PUNJABMAILUSA.COM

ਨਹਿਰੂ ਦੇ ਡੈਂਟਿਸਟ ਸਨ ਪਾਕਿ ਰਾਸ਼ਟਰਪਤੀ ਅਲਵੀ ਦੇ ਪਿਤਾ

ਨਹਿਰੂ ਦੇ ਡੈਂਟਿਸਟ ਸਨ ਪਾਕਿ ਰਾਸ਼ਟਰਪਤੀ ਅਲਵੀ ਦੇ ਪਿਤਾ

ਨਹਿਰੂ ਦੇ ਡੈਂਟਿਸਟ ਸਨ ਪਾਕਿ ਰਾਸ਼ਟਰਪਤੀ ਅਲਵੀ ਦੇ ਪਿਤਾ
September 06
17:30 2018

* ਵੰਡ ਪਿੱਛੋਂ ਹਿਜਰਤ ਕਰਕੇ ਪਾਕਿ ਗਿਆ ਸੀ ਅਲਵੀ ਪਰਿਵਾਰ
ਇਸਲਾਮਾਬਾਦ, 6 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਨਵੇਂ ਚੁਣੇ ਰਾਸ਼ਟਰਪਤੀ ਡਾ. ਆਰਿਫ ਅਲਵੀ ਨੇ ਭਾਰਤ ਨਾਲ ਆਪਣੇ ਦਿਲਚਸਪ ਸਬੰਧਾਂ ਤੋਂ ਜਾਣੂ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਡੈਂਟਿਸਟ ਸਨ। ਇਹ ਜਾਣਕਾਰੀ ਤਹਿਰੀਕ-ਏ-ਇਨਸਾਫ਼ ਪਾਰਟੀ (ਪੀ.ਟੀ.ਆਈ.) ਨੇ ਦਿੱਤੀ ਹੈ।
ਆਰਿਫ਼ ਅਲਵੀ (69) ਜੋ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਨਜ਼ਦੀਕੀਆਂ ਵਿਚੋਂ ਹਨ, ਪੀ.ਟੀ.ਆਈ. ਦੇ ਬਾਨੀ ਮੈਂਬਰਾਂ ਵਿਚੋਂ ਇਕ ਹਨ। ਉਨ੍ਹਾਂ ਨੂੰ ਮੰਗਲਵਾਰ ਨੂੰ ਪਾਕਿਸਤਾਨ ਦਾ ਰਾਸ਼ਟਰਪਤੀ ਚੁਣਿਆ ਗਿਆ ਹੈ। ਸਾਬਕਾ ਡੈਂਟਿਸਟ ਅਲਵੀ ਪਾਕਿਸਤਾਨ ਪੀਪਲਜ਼ ਪਾਰਟੀ ਦੇ ਉਮੀਦਵਾਰ ਏਤਜ਼ਾਜ਼ ਅਹਿਸਾਨ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਉਮੀਦਵਾਰ ਮੌਲਾਨਾ ਫਜ਼ਲ-ਉਰ-ਰਹਿਮਾਨ ਨੂੰ ਹਰਾ ਕੇ ਪਾਕਿਸਤਾਨ ਦੇ 13ਵੇਂ ਰਾਸ਼ਟਰਪਤੀ ਬਣੇ।
ਪੰਡਤ ਜਵਾਹਰ ਲਾਲ ਨਹਿਰੂ ਦੇ ਡੈਂਟਿਸਟ ਦਾ ਪੁੱਤਰ ਹੋਣਾ ਹੀ ਅਲਵੀ ਦਾ ਭਾਰਤ ਨਾਲ ਰਿਸ਼ਤੇ ਨੂੰ ਉਜਾਗਰ ਨਹੀਂ ਕਰਦਾ ਸਗੋਂ ਉਹ ਇਕ ਅਜਿਹੇ ਪਰਿਵਾਰ ਨਾਲ ਸਬੰਧ ਰੱਖਦੇ ਹਨ ਜੋ ਦੇਸ਼ ਦੀ ਵੰਡ ਵੇਲੇ ਭਾਰਤ ਤੋਂ ਹਿਜਰਤ ਕਰ ਕੇ ਪਾਕਿਸਤਾਨ ਗਿਆ ਸੀ। ਪਾਕਿ ਦੇ ਸਾਬਕਾ ਰਾਸ਼ਟਰਪਤੀ ਮਮਨੂਨ ਹੁਸੈਨ ਦਾ ਪਰਿਵਾਰ ਆਗਰਾ ਅਤੇ ਪਰਵੇਜ਼ ਮੁਸ਼ੱਰਫ਼ ਦਾ ਪਰਿਵਾਰ ਨਵੀਂ ਦਿੱਲੀ ਤੋਂ ਹਿਜਰਤ ਕਰ ਕੇ ਪਾਕਿਸਤਾਨ ਗਿਆ ਸੀ।
ਆਰਿਫ਼ ਅਲਵੀ ਦੇ ਪਿਤਾ ਡਾ. ਹਬੀਬ-ਉਰ-ਰਹਿਮਾਨ ਏਲਾਹੀ ਅਲਵੀ ਦੇਸ਼ ਦੀ ਵੰਡ ਤੋਂ ਪਹਿਲਾਂ ਜਵਾਹਰ ਲਾਲ ਨਹਿਰੂ ਦੇ ਡੈਂਟਿਸਟ ਸਨ। ਇਸ ਬਾਰੇ ਪੀ. ਟੀ.ਆਈ. ਦੀ ਵੈੱਬਸਾਈਟ ‘ਤੇ ਨਵੇਂ ਰਾਸ਼ਟਰਪਤੀ ਦੀ ਦਿੱਤੀ ਜੀਵਨੀ ਵਿਚ ਜ਼ਿਕਰ ਕੀਤਾ ਗਿਆ ਹੈ। ਵੈੱਬਸਾਈਟ ਅਨੁਸਾਰ ਰਾਸ਼ਟਰਪਤੀ ਅਲਵੀ ਦੇ ਪਰਿਵਾਰ ਕੋਲ ਅਜੇ ਵੀ ਜਵਾਹਰ ਲਾਲ ਨਹਿਰੂ ਵੱਲੋਂ ਲਿਖੇ ਪੱਤਰ ਮੌਜੂਦ ਹਨ।
ਰਾਸ਼ਟਰਪਤੀ ਅਲਵੀ ਜਿਨ੍ਹਾਂ ਦਾ ਪੂਰਾ ਨਾਂ ਡਾ. ਆਰਿਫ਼-ਉਰ-ਰਹਿਮਾਨ ਅਲਵੀ ਹੈ ਦਾ ਜਨਮ 1949 ‘ਚ ਕਰਾਚੀ ‘ਚ ਹੋਇਆ ਸੀ ਜਿਥੇ ਉਨ੍ਹਾਂ ਦੇ ਪਿਤਾ ਦੇਸ਼ ਦੀ ਵੰਡ ਪਿਛੋਂ ਠਹਿਰੇ ਸਨ। ਉਨ੍ਹਾਂ ਦੇ ਪਿਤਾ ਸਦਰ ਇਲਾਕੇ ‘ਚ ਡੈਂਟਿਸਟ ਦੀ ਪ੍ਰੈਕਟਿਸ ਕਰਦੇ ਸਨ ਜਿਸ ਤੋਂ ਪ੍ਰਭਾਵਿਤ ਹੋ ਕੇ ਆਰਿਫ਼ ਅਲਵੀ ਨੇ ਵੀ ਡੈਂਟਿਸਟ ਦੇ ਪੇਸ਼ੇ ਨੂੰ ਅਪਣਾਇਆ। ਅਲਵੀ ਦੇ ਪਿਤਾ ਜਿਨਾਹ ਪਰਿਵਾਰ ਨਾਲ ਵੀ ਸਬੰਧ ਰੱਖਦੇ ਸਨ ਜਿਸ ਕਰ ਕੇ ਉਨ੍ਹਾਂ ਨੂੰ ਸ਼ਿਰਿਨਬਾਈ ਜਿਨਾਹ ਟਰੱਸਟ ਦਾ ਮੈਂਬਰ ਵੀ ਬਣਾਇਆ ਗਿਆ ਸੀ।
ਅਲਵੀ ਨੇ ਆਪਣਾ ਸਿਆਸੀ ਕਰੀਅਰ ਪੰਜ ਦਹਾਕੇ ਪਹਿਲੇ ਸ਼ੁਰੂ ਕੀਤਾ ਜਦੋਂ ਉਹ ਡੀਮੋਂਟਮੋਂਰੈਂਸੀ ਕਾਲਜ ਵਿਚ ਵਿਦਿਆਰਥੀ ਸਨ। ਇਹ ਕਾਲਜ ਪੰਜਾਬ ਯੂਨੀਵਰਸਿਟੀ ਲਾਹੌਰ ਨਾਲ ਸਬੰਧਤ ਸੀ। ਉਹ ਜਮਾਤ-ਏ-ਇਸਲਾਮੀ ਦੇ ਵਿਦਿਆਰਥੀ ਵਿੰਗ ਦੇ ਮੈਂਬਰ ਸਨ ਜੋ ਫ਼ੌਜੀ ਸ਼ਾਸਕ ਆਯੂਬ ਖ਼ਾਨ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਿਹਾ ਸੀ। ਲਾਹੌਰ ਦੇ ਮਾਲ ਰੋਡ ‘ਤੇ ਇਕ ਰੋਸ ਪ੍ਰਦਰਸ਼ਨ ਦੌਰਾਨ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਏ ਸਨ। ਜ਼ਖ਼ਮ ਦੇ ਨਿਸ਼ਾਨ ਹੁਣ ਵੀ ਉਹ ਬੜੇ ਮਾਣ ਨਾਲ ਵਿਖਾਉਂਦੇ ਹਨ। 1996 ‘ਚ ਉਹ ਪੀਟੀਆਈ ਦੇ ਮੈਂਬਰ ਬਣੇ। ਉਨ੍ਹਾਂ ਪਾਰਟੀ ਦਾ ਨਵਾਂ ਸੰਵਿਧਾਨ ਲਿਖਣ ‘ਚ ਅਹਿਮ ਭੂਮਿਕਾ ਨਿਭਾਈ। 1997 ‘ਚ ਉਹ ਪਹਿਲੀ ਵਾਰ ਪੀ.ਟੀ.ਆਈ. ਵੱਲੋਂ ਚੋਣ ਲੜੇ ਪ੍ਰੰਤੂ ਚੋਣ ਹਾਰ ਗਏ। ਉਹ 2006 ਤੋਂ 2013 ਤਕ ਪਾਰਟੀ ਦੇ ਸਕੱਤਰ ਜਨਰਲ ਰਹੇ। 2013 ‘ਚ ਉਹ ਕੌਮੀ ਅਸੈਂਬਲੀ ਦੀ ਚੋਣ ਜਿੱਤੇ ਤੇ 2018 ‘ਚ ਦੁਬਾਰਾ ਇਸ ਚੋਣ ‘ਚ ਜੇਤੂ ਰਹੇ। ਆਰਿਫ਼ ਅਲਵੀ ਦਾ ਨਿਕਾਹ ਸਮੀਨਾ ਅਲਵੀ ਨਾਲ ਹੋਇਆ ਤੇ ਉਨ੍ਹਾਂ ਦੇ ਚਾਰ ਬੱਚੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article