ ਦਾ ਕੀਤਾ ਜਾਵੇਗਾ ਮੁਫਤ ਇਲਾਜ
July 11
10:05 2018

ਜਲੰਧਰ/ਚੰਡੀਗੜ੍ਹ, 11 ਜੁਲਾਈ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ ਗਰੀਬ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਅੱਜ ਸੂਬੇ ਦੇ ਸਾਰੇ ਸਿਵਲ ਸਰਜਨਾਂ, ਮੈਡੀਕਲ ਸੁਪ੍ਰਿੰਟੈਂਡੈਂਟਾਂ ਅਤੇ ਗਵਰਨਮੈਂਟ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲ ਨਾਲ ਉੱਚ ਪੱਧਰੀ ਬੈਠਕ ਕੀਤੀ, ਜਿਸ ਵਿਚ ਮੁੱਖ ਮੰਤਰੀ ਨੇ ਆਪਣੇ ਮੁੱਖ ਪ੍ਰਧਾਨ ਸਕੱਤਰ ਸੁਰੇਸ਼ ਕੁਮਾਰ ਨੂੰ ਕਿਹਾ ਕਿ ਉਹ ਗਰੀਬਾਂ ਦੇ ਮੁਫਤ ਇਲਾਜ ਲਈ ਜ਼ਰੂਰੀ ਫੰਡ ਤੁਰੰਤ ਜਾਰੀ ਕਰ ਦੇਵੇ ਅਤੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਹੋਰ ਫੰਡਾਂ ਦੀ ਜ਼ਰੂਰਤ ਹੋਵੇਗੀ ਤਾਂ ਸਰਕਾਰ ਉਸ ਦਾ ਵੀ ਪ੍ਰਬੰਧ ਕਰੇਗੀ ਅਤੇ ਉਨ੍ਹਾਂ ਮੁੱਖ ਮੰਤਰੀ ਰਾਹਤ ਫੰਡ ਤੋਂ ਵੀ ਫੰਡ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਨਾਮੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਸਿਹਤ ਸੰਗਠਨਾਂ ਤੋਂ ਵਿੱਤੀ ਮਦਦ ਲੈਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਏ। ਨਸ਼ਿਆਂ ਦੇ ਖਿਲਾਫ ਲੜਨ ਵਾਲੇ ਸੇਵਾ ਸੰਗਠਨਾਂ ਦਾ ਵੀ ਸਹਿਯੋਗ ਲਿਆ ਜਾਣਾ ਚਾਹੀਦਾ। ਕੈਪਟਨ ਨੇ ਕਿਹਾ ਕਿ ਨਸ਼ਿਆਂ ਦੀ ਸਮੱਗਲਿੰਗ ਦਾ ਮਾਮਲਾ ਅੰਤਰਰਾਸ਼ਟਰੀ ਸਮੱਸਿਆ ਹੈ ਅਤੇ ਉਹ ਇਸ ਮਾਮਲੇ ਨੂੰ ਜਲਦੀ ਹੀ ਪ੍ਰਧਾਨ ਮੰਤਰੀ ਦੇ ਸਾਹਮਣੇ ਉਠਾਉਣਗੇ ਕਿਉਂਕਿ ਪੰਜਾਬ ਨਸ਼ਿਆਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਸ਼ਿਆਂ ਅਤੇ ਨਾਰਕੋਟਿਕਸ ਨੂੰ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਪੰਜਾਬ ਵਿਚ ਆਉਣ ‘ਤੇ ਰੋਕ ਲਗਾਉਣ ਲਈ ਸਖਤ ਕਦਮ ਚੁੱਕਣੇ ਚਾਹੀਦੇ ਹਨ। ਐੱਸ. ਟੀ. ਐੱਫ. ਦੇ ਆਈ. ਜੀ. ਨੇ ਸੂਚਿਤ ਕੀਤਾ ਕਿ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਇਹ ਪ੍ਰਬੰਧ ਹੈ ਕਿ ਪੰਜਾਬ ਨਸ਼ਿਆਂ ਦੇ ਖਿਲਾਫ ਲੜਾਈ ਲੜਨ ਵਿਚ ਕੇਂਦਰ ਤੋਂ ਫੰਡ ਲੈ ਸਕਦਾ ਹੈ। ਮੁੱਖ ਮੰਤਰੀ ਨੇ ਸਿਹਤ ਮੰਤਰੀ ਨੂੰ ਕਿਹਾ ਕਿ ਉਹ ਕੇਂਦਰੀ ਸਮਾਜਿਕ ਨਿਆਂ ਮੰਤਰੀ ਦੇ ਸਾਹਮਣੇ ਇਹ ਮਾਮਲਾ ਉਠਾਉਣ।
ਚਰਚਾ ਵਿਚ ਭਾਗ ਲੈਂਦਿਆਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਲੋਕਾਂ ਦੇ ਪ੍ਰਤੀ ਸਰਕਾਰੀ ਏਜੰਸੀਆਂ ਨੂੰ ਚੰਗਾ ਰੁਖ਼ ਅਪਣਾਉਣਾ ਚਾਹੀਦਾ ਹੈ। ਵਿੱਤ ਮੰਤਰੀ ਨੇ ਸਿਹਤ ਵਿਭਾਗ ਨੂੰ ਸੁਪਰ ਸਪੈਸ਼ਲਿਟੀ ਡਾਕਟਰਾਂ ਦੀ ਕਮੀ ਦੇ ਮਾਮਲੇ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਜਲਦੀ ਹੀ ਨਸ਼ਿਆਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਤੇ ਮਾਹਿਰਾਂ ਦੀ ਭਰਤੀ ਕਰ ਲਵੇਗਾ ਤਾਂ ਕਿ ਨਸ਼ਾ ਕਰਨ ਵਾਲੇ ਲੋਕਾਂ ਦਾ ਇਲਾਜ ਕਰਨ ਵਿਚ ਮੁਸ਼ਕਲਾਂ ਨਾ ਆਉਣ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸੁਰੇਸ਼ ਕੁਮਾਰ, ਪ੍ਰਧਾਨ ਸਕੱਤਰ ਤੇਰਵੀਰ ਸਿਘ, ਐਡੀਸ਼ਨਲ ਮੁੱਖ ਸਕੱਤਰ ਗ੍ਰਹਿ ਐੱਨ. ਐੱਸ. ਕਲਸੀ, ਵਧੀਕ ਮੁੱਖ ਸਿਹਤ ਸਤੀਸ਼ ਚੰਦਰਾ, ਆਈ. ਜੀ. (ਐੱਸ. ਟੀ. ਐੱਫ.) ਆਰ. ਕੇ. ਜਾਇਸਵਾਲ, ਏ. ਡੀ. ਜੀ. ਪੀ. ਕਾਨੂੰਨ ਵਿਵਸਥਾ, ਈਸ਼ਵਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
ਅਫਰੀਕਨ ਵਿਦਿਆਰਥੀਆਂ ਦੀਆਂ ਸਰਗਰਮੀਆਂ ਅਤੇ ਯੂਨੀਵਰਸਿਟੀਆਂ ‘ਤੇ ਏਜੰਸੀਆਂ ਰੱਖਣ ਨਜ਼ਰ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ੀ ਵਿਦਿਆਰਥੀਆਂ ਦੀਆਂ ਨਾਪਾਕ ਸਰਗਰਮੀਆਂ ‘ਤੇ ਨਜ਼ਰ ਰੱਖਣ ਲਈ ਪੁਲਸ ਨੂੰ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅਫਰੀਕਾ ਤੋਂ ਆਏ ਵਿਦਿਆਰਥੀਆਂ ‘ਤੇ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਪ੍ਰਾਈਵੇਟ ਯੂਨੀਵਰਸਿਟੀਆਂ, ਕਾਲਜਾਂ ਤੇ ਹੋਰ ਸਿੱਖਿਆ ਸੰਸਥਾਵਾਂ ‘ਤੇ ਵੀ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਕਿਉੁਂਕਿ ਉਥੇ ਵੀ ਨਸ਼ੇ ਪਹੁੰਚਾਉਣ ਦੀ ਸੂਚਨਾ ਮਿਲ ਰਹੀ ਹੈ। ਉਨ੍ਹਾਂ ਇਨ੍ਹਾਂ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਅਜਿਹੇ ਵਿਦਿਆਰਥੀਆਂ ਦਾ ਪਤਾ ਲਾ ਕੇ ਸਰਕਾਰੀ ਏਜੰਸੀਆਂ ਨੂੰ ਸੂਚਨਾ ਦੇਣ।
ਪੁਲਸ ਨਸ਼ਾ ਕਰਨ ਵਾਲੇ ਲੋਕਾਂ ਨੂੰ ਤੰਗ ਨਾ ਕਰੇ-ਮੁੱਖ ਮੰਤਰੀ ਨੇ ਪੁਲਸ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਨਸ਼ਾ ਕਰਨ ਵਾਲੇ ਲੋਕਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਨਾ ਕਰਨ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਟਰਾਂਸਪੋਰਟ ਵਿਭਾਗ ਦੇ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ਾ ਕਰਨ ਵਾਲੇ ਗਰੀਬਾਂ ਨੂੰ ਇਕ ਥਾਂ ਤੋਂ ਦੂਜੀ ਥਾਂ ‘ਤੇ ਜਾਣ ਲਈ ਮੁਫਤ ਸਹੂਲਤ ਸਰਕਾਰੀ ਬੱਸਾਂ ਵਿਚ ਦਿੱਤੀ ਜਾਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article