PUNJABMAILUSA.COM

ਨਿਗਮ ਹੈ ਕਰਜ਼ਈ ਤੇ ਸ਼ਹਿਰ ਵਾਸੀਆਂ ਨੂੰ ਦਿਖਾਏ ਜਾ ਰਹੇ ਨੇ ਸਮਾਰਟ ਸਿਟੀ ਦੇ ਸੁਪਨੇ!

ਨਿਗਮ ਹੈ ਕਰਜ਼ਈ ਤੇ ਸ਼ਹਿਰ ਵਾਸੀਆਂ ਨੂੰ ਦਿਖਾਏ ਜਾ ਰਹੇ ਨੇ ਸਮਾਰਟ ਸਿਟੀ ਦੇ ਸੁਪਨੇ!

ਨਿਗਮ ਹੈ ਕਰਜ਼ਈ ਤੇ ਸ਼ਹਿਰ ਵਾਸੀਆਂ ਨੂੰ ਦਿਖਾਏ ਜਾ ਰਹੇ ਨੇ ਸਮਾਰਟ ਸਿਟੀ ਦੇ ਸੁਪਨੇ!
July 11
10:06 2018

ਜਲੰਧਰ, 11 ਜੁਲਾਈ (ਪੰਜਾਬ ਮੇਲ)- ਉਂਝ ਤਾਂ ਜਲੰਧਰ ਨਗਰ ਨਿਗਮ ਪਿਛਲੇ ਕਈ ਸਾਲਾਂ ਤੋਂ ਵਿੱਤੀ ਸੰਕਟ ਦਾ ਸ਼ਿਕਾਰ ਹੈ ਪਰ ਹੁਣ ਇਹ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਦੀ ਗੱਲ ਕਰੀਏ ਤਾਂ ਇਸ ਸਮੇਂ ਜਲੰਧਰ ਨਗਰ ਨਿਗਮ 55 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੇ ਕਰਜ਼ੇ ਹੇਠ ਡੁੱਬਾ ਹੋਇਆ ਹੈ।
ਚੰਡੀਗੜ੍ਹ ਤੇ ਜਲੰਧਰ ’ਚ ਹਰ ਦੂਸਰੇ, ਚੌਥੇ ਦਿਨ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਲਈ ਬੈਠਕਾਂ ਕੀਤੀਅਾਂ ਜਾ ਰਹੀਅਾਂ ਹਨ, ਜਿਨ੍ਹਾਂ ’ਚ ਸ਼ਹਿਰ ਵਾਸੀਆਂ ਨੂੰ ਤਰ੍ਹਾਂ-ਤਰ੍ਹਾਂ ਦੇ ਸੁਪਨੇ ਦਿਖਾਏ ਜਾ ਰਹੇ ਹਨ। ਕਦੇ ਕਿਹਾ ਜਾਂਦਾ ਹੈ ਕਿ ਸ਼ਹਿਰ ’ਚ 100 ਕਰੋੜ ਰੁਪਏ ਦੀ ਲਾਗਤ ਨਾਲ ਸੀ. ਸੀ. ਟੀ. ਵੀ. ਕੈਮਰੇ ਤੇ ਪਬਲਿਕ ਅਨਾਊਂਸਮੈਂਟ ਸਿਸਟਮ ਲੱਗੇਗਾ ਤਾਂ ਕਦੇ 200 ਕਰੋੜ ਦੀ ਲਾਗਤ ਨਾਲ ਮਲਟੀਪਰਪਜ਼ ਸਟੇਡੀਅਮ ਹਾਲ ਅਤੇ ਸਪੋਰਟਸ ਹੱਬ ਦੇ ਲਾਅਰੇ ਲਾਏ ਜਾਂਦੇ ਹਨ। ਕਦੇ-ਕਦੇ 2 ਕਿ. ਮੀ. ਸੜਕ ਨੂੰ ਸਮਾਰਟ ਬਣਾਉਣ ਲਈ 22 ਕਰੋੜ ਰੁਪਏ ਖਰਚ ਕਰਨ ਦੇ ਪਲਾਨ ਬਣਾਏ ਜਾਂਦੇ ਹਨ ਤਾਂ ਕਦੇ ਸ਼ਹਿਰ ’ਚ 129 ਸਿਟੀ ਬੱਸਾਂ ਚਲਾਉਣ ਦੇ ਦਾਅਵੇ ਕੀਤੇ ਜਾਂਦੇ ਹਨ।
ਸਮਾਰਟ ਸਿਟੀ ਦੇ ਨਾਂ ’ਤੇ ਰੋਜ਼ਾਨਾ ਹੋ ਰਹੀਆਂ ਬੈਠਕਾਂ ’ਚ ਸ਼ਹਿਰ ਨੂੰ ਸਮਾਰਟ ਬਣਾਉਣ ਦੇ ਦਾਅਵਿਆਂ ਦੀ ਹਕੀਕਤ ਇਹ ਹੈ ਕਿ ਜਲੰਧਰ ਨਿਗਮ ਕੋਲ ਕਰਮਚਾਰੀਆਂ ਨੂੰ ਤਨਖਾਹ ਤੱਕ ਦੇਣ ਲਈ ਪੈਸੇ ਨਹੀਂ ਹਨ।
55 ਕਰੋੜ ਦੀ ਤਾਜ਼ਾ ਦੇਣਦਾਰੀ ਵਾਲੇ ਜਲੰਧਰ ਨਗਰ ਨਿਗਮ ਦੀ ਇਨਕਮ ਲਗਭਗ ਠੱਪ ਦਿਖਾਈ ਦੇ ਰਹੀ ਹੈ। ਇਸ ਸਮੇਂ ਨਿਗਮ ਦਾ ਸਿਰਫ ਤਹਿ-ਬਾਜ਼ਾਰੀ ਵਿਭਾਗ ਹੀ ਥੋੜ੍ਹਾ ਸਰਗਰਮ ਦਿਖਾਈ ਦੇ ਰਿਹਾ ਹੈ ਪਰ ਉਸ ਵੱਲੋਂ ਲਾਈ ਜਾ ਰਹੀ ਪੇਮੈਂਟ ਊਠ ਦੇ ਮੂੰਹ ’ਚ ਜੀਰਾ ਸਾਬਤ ਹੋ ਰਹੀ ਹੈ। ਪ੍ਰਾਪਰਟੀ ਤੇ ਵਾਟਰ ਟੈਕਸ ਕੁਲੈਕਸ਼ਨ ਲਗਭਗ ਜ਼ੀਰੋ ਪਹੁੰਚ ਗਈ ਹੈ। ਅਜਿਹੇ ’ਚ ਨਿਗਮ ਦਾ ਸਾਰਾ ਦਾਰੋਮਦਾਰ ਹੁਣ ਸੂਬਾ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਜੀ. ਐੱਸ. ਟੀ. ਸ਼ੇਅਰ ’ਤੇ ਨਿਰਭਰ ਕਰਦਾ ਹੈ।
ਆਰਥਿਕ ਤੰਗੀ ’ਚ ਨਿਗਮ ਪ੍ਰਸ਼ਾਸਨ ਨੇ ਨਵੇਂ ਕੌਂਸਲਰਾਂ ਨੂੰ ਖੁਸ਼ ਕਰਨ ਲਈ ਕੌਂਸਲਰ ਹਾਊਸ ਦੀ ਬੈਠਕ ’ਚ ਕਰੋੜਾਂ ਰੁਪਏ ਦੇ ਵਿਕਾਸ ਕੰਮ ਪਾਸ ਕਰਵਾ ਲਏ ਹਨ। ਮੇਅਰ ਜਗਦੀਸ਼ ਰਾਜਾ ਦਾ ਦਾਅਵਾ ਹੈ ਕਿ ਹਰ ਕੌਂਸਲਰ ਦੇ ਵਾਰਡ ਨਾਲ ਸਬੰਧਤ 50 ਲੱਖ ਰੁਪਏ ਦੇ ਕੰਮਾਂ ਦੇ ਟੈਂਡਰ ਲਾਏ ਜਾਣਗੇ। ਅਜਿਹੇ ’ਚ ਵਿਕਾਸ ਕੰਮਾਂ ਦੀ ਕੁਲ ਰਾਸ਼ੀ 40 ਕਰੋੜ ਹੋ ਜਾਵੇਗੀ। ਜੇਕਰ ਜਨਰਲ ਸੜਕਾਂ ਅਤੇ ਜਨਰਲ ਕੰਮਾਂ ’ਤੇ 10 ਕਰੋੜ ਵੀ ਖਰਚੇ ਜਾਣ ਤਾਂ ਵੀ ਨਿਗਮ ਨੂੰ ਵਿਕਾਸ ਲਈ 50 ਕਰੋੜ ਰੁਪਏ ਚਾਹੀਦੇ ਹਨ। ਅਜਿਹੇ ’ਚ 55 ਕਰੋੜ ਦੀ ਦੇਣਦਾਰੀ ਵਾਲਾ ਨਿਗਮ ਜੇਕਰ ਵਿਕਾਸ ਕੰਮ ਕਰਵਾਉਣ ਵੱਲ ਵਧਦਾ ਹੈ ਤਾਂ ਇਸ ’ਤੇ ਕਰਜ਼ੇ ਦਾ ਬੋਝ ਇਕ ਅਰਬ ਤੋਂ ਪਾਰ ਹੋ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article