PUNJABMAILUSA.COM

‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਥੀਮ ਤਹਿਤ ਮਨਾਏ ਜਾਣਗੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ: ਨਵਜੋਤ ਸਿੰਘ ਸਿੱਧੂ

February 15
03:40 2018

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸਾਲ ਭਰ ਵੱਖ-ਵੱਖ ਥਾਈਂ ਕਰਵਾਏ ਜਾਣਗੇ ਸਮਾਗਮ
ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵੱਖ-ਵੱਖ ਕਮੇਟੀਆਂ ਦੇ ਗਠਨ ਦਾ ਫੈਸਲਾ
ਪੰਜਾਬ ਤੋਂ ਬਾਹਰ ਦੇਸ਼ ਅਤੇ ਵਿਦੇਸ਼ਾਂ ਦੀ ਸੰਗਤ ਨੂੰ ਸ਼ਤਾਬਦੀ ਸਮਾਗਮਾਂ ਨਾਲ ਜੋੜਿਆ ਜਾਵੇਗਾ

ਚੰਡੀਗੜ੍ਹ, 15 ਫਰਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ਜਿਸ ਦਾ ਕੇਂਦਰੀ ਥੀਮ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਹੋਵੇਗਾ। ਇਹ ਫੈਸਲਾ ਅੱਜ ਇਥੇ ਪੰਜਾਬ ਭਵਨ ਵਿਖੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਉਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਵਿੱਚ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਡਾਇਰੈਕਟਰ ਸ੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ, ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ.ਬੀ.ਐਸ.ਘੁੰਮਣ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ ਕੁਲਪਤੀ ਸ੍ਰੀ ਜਸਪਾਲ ਸਿੰਘ ਸੰਧੂ, ਕੰਵਲਜੀਤ ਸਿੰਘ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪ੍ਰਸ਼ਾਂਤ ਗੌਤਮ ਵੀ ਹਾਜ਼ਰ ਸਨ।
ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਸ. ਸਿੱਧੂ ਨੇ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਅਗਲੇ ਸਾਲ 2019 ਵਿੱਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸੂਬਾ ਸਰਕਾਰ ਵੱਡੇ ਪੱਧਰ ‘ਤੇ ਮਨਾਏਗੀ ਜਿਸ ਦੀਆਂ ਤਿਆਰੀਆਂ ਦਾ ਖਾਕਾ ਉਲੀਕਣ ਲਈ ਉਨ੍ਹਾਂ ਦੇ ਵਿਭਾਗ ਨੂੰ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੱਦੀ ਅੱਜ ਦੀ ਮੀਟਿੰਗ ਵਿੱਚ ਸਭ ਤੋਂ ਵੱਡਾ ਫੈਸਲਾ ਇਹ ਲਿਆ ਗਿਆ ਸੀ ਪੂਰਾ ਸਾਲ ਚੱਲਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਦਾ ਕੇਂਦਰੀ ਥੀਮ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਹੋਵੇਗਾ। ਉਨ੍ਹਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਸਮਾਗਮ ਇਸ ਕੇਂਦਰੀ ਥੀਮ ਦੁਆਲੇ ਘੁੰਮਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਸਾਰੀ ਦੁਨੀਆਂ ਦਾ ਭਲਾ ਮੰਗਣ ਦਾ ਸੰਦੇਸ਼ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ।
ਸ. ਸਿੱਧੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਵੱਖ-ਵੱਖ ਕਮੇਟੀਆਂ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ। ਇਹ ਕਮੇਟੀਆਂ ਦਾ ਮੁੱਖ ਮੰਤਵ ਕਾਲੀ ਵੇਈਂ ਦੀ ਸਫਾਈ ਤੇ ਸਵੱਛ ਸੁਲਤਾਨਪੁਰ ਲੋਧੀ ਮੁਹਿੰਮ ਚਲਾਉਣਾ, ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਵੱਖ-ਵੱਖ ਯੂਨੀਵਰਸਿਟੀ-ਕਾਲਜਾਂ ਵਿੱਚ ਸੈਮੀਨਾਰ, ਸਾਹਿਤਕ ਮੁਕਾਬਲੇ, ਗੁਰਬਾਣੀ ਉਚਾਰਨ ਤੇ ਸ਼ਬਦ ਗਾਇਨ ਮੁਕਾਬਲੇ, ਪੇਂਟਿੰਗ ਅਤੇ ਫੋਟੋ ਪ੍ਰਦਰਸ਼ਨੀਆਂ ਕਰਵਾਉਣੀਆਂ, ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਪੰਜਾਬ ਤੋਂ ਬਾਹਰ ਕਿਸੇ ਦੋ ਥਾਂ ਗੁਰੂ ਨਾਨਕ ਦੇਵ ਜੀ ਚੇਅਰ ਸਥਾਪਤ ਕਰਨਾ, 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਸ਼ਾਨਦਾਰ ਮਿਸਾਲੀ ਯਾਦਗਾਰ ਸਥਾਪਤ ਕਰਨਾ ਹੈ ਜਿਹੜੀ ਇਨਸਾਨੀਅਤ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਕਿਹਾ ਕਿ ਵਿਸ਼ਵ ਕਵੀ ਸੰਮੇਲਨ ਵੀ ਕਰਵਾਇਆ ਜਾਵੇਗਾ ਅਤੇ ਵਿਸ਼ਵ ਪਵਿੱਤਰ ਸੰਗੀਤ ਮੇਲਾ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਥੋਂ ਦੇ ਸੱਭਿਆਚਾਰਾਂ ਨੂੰ ਵੀ ਸਮਾਗਮਾਂ ਦਾ ਹਿੱਸਾ ਬਣਾਇਆ ਜਾਵੇਗਾ ਜਿੱਥੇ-ਜਿੱਥੇ ਗੁਰੂ ਸਾਹਿਬ ਨੇ ਚਰਨ ਪਾਏ।
ਸ. ਸਿੱਧੂ ਨੇ ਕਿਹਾ ਕਿ ਸਾਧਨਾਂ ਨੂੰ ਜੁਟਾਉਣ ਲਈ ਕਮੇਟੀ ਬਣਾਈ ਜਾਵੇਗੀ ਜਿਸ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਸਮਾਜ, ਧਾਰਮਿਕ ਸਖਸ਼ੀਅਤਾਂ ਤੇ ਸੰਸਥਾਵਾਂ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਵੱਖ-ਵੱਖ ਕਮੇਟੀਆਂ ਵਿੱਚ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਤੇ ਵਿਧਾਇਕ ਵੀ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਇਕ ਵੱਕਾਰੀ ਈਵੈਂਟ ਮੈਨੇਜਮੈਂਟ ਕੰਪਨੀਆਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਅਤੇ ਇਨ੍ਹਾਂ ਸਮਾਗਮਾਂ ਨਾਲ ਪੰਜਾਬ ਤੋਂ ਬਾਹਰ ਦੇਸ਼ ਅਤੇ ਵਿਦੇਸ਼ਾਂ ਦੀ ਸੰਗਤ ਨੂੰ ਜੋੜਨ ਲਈ ‘ਇੰਟਰਨੈਸ਼ਨਲ ਆਊਟਰੀਚ ਕਮੇਟੀ’ ਬਣਾਈ ਜਾਵੇਗੀ। ਸਮਾਗਮਾਂ ਦੀ ਸੁਚੱਜੀ ਕਵਰੇਜ਼ ਲਈ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਤੋਂ ਇਲਾਵਾ ਸੋਸ਼ਲ ਮੀਡੀਆ ਬਾਰੇ ਵੀ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਦੂਰ-ਦੂਰ ਤੱਕ ਪਹੁੰਚਾਣਾ ਹੈ ਅਤੇ 550 ਸਾਲਾ ਪ੍ਰਕਾਸ਼ ਪੁਰਬ ਜਸ਼ਨਾਂ ਵਿੱਚ ਹਰ ਇਕ ਨੂੰ ਸ਼ਾਮਲ ਕਰਨਾ ਹੈ।
ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਕੇਂਦਰੀ ਪੱਧਰ ‘ਤੇ ਕਮੇਟੀ ਬਣਾਉਣ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੂੰ ਪੱਤਰ ਲਿਖ ਕੇ ਦੇਸ਼ ਅੰਦਰ ਗੁਰੂ ਸਾਹਿਬ ਦੀ ਚਰਨ ਛੋਹ ਥਾਵਾਂ ਨੂੰ ਗੁਰੂ ਨਾਨਕ ਮਾਰਗ ਰਾਹੀਂ ਜੋੜਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਸਮਾਗਮਾਂ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਗੁਰੂ ਸਾਹਿਬ ਨਾਲ ਸਬੰਧਤ ਥਾਵਾਂ ‘ਤੇ ਵੀ ਕੋਈ ਨਾ ਕੋਈ ਸਮਾਗਮ ਕਰਵਾਉਣ ਲਈ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਨੂੰ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਪਹਿਲਾਂ ਹੀ ਮੀਟਿੰਗ ਕਰ ਕੇ ਫੈਸਲਾ ਕੀਤਾ ਗਿਆ ਹੈ ਕਿ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

Read Full Article
    ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

Read Full Article
    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article