PUNJABMAILUSA.COM

ਨਿਊਜਰਸੀ ‘ਚ ਸਿੱਖ ਸਟੋਰ ਮਾਲਕ ਦੀ ਚਾਕੂ ਮਾਰ ਕੇ ਹੱਤਿਆ

 Breaking News

ਨਿਊਜਰਸੀ ‘ਚ ਸਿੱਖ ਸਟੋਰ ਮਾਲਕ ਦੀ ਚਾਕੂ ਮਾਰ ਕੇ ਹੱਤਿਆ

ਨਿਊਜਰਸੀ ‘ਚ ਸਿੱਖ ਸਟੋਰ ਮਾਲਕ ਦੀ ਚਾਕੂ ਮਾਰ ਕੇ ਹੱਤਿਆ
August 22
11:21 2018

ਨਿਊਯਾਰਕ, 22 ਅਗਸਤ (ਪੰਜਾਬ ਮੇਲ)- ਨਿਊਜਰਸੀ ਸੂਬੇ ‘ਚ ਇੱਕ ਸਿੱਖ ਵਿਅਕਤੀ ਨੂੰ ਉਸ ਦੇ ਹੀ ਸਟੋਰ ‘ਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬੀਤੇ ਤਿੰਨ ਹਫ਼ਤਿਆਂ ਅੰਦਰ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਇਹ ਤੀਜੀ ਘਟਨਾ ਹੈ। ਤਰਲੋਕ ਸਿੰਘ ਦੀ ਲਾਸ਼ ਉਨ੍ਹਾਂ ਦੇ ਸਟੋਰ ‘ਚੋਂ ਮਿਲੀ। ਉਨ੍ਹਾਂ ਦੀ ਛਾਤੀ ‘ਤੇ ਚਾਕੂ ਦਾ ਜ਼ਖ਼ਮ ਸੀ। ਸਥਾਨਕ ਮੀਡੀਆ ਰਿਪੋਰਟਾਂ ‘ਚ ਇਸ ਨੂੰ ਕਤਲ ਦਾ ਮਾਮਲਾ ਦੱਸਿਆ ਗਿਆ ਹੈ। ਹਾਲਾਂਕਿ ਇਸ ਘਟਨਾ ਪਿਛਲੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਦੱਸਿਆ ਗਿਆ ਹੈ ਕਿ ਤਰਲੋਕ ਸਿੰਘ ਬਹੁਤ ਹੀ ਸਾਊ ਸੁਭਾਅ ਦੇ ਮਾਲਕ ਸਨ ਤੇ ਉਹ ਪਿਛਲੇ ਛੇ ਸਾਲਾਂ ਤੋਂ ਇਹ ਸਟੋਰ ਚਲਾ ਰਹੇ ਸਨ। ਉਨ੍ਹਾਂ ਦੇ ਪਰਿਵਾਰ ‘ਚ ਉਨ੍ਹਾਂ ਦੀ ਪਤਨੀ ਤੇ ਬੱਚੇ ਹਨ, ਜੋ ਭਾਰਤ ‘ਚ ਰਹਿੰਦੇ ਹਨ। ਪਰਿਵਾਰ ਦੀ ਰੋਜ਼ੀ-ਰੋਟੀ ਲਈ ਉਹ ਪਿਛਲੇ 6 ਸਾਲਾਂ ਤੋਂ ਇੱਥੇ ਇਕੱਲੇ ਰਹਿ ਕੇ ਸਟੋਰ ਚਲਾਉਂਦੇ ਸਨ। ਉਨ੍ਹਾਂ ਦੇ ਪਰਿਵਾਰ ਨੇ ਸਟੋਰ ਬੰਦ ਕਰ ਦਿੱਤਾ ਹੈ। ਇਸ ਘਟਨਾ ਨਾਲ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਗਹਿਰਾ ਸਦਮਾ ਪੁੱਜਿਆ ਹੈ। ਤਰਲੋਕ ਸਿੰਘ ਦੀ ਮੌਤ ਸਬੰਧੀ ਜਾਣਕਾਰੀ ਉਨ੍ਹਾਂ ਦੇ ਸਟੋਰ ਨੇੜਲੇ ਪੈਟਰੋਲ ਪੰਪ ‘ਤੇ ਕੰਮ ਕਰਦੇ ਇੱਕ ਮੁਲਾਜ਼ਮ ਨੇ ਦਿੱਤੀ। ਉਸ ਨੇ ਦੱਸਿਆ ਕਿ ਉਹ ਜਦੋਂ ਇੱਥੋਂ ਲੰਘ ਰਿਹਾ ਸੀ ਤਾਂ ਉਸ ਨੇ ਤਰਲੋਕ ਸਿੰਘ ਨੂੰ ਆਵਾਜ਼ ਮਾਰੀ। ਕੋਈ ਜਵਾਬ ਨਾ ਮਿਲਣ ‘ਤੇ ਉਸ ਨੇ ਬਾਥਰੂਮ ਦੀ ਜਾਂਚ ਕੀਤੀ ਤਾਂ ਅੰਦਰ ਤਰਲੋਕ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਸੀ।
ਜ਼ਿਕਰਯੋਗ ਹੈ ਕਿ ਇਸ ਸਾਲ 31 ਜੁਲਾਈ ਨੂੰ ਸੁਰਜੀਤ ਸਿੰਘ ਮੱਲ੍ਹੀ ਅਤੇ 6 ਅਗਸਤ ਨੂੰ 71 ਸਾਲਾ ਸਾਹਿਬ ਸਿੰਘ ਨੱਤ ‘ਤੇ ਵੀ ਨਸਲੀ ਹਮਲਾ ਕੀਤਾ ਗਿਆ ਸੀ। ਸਾਹਿਬ ਸਿੰਘ ਨੱਤ ‘ਤੇ ਹਮਲਾ ਕਰਨ ਵਾਲਿਆਂ ‘ਚ ਇਕ ਸਥਾਨਕ ਪੁਲਿਸ ਮੁਖੀ ਦਾ ਮੁੰਡਾ ਹੈ। ਇਸੇ ਤਰ੍ਹਾਂ ਪਿਛਲੇ ਸਾਲ ਮਾਰਚ ਮਹੀਨੇ ਨਿਊਜਰਸੀ ‘ਚ ਹੀ ਭਾਰਤੀ ਮਹਿਲਾ ਸ਼ਸ਼ੀਕਲਾ ਨਾਰਾ ਤੇ ਉਸ ਦੇ 6 ਸਾਲਾ ਪੁੱਤਰ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਪਰ ਅਜੇ ਤੱਕ ਉਸ ਦੇ ਕਾਤਲ ਨਹੀਂ ਫੜੇ ਜਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article