PUNJABMAILUSA.COM

ਨਾਭਾ ਜੇਲ੍ਹ ਕਾਂਡ : ਕੇ.ਐੱਲ.ਐੱਫ. ਦੇ ਮੁਖੀ ਮਿੰਟੂ ਦਿੱਲੀ ਤੋਂ ਗ੍ਰਿਫਤਾਰ

ਨਾਭਾ ਜੇਲ੍ਹ ਕਾਂਡ : ਕੇ.ਐੱਲ.ਐੱਫ. ਦੇ ਮੁਖੀ ਮਿੰਟੂ ਦਿੱਲੀ ਤੋਂ ਗ੍ਰਿਫਤਾਰ

ਨਾਭਾ ਜੇਲ੍ਹ ਕਾਂਡ : ਕੇ.ਐੱਲ.ਐੱਫ. ਦੇ ਮੁਖੀ ਮਿੰਟੂ ਦਿੱਲੀ ਤੋਂ ਗ੍ਰਿਫਤਾਰ
November 30
09:57 2016

2
ਨਵੀਂ ਦਿੱਲੀ, 30 ਨਵੰਬਰ (ਪੰਜਾਬ ਮੇਲ)- ਨਾਭਾ ਜੇਲ੍ਹ ‘ਚੋਂ ਪੰਜ ਹੋਰ ਕੈਦੀਆਂ ਨਾਲ ਭੱਜੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਇਥੋਂ ਦੇ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਸ਼ੇਸ਼ ਪੁਲਿਸ ਕਮਿਸ਼ਨਰ (ਸਪੈਸ਼ਲ ਸੈੱਲ) ਅਰਵਿੰਦ ਦੀਪ ਨੇ ਦੱਸਿਆ ਕਿ ਮਿੰਟੂ ਨੂੰ ਐਤਵਾਰ ਰਾਤ ਹੀ ਫੜ ਲਿਆ ਸੀ। ਇਸ ਦੌਰਾਨ ਪਟਿਆਲਾ ਰੇਂਜ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਸ਼੍ਰੀ ਅਰਵਿੰਦ ਦੀਪ ਨੇ ਦੱਸਿਆ ਕਿ ਪੰਜਾਬ ਪੁਲਿਸ ਨੂੰ ਸ਼ੱਕ ਸੀ ਕਿ ਮਿੰਟੂ ਦਿੱਲੀ ਆ ਸਕਦਾ ਹੈ ਅਤੇ ਉਨ੍ਹਾਂ ਇਸ ਦੀ ਜਾਣਕਾਰੀ ਦਿੱਲੀ ਪੁਲਿਸ ਨੂੰ ਪਹਿਲਾਂ ਹੀ ਦੇ ਦਿੱਤੀ ਸੀ। ਉਸ ਤੋਂ ਬਾਅਦ ਰੱਖੀ ਗਈ ਚੌਕਸੀ ਅਤੇ ਚੈਕਿੰਗ ਕਾਰਨ ਮਿੰਟੂ ਕਾਬੂ ਆ ਗਿਆ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ ਇਕ ਭਰਿਆ ਹੋਇਆ ਪਿਸਤੌਲ ਅਤੇ 6 ਕਾਰਤੂਸ ਵੀ ਬਰਾਮਦ ਕੀਤੇ ਹਨ। ਮਿੰਟੂ ਨੂੰ ਦਿੱਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ 5 ਦਸੰਬਰ ਤੱਕ 7 ਦਿਨਾਂ ਲਈ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਗਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਿੰਟੂ ਨੇ ਪਨਵੇਲ (ਮਹਾਰਾਸ਼ਟਰ) ਲਈ ਟਰੇਨ ਦੀ ਟਿਕਟ ਖ਼ਰੀਦੀ ਸੀ ਅਤੇ ਉਸ ਦੀ ਮੁੰਬਈ ਅਤੇ ਫਿਰ ਗੋਆ ਜਾਣ ਦੀ ਯੋਜਨਾ ਸੀ। ਉਸ ਦੇ ਗੋਆ ‘ਚ ਚੰਗੇ ਸੰਪਰਕ ਹਨ ਕਿਉਂਕਿ ਉਹ 1989 ਤੋਂ 2007 ਤੱਕ 18 ਸਾਲ ਇੱਥੇ ਰਿਹਾ ਸੀ। ਸੂਤਰਾਂ ਮੁਤਾਬਕ ਮਿੰਟੂ ਬਾਅਦ ‘ਚ ਜਰਮਨੀ ਜਾਂ ਮਲੇਸ਼ੀਆ ਭੱਜਣ ਦੀ ਫਿਰਾਕ ‘ਚ ਸੀ। ਪੁੱਛਗਿੱਛ ‘ਚ ਉਸ ਨੇ ਕਬੂਲਿਆ ਕਿ ਜੇਲ੍ਹ ‘ਚੋਂ ਭੱਜਣ ਦੀ ਯੋਜਨਾ ਪਿਛਲੇ 6 ਮਹੀਨਿਆਂ ਤੋਂ ਬਣਾਈ ਜਾ ਰਹੀ ਸੀ। ਸ਼੍ਰੀ ਦੀਪ ਨੇ ਦੱਸਿਆ ਕਿ ਮਿੰਟੂ ਨੂੰ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਇਕ ਅਤੇ ਦੋ ਵਜੇ ਦੇ ਵਿਚਕਾਰ ਫੜਿਆ ਗਿਆ। ਫ਼ਰਾਰ ਹੋਣ ਤੋਂ ਬਾਅਦ ਮਿੰਟੂ ਨੇ ਹਰਿਆਣਾ ‘ਚ ਦਾਖ਼ਲ ਹੋਣ ਸਾਰ ਕੁਰੂਕਸ਼ੇਤਰ ਤੋਂ ਪਾਣੀਪਤ ਲਈ ਬੱਸ ਫੜੀ ਅਤੇ ਫਿਰ ਉਥੋਂ ਦਿੱਲੀ ਲਈ ਬੱਸ ਫੜੀ ਸੀ। ਡੀ.ਸੀ.ਪੀ. (ਸਪੈਸ਼ਲ ਸੈੱਲ) ਪੀ.ਐੱਸ. ਕੁਸ਼ਵਾਹਾ ਨੇ ਦੱਸਿਆ ਕਿ ਸਟੇਸ਼ਨ ‘ਤੇ ਚੌਕਸ ਪੁਲਿਸ ਮੁਲਾਜ਼ਮਾਂ ਨੇ ਸਿਰ ‘ਤੇ ਪਟਕਾ ਬੰਨ੍ਹੀ ਸਿੱਖ ਵਿਅਕਤੀ ਨੂੰ ਦੇਖਿਆ, ਜਿਸ ਦੀ ਦਾੜ੍ਹੀ ਬੇਤਰਤੀਬ ਨਾਲ ਕੱਟੀ ਹੋਈ ਸੀ ਅਤੇ ਦਿਖ ਤੋਂ ਉਹ ਸ਼ੱਕੀ ਜਾਪ ਰਿਹਾ ਸੀ। ਉਹ ਟਿਕਟ ਖ਼ਰੀਦਣ ਤੋਂ ਬਾਅਦ ਬਾਹਰ ਆਇਆ, ਤਾਂ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਫੜ ਲਿਆ। ਜ਼ਿਕਰਯੋਗ ਹੈ ਕਿ ਨਾਭਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ‘ਚ ਦਿਨ ਦਿਹਾੜੇ ਧਾਵਾ ਬੋਲਣ ਵਾਲੇ ਸਰਗਨੇ ਪਲਵਿੰਦਰ ਸਿੰਘ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਸ਼ਾਮਲੀ ਜ਼ਿਲ੍ਹੇ ਦੇ ਕੈਰਾਨਾ ‘ਚ ਗ੍ਰਿਫ਼ਤਾਰ ਕਰ ਲਿਆ ਸੀ। ਪਲਵਿੰਦਰ ਨੇ ਪੁੱਛ-ਗਿੱਛ ‘ਚ ਖ਼ੁਲਾਸਾ ਕੀਤਾ ਹੈ ਕਿ ਉਹ ਦੇਹਰਾਦੂਨ ‘ਚ ਛੁਪਿਆ ਹੋਇਆ ਸੀ ਅਤੇ ਨਾਭਾ ਜੇਲ੍ਹ ‘ਤੇ 8 ਗੈਂਗਸਟਰਾਂ ਨੇ ਹਮਲਾ ਕੀਤਾ ਸੀ। ਉਹ ਵੱਟਸਐਪ ‘ਤੇ ਇਕ-ਦੂਜੇ ਦੇ ਸੰਪਰਕ ‘ਚ ਸਨ। ਉਧਰ ਪੰਜਾਬ ਪੁਲਿਸ ਨੇ ਕਿਹਾ ਹੈ ਕਿ ਹੁਣ ਤੱਕ ਦੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਫ਼ਰਾਰ ਹੋਏ ਖ਼ਤਰਨਾਕ ਗੈਂਗਸਟਰ ਗੁਰਪ੍ਰੀਤ ਸੇਖੋਂ ਜੇਲ੍ਹ ਬਰੇਕ ਕਾਂਡ ਦਾ ਮੁੱਖ ਸਰਗਨਾ ਹੈ। ਪਟਿਆਲਾ ਦੇ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਨੇ ਸੋਮਵਾਰ ਨੂੰ ਦੱਸਿਆ ਕਿ ਸੇਖੋਂ ਨੇ ਇਕ ਹੋਰ ਗੈਂਗਸਟਰ ਪ੍ਰੇਮ ਲਾਹੌਰੀਆ ਨਾਲ ਮਿਲ ਕੇ ਜੇਲ੍ਹ ‘ਚੋਂ ਫ਼ਰਾਰ ਹੋਣ ਦੀ ਸਾਜ਼ਿਸ਼ ਘੜੀ ਸੀ ਅਤੇ ਪਲਵਿੰਦਰ ਸਿੰਘ ਪਿੰਦਾ ਨੇ ਯੋਜਨਾ ਨੂੰ ਅੰਜਾਮ ਦਿੱਤਾ। ਸੇਖੋਂ ਕਤਲ, ਅਗ਼ਵਾ, ਫਿਰੌਤੀ ਵਸੂਲਣ ਆਦਿ ਕੇਸਾਂ ‘ਚ ਸ਼ਾਮਲ ਹੈ। ਨਾਭਾ ਜੇਲ੍ਹ ਕਾਂਡ ਦੀ ਤਹਿਕੀਕਾਤ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਸ਼੍ਰੀ ਚੌਹਾਨ ਨੇ ਕਿਹਾ ਕਿ ਸਾਰੇ ਫ਼ਰਾਰ ਕੈਦੀਆਂ ਨੂੰ ਫੜਨ ਲਈ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਜੇਲ੍ਹ ‘ਚੋਂ ਫ਼ਰਾਰ ਹੋਣ ਤੋਂ ਬਾਅਦ ਹਰਮਿੰਦਰ ਮਿੰਟੂ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ ਸੇਖੋਂ ਅਤੇ ਅਮਨਦੀਪ ਸਿੰਘ ਫਾਰਚੂਨਰ ‘ਚ ਸਵਾਰ ਸਨ ਅਤੇ ਸੇਖੋਂ ਕਾਰ ਚਲਾ ਰਿਹਾ ਸੀ। ਕੁਰੂਕਸ਼ੇਤਰ ਤੋਂ 24 ਕਿਲੋਮੀਟਰ ਪਹਿਲਾਂ ਮਿੰਟੂ ਅਤੇ ਕਸ਼ਮੀਰ ਸਿੰਘ ਗੱਡੀ ‘ਚੋਂ ਉਤਰ ਗਏ। ਉਨ੍ਹਾਂ ਨੂੰ ਸੇਖੋਂ ਦੇ ਭਰਾ ਮਨੀ ਨੇ 19 ਹਜ਼ਾਰ ਰੁਪਏ ਦਿੱਤੇ। ਇਸ ਤੋਂ ਬਾਅਦ ਦੋਵੇਂ ਜਣੇ ਕਮਾਦ ਦੇ ਖੇਤਾਂ ‘ਚ ਛਿਪ ਗਏ। ਕਸ਼ਮੀਰ ਸਿੰਘ ਨੇੜਲੇ ਪਿੰਡ ‘ਚ ਗਿਆ ਅਤੇ ਉਥੋਂ ਕੈਂਚੀਆਂ ਖ਼ਰੀਦ ਕੇ ਲਿਆਇਆ। ਦੋਹਾਂ ਨੇ ਆਪਣਾ ਹੁਲੀਆ ਬਦਲਣ ਲਈ ਦਾੜ੍ਹੀ ਕੱਟੀ ਅਤੇ ਕੁਰੂਕਸ਼ੇਤਰ ਜਾਣ ਲਈ ਜੀਪ ‘ਚ ਬੈਠੇ। ਸੂਤਰਾਂ ਮੁਤਾਬਕ ਕਸ਼ਮੀਰ ਅਤੇ ਹਰਮਿੰਦਰ ਕਸ਼ਮੀਰੀ ਗੇਟ ਬੱਸ ਟਰਮੀਨਲ ਤੋਂ ਵੱਖ ਹੋਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article