PUNJABMAILUSA.COM

ਨਸਲੀ ਵਿਤਕਰੇ ਵਾਲੀਆਂ ਤਾਕਤਾਂ ਨਾਲ ਜੰਗ ਜਾਰੀ ਰਹੇਗੀ : ਬਰਾਕ ਓਬਾਮਾ

 Breaking News

ਨਸਲੀ ਵਿਤਕਰੇ ਵਾਲੀਆਂ ਤਾਕਤਾਂ ਨਾਲ ਜੰਗ ਜਾਰੀ ਰਹੇਗੀ : ਬਰਾਕ ਓਬਾਮਾ

ਨਸਲੀ ਵਿਤਕਰੇ ਵਾਲੀਆਂ ਤਾਕਤਾਂ ਨਾਲ ਜੰਗ ਜਾਰੀ ਰਹੇਗੀ : ਬਰਾਕ ਓਬਾਮਾ
December 01
21:25 2017

ਨਵੀਂ ਦਿੱਲੀ, 1 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਭਾਰਤ ਨੂੰ ਕਿਹਾ ਹੈ ਕਿ ਉਹ ਮੁਲਕ ਦੇ ਮੁਸਲਮਾਨਾਂ ਦੀ ਕਦਰ ਕਰੇ ਅਤੇ ਉਨ੍ਹਾਂ ਦਾ ਧਿਆਨ ਰੱਖੇ ਜਿਹੜੇ ਆਪਣੇ ਆਪ ਨੂੰ ਮੁਲਕ ਨਾਲ ਜੁੜਿਆ ਹੋਇਆ ਅਤੇ ਭਾਰਤੀ ਮੰਨਦੇ ਹਨ। ਹਿੰਦੂਸਤਾਨ ਟਾਈਮਜ਼ ਲੀਡਰਸ਼ਿਪ ਸਮਿੱਟ ’ਚ ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਇਹ ਇਕ ਵਿਚਾਰ ਹੈ ਜਿਸ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਸ੍ਰੀ ਓਬਾਮਾ ਨੇ ਕਿਹਾ ਕਿ 2015 ’ਚ ਭਾਰਤ ਦੌਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੰਦ ਕਮਰੇ ’ਚ ਉਨ੍ਹਾਂ ਧਾਰਮਿਕ ਸਹਿਣਸ਼ੀਲਤਾ ਅਤੇ ਧਰਮ ਦੀ ਆਜ਼ਾਦੀ ਦੇ ਹੱਕ ’ਤੇ ਜ਼ੋਰ ਦਿੱਤਾ ਸੀ। ਸਾਲ 2009 ਤੋਂ 2017 ਦਰਮਿਆਨ ਅਮਰੀਕਾ ਦੇ 44ਵੇਂ ਰਾਸ਼ਟਰਪਤੀ ਰਹੇ ਓਬਾਮਾ ਨੇ ਆਪਣੇ ਦੌਰੇ ਦੇ ਆਖਰੀ ਦਿਨ ਲੋਕਾਂ ਨਾਲ ਗੱਲਬਾਤ ਦੌਰਾਨ ਅਜਿਹੇ ਹੀ ਵਿਚਾਰ ਪ੍ਰਗਟਾਏ ਸਨ। ਭਾਰਤ ਨਾਲ ਜੁੜੇ ਇਕ ਸਵਾਲ ਦੇ ਜਵਾਬ ’ਚ ਸ੍ਰੀ ਓਬਾਮਾ ਨੇ ਮੁਲਕ ਦੀ ਵੱਡੀ ਮੁਸਲਿਮ ਆਬਾਦੀ ਦਾ ਜ਼ਿਕਰ ਕੀਤਾ, ਜੋ ਸਫ਼ਲ, ਜੁੜੀ ਹੋਈ ਅਤੇ ਆਪਣੇ ਆਪ ਨੂੰ ਭਾਰਤੀ ਮੰਨਦੀ ਹੈ।
ਉਨ੍ਹਾਂ ਕਿਹਾ ਕਿ ਕੁਝ ਹੋਰ ਮੁਲਕਾਂ ’ਚ ਅਜਿਹਾ ਨਹੀਂ ਹੈ। ਪਾਕਿਸਤਾਨ ਤੋਂ ਅਤਿਵਾਦ ਫੈਲਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਅਜਿਹੇ ਕੋਈ ਸਬੂਤ ਨਹੀਂ ਮਿਲੇ ਹਨ ਕਿ ਪਾਕਿਸਤਾਨ ਨੂੰ ਉਸਾਮਾ ਬਿਨ ਲਾਦਿਨ ਦੀ ਮੌਜੂਦਗੀ ਬਾਰੇ ਕੁਝ ਵੀ ਪਤਾ ਸੀ ਪਰ ਇਸ ਮੁੱਦੇ ’ਤੇ ਯਕੀਨੀ ਤੌਰ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ। ਇਸ ਦੌਰਾਨ ਸਵਾਲ-ਜਵਾਬ ਦੌਰ ਵੇਲੇ ਸ੍ਰੀ ਓਬਾਮਾ ਨੇ ਭਾਰਤੀ ਦਾਲ ਅਤੇ ਕੀਮੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਦੇ ਸ਼ੌਕੀਨ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਆਪਣੇ ਸਬੰਧਾਂ ਬਾਰੇ ਵੀ ਖੁਲ੍ਹ ਕੇ ਚਰਚਾ ਕੀਤੀ। ਉਨ੍ਹਾਂ ਕਿਹਾ,‘‘ਮੈਂ ਸ੍ਰੀ ਮੋਦੀ ਨੂੰ ਪਸੰਦ ਕਰਦਾ ਹਾਂ ਅਤੇ ਮੇਰੇ ਖ਼ਿਆਲ ਨਾਲ ਮੁਲਕ ਲਈ ਉਨ੍ਹਾਂ ਕੋਲ ਨਜ਼ਰੀਆ ਹੈ। ਪਰ ਮੇਰੀ ਡਾਕਟਰ ਮਨਮੋਹਨ ਸਿੰਘ ਨਾਲ ਵੀ ਚੰਗੀ ਮਿੱਤਰਤਾ ਹੈ।’’ ਉਨ੍ਹਾਂ ਡਾਕਟਰ ਮਨਮੋਹਨ ਸਿੰਘ ਵੱਲੋਂ ਅਰਥਚਾਰੇ ਨੂੰ ਆਧੁਨਿਕ ਰੂਪ ਦੇਣ ਦੀ ਵੀ ਸ਼ਲਾਘਾ ਕੀਤੀ। ਓਬਾਮਾ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਟਾਊਨ ਹਾਲ ਨੂੰ ਸੰਬੋਧਨ ਕਰਦਿਆਂ ਸ੍ਰੀ ਓਬਾਮਾ ਨੇ ਕਿਹਾ ਕਿ ਭਾਰਤ-ਅਮਰੀਕਾ ਸਬੰਧ ਅਤੇ ਭਵਿੱਖ ਦੋਵੇਂ ਮੁਲਕਾਂ ਦੇ ਨੌਜਵਾਨਾਂ ’ਤੇ ਨਿਰਭਰ ਕਰਨਗੇ। ਉਨ੍ਹਾਂ ਕਿਹਾ ਕਿ ਉਹ ਅਮਰੀਕਾ ਸਮੇਤ ਹੋਰ ਮੁਲਕਾਂ ’ਚ ਅਗਲੀ ਪੀੜੀ ਨੂੰ ਜਾਗਰੂਕ ਕਰਨ ਲਈ ਆਪਣਾ ਸਮਾਂ ਬਿਤਾਉਣਗੇ। ਇਸ ਦੇ ਨਾਲ ਭੇਦਭਾਵ ਅਤੇ ਨਸਲੀ ਵਿਤਕਰੇ ਵਾਲੀਆਂ ਤਾਕਤਾਂ ਨਾਲ ਉਨ੍ਹਾਂ ਦੀ ਜੰਗ ਜਾਰੀ ਰਹੇਗੀ।
-ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article