ਨਿਊਯਾਰਕ ‘ਚ ਪ੍ਰਵਾਸੀ ਪੰਜਾਬੀ ਦੀ ਕੋਰੋਨਾਵਾਇਰਸ ਨੇ ਲਈ ਜਾਨ

189
Share

ਨਿਊਯਾਰਕ, 1 ਅਪ੍ਰੈਲ (ਪੰਜਾਬ ਮੇਲ)- ਕੋਰੋਨਾਵਾਇਰਸ ਕਾਰਨ ਅਮਰੀਕਾ ਦੇ ਨਿਊਯਾਰਕ ‘ਚ ਰਹਿ ਰਹੇ ਵਿਅਕਤੀ ਦੀ ਜਾਨ ਚਲੀ ਗਈ। ਉਹ ਲਗਪਗ 25 ਸਾਲਾਂ ਤੋਂ ਇਥੇ ਰਹਿ ਰਿਹਾ ਸੀ ਅਤੇ ਦੋ ਸਾਲ ਪਹਿਲਾਂ ਹੀ ਉਸ ਦਾ ਪਰਿਵਾਰ ਪਿੰਡ ਪਰਤਿਆ ਸੀ। ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਮੁਲਤਾਨੀ ਪੁੱਤਰ ਮਹਾਂਵੀਰ ਸਿੰਘ ਵਾਸੀ ਮਨਸੂਰਪੁਰ ਪਿਛਲੇ ਲਗਪਗ 25 ਸਾਲ ਤੋਂ ਨਿਊਯਾਰਕ ਇਲਾਕੇ ‘ਚ ਰਹਿ ਰਿਹਾ ਸੀ। ਕੰਮਕਾਜ ਦੌਰਾਨ ਪਰਮਜੀਤ ਸਿੰਘ ਕੋਵਿਡ-19 ਦਾ ਸ਼ਿਕਾਰ ਹੋ ਗਿਆ ਅਤੇ ਪਿਛਲੇ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ। ਉਹ ਉੱਥੇ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਉਸ ਦੀ ਹਾਲਤ ਵਿਚ ਕੋਈ ਸੁਧਾਰ ਨਾ ਹੋ ਸਕਿਆ ਅਤੇ ਬੀਤੇ ਦਿਨੀਂ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਿਆ, ਜੋ ਕਿ ਦੋ ਸਾਲ ਪਹਿਲਾਂ ਪੰਜਾਬ ਪਰਤ ਆਏ ਸਨ। ਪਰਮਜੀਤ ਸਿੰਘ ਮੁਲਤਾਨੀ ਦੀ ਮੌਤ ਦੀ ਖ਼ਬਰ ਪੁੱਜਦਿਆਂ ਹੀ ਪਿੰਡ ਮਨਸੂਰਪੁਰ ਵਾਸੀਆਂ ਸਮੇਤ ਹਲਕੇ ਦੇ ਲੋਕਾਂ ‘ਚ ਸੋਗ ਦੀ ਲਹਿਰ ਦੌੜ ਗਈ।


Share