PUNJABMAILUSA.COM

ਨਿਊਜ਼ੀਲੈਂਡ ‘ਚ ਇਕ ਭਾਰਤੀ ਮੂਲ ਦੇ ਦੁਕਾਨ ਮਾਲਕ ਅਤੇ ਉਸਦੇ ਪਰਿਵਾਰ ਨੂੰ ਬੁਰੀ ਤਰ੍ਹਾਂ ਕੁੱਟਿਆ

ਨਿਊਜ਼ੀਲੈਂਡ ‘ਚ ਇਕ ਭਾਰਤੀ ਮੂਲ ਦੇ ਦੁਕਾਨ ਮਾਲਕ ਅਤੇ ਉਸਦੇ ਪਰਿਵਾਰ ਨੂੰ ਬੁਰੀ ਤਰ੍ਹਾਂ ਕੁੱਟਿਆ

ਨਿਊਜ਼ੀਲੈਂਡ ‘ਚ ਇਕ ਭਾਰਤੀ ਮੂਲ ਦੇ ਦੁਕਾਨ ਮਾਲਕ ਅਤੇ ਉਸਦੇ ਪਰਿਵਾਰ ਨੂੰ ਬੁਰੀ ਤਰ੍ਹਾਂ ਕੁੱਟਿਆ
November 29
19:42 2017

ਔਕਲੈਂਡ, 29 ਨਵੰਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਆਕਲੈਂਡ ਤੋਂ ਲਗਪਗ 35 ਕਿਲੋਮੀਟਰ ਦੂਰ ਜ਼ਿਲ੍ਹਾ ਪਾਪਾਕੁਰਾ ਵਿਖੇ ਪਿਛਲੇ 27 ਸਾਲਾਂ ਤੋਂ ਇਕ ਡੇਅਰੀ ਸ਼ਾਪ ਚਲਾ ਰਹੇ ਭਾਰਤੀ ਮੂਲ ਦੇ ਪਰਿਵਾਰ ਨੂੰ ਬੀਤੀ ਸੋਮਵਾਰ ਦੀ ਰਾਤ ਨੂੰ ਦੁਕਾਨ ਬੰਦ ਕਰਨ ਵੇਲੇ ਦੋ ਲੁਟੇਰਿਆਂ ਨੇ ਬੁਰੀ ਤਰ੍ਹਾਂ ਕੁੱਟਿਆ। ‘ਓਪੇਕੇਹੀ ਸੁਪਰਏਟੇ’ ਨਾਂਅ ਦੀ ਦੁਕਾਨ ਦੇ ਮਾਲਕ ਨਾਨੂ ਪਟੇਲ ਰਾਤ ਨੂੰ 8.30 ਵਜੇ ਆਪਣੀ ਦੁਕਾਨ ਦਾ ਸ਼ਟਰ ਬੰਦ ਕਰ ਰਹੇ ਸੀ। ਅਜੇ ਜਿੰਦਰਾ ਲਗਾਉਣਾ ਬਾਕੀ ਸੀ ਐਨੇ ਨੂੰ ਇਕ ਲੁਟੇਰੇ ਨੇ ਬਿਨਾਂ ਕੁਝ ਪੁੱਛੇ ਉਸਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਉਸਦੇ ਸਿਰ ਉਤੇ ਸੱਟ ਮਾਰੀ ਅੱਖ ਦੇ ਉਤੇ ਬਾਅਦ ਵਿਚ ਟਾਂਕੇ ਲਗਾਏ ਗਏ। ਜਦੋਂ ਉਸ ਉਤੇ ਹਮਲਾ ਹੋ ਰਿਹਾ ਸੀ ਤਾਂ ਉਸਨੇ ਪਰਿਵਾਰ ਨੂੰ ਸਹਾਇਤਾ ਵਾਸਤੇ ਆਵਾਜ ਮਾਰੀ ਤਾਂ ਦੁਕਾਨ ਦੇ ਪਿੱਛੇ ਬਣੇ ਘਰ ਅੰਦਰ ਰਹਿੰਦੀ ਉਸਦੀ ਪਤਨੀ ਅਤੇ ਲੜਕੀ ਬਾਹਰ ਨਿਕਲੀ। ਉਨ੍ਹਾਂ ਨੂੰ ਬਾਹਰ ਨਿਕਲਦਿਆਂ ਹੀ ਦੂਜੇ ਲੁਟੇਰੇ ਨੇ ਘੇਰ ਲਿਆ ਅਤੇ ਕੁੱਟਣਾ ਸ਼ੁਰੂ ਕਰ ਦਿੱਤਾ। ਉਸਦੀ ਪਤਨੀ ਦੀ ਸੱਜੀ ਅੱਖ ਭੰਨ ਦਿੱਤੀ ਗਈ ਅਤੇ ਲੜਕੀ ਦਾ ਜਬਾੜਾ ਤੋੜ ਦਿੱਤਾ ਗਿਆ। ਚੋਰ ਜਾਂਦਾ ਹੋਇਆ ਘਰ ਅੰਦਰ ਪਿਆ ਲੈਪਟਾਪ ਵੀ ਲੈ ਗਿਆ। ਦੁਕਾਨ ਮਾਲਕ ਦਾ ਮੁੰਡਾ ਦੂਜੇ ਕਮਰੇ ਵਿਚ ਸੀ ਉਸਨੇ ਫੋਨ ਕਰਕੇ ਪੁਲਿਸ ਸੱਦੀ। ਪੁਲਿਸ ਨੇ ਵੀ ਫੁਰਤੀ ਵਿਖਾਉਂਦਿਆਂ ਥੋੜ੍ਹੀ ਦੇਰ ਵਿਚ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਅਗਲੇ ਦਿਨ ਅਦਾਲਤ ਵਿਚ ਪੇਸ਼ ਕੀਤਾ। ਅੱਜ ਇਸ ਪੱਤਰਕਾਰ ਨੇ ਦੁਕਾਨ ਉਤੇ ਜਾ ਕੇ ਪਰਿਵਾਰ ਤੋਂ ਸਾਰੀ ਜਾਣਕਾਰੀ ਲਈ। ਬਹੁਤ ਸਾਰੇ ਸਥਾਨਕ ਗੋਰੇ ਲੋਕ ਫੁੱਲਾਂ ਦੇ ਗੁਲਦਸਤੇ ਲੈ ਕੇ ਹਮਦਰਦੀ ਕਰਨ ਪਹੁੰਚੇ ਹੋਏ ਸਨ। ਇਕ ਲੁਟੇਰਾ 28 ਸਾਲ ਅਤੇ ਦੂਜਾ 19 ਸਾਲ ਦਾ ਸੀ। ਪਿਛਲੇ 27 ਸਾਲਾਂ ਤੋਂ ਦੁਕਾਨ ਚਲਾ ਰਹੇ ਇਸ ਪਰਿਵਾਰ ਉਤੇ ਇਹ ਦੂਜਾ ਅਤੇ ਭਿਆਨਕ ਹਮਲਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article