PUNJABMAILUSA.COM

ਨਾਗਪੁਰ ਟੈਸਟ : ਕੋਹਲੀ ਦਾ ਦੋਹਰਾ ਸੈਂਕੜਾ

ਨਾਗਪੁਰ ਟੈਸਟ : ਕੋਹਲੀ ਦਾ ਦੋਹਰਾ ਸੈਂਕੜਾ

ਨਾਗਪੁਰ ਟੈਸਟ : ਕੋਹਲੀ ਦਾ ਦੋਹਰਾ ਸੈਂਕੜਾ
November 26
20:12 2017

ਨਾਗਪੁਰ, 26 ਨਵੰਬਰ (ਪੰਜਾਬ ਮੇਲ)- ਕਪਤਾਨ ਵਿਰਾਟ ਕੋਹਲੀ (213) ਦੇ ਪੰਜਵੇਂ ਦੋਹਰੇ ਸੈਂਕੜੇ ਅਤੇ ਰੋਹਿਤ ਸ਼ਰਮਾ (ਨਾਬਾਦ 102) ਵੱਲੋਂ ਚਾਰ ਸਾਲ ਮਗਰੋਂ ਬਣਾਏ ਗਏ ਸੈਂਕੜੇ ਦੀ ਮਦਦ ਨਾਲ ਭਾਰਤ ਨੇ ਸ੍ਰੀਲੰਕਾ ਖ਼ਿਲਾਫ਼ ਦੂਜੇ ਕ੍ਰਿਕਟ ਟੈਸਟ ਮੈਚ ਦੇ ਤੀਜੇ ਦਿਨ ਐਤਵਾਰ ਨੂੰ 405 ਦੌੜਾਂ ਦੀ ਲੀਡ ਹਾਸਲ ਕਰਨ ਮਗਰੋਂ ਆਪਣੀ ਪਾਰੀ ਛੇ ਵਿਕਟਾਂ ’ਤੇ 610 ਦੌੜਾਂ ਬਣਾ ਕੇ ਸਮਾਪਤ ਐਲਾਨ ਦਿੱਤੀ। ਇਸ ਦੇ ਜਵਾਬ ਵਿੱਚ ਸ੍ਰੀਲੰਕਾ ਨੇ ਦਿਨ ਦੀ ਖੇਡ ਮੁੱਕਣ ਤੱਕ ਇੱਕ ਵਿਕਟ ਗੁਆ ਕੇ 21 ਦੌੜਾਂ ਬਣਾ ਲਈਆਂ ਹਨ ਅਤੇ ਉਸ ਨੂੰ ਪਾਰੀ ਦੀ ਹਾਰ ਤੋਂ ਬਚਣ ਲਈ ਅਜੇ 384 ਦੌੜਾਂ ਹੋਰ ਚਾਹੀਦੀਆਂ ਹਨ।
ਕੋਹਲੀ ਨੇ ਆਪਣੇ ਕਰੀਅਰ ਦਾ ਦੂਜਾ ਸਰਵੋਤਮ ਸਕੋਰ ਅਤੇ ਪੰਜਵਾਂ ਦੋਹਰਾ ਸੈਂਕੜਾ ਬਣਾਇਆ ਹੈ। ਉਸ ਨੇ 267 ਗੇਂਦਾਂ ’ਤੇ 213 ਦੌੜਾਂ ਦੀ ਪਾਰੀ ’ਚ 17 ਚੌਕੇ ਤੇ ਦੋ ਛੱਕੇ ਲਾਏ। ਰੋਹਿਤ ਦਾ ਟੈਸਟ ਮੈਚਾਂ ਦਾ ਇਹ ਤੀਜਾ ਸੈਂਕੜਾ ਸੀ ਜੋ ਚਾਰ ਸਾਲ ਮਗਰੋਂ ਜਾ ਕੇ ਬਣਿਆ। ਰੋਹਿਤ ਨੇ 160 ਗੇਂਦਾਂ ’ਤੇ ਨਾਬਾਦ ਸੈਂਕੜੇ ’ਚ ਅੱਠ ਚੌਕੇ ਤੇ ਇੱਕ ਛੱਕਾ ਜੜਿਆ। ਉਸ ਨੇ ਆਪਣਾ ਪਿਛਲਾ ਸੈਂਕੜਾ ਨਵੰਬਰ 2013 ’ਚ ਵੈਸਟ ਇੰਡੀਜ਼ ਖ਼ਿਲਾਫ਼ ਬਣਾਇਆ ਸੀ। ਭਾਰਤ ਦੀ ਪਾਰੀ ’ਚ ਕੁੱਲ ਚਾਰ ਸੈਂਕੜੇ ਬਣੇ। ਓਪਨਰ ਮੁਰਲੀ ਵਿਜੈ ਨੇ 128 ਤੇ ਚੇਤੇਸ਼ਵਰ ਪੁਜਾਰਾ ਨੇ 143 ਦੌੜਾਂ ਬਣਾਈਆਂ ਸਨ। ਭਾਰਤੀ ਕਪਤਾਨ ਆਪਣੇ ਦੋਹਰੇ ਸੈਂਕੜੇ ਨਾਲ 5000 ਟੈਸਟ ਦੌੜਾਂ ਦੇ ਕਰੀਬ ਵੀ ਪਹੁੰਚ ਗਿਆ ਹੈ। ਉਸ ਦੇ ਹੁਣ 62 ਟੈਸਟ ਮੈਚਾਂ ’ਚ 4975 ਦੌੜਾਂ ਹੋ ਗਹੀਆਂ ਹਨ। ਓਵਰਆਲ ਇਹ ਉਸ ਦਾ 19ਵਾਂ ਸੈਂੜਾ ਸੀ ਅਤੇ ਹੁਣ ਉਸ ਦੇ ਕੁਲ 51 ਕੌਮਾਂਤਰੀ ਸੈਂਕੜੇ ਹੋ ਗਏ ਹਨ। ਕੋਹਲੀ ਨੇ ਚੇਤੇਸ਼ਵਰ ਪੁਜਾਰਾ ਨਾਲ ਮਿਲ ਕੇ ਤੀਜੀ ਵਿਕਟ ਲਈ 183 ਦੌੜਾਂ ਅਤੇ ਰੋਹਿਤ ਨਾਲ ਪੰਜਵੀਂ
ਵਿਕਟ ਲਈ 173 ਦੌੜਾਂ ਦੀ ਭਾਈਵਾਲੀ ਕੀਤੀ। ਕੋਹਲੀ ਨੇ ਰੋਹਿਤ ਦਾ ਸੈਂਕੜਾ ਪੂਰਾ ਹੋਣ ਦੇ ਨਾਲ ਹੀ ਭਾਰਤ ਦੀ ਪਾਰੀ 610 ਦੌੜਾਂ ’ਤੇ ਸਮਾਪਤ ਐਲਾਨ ਦਿੱਤੀ। ਪਹਿਲੀ ਪਾਰੀ ’ਚ 405 ਦੌੜਾਂ ਨਾਲ ਪਛੜਨ ਮਗਰੋਂ ਸ੍ਰੀਲੰਕਾ ਦੀ ਸ਼ੁਰੂਆਤ ਬਹੁਤ ਮਾੜੀ ਰਹੀ ਤੇ ਸਲਾਮੀ ਬੱਲੇਬਾਜ਼ ਸਮਰਵਿਕਰਮਾ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਦੀ ਦੂਜੀ ਹੀ ਗੇਂਦ ’ਤੇ ਬੋਲਡ ਹੋ ਗਿਆ। ਇਸ ਮਗਰੋਂ ਦਿਮੁਥ ਕਰੁਨਾਰਤਨੇ ਤੇ ਲਾਹਿਰੂ ਤਿਰੀਮਾਨੇ ਨੇ ਸ੍ਰੀਲੰਕਾ ਨੂੰ ਫਿਰ ਕੋਈ ਹੋਰ ਨੁਕਸਾਨ ਨਹੀਂ ਹੋਣ ਦਿੱਤਾ ਤੇ ਸਟੰਪ ਤੱਕ ਸਕੋਰ ਇੱਕ ਵਿਕਟ ਦੇ ਨੁਕਸਾਨ ’ਤੇ 21 ਦੌੜਾਂ ਹੋ ਗਿਆ ਸੀ। –
ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਕਪਤਾਨ ਦੇ ਰੂਪ ’ਚ ਪੰਜਵਾਂ ਦੋਹਰਾ ਸੈਂੜਾ ਜੜ ਕੇ ਮਹਾਨ ਡਾਨ ਬਰੈਡਮੈਨ ਨੂੰ ਪਿੱਛੇ ਛੱਡ ਦਿੱਤਾ ਹੈ ਅਤੇ ਵੈਸਟ ਇੰਡੀਜ਼ ਦੇ ਦਿੱਗਜ ਖਿਡਾਰੀ ਬ੍ਰਾਇਨ ਲਾਰਾ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਵਿਰਾਟ ਨੇ ਸ੍ਰੀਲੰਕਾ ਖ਼ਿਲਾਫ਼ ਇੱਥੇ ਚੱਲ ਰਹੇ ਦੂਜੇ ਟੈਸਟ ’ਚ 213 ਦੌੜਾਂ ਦੀ ਬਿਹਤਰੀਨ ਪਾਰੀ ਖੇਡੀ ਕੋਹਲੀ ਨੇ ਕਪਤਾਨ ਦੇ ਰੂਪ ’ਚ ਆਪਣੇ ਪੰਜਵੇਂ ਦੋਹਰੇ ਸੈਂਕੜੇ ਨਾਲ ਵੈਸਟ ਇੰਡੀਜ਼ ਦੇ ਬ੍ਰਾਇਨ ਲਾਰਾ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ ਅਤੇ ਆਸਟਰੇਲੀਆ ਦੇ ਬਰੈਡਮੈਨ ਤੇ ਮਾਈਕਲ ਕਲਾਰਕ ਅਤੇ ਦੱਖਣੀ ਅਫਰੀਕਾ ਦੇ ਗਰੀਮ ਸਮਿੱਥ ਨੂੰ ਪਿੱਛੇ ਛੱਡ ਦਿੱਤਾ ਹੈ ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article
    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

Read Full Article