PUNJABMAILUSA.COM

ਨਿਊ ਮੋਤੀ ਮਹਿਲ ਵਿਖੇ ਹੋਇਆ ਰਾਜਮਾਤਾ ਮਹਿੰਦਰ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ

 Breaking News

ਨਿਊ ਮੋਤੀ ਮਹਿਲ ਵਿਖੇ ਹੋਇਆ ਰਾਜਮਾਤਾ ਮਹਿੰਦਰ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ

ਨਿਊ ਮੋਤੀ ਮਹਿਲ ਵਿਖੇ ਹੋਇਆ ਰਾਜਮਾਤਾ ਮਹਿੰਦਰ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ
July 30
10:51 2017

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਭੇਟ ਕੀਤੀ ਸ਼ਰਧਾਂਜਲੀ
ਪਟਿਆਲਾ, 30 ਜੁਲਾਈ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਸਵ. ਮਹਿੰਦਰ ਕੌਰ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਸਮਾਗਮ ਪਟਿਆਲਾ ਵਿੱਚ ਸਥਿਤ ਨਵੇਂ ਮੋਤੀ ਮਹਿਲ ਵਿਖੇ ਕਰਵਾਇਆ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸੀਨੀਅਰ ਕਾਂਗਰਸੀ ਨੇਤਾ ਗੁਲਾਮ ਨਬੀ ਆਜ਼ਾਦ, ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸਿਆਸੀ, ਧਾਰਮਿਕ ਤੇ ਸਮਾਜਸੇਵੀ ਸ਼ਖਸੀਅਤਾਂ ਨੇ ਪਹੁੰਚ ਕੇ ਰਾਜਮਾਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉੱਥੇ ਹੀ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਕਾਂਗਰਸ ਦੇ ਚੇਅਰਪਰਸਨ ਸ੍ਰੀਮਤੀ ਸੋਨੀਆ ਗਾਂਧੀ ਵੱਲੋਂ ਸ਼ੋਕ ਸੁਨੇਹਾ ਭੇਜਿਆ ਗਿਆ। ਦੱਸ ਦੇਈਏ ਕਿ ਰਾਜਮਾਤਾ ਮਹਿੰਦਰ ਕੌਰ ਦਾ ਦਿਹਾਂਤ 24 ਜੁਲਾਈ ਨੂੰ ਹੋਇਆ ਸੀ ਤੇ ਉਨ੍ਹਾਂ ਦੀ ਚਿਖਾ ਨੂੰ ਅੱਗ ਉਨ੍ਹਾਂ ਦੇ ਸਪੁੱਤਰ ਕੈਪਟਨ ਅਮਰਿੰਦਰ ਸਿੰਘ ਨੇ ਦਿਖਾਈ ਸੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਭਰਾ ਮਲਵਿੰਦਰ ਸਿੰਘ ਅਤੇ ਪੁੱਤਰ ਰਣਇੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਪਰਿਵਾਰ ਦੇ ਨੇੜਲੇ ਰਿਸ਼ਤੇਦਾਰਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਭਣੋਈਆ ਸਾਬਕਾ ਕੇਂਦਰੀ ਮੰਤਰੀ ਕੰਵਰ ਨਟਵਰ ਸਿੰਘ ਅਤੇ ਮੇਜਰ ਕੰਵਲਜੀਤ ਸਿੰਘ ਢਿੱਲੋਂ ਵੀ ਆਪਣੇ ਪੁੱਤਰਾਂ ਦੇ ਨਾਲ ਹਾਜ਼ਰ ਸਨ। ਕੈਪਟਨ ਅਮਰਿੰਦਰ ਸਿੰਘ ਦੇ ਪੋਤਰੇ/ਦੋਹਤਰੇ ਨਿਰਵਾਨ ਸਿੰਘ, ਅੰਗਦ ਸਿੰਘ ਅਤੇ ਯਾਦਇੰਦਰ ਸਿੰਘ ਵੀ ਅੰਤਿਮ ਰਸਮਾਂ ਮੌਕੇ ਮੌਜੂਦ ਸਨ। ਰਾਜਮਾਤਾ ਦੀ ਅੰਤਿਮ ਵਿਦਾਇਗੀ ਵੇਲੇ ਵੱਖ-ਵੱਖ ਵਰਗਾਂ ਅਤੇ ਆਮ ਲੋਕਾਂ ਦੇ ਭਾਰੀ ਇਕੱਠ ਤੋਂ ਇਲਾਵਾ ਸਿਆਸੀ, ਧਾਰਮਿਕ ਅਤੇ ਪ੍ਰਸ਼ਾਸਕੀ ਆਗੂ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਰਾਜਮਾਤਾ ਨੂੰ ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਨਵਜੋਤ ਸਿੰਘ ਸਿੱਧੂ ਸਾਧੂ ਸਿੰਘ ਧਰਮਸੋਤ, ਸੰਸਦ ਮੈਂਬਰ ਸੰਤੋਖ ਚੌਧਰੀ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਦੇ ਸਲਾਹਕਾਰ ਬੀ.ਆਈ.ਐਸ. ਚਾਹਲ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਵੀ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਪੰਜਾਬ ਦੇ ਉੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਵੀ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪਾਰਟੀ ਲੀਹਾਂ ਤੋਂ ਉੱਪਰ ਉਠ ਕੇ ਬਹੁਤ ਸਾਰੇ ਉਘੇ ਸਿਆਸੀ ਆਗੂ ਵੀ ਰਾਜਮਾਤਾ ਮਹਿੰਦਰ ਕੌਰ ਨੂੰ ਸ਼ਰਧਾਂਜਲੀਆਂ ਦੇਣ ਲਈ ਪਹੁੰਚੇ ਉਨ੍ਹਾਂ ਵਿਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਧਰਮਵੀਰ ਗਾਂਧੀ, ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਐਨ.ਕੇ. ਸ਼ਰਮਾ ਅਤੇ ਤ੍ਰਿਣਮੂਲ ਕਾਂਗਰਸ ਪੰਜਾਬ ਇਕਾਈ ਦੇ ਆਗੂ ਜਗਮੀਤ ਸਿੰਘ ਬਰਾੜ ਸ਼ਾਮਲ ਸਨ। ਇਨ੍ਹਾਂ ਸਾਰੇ ਆਗੂਆਂ ਨੇ ਦੁਖੀ ਪਰਿਵਾਰ ਦੇ ਨਾਲ ਆਪਣਾ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਆਤਮਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਵੱਖ ਵੱਖ ਮੱਤਾਂ ਨਾਲ ਸਬੰਧਤ ਵੱਖ-ਵੱਖ ਧਾਰਮਿਕ ਆਗੂਆਂ ਨੇ ਸ਼ਾਹੀ ਸਮਾਧਾਂ ਵਿਖੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article