PUNJABMAILUSA.COM

‘ਨਾਨਕਸ਼ਾਹ ਫਕੀਰ’ ਫਿਲਮ ਵਿਵਾਦ : ਸਿੰਘ ਸਾਹਿਬਾਨ ਵੱਲੋਂ ਹਰਿੰਦਰ ਸਿੱਕਾ ਨੂੰ ਸਿੱਖ ਪੰਥ ਵਿਚੋਂ ਛੇਕਣ ਦਾ ਹੁਕਮਨਾਮਾ ਜਾਰੀ

April 13
15:45 2018

* ਹੁਕਮਨਾਮੇ ਤੋਂ ਪਹਿਲਾਂ ਫਿਲਮ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਕੀਤੀ ਉਡੀਕ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਮੇਲ)-‘ਨਾਨਕਸ਼ਾਹ ਫਕੀਰ’ ਫਿਲਮ ਵਿਵਾਦ ਨੇ ਵੀਰਵਾਰ ਨੂੰ ਉਦੋਂ ਨਵਾਂ ਮੋੜ ਲੈ ਲਿਆ ਜਦੋਂ ਸ੍ਰੀ ਅਕਾਲ ਤਖ਼ਤ ਉੱਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਫਿਲਮ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਸਿੱਖ ਪੰਥ ਵਿਚੋਂ ਛੇਕਣ ਦਾ ਹੁਕਮਨਾਮਾ ਜਾਰੀ ਕਰ ਦਿੱਤਾ। ਇਸ ਤੋਂ ਇਲਾਵਾ ਕੇਂਦਰ ਤੇ ਸੂਬਾ ਸਰਕਾਰ ਨੂੰ ਫਿਲਮ ਉੱਤੇ ਪਾਬੰਦੀ ਨਾ ਲਾਉਣ ਦੀ ਸੂਰਤ ਵਿਚ ਨਿਕਲਣ ਵਾਲੇ ਗੰਭੀਰ ਸਿੱਟਿਆਂ ਲਈ ਜ਼ਿੰਮੇਵਾਰ ਕਰਾਰ ਦਿੱਤਾ ਹੈ।
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਅਕਾਲ ਤਖ਼ਤ ਤੋਂ ਗਿਆਨੀ ਜੋਗਿੰਦਰ ਸਿੰਘ ਸ਼ਾਮਲ ਹੋਏ। ਇਕੱਤਰਤਾ ਦੌਰਾਨ ਪੰਜ ਸਿੰਘ ਸਾਹਿਬਾਨ ਵੱਲੋਂ ਇੱਕ ਨੁਕਾਤੀ ਏਜੰਡੇ ਵਿਵਾਦਤ ਫਿਲਮ ‘ਨਾਨਕਸ਼ਾਹ ਫਕੀਰ’ ਦੇ ਵਿਸ਼ੇ ਉੱਤੇ ਹੀ ਵਿਚਾਰ ਚਰਚਾ ਕੀਤੀ ਗਈ। ਵਿਚਾਰ ਚਰਚਾ ਵਿਚ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬਾਬਾ ਬਲਬੀਰ ਸਿੰਘ ਬੁੱਢਾ ਦਲ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਭਾਈ ਚਰਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸਮੇਤ ਕੁੱਝ ਸਿੱਖ ਵਿਦਵਾਨ ਵੀ ਸ਼ਾਮਲ ਸਨ।
ਬਾਅਦ ਦੁਪਹਿਰ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਜਥੇਦਾਰ ਵੱਲੋਂ ਸੁਣਾਏ ਹੁਕਮਨਾਮੇ ਵਿਚ ਕਿਹਾ ਗਿਆ ਹੈ ਕਿ ਇਸ ਵਿਵਾਦਤ ਫਿਲਮ ਦੇ ਕਾਰਨ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਵਿਚ ਭਾਰੀ ਰੋਸ ਹੈ। ਇਸੇ ਲਈ ਸ੍ਰੀ ਅਕਾਲ ਤਖ਼ਤ ਤੋਂ ਇਸ ਫਿਲਮ ਨੂੰ ਰਿਲੀਜ਼ ਕਰਨ ‘ਤੇ ਪਾਬੰਦੀ ਵੀ ਲਾਈ ਗਈ ਸੀ ਅਤੇ ਫਿਲਮ ਸਬੰਧੀ ਪਹਿਲਾਂ ਜਾਰੀ ਕੀਤੇ ਸਾਰੇ ਪੱਤਰ ਵੀ ਰੱਦ ਕਰ ਦਿੱਤੇ ਗਏ ਸਨ ਪਰ ਇਸ ਦੇ ਬਾਵਜੂਦ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੇ ਸਿੱਖ ਭਾਵਨਾਵਾਂ ਨੂੰ ਅਣਡਿੱਠ ਕਰਦਿਆਂ ਕਾਨੂੰਨੀ ਹੱਥਕੰਡਾ ਵਰਤ ਕੇ 13 ਅਪ੍ਰੈਲ ਨੂੰ ਇਸ ਫਿਲਮ ਨੂੰ ਰਿਲੀਜ਼ ਕਰਾਉਣ ਲਈ ਅਦਾਲਤ ਤੋਂ ਹਰੀ ਝੰਡੀ ਪ੍ਰਾਪਤ ਕੀਤੀ ਹੈ। ਉਹ ਫਿਲਮ ਰਿਲੀਜ਼ ਕਰਨ ‘ਤੇ ਅੜਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਫਿਲਮ ਸਿੱਖ ਕੌਮ ਦਾ ਘਾਣ ਕਰਾਉਣ ਲਈ ਰਚੀ ਗਈ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਆਖਿਆ ਕਿ 13 ਅਪਰੈਲ 1978 ਨੂੰ ਵੀ ਅਜਿਹੀ ਹੀ ਇਕ ਸਾਜ਼ਿਸ਼ ਦੇ ਸਿੱਟੇ ਵਜੋਂ ਅੰਮ੍ਰਿਤਸਰ ਵਿਚ ਖੂਨ ਦੀ ਹੋਲੀ ਖੇਡੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਵਾਰ ਮੁੜ ਸਿੱਖਾਂ ਦਾ ਖੂਨ ਡੋਲ੍ਹਣ ਲਈ ਇਸ ਵਿਅਕਤੀ ਨੂੰ ਮੋਹਰਾ ਬਣਾਇਆ ਗਿਆ ਹੈ। ਫਿਲਮ ਨਿਰਮਾਤਾ ਦੇ ਹੱਠੀ ਵਤੀਰੇ ਨੂੰ ਦੇਖਦਿਆਂ ਪੰਜ ਸਿੰਘ ਸਾਹਿਬਾਨ ਵੱਲੋਂ ਉਸ ਨੂੰ ਪੰਥ ਵਿਚੋਂ ਛੇਕਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਦੇਸ਼-ਵਿਦੇਸ਼ ਦੀ ਸਿੱਖ ਸੰਗਤ ਨੂੰ ਆਦੇਸ਼ ਕੀਤਾ ਕਿ ਹਰਿੰਦਰ ਸਿੰਘ ਸਿੱਕਾ ਨਾਲ ਕਿਸੇ ਕਿਸਮ ਦੀ ਕੋਈ ਵੀ ਸਮਾਜਿਕ, ਧਾਰਮਿਕ ਜਾਂ ਰੋਟੀ ਬੇਟੀ ਦੀ ਸਾਂਝ ਨਾ ਰੱਖੀ ਜਾਵੇ।
ਪੰਜ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਸਮੇਤ ਸਿੱਖ ਸੰਸਦ ਮੈਂਬਰਾਂ ਨੂੰ ਆਖਿਆ ਕਿ ਉਹ ਤੁਰੰਤ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਣ ਅਤੇ ਸਿੱਖ ਭਾਵਨਾਵਾਂ ਤੋਂ ਜਾਣੂੰ ਕਰਾ ਕੇ ਫਿਲਮ ਉੱਤੇ ਰੋਕ ਲਾਉਣ ਦੀ ਮੰਗ ਕਰਨ। ਜੇ ਫਿਰ ਵੀ ਸਰਕਾਰ ਵੱਲੋਂ ਫਿਲਮ ਉੱਤੇ ਰੋਕ ਨਹੀਂ ਲਾਈ ਜਾਂਦੀ ਤਾਂ ਇਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਕੇਂਦਰ ਤੇ ਸੂਬਾ ਸਰਕਾਰਾਂ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਆਖਿਆ ਕਿ ਸਿਨੇਮਾ ਘਰਾਂ ਦੇ ਮਾਲਕ ਜਾਂ ਪ੍ਰਬੰਧਕ ਇਸ ਫਿਲਮ ਨੂੰ ਰਿਲੀਜ਼ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਨੇ ਸਮੂਹ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਫਿਲਮ ਦਾ ਮੁਕੰਮਲ ਰੂਪ ਵਿਚ ਬਾਈਕਾਟ ਕੀਤਾ ਜਾਵੇ ਅਤੇ ਸ਼ਾਂਤਮਈ ਢੰਗ ਨਾਲ ਫਿਲਮ ਦਾ ਵਿਰੋਧ ਕੀਤਾ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਇਸ ਫਿਲਮ ਨੂੰ ਪਹਿਲਾਂ ਹਰੀ ਝੰਡੀ ਦੇਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਦੇ ਮੈਂਬਰਾਂ ਨੂੰ ਵੀ ਸ੍ਰੀ ਅਕਾਲ ਤਖਤ ਉੱਤੇ ਸੱਦ ਕੇ ਇਸ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਇਸ ਫਿਲਮ ਦਾ ਪੋਸਟਰ ਰਿਲੀਜ਼ ਕਰਨ ਮੌਕੇ ਹਾਜ਼ਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਬਾਰੇ ਪੁੱਛੇ ਸਵਾਲ ਦਾ ਉੱਤਰ ਦੇਣ ਤੋਂ ਉਨ੍ਹਾਂ ਟਾਲਾ ਵੱਟਿਆ ਅਤੇ ਆਖਿਆ ਕਿ ਮੀਡੀਆ ਖੁਦ ਉਸ ਕੋਲੋਂ ਪੁੱਛੇ ਕਿ ਉਹ ਉਥੇ ਕਿਉਂ ਗਈ ਸੀ?
ਉਕਤ ਫੈਸਲਾ ਦੇਣ ਤੋਂ ਪਹਿਲਾਂ ਪੰਜ ਸਿੰਘ ਸਾਹਿਬਾਨ ਵੱਲੋਂ ਵਿਵਾਦਿਤ ਫਿਲਮ ਸਬੰਧੀ ਸੁਪਰੀਮ ਕੋਰਟ ਵਿਚ ਚੱਲ ਰਹੀ ਸੁਣਵਾਈ ਦੇ ਫੈਸਲੇ ਦੀ ਵੀ ਉਡੀਕ ਕੀਤੀ ਗਈ। ਜਦੋਂ ਇਹ ਫੈਸਲਾ ਆਇਆ ਕਿ ਸੁਪਰੀਮ ਕੋਰਟ ਵੱਲੋਂ ਸਿੱਖ ਸੰਸਥਾਵਾਂ ਦੀ ਇਸ ਸਬੰਧੀ ਨਜ਼ਰਸਾਨੀ ਪਟੀਸ਼ਨ ਨੂੰ ਸੋਮਵਾਰ ਤਕ ਟਾਲ ਦਿੱਤਾ ਗਿਆ ਹੈ ਤਾਂ ਉਨ੍ਹਾਂ ਇਹ ਸਖ਼ਤ ਫੈਸਲਾ ਸੁਣਾ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article