PUNJABMAILUSA.COM

ਨਾਭਾ ਜੇਲ੍ਹ ਕਾਂਡ; ਮੁਲਜ਼ਮ ਗੈਂਗਸਟਰ ਗੁਰਜੀਤ ਲਾਡਾ ਤੇ ਸਾਥੀਆਂ ਤੋਂ ਸੀਆਈਏ ਸਟਾਫ਼ ਵੱਲੋਂ ਪੁੱਛ-ਪੜਤਾਲ

ਨਾਭਾ ਜੇਲ੍ਹ ਕਾਂਡ; ਮੁਲਜ਼ਮ ਗੈਂਗਸਟਰ ਗੁਰਜੀਤ ਲਾਡਾ ਤੇ ਸਾਥੀਆਂ ਤੋਂ ਸੀਆਈਏ ਸਟਾਫ਼ ਵੱਲੋਂ ਪੁੱਛ-ਪੜਤਾਲ

ਨਾਭਾ ਜੇਲ੍ਹ ਕਾਂਡ; ਮੁਲਜ਼ਮ ਗੈਂਗਸਟਰ ਗੁਰਜੀਤ ਲਾਡਾ ਤੇ ਸਾਥੀਆਂ ਤੋਂ ਸੀਆਈਏ ਸਟਾਫ਼ ਵੱਲੋਂ ਪੁੱਛ-ਪੜਤਾਲ
September 21
17:27 2017

ਪਟਿਆਲਾ, 21 ਸਤੰਬਰ (ਪੰਜਾਬ ਮੇਲ)- ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਗੁਰਜੀਤ ਸਿੰਘ ਲਾਡਾ ਅਤੇ ਉਸ ਦੇ ਦੋ ਹੋਰ ਸਾਥੀਆਂ ਤੋਂ ਇੱਥੇ ਸੀਆਈਏ ਸਟਾਫ਼ ਪਟਿਆਲਾ ਵਿੱਚ ਪੁੱਛ-ਪੜਤਾਲ ਕੀਤੀ ਜਾ ਰਹੀ ਹੈ| ਦੂਜੇ ਦੋ ਮੁਲਜ਼ਮਾਂ ਵਿੱਚ ਜੇਲ੍ਹ ਕਾਂਡ ਲਈ ਹਥਿਆਰ ਸਪਲਾਈ ਕਰਨ ਦੇ ਮਾਮਲੇ ਵਿੱਚ ਲਖਨਊ ਤੋਂ ਲਿਆਂਦੇ ਜਤਿੰਦਰ ਟੋਨੀ ਅਤੇ ਲਾਡਾ ਦੇ ਨਾਲ ਰਹੇ ਗੁਰਜੀਤ ਸਿੰਘ ਢੰਡ ਦੇ ਨਾਮ ਸ਼ਾਮਲ ਹਨ|
ਲਾਡਾ ਨੂੰ ਪਿਛਲੇ ਦਿਨੀਂ ਸੀਆਈਏ ਸਟਾਫ਼ ਪਟਿਆਲਾ 2 ਦੇ ਇੰਚਾਰਜ ਬਿਕਰਮਜੀਤ ਬਰਾੜ ਨੇ ਰਾਜਪੁਰਾ ਦੇ ਮਿਰਜਾਪੁਰ ਪਿੰਡ ਕੋਲੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਪਿਸਤੌਲ, ਕਾਰਤੂਸ ਤੇ ਪਜੈਰੋ ਗੱਡੀ ਤੋਂ ਇਲਾਵਾ ਜਾਅਲੀ ਦਸਤਾਵੇਜ਼ ਮਿਲੇ ਸਨ| ਪੁਲੀਸ ਦਾ ਦਾਅਵਾ ਹੈ ਕਿ ਲਾਡਾ ਦਾ ਕਤਲਾਂ, ਇਰਾਦਾ ਕਤਲਾਂ, ਲੁੱਟ-ਖੋਹ, ਅਗਵਾ ਤੇ ਫਿਰੌਤੀ ਦੀਆਂ ਦੋ ਦਰਜਨ ਵਾਰਦਾਤਾਂ ਵਿੱਚ ਹੱਥ ਰਿਹਾ ਹੈ|ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਯੂਪੀ ਦੇ ਇੱਕ ਉੱਚ ਪੁਲੀਸ ਅਧਿਕਾਰੀ ਵੱਲੋਂ ਮੋਟੀ ਫੀਸ ਲੈ ਕੇ ਛੱਡੇ ਦੱਸੇ ਜਾ ਰਹੇ ਗੈਂਗਸਟਰ ਗੁਰਪ੍ਰੀਤ ਗੋਪੀ ਧਣਸ਼ਾਮੀਆਂ ਦੇ ਵੀ ਲਾਡਾ ਨਾਲ ਨੇੜਲੇ ਸਬੰਧ ਰਹੇ ਹਨ| ਲਾਡਾ ਤੋਂ ਕੀਤੀ ਪੁੱਛ-ਪੜਤਾਲ ਮੁਤਾਬਕ ਉਸ ਨੂੰ ਯੂਪੀ ਪੁਲੀਸ ਤੋਂ ਛੁਡਾਉਣ ਲਈ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਵਿੱਚ ਵੀ ਸਰਗਰਮੀਆਂ ਚੱਲੀਆਂ ਸਨ ਤਾਂ ਜੋ ਪੈਸੇ ਦਾ ਪ੍ਰਬੰਧ ਕੀਤਾ ਜਾ ਸਕੇ| ਅਜੇ ਗੋਪੀ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਰਹੀ ਹੈ। ਇਹ ਜਾਣਕਾਰੀ ਪੰਜਾਬ ਪੁਲੀਸ ਦੇ ਇੱਕ ਉੱਚ ਅਧਿਕਾਰੀ ਨੇ ਦਿੱਤੀ ਹੈ| ਲਖਨਊ ਵਿੱਚੋਂ ਫੜ ਕੇ ਇੱਥੇ ਲਿਆਂਦਾ ਟੋਨੀ 25 ਸਤੰਬਰ ਤੱਕ ਪੁਲੀਸ ਰਿਮਾਂਡ ’ਤੇ ਹੈ| ਉਸ ’ਤੇ ਨਾਭਾ ਜੇਲ੍ਹ ਕਾਂਡ ਲਈ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ ਹਨ, ਜਦੋਂਕਿ ਲਾਡਾ ਦੇ ਹੀ ਪਿੰਡ ਦੇ ਰਹਿਣ ਵਾਲੇ ਢੰਡ ਕੋਲੋਂ ਪੁਲੀਸ ਨੇ ਇੱਕ ਰਿਵਾਲਵਰ ਬਰਾਮਦ ਕੀਤਾ ਹੈ। ਇਨ੍ਹਾਂ ਦੋਵਾਂ ਦਾ ਰਾਜਪੁਰਾ ਵਿੱਚ ਹਾਲ ਹੀ ਵਿੱਚ ਦਰਜ ਹੋਏ ਕੇਸ ਵਿੱਚ 22 ਤਰੀਕ ਤੱਕ ਦਾ ਪੁਲੀਸ ਰਿਮਾਂਡ ਹੈ| ਭਲਕੇ ਪੁਲੀਸ ਦੋਵਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ|

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article