PUNJABMAILUSA.COM

ਨਾਰਾਜ਼ ਆਗੂਆਂ ਨੂੰ ਮਨਾ ਕੇ ਪਾਰਟੀ ਕਰਾਂਗੇ ਮਜ਼ਬੂਤ: ਘੁੱਗੀ

ਨਾਰਾਜ਼ ਆਗੂਆਂ ਨੂੰ ਮਨਾ ਕੇ ਪਾਰਟੀ ਕਰਾਂਗੇ ਮਜ਼ਬੂਤ: ਘੁੱਗੀ

ਨਾਰਾਜ਼ ਆਗੂਆਂ ਨੂੰ ਮਨਾ ਕੇ ਪਾਰਟੀ ਕਰਾਂਗੇ ਮਜ਼ਬੂਤ: ਘੁੱਗੀ
February 17
09:37 2016

3
ਅੰਮ੍ਰਿਤਸਰ/ਜਲੰਧਰ, 17 ਫਰਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ਰੁੱਸੇ ਹੋਏ ਅਤੇ ਨਾਰਾਜ਼ ਆਗੂਆਂ ਨੂੰ ਮਨਾ ਕੇ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ 2017 ਵਿਧਾਨ ਸਭਾ ਚੋਣਾਂ ਆਪ ਪੂਰੇ ਬਲ ਨਾਲ ਲੜ ਸਕੇ। ਇਹ ਖੁਲਾਸਾ ਹਾਲ ਹੀ ਵਿਚ ਪਾਰਟੀ ਵਿਚ ਸ਼ਾਮਲ ਹੋਏ ਹਾਸ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਕੀਤਾ। ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਉਹ ਸ਼ਨੀਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀ ਘੁੱਗੀ ਨੇ ਆਖਿਆ ਕਿ ਅਗਲੇ ਦਿਨੀਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰੇ ਦੌਰਾਨ ਪਾਰਟੀ ਦੇ ਰੁੱਸੇ ਹੋਏ ਅਤੇ ਨਾਰਾਜ਼ ਆਗੂਆਂ ਨੂੰ ਮਨਾਉਣ ਦਾ ਕੰਮ ਵੀ ਕੀਤਾ ਜਾਵੇਗਾ। ਇਹ ਉਨ੍ਹਾਂ ਦੇ ਤਰਜੀਹੀ ਏਜੰਡੇ ਵਿਚ ਸ਼ਾਮਲ ਹੈ। ਉਨ੍ਹਾਂ ਆਖਿਆ ਕਿ ਰੁੱਸੇ ਤੇ ਨਾਰਾਜ਼ ਆਗੂ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਨਹੀਂ ਹੋਏ ਹਨ ਸਗੋਂ ਪਾਰਟੀ ਦੀ ਸੋਚ ‘ਤੇ ਹੀ ਚਲਦੇ ਹੋਏ ਲੋਕ ਭਲਾਈ ਦੇ ਕੰਮ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਹੁਣ ਤਕ ਅਜਿਹੇ ਆਗੂਆਂ ਨੂੰ ਮਨਾਉਣ ਦਾ ਕੋਈ ਵੱਡਾ ਯਤਨ ਨਹੀਂ ਹੋਇਆ। ਜੇਕਰ ਇਹ ਸਾਰੇ ਰੁੱਸੇ ਆਗੂ ਵਾਪਸੀ ਕਰਦੇ ਹਨ ਤਾਂ ਇਸ ਨਾਲ ਪਾਰਟੀ ਦਾ ਆਧਾਰ ਸੂਬੇ ਵਿਚ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ 2017 ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ਉਪ ਮੁੱਖ ਮੰਤਰੀ ਵੱਲੋਂ ਸ਼੍ਰੀ ਘੁੱਗੀ ਦੀ ‘ਆਪ’ ਵਿਚ ਸ਼ਮੂਲੀਅਤ ਬਾਰੇ ਕੀਤੀ ਗਈ ਟਿੱਪਣੀ ਕਿ ‘ਆਪ ਮਨਪ੍ਰਚਾਵੇ ਵਾਲੀ ਪਾਰਟੀ ਹੈ’ ‘ਤੇ ਪ੍ਰਤੀਕਰਮ ਦਿੰਦਿਆਂ ਸ਼੍ਰੀ ਘੁੱਗੀ ਨੇ ਆਖਿਆ ਸੁਖਬੀਰ ਸਿੰਘ ਬਾਦਲ ਇਹ ਬਿਆਨ ਦੇ ਕੇ ਖੁਦ ਮੰਨ ਗਏ ਹਨ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਖੁਸ਼ੀਆਂ ਦੇਣ ਵਾਲੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article