PUNJABMAILUSA.COM

ਨਿਊਜ਼ੀਲੈਂਡ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

ਨਿਊਜ਼ੀਲੈਂਡ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

ਨਿਊਜ਼ੀਲੈਂਡ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
October 22
19:58 2017

ਮੁੰਬਈ, 22 ਅਕਤੂਬਰ (ਪੰਜਾਬ ਮੇਲ)– ਟੌਮ ਲੇਥਮ ਦੇ ਸੈਂਕੜੇ ਤੇ ਰੋਸ ਟੇਲਰ ਨਾਲ ਉਸ ਦੀ ਰਿਕਾਰਡ ਸੈਂਕੜੇ ਵਾਲੀ ਭਾਈਵਾਲੀ ਦੀ ਬਦੌਲਤ ਨਿਊਜ਼ੀਲੈਂਡ ਨੇ ਅੱਜ ਇਥੇ ਪਹਿਲੇ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਭਾਰਤੀ ਕਪਤਾਨ ਵਿਰਾਟ ਕੋਹਲੀ ਦੀ ਸੈਂਕੜੇ ਵਾਲੀ ਪਾਰੀ ’ਤੇ ਪਾਣੀ ਫੇਰਦਿਆਂ ਭਾਰਤ ਨੂੰ ਛੇ ਵਿਕਟਾਂ ਦੀ ਸ਼ਿਕਸਤ ਦਿੰਦਿਆਂ ਤਿੰਨ ਮੈਚਾਂ ਦੀ ਲੜੀ ’ਚ 1-0 ਦੀ ਲੀਡ ਲੈ ਲਈ। ਭਾਰਤ ਵੱਲੋਂ ਦਿੱਤੇ 281 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਮਹਿਮਾਨ ਟੀਮ ਨੇ ਲੇਥਮ (ਨਾਬਾਦ 103) ਅਤੇ ਟੇਲਰ (95) ਦਰਮਿਆਨ ਚੌਥੇ ਵਿਕਟ ਲਈ 200 ਦੌੜਾਂ ਦੀ ਭਾਈਵਾਲੀ ਦੀ ਬਦੌਲਤ 49 ਓਵਰਾਂ ਵਿੱਚ ਚਾਰ ਵਿਕਟਾਂ ’ਤੇ 284 ਦੌੜਾਂ ਬਣਾ ਕੇ ਆਸਾਨ ਜਿੱਤ ਦਰਜ ਕੀਤੀ। ਲੇਥਮ ਨੇ 102 ਗੇਂਦਾਂ ਦੀ ਪਾਰੀ ’ਚ ਅੱਠ ਚੌਕੇ ਤੇ ਦੋ ਛੱਕੇ ਜੜੇ ਜਦਕਿ ਟੇਲਰ ਨੇ 100 ਗੇਂਦਾਂ ’ਚ ਅੱਠ ਚੌਕੇ ਲਾਏ। ਹੋਰਨਾਂ ਬੱਲੇਬਾਜ਼ਾਂ ’ਚ ਮਾਰਟਿਨ ਗੁਪਟਿਲ ਨੇ 32 ਤੇ ਕੋਲਿਨ ਮੁਨਰੋ ਨੇ 28 ਦੌੜਾਂ ਦਾ ਯੋਗਦਾਨ ਪਾਇਆ। ਕਪਤਾਨ ਕੇਨ ਵਿਲੀਅਮਸਨ 6 ਦੌੜਾਂ ਨਾਲ ਸਸਤੇ ’ਚ ਆਊਟ ਹੋ ਗਿਆ। ਭਾਰਤ ਲਈ ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬਮਰਾਹ, ਹਾਰਦਿਕ ਪੰਡਿਆ ਤੇ ਕੁਲਦੀਪ ਯਾਦਵ ਨੇ ਇਕ ਇਕ ਵਿਕਟ ਲਈ। ਇਸ ਤੋਂ ਪਹਿਲਾਂ ਕਪਤਾਨ ਵਿਰਾਟ ਕੋਹਲੀ ਦੇ 200ਵੇਂ ਇਕ ਰੋਜ਼ਾ ਮੈਚ ਵਿੱਚ ਰਿਕਾਰਡ 31ਵੇਂ ਸੈਂਕੜੇ ਦੀ ਬਦੌਲਤ ਭਾਰਤ ਨੇ ਸ਼ੁਰੂਆਤੀ ਝਟਕਿਆਂ ਅਤੇ ਧੀਮੀ ਸ਼ੁਰੂਆਤ ਤੋਂ ਉਭਰਦਿਆਂ ਨਿਊਜ਼ੀਲੈਂਡ ਖ਼ਿਲਾਫ਼ ਪਹਿਲੀ ਇਕ ਰੋਜ਼ਾ ਕੌਮਾਂਤਰੀ ਮੁਕਾਬਲੇ ’ਚ ਅੱਠ ਵਿਕਟਾਂ ਦੇ ਨੁਕਸਾਨ ਨਾਲ 280 ਦੌੜਾਂ ਬਣਾਈਆਂ। ਕੋਹਲੀ(121) ਨੇ ਪਾਰੀ ਦੌਰਾਨ ਮਿਲੇ ਜੀਵਨਦਾਨ ਦਾ ਲਾਹਾ ਲੈਂਦਿਆਂ 125 ਗੇਂਦਾਂ ਦੀ ਆਪਣੀ ਪਾਰੀ ਵਿੱਚ ਨੌਂ ਚੌਕਿਆਂ ਤੇ ਦੋ ਛੱਕੇ ਜੜਨ ਤੋਂ ਇਲਾਵਾ ਦਿਨੇਸ਼ ਕਾਰਤਿਕ (37) ਨਾਲ ਚੌਥੇ ਵਿਕਟ ਲਈ 73 ਅਤੇ ਮਹਿੰਦਰ ਸਿੰਘ ਧੋਨੀ (25) ਨਾਲ ਪੰਜਵੇਂ ਵਿਕਟ ਲਈ 57 ਦੌੜਾਂ ਦੀਆਂ ਦੋ ਅਹਿਮ ਭਾਈਵਾਲੀਆਂ ਕਰਦਿਆਂ ਟੀਮ ਨੂੰ ਚੁਣੌਤੀਪੂਰਨ ਸਕੋਰ ਤਕ ਪਹੁੰਚਾਇਆ।
ਨਿਊਜ਼ੀਲੈਂਡ ਲਈ ਤੇਜ਼ ਗੇਂਦਬਾਜ਼ ਟਰੈਂਟ ਬੋਲਟ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 35 ਦੌੜਾਂ ਬਦਲੇ ਚਾਰ ਵਿਕਟ ਲਏ ਜਦਕਿ ਟਿਮ ਸਾਊਦੀ ਨੇ 73 ਦੌੜਾਂ ਬਦਲੇ ਤਿੰਨ ਵਿਕਟ ਲਏ। ਮਿਸ਼ੇਲ ਸੇਂਟਨਰ ਨੇ ਇਕ ਵਿਕਟ ਹਾਸਲ ਕੀਤਾ, ਪਰ ਉਹ ਦਸ ਓਵਰਾਂ ’ਚ 41 ਦੌੜਾਂ ਦੇ ਕੇ ਸਭ ਤੋਂ ਕਿਫ਼ਾਇਤੀ ਸਾਬਤ ਹੋਇਆ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article