PUNJABMAILUSA.COM

ਨਿਊਜਰਸੀ ਸਟੇਟ ਅਸੈਂਬਲੀ ਅਤੇ ਸੈਨੇਟ ਵੱਲੋਂ ਅਪ੍ਰੈਲ ਨੂੰ ਸਿੱਖ ਜਾਗਰੂਕਤਾ ਮਹੀਨਾ ਵਜੋਂ ਮਨਾਉਣ ਦਾ ਮਤਾ ਪਾਸ

 Breaking News

ਨਿਊਜਰਸੀ ਸਟੇਟ ਅਸੈਂਬਲੀ ਅਤੇ ਸੈਨੇਟ ਵੱਲੋਂ ਅਪ੍ਰੈਲ ਨੂੰ ਸਿੱਖ ਜਾਗਰੂਕਤਾ ਮਹੀਨਾ ਵਜੋਂ ਮਨਾਉਣ ਦਾ ਮਤਾ ਪਾਸ

ਨਿਊਜਰਸੀ ਸਟੇਟ ਅਸੈਂਬਲੀ ਅਤੇ ਸੈਨੇਟ ਵੱਲੋਂ ਅਪ੍ਰੈਲ ਨੂੰ ਸਿੱਖ ਜਾਗਰੂਕਤਾ ਮਹੀਨਾ ਵਜੋਂ ਮਨਾਉਣ ਦਾ ਮਤਾ ਪਾਸ
March 28
10:29 2018

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੁਸ਼ੀ ਦਾ ਇਜ਼ਹਾਰ
ਨਿਊਜਰਸੀ, 28 ਮਾਰਚ (ਪੰਜਾਬ ਮੇਲ)- ਨਿਊਜਰਸੀ ਸਟੇਟ ਅਸੈਂਬਲੀ ਅਤੇ ਸੈਨੇਟ ਵੱਲੋਂ ਅਪ੍ਰੈਲ ਮਹੀਨਾ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਨਾਉਣ ਦਾ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਦੇ ਪਾਸ ਹੋਣ ਨਾਲ ਵਿਸ਼ਵ ਭਰ ਦੇ ਸਿੱਖਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਸ ਮਤੇ ਦੇ ਪਾਸ ਹੋਣ ਨਾਲ ਅਮਰੀਕਾ ਵਿਚ ਸਿੱਖਾਂ ਦੀ ਪਛਾਣ ਬਣਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਅਮਰੀਕਨ ਆਗੂਆਂ, ਯੂ.ਐੱਸ. ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ, ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਦਾ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਡਾ. ਪ੍ਰਿਤਪਾਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਜੁਗਰਾਜ ਸਿੰਘ ਅਤੇ ਹਰਜਿੰਦਰ ਸਿੰਘ ਦਾ ਵੀ ਧੰਨਵਾਦ ਕੀਤਾ।
ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਅਮਰੀਕਾ ਵਿਚ ਸਿੱਖ 100 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਰਹਿ ਰਹੇ ਹਨ ਅਤੇ ਇਸ ਦੌਰਾਨ ਅਮਰੀਕਾ ਦੀ ਅਰਥਚਾਰੇ ਵਿਚ ਸਿੱਖਾਂ ਨੇ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਦੁਨੀਆਂ ਦਾ 5ਵਾਂ ਵੱਡਾ ਧਰਮ ਹੈ ਅਤੇ 7 ਲੱਖ ਤੋਂ ਵੱਧ ਸਿੱਖ ਇਕੱਲੇ ਅਮਰੀਕਾ ਵਿਚ ਰਹਿ ਰਹੇ ਹਨ।
ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸਿੱਖਾਂ ਦੇ ਪਵਿੱਤਰ ਤਿਉਹਾਰ ਵਿਸਾਖੀ ਮੌਕੇ ਅਜਿਹੇ ਮਤੇ ਪਾਸ ਹੋਣ ਨਾਲ ਖਾਲਸਾ ਪੰਥ ਦੀ ਚੜ੍ਹਦੀ ਕਲਾ ਹੋਈ ਹੈ। ਇਸ ਨਾਲ ਅਮਰੀਕੀ ਲੋਕਾਂ ਨੂੰ ਸਿੱਖਾਂ ਬਾਰੇ ਭਰਪੂਰ ਜਾਣਕਾਰੀ ਮਿਲ ਸਕੇਗੀ ਅਤੇ ਉਹ ਸਿੱਖਾਂ ਵੱਲੋਂ ਅਮਰੀਕਾ ਵਿਚ ਪਾਏ ਯੋਗਦਾਨ ਬਾਰੇ ਵੀ ਜਾਣ ਸਕਣਗੇ। ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸਿੱਖਾਂ ਨੇ ਲੰਮਾ ਸਮਾਂ ਪਹਿਲਾਂ ਅਮਰੀਕਾ ਦੀਆਂ ਰੇਲ ਰੋਡ, ਸੜਕਾਂ ਆਦਿ ਬਣਾਉਣ ਵਿਚ ਵੀ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਸੀ ਅਤੇ ਲੋਕ ਸੇਵਾ ਕਰਨਾ ਇਨ੍ਹਾਂ ਦੇ ਖੂਨ ਵਿਚ ਹੈ। ਉਨ੍ਹਾਂ ਇਸ ਗੱਲ ‘ਤੇ ਖੁਸ਼ੀ ਜਤਾਈ ਕਿ ਨਿਊਜਰਸੀ ਨੇ ਇਹ ਬਿੱਲ 100 ਫੀਸਦੀ ਵੋਟਾਂ ਨਾਲ ਪਾਸ ਕੀਤਾ ਹੈ।
ਜ਼ਿਕਰਯੋਗ ਹੈ ਕਿ ਕੈਲੀਫੋਰਨੀਆ ਅਸੈਂਬਲੀ ਵੱਲੋਂ ਵੀ ਨਵੰਬਰ ਦਾ ਮਹੀਨਾ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਪਿਛਲੇ ਪੰਜ ਸਾਲਾਂ ਤੋਂ ਮਨਾਇਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article