PUNJABMAILUSA.COM

ਨਸ਼ੇ ਨਾਲ ਨਹੀਂ ਨਸ਼ੇ ਦੀ ਕਮੀ ਨਾਲ ਮਰ ਰਹੇ ਨੇ ਨੌਜਵਾਨ : ਕੈਪਟਨ

ਨਸ਼ੇ ਨਾਲ ਨਹੀਂ ਨਸ਼ੇ ਦੀ ਕਮੀ ਨਾਲ ਮਰ ਰਹੇ ਨੇ ਨੌਜਵਾਨ : ਕੈਪਟਨ

ਨਸ਼ੇ ਨਾਲ ਨਹੀਂ ਨਸ਼ੇ ਦੀ ਕਮੀ ਨਾਲ ਮਰ ਰਹੇ ਨੇ ਨੌਜਵਾਨ : ਕੈਪਟਨ
July 09
12:12 2018

ਹੁਸ਼ਿਆਰਪੁਰ, 9 ਜੁਲਾਈ (ਪੰਜਾਬ ਮੇਲ)- ਪੰਜਾਬ ‘ਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦੇ ਮੁੱਦੇ ‘ਤੇ ਵੱਡਾ ਬਿਆਨ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਹੋ ਰਹੀਆਂ ਮੌਤਾਂ ਦਾ ਕਾਰਨ ਨਸ਼ਾ ਨਹੀਂ ਸਗੋਂ ਨਸ਼ਾ ਨਾ ਮਿਲਣ ਕਾਰਨ ਨੌਜਵਾਨ ਮਰ ਰਹੇ ਹਨ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ੇ ‘ਤੇ ਨਕੇਲ ਕੱਸੀ ਗਈ ਹੈ, ਜਿਸ ਤੋਂ ਬਾਅਦ ਨਸ਼ਾ ਮਹਿੰਗਾ ਹੋ ਗਿਆ ਹੈ ਅਤੇ ਨੌਜਵਾਨਾਂ ਦੀ ਪਹੁੰਚ ਤੋਂ ਨਸ਼ਾ ਬਾਹਰ ਹੋਣ ਕਾਰਨ ਪੰਜਾਬ ‘ਚ ਇਹ ਮੌਤਾਂ ਹੋ ਰਹੀਆਂ ਹਨ। ਪੀ. ਆਰ. ਟੀ. ਸੀ. ਜਹਾਨ ਖੇਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਸਵਾਮੀਨਾਥਨ ਦੀ ਰਿਪੋਰਟ ਨੂੰ ਇਨ-ਬਿਨ ਲਾਗੂ ਕੀਤਾ ਜਾਵੇ, ਉਦੋਂ ਤੱਕ ਐੱਮ. ਐੱਸ. ਪੀ. ਵਧਾਉਣ ਨਾਲ ਕੋਈ ਖਾਸ ਫਰਕ ਨਹੀਂ ਪੈਣਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ ਅਤੇ ਸਰਕਾਰ ਵੱਲੋਂ ਪੰਜਾਬ ਅੰਦਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਇਸ ‘ਚ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦਾ ਨੈੱਟਵਰਕ ਟੁੱਟਣ ਕਰਕੇ ਅੱਜ ਨਸ਼ੇੜੀ ਹੋਰ ਖਤਰਨਾਕ ਨਸ਼ੇ ਲੈ ਰਹੇ ਹਨ ਅਤੇ ਮੌਤ ਦਾ ਗ੍ਰਾਸ ਬਣ ਰਹੇ ਹਨ। ਮਾਂ-ਬਾਪ ਆਪਣੇ ਬੱਚਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ‘ਚ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜਲਦ ਹੀ ਨਸ਼ਿਆਂ ਤੋਂ ਮੁਕਤੀ ਦਿਵਾ ਦਿੱਤੀ ਜਾਵੇਗੀ। ਡੋਪ ਟੈਸਟ ਦੇ ਮੁੱਦੇ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੁਲਸ ਅਤੇ ਹੋਰ ਮੁਲਾਜ਼ਮਾਂ ਦੇ ਡੋਪ ਟੈਸਟ ਦਾ ਫੈਸਲਾ ਬਿਲਕੁਲ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਡੋਪ ਟੈਸਟ ਆਰਮੀ ‘ਚ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਗਲਿੰਗ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਰੁਤਬੇ ‘ਤੇ ਹੋਵੇ।
ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਰਾਜਜੀਤ ਸਿੰਘ ਹੁੰਦਲ ਦਾ ਕੇਸ ਹਾਈਕੋਰਟ ‘ਚ ਚੱਲ ਰਿਹਾ ਹੈ, ਜਿਸ ਦੀ ਅਗਲੀ ਤਾਰੀਕ 25 ਜੁਲਾਈ ਹੈ ਅਤੇ ਹਾਈਕੋਰਟ ਵੱਲੋਂ ਹੀ ਇਸ ਕੇਸ ਸਬੰਧੀ ਐੱਸ. ਟੀ. ਐੱਫ. ਬਣਾਈ ਗਈ ਹੈ, ਜਿਸ ਨੇ ਆਪਣੀ ਰਿਪੋਰਟ ਹਾਈਕੋਰਟ ਨੂੰ ਸੌਂਪ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਰਾਜਜੀਤ ਸਿੰਘ ਵੱਲੋਂ ਆਪਣਾ ਪਾਸਪੋਰਟ ਪੰਜਾਬ ਪੁਲਸ ਦੇ ਮੁੱਖ ਦਫਤਰ ‘ਚ ਜਮ੍ਹਾ ਕਰਵਾ ਦਿੱਤਾ ਗਿਆ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕਾਂਗਰਸ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਨਾਲ ਨਾ ਜੁੜੇ ਹੋਣ ਦੀ ਗੱਲ ਕਹਿ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਇਹ ਕੇਸ ਈ. ਡੀ. ਕੋਲ ਹੈ ਅਤੇ ਇਸ ਦੀ ਇਨਕੁਆਰੀ ਚੱਲ ਰਹੀ ਹੈ। ਇਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਭ ਕੁਝ ਸਾਫ ਹੋਵੇਗਾ। ਸੁਖਪਾਲ ਖਹਿਰਾ ਦੇ ਡੋਪ ਟੈਸਟ ਸਬੰਧੀ ਬਿਆਨ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਖਹਿਰਾ ਨੂੰ ਤਾਂ ਬੋਲਣ ਲਈ ਕੋਈ ਨਾ ਕੋਈ ਗੱਲ ਚਾਹੀਦੀ ਹੈ। ਦੱਸਣਯੋਗ ਹੈ ਕਿ ਨੌਜਵਾਨਾਂ ਦੀਆਂ ਬਾਹਾਂ ‘ਚ ਲੱਗੀਆਂ ਸਰੀਜ਼ਾਂ ਨੇ ਇਹ ਤਾਂ ਸਾਫ ਕਰ ਦਿੱਤਾ ਸੀ ਕਿ ਪੰਜਾਬ ‘ਚ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article