PUNJABMAILUSA.COM

ਨਾਰਾਜ਼ ਕਾਂਗਰਸੀ ਵਿਧਾਇਕਾਂ ਦੇ ਹੱਕ ‘ਚ ਆਈਆਂ ਦਲਿਤ ਜਥੇਬੰਦੀਆਂ

ਨਾਰਾਜ਼ ਕਾਂਗਰਸੀ ਵਿਧਾਇਕਾਂ ਦੇ ਹੱਕ ‘ਚ ਆਈਆਂ ਦਲਿਤ ਜਥੇਬੰਦੀਆਂ

ਨਾਰਾਜ਼ ਕਾਂਗਰਸੀ ਵਿਧਾਇਕਾਂ ਦੇ ਹੱਕ ‘ਚ ਆਈਆਂ ਦਲਿਤ ਜਥੇਬੰਦੀਆਂ
December 02
16:46 2019

ਪਟਿਆਲਾ, 2 ਦਸੰਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ‘ਚ ਵਿਧਾਇਕਾਂ ਦੀ ਨਾਰਾਜ਼ਗੀ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਦਲਿਤ ਜਥੇਬੰਦੀਆਂ ਅਤੇ ਬੁੱਧੀਜੀਵੀ ਸੰਸਥਾਵਾਂ (ਦਲਿਤ ਥਿੰਕ ਟੈਂਕ ਆਰਗੇਨਾਈਜ਼ੇਸ਼ਨ) ਨੇ ਕੈਪਟਨ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਉਹ ਆਪਣੇ ਹੀ ਜ਼ਿਲੇ ਦੇ ਚਾਰ ਵਿਧਾਇਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ, ਇਹ ਵਿਧਾਇਕ ਸਾਰੇ ਹੀ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧ ਰੱਖਦੇ ਹਨ ਅਤੇ ਇਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਪ੍ਰੇਸ਼ਾਨ ਕਰਨਾ ਸਪੱਸ਼ਟ ਕਰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਹੱਕ ਦੱਬ ਕੇ ਰੱਖਣਾ ਚਾਹੁੰਦੀ ਹੈ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਕੈਪਟਨ ਸਰਕਾਰ ਨੇ ਇਨ੍ਹਾਂ ਵਿਧਾਇਕਾਂ ਨੂੰ ਇਨਸਾਫ਼ ਨਾ ਦਿੱਤਾ ਤਾਂ ਉਹ ਅਗਲੇ ਦਿਨਾਂ ਵਿਚ ਲੋਕ ਲਹਿਰ ਚਲਾ ਕੇ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਸਬੰਧੀ ਲੋਕਾਂ ਨੂੰ ਆਵਾਜ਼ ਮਾਰ ਕੇ ਇਕੱਠੇ ਕੀਤਾ ਜਾਵੇਗਾ।
ਇੱਥੇ ਰਵਿਦਾਸ ਮੰਦਰ ਵਿਚ ਦਲਿਤ ਜਥੇਬੰਦੀਆਂ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ, ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਪੰਜਾਬ, ਦਲਿਤ ਥਿੰਕ ਟੈਂਕ ਆਰਗੇਨਾਈਜ਼ੇਸ਼ਨ, ਡਾ. ਬੀ. ਆਰ. ਅੰਬੇਡਕਰ ਕਲੱਬ ਪਟਿਆਲਾ, ਦਲਿਤ ਸੈਨਾ ਪਟਿਆਲਾ ਆਦਿ ਜਥੇਬੰਦੀਆਂ ਨੇ ਵਿਸ਼ੇਸ਼ ਮੀਟਿੰਗ ਕਰਕੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਆਪਣੇ ਵਿਧਾਇਕਾਂ ਨੂੰ ਹੀ ਜਲੀਲ ਕਰ ਰਹੀ ਹੈ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਜੇਕਰ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜ਼ਿਲੇ ਵਿਚ ਹੀ ਉਸ ਦੇ ਚਾਰ ਵਿਧਾਇਕ ਉਸ ਤੋਂ ਖਫਾ ਚੱਲ ਰਹੇ ਹਨ ਤਾਂ ਪੰਜਾਬ ਦਾ ਕੀ ਹਾਲ ਹੋਵੇਗਾ, ਇਹ ਮੁੱਦਾ ਹੁਣ ਤੱਕ ਹੱਲ ਕਰ ਲੈਣਾ ਚਾਹੀਦਾ ਸੀ ਪਰ ਲੱਗਦਾ ਹੈ ਕਿ ਅਫ਼ਸਰਸ਼ਾਹੀ ਅਧੀਨ ਆਈ ਕੈਪਟਨ ਸਰਕਾਰ ਕਿਸੇ ਵੱਡੇ ਘਟਨਾਕ੍ਰਮ ਦੀ ਆਸ ਵਿਚ ਹੈ। ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਵੱਲੋਂ ਆਪਣੇ ਵੱਲੋਂ ਸੁਣਾਈ ਵਿਥਿਆ ਕਹਿ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ, ਐਮਪੀ ਪ੍ਰਨੀਤ ਕੌਰ ਪਛੜੀਆਂ ਸ਼੍ਰੇਣੀਆਂ ਨਾਲ ਸਬੰਧ ਰੱਖਣ ਵਾਲੇ ਵਿਧਾਇਕਾਂ ਨੂੰ ਉਨ੍ਹਾਂ ਦੇ ਹਲਕੇ ਵਿਚ ਬਦਨਾਮ ਕਰ ਰਹੀ ਹੈ ਤਾਂ ਕਿ ਲੋਕਾਂ ਵਿਚ ਉਨ੍ਹਾਂ ਦੇ ਵਿਧਾਇਕਾਂ ਦੀ ਪਤ ਮਾਰੀ ਜਾਵੇ ਪਰ ਇਸ ਦਾ ਖ਼ਮਿਆਜ਼ਾ ਸਮੁੱਚੀ ਕਾਂਗਰਸ ਪਾਰਟੀ ਨੂੰ ਭੁਗਤਣਾ ਪਵੇਗਾ।
ਇਸੇ ਤਰ੍ਹਾਂ ਮਦਨ ਲਾਲ ਜਲਾਲਪੁਰ, ਹਰਦਿਆਲ ਸਿੰਘ ਕੰਬੋਜ ਤੇ ਕਾਕਾ ਰਜਿੰਦਰ ਸਿੰਘ ਵੀ ਲੋਕ ਮੁੱਦਿਆਂ ਤੇ ਸਰਕਾਰ ਨਾਲ ਆਡਾ ਲਾ ਰਹੇ ਹਨ, ਜੇਕਰ ਲੋਕਾਂ ਦੇ ਕੰਮ ਅਫ਼ਸਰਸ਼ਾਹੀ ਨਹੀਂ ਕਰੇਗੀ ਤਾਂ ਵਿਧਾਇਕ ਕੀ ਕਰਨਗੇ। ਆਗੂਆਂ ਨੇ ਕਿਹਾ ਕਿ ਜੇਕਰ ਇਨ੍ਹਾਂ ਵਿਧਾਇਕਾਂ ਦੀ ਸਰਕਾਰ ਨੇ ਨਾ ਸੁਣੀ ਤਾਂ ਉਹ ਵਿਧਾਇਕਾਂ ਵੱਲੋਂ ਇਕ ਜਨਵਰੀ ਨੂੰ ਮੋਤੀ ਮਹਿਲ ਦੇ ਅੱਗੇ ਦਿੱਤੇ ਜਾ ਰਹੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article