PUNJABMAILUSA.COM

ਨਿਊਯਾਰਕ ‘ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨਿਊਯਾਰਕ ‘ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨਿਊਯਾਰਕ ‘ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
August 12
22:25 2016

ATTACK-580x395
ਨਿਊਯਾਰਕ, 12 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਮੈਟਰੋ ਸ਼ਹਿਰ ਨਿਊਯਾਰਕ ‘ਚ ਇੱਕ ਨਕਾਬਪੋਸ਼ ਹਮਲਾਵਰ ਵੱਲੋਂ 36 ਸਾਲਾ ਸਿੱਖ ਨੌਜਵਾਨ ਦੇ ਕਤਲ ਦੀ ਘਟਨਾ ਵਾਪਰਨ ਨਾਲ ਅਮਰੀਕਾ ਵੱਸਦੇ ਸਿੱਖਾਂ ਦੀ ਸੁਰੱਖਿਆ ਬਾਰੇ ਇੱਕ ਵਾਰ ਫਿਰ ਤੋਂ ਸਵਾਲ ਉੱਠੇ ਹਨ। ਅਮਨਜੀਤ ਸਿੰਘ ਤੂਰ ਨਾਮੀ 36 ਸਾਲਾ ਗੁਰਸਿੱਖ ਨੌਜਵਾਨ ਅਰੀਜ਼ੋਨਾ ਇਲਾਕੇ ਦੇ ਸਟੋਰ ਵਿੱਚ ਨੌਕਰੀ ਕਰਦਾ ਸੀ।
ਹਾਸਲ ਜਾਣਕਾਰੀ ਮੁਤਾਬਕ ਘਟਨਾ ਵਾਲੀ ਸਵੇਰ ਜਦੋਂ ਅਮਨਜੀਤ ਆਪਣੀ ਡਿਊਟੀ ‘ਤੇ ਤਾਇਨਾਤ ਸੀ ਤਾਂ ਨਕਾਬਪੋਸ਼ ਨੇ ਸਟੋਰ ਵਿੱਚ ਵੜ ਕੇ ਅਮਨਜੀਤ ਤੋਂ ਪੈਸੇ ਮੰਗੇ। ਉਸ ਨੇ ਸਾਥੀ ਕਰਮਚਾਰੀਆਂ ਦੇ ਕਹਿਣ ‘ਤੇ ਆਪਣਾ ਬੈਗ ਉਸ ਨੂੰ ਦੇ ਦਿੱਤੇ ਪਰ ਬਾਵਜੂਦ ਇਸ ਦੇ ਨਕਾਬਪੋਸ਼ ਨੇ ਗੋਲੀਆਂ ਮਾਰਕੇ ਉਸ ਦਾ ਕਤਲ ਕਰ ਦਿੱਤਾ।
ਇਸ ਘਟਨਾ ਤੋਂ ਬਾਅਦ ਪੁਲਿਸ ਅਮਨਜੀਤ ਦੇ ਘਰ ਵਾਲਿਆਂ ਤੇ ਆਮ ਜਨਤਾ ਦੀ ਮਦਦ ਨਾਲ ਕਾਤਲ ਨੂੰ ਕਾਬੂ ਕਰਨ ਵਿੱਚ ਲੱਗੀ ਹੋਈ ਹੈ। ਪ੍ਰਤੱਖਦਰਸ਼ੀਆਂ ਮੁਤਾਬਕ ਕਾਤਲ ਨੇ ਗੂੜ੍ਹੇ ਰੰਗ ਦੀ ਹੁੱਡ ਵਾਲੀ ਸਵੈਟਸ਼ਰਟ, ਮੂੰਹ ‘ਤੇ ਮਾਸਕ ਤੇ ਹੱਥਾਂ ਵਿੱਚ ਦਸਤਾਨੇ ਪਾਏ ਹੋਏ ਸਨ।
ਅਮਨਜੀਤ ਦੇ ਕਤਲ ਤੋਂ ਬਾਅਦ ਜਿੱਥੇ ਉਸ ਦੇ ਪਰਿਵਾਰ ਵਾਲੇ ਬੇਹੱਦ ਦੁਖੀ ਹਨ, ਉੱਥੇ ਹੀ ਅਮਰੀਕਾ ਵੱਸਦੇ ਸਿੱਖ ਭਾਈਚਾਰੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਅਮਨਜੀਤ 6 ਸਾਲ ਪਹਿਲਾਂ ਭਾਰਤ ਤੋਂ ਅਮਰੀਕਾ ਦੇ ਸ਼ਹਿਰ ਫੋਨੈਕਸ ਆ ਕੇ ਵੱਸਿਆ ਸੀ। ਇਸ ਇਲਾਕੇ ਵਿੱਚ ਤਕਰੀਬਨ 3000 ਸਿੱਖ ਪਰਿਵਾਰ ਵੱਸਦੇ ਹਨ। ਸਿੱਖ ਭਾਈਚਾਰੇ ਨੂੰ ਡਰ ਹੈ ਕਿ ਅਮਰੀਕਾ ਵਿੱਚ 9/11 ਹਮਲੇ ਵਾਂਗ ਅਮਰੀਕੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਸ ਵੇਲੇ ਸਿੱਖਾਂ ਦੀ ਦਸਤਾਰ ਤੇ ਦਾਹੜੀ ਕਾਰਨ ਨਸਲੀ ਹਮਲਿਆਂ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨਾਂ ਦੱਸਿਆ ਕਿ ਅਕਸਰ ਹੀ ਉਨ੍ਹਾਂ ਦੇ ਕੰਮ ਵਾਲੀਆਂ ਥਾਵਾਂ ‘ਤੇ ਆ ਕੇ ਉਂਗਲ ਦਿਖਾ ਉਨ੍ਹਾ ਨੂੰ go back to your country ਕਹਿ ਕੇ ਪ੍ਰੇਸ਼ਾਨ ਕੀਤਾ ਜਾਂਦਾ ਹੈ। ਕੋਈ ਵੀ ਅੱਤਵਾਦੀ ਹਮਲਾ ਹੋਣ ਤੋਂ ਬਾਅਦ ਸਿੱਖ ਭਾਈਚਾਰੇ ਨੂੰ ਹਮੇਸ਼ਾ ਟਾਰਚਰ ਕੀਤਾ ਜਾਂਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article