PUNJABMAILUSA.COM

ਨਿਗਮ ਚੋਣਾਂ ‘ਚ ਕਾਂਗਰਸ ਤੇ ਅਕਾਲੀ-ਭਾਜਪਾ ਲਈ ਬਾਗ਼ੀ ਬਣੇ ਸਿਰਦਰਦੀ

ਨਿਗਮ ਚੋਣਾਂ ‘ਚ ਕਾਂਗਰਸ ਤੇ ਅਕਾਲੀ-ਭਾਜਪਾ ਲਈ ਬਾਗ਼ੀ ਬਣੇ ਸਿਰਦਰਦੀ

ਨਿਗਮ ਚੋਣਾਂ ‘ਚ ਕਾਂਗਰਸ ਤੇ ਅਕਾਲੀ-ਭਾਜਪਾ ਲਈ ਬਾਗ਼ੀ ਬਣੇ ਸਿਰਦਰਦੀ
December 07
13:58 2017

ਜਲੰਧਰ, 7 ਦਸੰਬਰ (ਪੰਜਾਬ ਮੇਲ)-ਨਗਰ ਨਿਗਮ ਚੋਣਾਂ ਵਿਚ ‘ਆਪ’ ਨੂੰ ਛੱਡ ਕੇ ਬਾਕੀ ਸਿਆਸੀ ਪਾਰਟੀਆਂ ਲਈ ਬਾਗ਼ੀ ਉਮੀਦਵਾਰ ਸਿਰਦਰਦੀ ਬਣ ਗਏ ਹਨ। ਟਿਕਟ ਨਾ ਮਿਲਣ ‘ਤੇ ਇਨ੍ਹਾਂ ਆਗੂਆਂ ਨੇ ਬਗ਼ਾਵਤ ਦੇ ਝੰਡੇ ਫੜ ਲਏ ਹਨ। ਪੰਜ ਸਾਲ ਅਹੁਦੇ ‘ਤੇ ਕਾਇਮ ਰਹੇ ਭਾਜਪਾ ਦੇ ਮੇਅਰ ਸੁਨੀਲ ਜੋਤੀ ਨੇ ਵੀ ਆਪਣੇ ਲੜਕੇ ਲਈ ਟਿਕਟ ਮੰਗੀ ਸੀ, ਜੋ ਨਹੀਂ ਮਿਲੀ।
ਭਾਜਪਾ ਦੇ ਵਾਰਡ ਨੰਬਰ 52 ਤੋਂ ਮੌਜੂਦਾ ਕੌਂਸਲਰ ਵਰਿੰਦਰ ਸ਼ਰਮਾ ਉਰਫ ਗੁੱਡੂ ਦੀ ਟਿਕਟ ਕੱਟੇ ਜਾਣ ਨਾਲ ਉਹ ਵੀ ਭਰੇ-ਪੀਤੇ ਬੈਠੇ ਹਨ। ਉਹ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਹਨ। ਪਾਰਟੀ ਨੇ ਉਨ੍ਹਾਂ ਨੂੰ ਉਮਰ ਜ਼ਿਆਦਾ ਹੋਣ ਕਰ ਕੇ ਟਿਕਟ ਨਾ ਦੇਣ ਦਾ ਬਹਾਨਾ ਘੜਿਆ। ਵਾਰਡ ਨੰਬਰ 69 ਤੋਂ ਭਾਜਪਾ ਦੀ ਸੁਲੇਖਾ ਭਗਤ ਦੀ ਟਿਕਟ ਕੱਟੇ ਜਾਣ ਕਾਰਨ ਉਹ ਵੀ ਖ਼ਫ਼ਾ ਹਨ। ਭਾਜਪਾ ਦੇ ਮਹਿਲਾ ਮੋਰਚਾ ਦੀ ਸੂਬਾਈ ਉਪ ਪ੍ਰਧਾਨ ਸੁਖਰਾਜ ਕੌਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਿੰਮੀ ਮੁਲਤਾਨੀ ਵਿਚੋਂ ਕਿਸੇ ਇਕ ਨੂੰ ਟਿਕਟ ਦੇਣ ਦੀ ਮੰਗ ਕੀਤੀ ਗਈ ਸੀ। ਮਹਿਲਾ ਮੋਰਚਾ ਨੂੰ ਕੋਈ ਵੀ ਟਿਕਟ ਨਾ ਦੇਣ ‘ਤੇ ਮਹਿਲਾ ਮੋਰਚਾ ਲੀਡਰਸ਼ਿਪ ਨਾਲ ਖ਼ਫ਼ਾ ਹੈ ਤੇ ਸੁਖਰਾਜ ਕੌਰ ਨੇ ਭਾਜਪਾ ਦੇ ਚੋਣ ਦਫ਼ਤਰ ਵਿਚ ਜਾ ਕੇ ਉਥੇ ਬੈਠੇ ਆਗੂਆਂ ਨੂੰ ਖ਼ਰੀਆਂ-ਖ਼ਰੀਆਂ ਸੁਣਾਈਆਂ। ਭਾਜਪਾ ਦੇ ਦੋ ਆਗੂ ਸੁਭਾਸ਼ ਕਪੂਰ ਤੇ ਭਾਵਨਾ ਧੀਰ ਬਾਗ਼ੀ ਹੋ ਕੇ ਚੋਣ ਮੈਦਾਨ ਵਿਚ ਡਟ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਡਿਪਟੀ ਮੇਅਰ ਅਰਵਿੰਦਰ ਕੌਰ ਓਬਰਾਏ ਦੀ ਟਿਕਟ ਕੱਟੇ ਜਾਣ ਤੋਂ ਗੁੱਸੇ ਵਿਚ ਆਏ ਪਤੀ-ਪਤਨੀ ਨੇ ਬੁੱਧਵਾਰ ਵਾਰਡ ਨੰਬਰ 50 ਅਤੇ 51 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਕਾਗਜ਼ ਦਾਖ਼ਲ ਕਰ ਦਿੱਤੇ ਹਨ। ਕੁਲਦੀਪ ਸਿੰਘ ਓਬਰਾਏ ਪਿਛਲੇ 20 ਸਾਲਾਂ ਤੋਂ ਨਗਰ ਕੌਂਸਲ ਦੀ ਚੋਣ ਜਿੱਤਦੇ ਆ ਰਹੇ ਸਨ ਤੇ ਪਿਛਲੀਆਂ ਚੋਣਾਂ ਵਿਚ ਉਨ੍ਹਾਂ ਦਾ ਵਾਰਡ ਔਰਤਾਂ ਲਈ ਰਾਖਵਾਂ ਕੀਤੇ ਜਾਣ ਕਾਰਨ ਉਨ੍ਹਾਂ ਦੀ ਪਤਨੀ ਅਰਵਿੰਦਰ ਕੌਰ ਚੋਣ ਜਿੱਤੀ ਸੀ ਤੇ ਉਸ ਨੂੰ ਡਿਪਟੀ ਮੇਅਰ ਵੀ ਬਣਾਇਆ ਗਿਆ ਸੀ। ਕੁਲਦੀਪ ਸਿੰਘ ਓਬਰਾਏ ਨੇ ‘ਆਪ’ ਦਾ ਝਾੜੂ ਫੜ ਲਿਆ ਸੀ। ਕੁਝ ਦਿਨ ਪਹਿਲਾਂ ਹੀ ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਤੇ ਹੋਰ ਅਕਾਲੀ ਆਗੂਆਂ ਨੇ ਉਨ੍ਹਾਂ ਨੂੰ ਮਨਾ ਕੇ ਮੁੜ ਅਕਾਲੀ ਦਲ ਵਿਚ ਲੈ ਆਂਦਾ ਸੀ ਤੇ ਉਸ ਦੀ ਪਤਨੀ ਨੂੰ ਟਿਕਟ ਵੀ ਦੇ ਦਿੱਤੀ ਸੀ, ਪਰ ਪਾਰਟੀ ਅੰਦਰੋਂ ਉੱਠੇ ਵਿਰੋਧ ਕਾਰਨ ਟਿਕਟ ਕੱਟੇ ਜਾਣ ਤੋਂ ਔਖੇ ਉਬਰਾਏ ਜੋੜੇ ਨੇ ਬਾਗ਼ੀ ਹੋ ਕੇ ਚੋਣ ਮੈਦਾਨ ਮੱਲ ਲਿਆ ਹੈ।
ਉਧਰ, ਸੱਤਾਧਾਰੀ ਧਿਰ ਕਾਂਗਰਸ ਨੇ ਭਾਜਪਾ ਵਿਚੋਂ ਆਈ ਸੁਨੰਦਾ ਮਲਹੋਤਰਾ ਨੂੰ ਵਾਰਡ ਨੰਬਰ 45 ਤੋਂ ਉਮੀਦਵਾਰ ਬਣਾ ਦਿੱਤਾ ਹੈ। ਕਾਂਗਰਸ ਨੂੰ ਵੀ ਬਾਗ਼ੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਪਨ ਕੁਮਾਰ ਕੌਂਸਲਰ ਦੀ ਟਿਕਟ ਕੱਟ ਕੇ ਸੁੱਚਾ ਸਿੰਘ ਨੂੰ ਦੇਣ ਦੇ ਰੋਸ ਵਜੋਂ ਉਸ ਨੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਦੇ ਬਾਹਰ ਧਰਨਾ ਲਾਇਆ। ਬਿਪਨ ਕੁਮਾਰ ਨੇ ਐਲਾਨ ਕੀਤਾ ਕਿ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਵਾਰਡ ਨੰਬਰ 7 ਵਿਚ ਯੂਥ ਕਾਂਗਰਸੀ ਆਗੂ ਅਤੇ ਸਰਗਰਮ ਵਰਕਰ ਪ੍ਰਵੀਨ ਪਹਿਲਵਾਨ ਨੇ ਉਸ ਦੀ ਭੈਣ ਸੋਨੀਆ ਨੂੰ ਟਿਕਟ ਨਾ ਮਿਲਣ ‘ਤੇ ਬਾਗ਼ੀ ਹੋ ਕੇ ਆਪਣੀ ਮਾਤਾ ਸੁਰਿੰਦਰ ਕੌਰ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਲਈ ਕਾਗਜ਼ ਭਰ ਦਿੱਤੇ। ਪ੍ਰਵੀਨ ਨੇ ਦੋਸ਼ ਲਾਇਆ ਕਿ ਹਲਕਾ ਵਿਧਾਇਕ ਰਾਜਿੰਦਰ ਬੇਰੀ ਨੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਥਾਪੜਾ ਦਿੱਤਾ ਸੀ ਕਿ ਉਹ ਵਾਰਡ ਵਿਚ ਲੋਕਾਂ ਨਾਲ ਤਾਲਮੇਲ ਰੱਖਣ ਤੇ ਚੋਣਾਂ ਸਬੰਧੀ ਮੀਟਿੰਗਾਂ ਸ਼ੁਰੂ ਕਰ ਦੇਣ ਕਿਉਂਕਿ ਉਨ੍ਹਾਂ ਨੂੰ ਟਿਕਟ ਮਿਲਣੀ ਤੈਅ ਹੈ, ਪਰ ਐਨ ਮੌਕੇ ‘ਤੇ ਟਿਕਟ ਕਿਸੇ ਹੋਰ ਨੂੰ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਸੂਰਤ ਵਿਚ ਆਪਣੇ ਕਾਗਜ਼ ਵਾਪਸ ਨਹੀਂ ਲੈਣਗੇ। ਉਧਰ, ਆਮ ਆਦਮੀ ਪਾਰਟੀ ਨੇ ਸਾਰੇ 80 ਵਾਰਡਾਂ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ ਪਰ ਪਾਰਟੀ ਮੁਸ਼ਕਲ ਨਾਲ 47 ਦੇ ਕਰੀਬ ਉਮੀਦਵਾਰ ਹੀ ਚੋਣ ਮੈਦਾਨ ਵਿਚ ਉਤਾਰ ਸਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article