PUNJABMAILUSA.COM

ਨਿਊਯਾਰਕ ‘ਚ ਸਿੱਖ ਟੈਕਸੀ ਡਰਾਈਵਰ ‘ਤੇ ਹਮਲਾ

ਨਿਊਯਾਰਕ ‘ਚ ਸਿੱਖ ਟੈਕਸੀ ਡਰਾਈਵਰ ‘ਤੇ ਹਮਲਾ

ਨਿਊਯਾਰਕ ‘ਚ ਸਿੱਖ ਟੈਕਸੀ ਡਰਾਈਵਰ ‘ਤੇ ਹਮਲਾ
April 19
10:23 2017

11
ਨਿਊਯਾਰਕ, 19 ਅਪ੍ਰੈਲ (ਪੰਜਾਬ ਮੇਲ)- ਨਸ਼ੇ ਵਿਚ ਧੁੱਤ ਮੁਸਾਫ਼ਰਾਂ ਨੇ ਇਥੇ ਇਕ ਸਿੱਖ ਟੈਕਸੀ ਡਰਾਈਵਰ ‘ਤੇ ਹਮਲਾ ਕਰ ਦਿੱਤਾ। ਸ਼ਰਾਬੀ ਹੋਏ ਮੁਸਾਫ਼ਰਾਂ ਨੇ ਨੌਜਵਾਨ ਸਿੱਖ ਦੀ ਦਸਤਾਰ ਲਾਹ ਦਿੱਤੀ ਤੇ ਫ਼ਰਾਰ ਹੋਣ ਮੌਕੇ ਦਸਤਾਰ ਆਪਣੇ ਨਾਲ ਲੈ ਗਏ। ਸਥਾਨਕ ਪੁਲਿਸ ਨੇ ਇਸ ਸਾਰੇ ਮਾਮਲੇ ਦੀ ਸੰਭਾਵੀ ਨਫ਼ਰਤੀ ਹਮਲੇ ਵਜੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿੱਖ ਡਰਾਈਵਰ ‘ਤੇ ਹਮਲੇ ਦੀ ਇਹ ਘਟਨਾ ਐਤਵਾਰ ਤੜਕੇ ਵਾਪਰੀ ਤੇ ਡਰਾਈਵਰ ਦੀ ਪਛਾਣ ਹਰਕੀਰਤ ਸਿੰਘ ਵਜੋਂ ਹੋਈ ਹੈ, ਜੋ ਕਿ ਤਿੰਨ ਸਾਲ ਪਹਿਲਾਂ ਪੰਜਾਬ ਤੋਂ ਅਮਰੀਕਾ ਆਇਆ ਸੀ।
ਹਰਕੀਰਤ ਨੇ ਨਿਊਯਾਰਕ ਡੇਲੀ ਨਿਊਜ਼ ਨੂੰ ਕਿਹਾ, ‘ਮੈਂ ਬਹੁਤ ਡਰ ਗਿਆ ਹਾਂ। ਮੈਂ ਕੰਮ ਨਹੀਂ ਕਰਨਾ ਚਾਹੁੰਦਾ।’ ਉਸ ਨੇ ਕਿਹਾ, ”ਦਸਤਾਰ ਨੂੰ ਹੱਥ ਪਾਉਣਾ ਮੇਰੇ ਧਰਮ ਤੇ ਅਕੀਦੇ ਦੀ ਤੌਹੀਨ ਹੈ। ਇਹ ਬਹੁਤ ਡਰਾਉਣਾ ਸੀ।’ ਹਰਕੀਰਤ ਨੇ ਕਿਹਾ ਕਿ ਇਕ ਮਹਿਲਾ ਸਮੇਤ ਚਾਰ ਜਣੇ ਐਤਵਾਰ ਤੜਕੇ ਪੰਜ ਵਜੇ ਦੇ ਕਰੀਬ ਮੈਡੀਸਨ ਸਕੁਏਅਰ ਗਾਰਡਨ ਤੋਂ ਉਸ ਦੀ ਕਾਰ ਵਿਚ ਬੈਠੇ ਸਨ। ਜਦੋਂ ਉਹ ਮੁਸਾਫ਼ਰਾਂ ਨੂੰ ਉਨ੍ਹਾਂ ਦੇ ਦੱਸੇ ਟਿਕਾਣੇ ਬਰੌਂਕਸ ਲੈ ਕੇ ਪੁੱਜਾ, ਤਾਂ ਉਨ੍ਹਾਂ ਇਸ ਗੱਲੋਂ ਝਗੜਨਾ ਸ਼ੁਰੂ ਕਰ ਦਿੱਤਾ ਕਿ ਉਹ ਉਨ੍ਹਾਂ ਨੂੰ ਗ਼ਲਤ ਪਤੇ ‘ਤੇ ਲੈ ਆਇਆ ਹੈ। ਹਰਕੀਰਤ ਨੇ ਕਿਹਾ ਕਿ ਮੁਸਾਫ਼ਰ ਸ਼ਰਾਬ ਨਾਲ ਰੱਜੇ ਸੀ। ਇਸ ਦੌਰਾਨ ਜਦੋਂ ਉਸ ਨੇ ਮੁਸਾਫ਼ਰਾਂ ਤੋਂ ਕਾਰ ਦਾ ਭਾੜਾ ਮੰਗਿਆ ਤਾਂ ਉਨ੍ਹਾਂ ਵਿਚ ਇਕ ਨੌਜਵਾਨ ਨੇ ਉਸ ‘ਤੇ ਹਮਲਾ ਕਰਦਿਆਂ ਉਸ ਦੀ ਦਸਤਾਰ ਲਾਹ ਦਿੱਤੀ। ਪੁਲਿਸ ਆਉਂਦੀ ਵੇਖ ਹਮਲਾਵਰ ਹਰਕੀਰਤ ਦੀ ਦਸਤਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਮੇਅਰ ਬਿਲ ਡੀ ਬਲਾਸੀਓ ਨੇ ਸਿੱਖ ਟੈਕਸੀ ਡਰਾਈਵਰ ਦੇ ਹੱਕ ਵਿਚ ਟਵੀਟ ਕਰਦਿਆਂ ਕਿਹਾ, ‘ਹਰਕੀਰਤ ਸਿੰਘ- ਤੁਹਾਡਾ ਇਥੇ ਸਵਾਗਤ ਹੈ। ਤੁਹਾਡੇ ਨਾਲ ਜੋ ਕੁਝ ਵਾਪਰਿਆ ਉਹ ਗ਼ਲਤ ਸੀ। ਤੁਸੀਂ ਨਿਊਯਾਰਕ ਪੁਲਿਸ ਵਿਭਾਗ ਨੂੰ ਫ਼ੋਨ ਕਰਕੇ ਸਹੀ ਕਦਮ ਚੁੱਕਿਆ ਹੈ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article