PUNJABMAILUSA.COM

ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਹਰਚੇਤ ਸਿੰਘ ਗਿੱਲ ਦੀ ਆਲੂ ਪੁੱਟਣ ਵਾਲੀ ਮਸ਼ੀਨ ‘ਚ ਆਉਣ ਕਾਰਨ ਦਰਦਨਾਕ ਮੌਤ

 Breaking News

ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਹਰਚੇਤ ਸਿੰਘ ਗਿੱਲ ਦੀ ਆਲੂ ਪੁੱਟਣ ਵਾਲੀ ਮਸ਼ੀਨ ‘ਚ ਆਉਣ ਕਾਰਨ ਦਰਦਨਾਕ ਮੌਤ

ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਹਰਚੇਤ ਸਿੰਘ ਗਿੱਲ ਦੀ ਆਲੂ ਪੁੱਟਣ ਵਾਲੀ ਮਸ਼ੀਨ ‘ਚ ਆਉਣ ਕਾਰਨ ਦਰਦਨਾਕ ਮੌਤ
February 17
15:31 2018

ਔਕਲੈਂਡ, 17 ਫਰਵਰੀ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਪੰਜਾਬ ਦੇ ਆਪਣੇ ਖੇਤੀ ਫਾਰਮਾਂ ਜੋ ਸ਼ਾਇਦ ਅੱਜ ਦੇ ਨੌਜਵਾਨ ਦੇ ਸੁਪਨੇ ਪੂਰੇ ਨਹੀਂ ਕਰ ਸਕਦੇ, ਨੂੰ ਛੱਡ ਉਚ ਪੜ੍ਹਾਈ ਦੇ ਖੰਬ ਲਾ ਵਿਦੇਸ਼ ਉਡਾਰੀ ਮਾਰਨ ਵਾਲੇ ਕਈ ਪੰਜਾਬੀ ਨੌਜਵਾਨਾਂ ਦੇ ਸੁਪਨੇ ਫਿਰ ਮਿੱਟੀ ਅਤੇ ਮਸ਼ੀਨੀਕਰਣ ਵਿਚ ਦੱਬ ਦਫਨ ਹੋ ਜਾਂਦੇ ਹਨ। ਅਜਿਹੇ ਹੀ ਸੁਪਨੇ ਲੈ ਕੇ ਪੰਜਾਬ ਦੇ ਪਿੰਡ ਭਾਗੀ ਬਾਂਦਰ (ਤਲਵੰਡੀ ਸਾਬੋ) ਤੋਂ 28 ਸਾਲਾ ਪੰਜਾਬੀ ਨੌਜਵਾਨ ਹਰਚੇਤ ਸਿੰਘ ਗਿੱਲ ਦੋ ਕੁ ਸਾਲ ਪਹਿਲਾਂ ਇਥੇ ਬਿਜ਼ਨਸ ਦੀ ਪੜ੍ਹਾਈ ਕਰਨ ਆਇਆ ਸੀ। ਪੜ੍ਹਾਈ ਉਪਰੰਤ ਹੁਣ ਇਹ ਨੌਜਵਾਨ ਓਪਨ ਵਰਕ ਵੀਜੇ ਉਤੇ ਇਕ ਖੇਤੀ ਫਾਰਮ ਦੇ ਵਿਚ ਕੰਮ ਕਰਦਾ ਸੀ। ਅੱਜ ਉਹ ਆਕਲੈਂਡ ਦੇ ਲਾਗੇ ਹੀ ਇਕ ਛੋਟੋ ਸ਼ਹਿਰ ਪੁੱਕੀਕੋਹੀ ਨੇੜੇ ਪੂਨੀ ਪਿੰਡ ਦੇ ਇਕ ਫਾਰਮ ਵਿਚ ਆਲੂ ਪੁੱਟਣ ਵਾਲੀ ਮਸ਼ੀਨ ਜਿਸ ਨੂੰ ‘ਪਟਾਟੋ ਹਾਰਵੈਸਟਰ’ ਕਹਿੰਦੇ ਹਨ, ਉਤੇ ਕੰਮ ਕਰ ਰਿਹਾ ਸੀ। ਬਾਕੀ ਦੇ ਕੁਝ ਹੋਰ ਵਰਕਰ ਉਸ ਸਮੇਂ ਲੰਚ ਬ੍ਰੇਕ ਉਤੇ ਸਨ। ਪਤਾ ਲੱਗਾ ਹੈ ਕਿ ਟ੍ਰੈਕਟਰ ਤਾਂ ਰੁਕਿਆ ਹੋਇਆ ਸੀ, ਪਰ ਪਿਛੇ ਮਸ਼ੀਨ ਚੱਲ ਰਹੀ ਸੀ ਅਤੇ ਉਹ ਮੁੰਡਾ ਸ਼ਾਇਦ ਮਸ਼ੀਨ ਦੇ ਵਿਚ ਕੁਝ ਫਸਿਆ ਕੱਢਣ ਲੱਗਾ ਸੀ ਕਿ ਉਹ ਮਸ਼ੀਨ ਦੇ ਗੇੜ ਵਿਚ ਆ ਗਿਆ। ਦੁਪਹਿਰ 12.47 ਉਤੇ ਪੁਲਿਸ ਅਤੇ ਐਂਬੂਲੈਂਸ ਨੂੰ ਫੋਨ ਕਾਲ ਕੀਤੀ ਗਈ, ਪਰ ਇਸ ਨੌਜਵਾਨ ਦੀ ਮੌਤ ਤੁਰੰਤ ਹੋ ਗਈ ਦੱਸੀ ਜਾਂਦੇ ਹੀ। ਐਮਰਜੈਂਸੀ ਸੇਵਾਵਾਂ ਦੇ ਵਿਚ ਚਾਰ ਪੁਲਿਸ ਗੱਡੀਆਂ, ਦੋ ਫਾਇਰ ਬ੍ਰਿਗੇਡ ਅਤੇ ਇਕ ਐਂਬੂਲੈਂਸ ਮੌਕੇ ‘ਤੇ ਬਚਾਉਣ ਪੁੱਜੀ ਪਰ ਕਿਸਮਤ ਨੇ ਸਾਥ ਨਾ ਦਿੱਤਾ। ਉਸਦੇ ਪਿੰਡ ਦੇ ਕੁਝ ਮੁੰਡੇ ਹੁਣ ਇਸ ਮੁੰਡੇ ਦੇ ਮ੍ਰਿਤਕ ਸਰੀਰ ਨੂੰ ਇੰਡੀਆ ਭੇਜਣ ਅਤੇ ਪੁਲਿਸ ਪੜ੍ਹਤਾਲ ਵਿਚ ਸਹਿਯੋਗ ਕਰ ਰਹੇ ਹਨ। ਹਰਚੇਤ ਸਿੰਘ ਗਿੱਲ ਆਪਣੇ ਪਿਤਾ ਸ. ਠਾਣਾ ਸਿੰਘ ਅਤੇ ਮਾਤਾ ਕਰਮਜੀਤ ਕੌਰ ਦਾ ਛੋਟਾ ਸਪੁੱਤਰ ਸੀ। ਇਸਦਾ ਇਕ ਵੱਡਾ ਭਰਾ ਅਣਵਿਆਹਿਆ ਅਤੇ ਦੋ ਵੱਡੀਆਂ ਭੈਣਾਂ ਵਿਆਹੀਆਂ ਹੋਈਆਂ ਹਨ।
ਆਰਥਿਕ ਹਾਲਤ ਚੰਗੀ ਨਹੀਂ: ਇਸ ਪੱਤਰਕਾਰ ਨੇ ਪਿੰਡ ਰਹਿੰਦੇ ਉਸਦੇ ਚਚੇਰੇ ਭਰਾ ਸ. ਬਲਕਰਨ ਸਿੰਘ ਨਾਲ ਗੱਲਬਾਤ ਕੀਤੀ ਹੈ ਜਿਨ੍ਹਾਂ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਐਨੀ ਵਧੀਆ ਨਹੀਂ ਹੈ। ਇਸ ਮੁੰਡੇ ਨੂੰ ਉਨ੍ਹਾਂ ਕਾਫੀ ਖਰਚਾ ਕਰਕੇ ਪੜ੍ਹਨ ਭੇਜਿਆ ਸੀ। ਇਹ ਮੁੰਡਾ ਪੜ੍ਹਨ ਵਿਚ ਕਾਫੀ ਹੁਸ਼ਿਆਰ ਸੀ ਅਤੇ ਸਕੂਲ ਨੇ ਉਸਨੂੰ ਸਨਮਾਨਿਤ ਵੀ ਕੀਤਾ ਸੀ। ਪਰਿਵਾਰ ਨੇ ਇਥੇ ਵਸਦੀ ਕਮਿਊਨਿਟੀ ਨੂੰ ਅਪੀਲ ਕੀਤੀ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ।ran.
News Pic:

NZ P93 ੧੭ feb-੧

ਆਲੂ ਪੁੱਟਣ ਵਾਲੀ ਮਸ਼ੀਨ ਜਿੱਥੇ ਦੁਰਘਟਨਾ ਹੋਈ ਅਤੇ ਪੰਜਾਬੀ ਨੌਜਵਾਨ ਹਰਚੇਤ ਸਿੰਘ ਗਿੱਲ ਜਿਸ ਦੀ ਦਰਦਨਾਕ ਮੌਤ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article