PUNJABMAILUSA.COM

ਨਿਊਜ਼ੀਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਬਿਲ ਇੰਗਲਿਸ਼ ਨੇ ਰਾਜਨੀਤੀ ਨੂੰ ਕਿਹਾ ਅਲਵਿਦਾ

ਨਿਊਜ਼ੀਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਬਿਲ ਇੰਗਲਿਸ਼ ਨੇ ਰਾਜਨੀਤੀ ਨੂੰ ਕਿਹਾ ਅਲਵਿਦਾ

ਨਿਊਜ਼ੀਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਬਿਲ ਇੰਗਲਿਸ਼ ਨੇ ਰਾਜਨੀਤੀ ਨੂੰ ਕਿਹਾ ਅਲਵਿਦਾ
February 14
04:35 2018

-ਰੀਟਾਇਰ ਹੋ ਕੇ ਖੇਤੀਬਾੜੀ ਦੀਆਂ ਵੱਡੀਆਂ ਮਸ਼ੀਨਾਂ ਚਲਾਉਣ ਦਾ ਹੈ ਸ਼ੌਕ
ਔਕਲੈਂਡ, 14 ਫਰਵਰੀ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਪਿਛਲੇ 9 ਸਾਲ ਲਗਾਤਾਰ ਰਾਜ ਕਰ ਚੁੱਕੀ ਨਿਊਜ਼ੀਲੈਂਡ ਦੀ ਨੈਸ਼ਨਲ ਪਾਰਟੀ ਜਿਹੜੀ ਕਿ ਇਸ ਵੇਲੇ ਵਿਰੋਧੀ ਧਿਰ ਵਜੋਂ ਪਾਰਲੀਮੈਂਟ ਦੇ ਵਿਚ ਵਿਚਰ ਰਹੀ ਹੈ, ਦੇ ਨੇਤਾ ਸ੍ਰੀ ਬਿੱਲ ਇੰਗਲਿਸ਼ ਸਾਬਕਾ ਪ੍ਰਧਾਨ ਮੰਤਰੀ ਨੇ ਅੱਜ ਰਾਜਨੀਤੀ ਨੂੰ ਅਲਵਿਦਾ ਕਹਿਣ ਦਾ ਐਲਾਨ ਕਰ ਦਿੱਤਾ। ਉਹ ਆਪਣਾ ਰਸਮੀ ਅਸਤੀਫਾ 27 ਫਰਵਰੀ ਨੂੰ ਦੇ ਕੇ ਪਾਰਲੀਮੈਂਟ ਤੋਂ ਸਦਾ ਲਈ ਰੁਖਸੁਤ ਹੋ ਜਾਣਗੇ। ਉਹ ਪਿਛਲੇ 27 ਸਾਲਾਂ ਤੋਂ ਰਾਜਨੀਤੀ ਦੇ ਵਿਚ ਸਨ ਅਤੇ ਵੱਖ-ਵੱਖ ਮੰਤਰਾਲਿਆਂ ਤੋਂ ਇਲਾਵਾ ਉਹ ਉਪ ਪ੍ਰਧਾਨ ਮੰਤਰੀ ਅਤੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਆਪਣੇ ਸਾਰੇ ਸਹਿਯੋਗੀ ਕਰਮੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਪਿਛਲੇ 9 ਸਾਲਾਂ ਦੌਰਾਨ ਅਤੇ ਚੋਣਾ ਦੌਰਾਨ ਸਹਾਇਤਾ ਕੀਤੀ। ਉਨ੍ਹਾਂ ਖਾਸ ਕਰ ਆਪਣੀ ਪਤਨੀ ਮੈਰੀ ਅਤੇ 6 ਬੱਚਿਆਂ ਦਾ ਖਾਸ ਧੰਨਵਾਦ ਕੀਤਾ ਜਿਨ੍ਹਾਂ ਦੀ ਸਹਿਯੋਗ ਸਦਕਾ ਇਹ 27 ਸਾਲ ਪਾਰਲੀਮੈਂਟ ਦੇ ਵਿਚ ਆਪਣਾ ਯੋਗਦਾਨ ਪਾਉਂਦੇ ਰਹੇ। ਜਦੋਂ ਉਨ੍ਹਾਂ ਨੂੰ ਪੁਛਿਆ ਗਿਆ ਕਿ ਉਹ ਹੁਣ ਕਿਹੜੀ ਨੌਕਰੀ ਕਰਨ ਦਾ ਸੋਚ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਭਤੀਜਾ ਸ਼ਾਇਦ ਇਕ ਨੌਕਰੀ ਦੀ ਪੇਸ਼ਕਸ਼ ਕਰੇ। ਉਹ ਖੇਤੀਬਾੜੀ ਦੀਆਂ ਵੱਡੀਆਂ ਮਸ਼ੀਨਾਂ, ਚਾਰਾ ਆਦਿ ਕੱਟਣ ਵਾਲੀਆਂ ਕੰਬਾਈਨ ਨੁਮਾ ਮਸ਼ੀਨਾ ਚਲਾਉਣ ਦਾ ਸ਼ੌਕ ਰੱਖਦੇ ਹਨ। ਸੋ ਇਹ ਲੋਕ ਰਾਜਨੀਤੀ ਦੀ ਕੁਰਸੀ ਨੂੰ ਚਿੰਬੜ ਕੇ ਰਹਿਣ ਦੀ ਬਜਾਏ ਆਪਣਾ ਨਿੱਜੀ ਜੀਵਨ ਵੀ ਆਪਣੀ ਆਜ਼ਾਦੀ ਨਾਲ ਜਿਊਣ ਦਾ ਹੌਂਸਲਾ ਰੱਖਦੇ ਹਨ। ਉਨ੍ਹਾਂ ਦੀ ਥਾਂ ਨੈਸ਼ਨਲ ਪਾਰਟੀ ਦਾ ਕਿਹੜਾ ਸੰਸਦ ਮੈਂਬਰ ਪਾਰਟੀ ਨੇਤਾ ਬਣੇਗਾ ਅਜੇ ਐਲਾਨ ਨਹੀਂ ਕੀਤਾ ਗਿਆ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਨੈਸ਼ਨਲ ਪਾਰਟੀ ਦੇ ਨੇਤਾ ਅਤੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਸ੍ਰੀ ਜੌਹਨ ਕੀ ਨੇ 5 ਦਸੰਬਰ 2016 ਨੂੰ ਪ੍ਰਧਾਨ ਮੰਤਰੀ ਪੱਦ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਕਿਹਾ ਸੀ ਕਿ ਉਹ ਆਪਣਾ ਸਮਾਂ ਪਰਿਵਾਰ ਨਾਲ ਬਿਤਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਫਿਰ ਅਪ੍ਰੈਲ 2017 ਦੇ ਵਿਚ ਰਾਜਨੀਤੀ ਤੋਂ ਪੂਰਨ ਰੂਪ ਵਿਚ ਸੰਨਿਆਸ ਲੈ ਲਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article