ਨਿਊਯਾਰਕ ‘ਚ ਭਾਈ ਲਾਲੋ ਜੀ ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ

386
ਨਿਊਯਾਰਕ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਨ ਮਨਾਉਣ ਮੌਕੇ ਹਾਜ਼ਰ ਸਿੱਖ ਪਤਵੰਤੇ।
Share

ਨਿਊਯਾਰਕ, 30 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਭਾਈ ਲਾਲੋ ਸਿੱਖ ਸੇਵਾ ਮਿਸ਼ਨ ਸੁਸਾਇਟੀ ਨਿਊਯਾਰਕ ਵੱਲੋਂ ਗੁਰਦੁਆਰਾ ਗਿਆਨਸਰ ਸਾਹਿਬ ਨਿਊਯਾਰਕ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਨ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਭਾਈ ਮਹਿੰਦਰ ਸਿੰਘ ਸਾਗਰ ਅਤੇ ਗੁਰ ਘਰ ਦੇ ਹੈੱਡ ਗ੍ਰੰਥੀ ਭਾਈ ਗੁਲਜ਼ਾਰ ਸਿੰਘ ਅਤੇ ਅਵਤਾਰ ਸਿੰਘ ਭਰਮਾ ਜੀ ਦੇ ਬੱਚਿਆਂ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕ ਗਿਆਨੀ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਦੀ ਕਥਾ ਨਾਲ ਭਾਈ ਲਾਲੋ ਜੀ ਦੇ ਜੀਵਨ ਉਪਦੇਸ ਦੀ ਸੰਗਤਾਂ ਨਾਲ ਸਾਂਝ ਪਾਈ। ਗਿਆਨੀ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨੂੰ ਉਨ੍ਹਾਂ ਵਲੋਂ ਸਿੱਖ ਪੰਥ ਵਿਚ ਕਥਾ ਨਾਲ ਪਾਏ ਵੱਡਮੁੱਲੇ ਯੋਗਦਾਨ ਪ੍ਰਤੀ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਅਤੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।


Share