PUNJABMAILUSA.COM

ਨਿਰਭੈਆ ਕਾਂਡ : ਦਿੱਲੀ ਗੈਂਗਰੇਪ ਦੇ ਦੋਸ਼ੀਆਂ ਨੂੰ ਫਾਂਸੀ ਬਰਕਰਾਰ

ਨਿਰਭੈਆ ਕਾਂਡ : ਦਿੱਲੀ ਗੈਂਗਰੇਪ ਦੇ ਦੋਸ਼ੀਆਂ ਨੂੰ ਫਾਂਸੀ ਬਰਕਰਾਰ

ਨਿਰਭੈਆ ਕਾਂਡ : ਦਿੱਲੀ ਗੈਂਗਰੇਪ ਦੇ ਦੋਸ਼ੀਆਂ ਨੂੰ ਫਾਂਸੀ ਬਰਕਰਾਰ
May 05
21:08 2017

nir
ਨਵੀਂ ਦਿੱਲੀ, 5 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ 16 ਦਸੰਬਰ 2012 ਦੇ ਗੈਂਗ ਰੇਪ ਅਤੇ ਕਤਲ ਕਾਂਡ ਦੇ ਚਾਰ ਦੋਸ਼ੀਆਂ ਬਾਰੇ ਅੱਜ ਸ਼ੁੱਕਰਵਾਰ ਦਿੱਤੇ ਫੈਸਲੇ ਵਿੱਚ ਦੋਸ਼ੀਆਂ ਦੀ ਸਜ਼ਾ-ਏ-ਮੌਤ ਦੇ ਫੈਸਲੇ ਨੂੰ ਕਾਇਮ ਰੱਖਿਆ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਲੀਆਂ ਅਪੀਲਾਂ ਫੈਸਲਾ ਦਿੱਤਾ ਹੈ। ਵਰਨਣ ਯੋਗ ਹੈ ਕਿ ਚਾਰਾਂ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਹੋਈ ਸੀ, ਜਿਸ ਨੂੰ ਕੋਰਟ ਨੇ ਕਾਇਮ ਰੱਖਿਆ ਹੈ।
ਜਸਟਿਸ ਦੀਪਕ ਮਿਸ਼ਰਾ, ਜਸਟਿਸ ਆਰ. ਭਾਨੂੰਮਤੀ ਅਤੇ ਜਸਟਿਸ ਅਸ਼ੋਕ ਭੂਸ਼ਣ ਦੀ ਬੈਂਚ ਨੇ ਇਸ ਕੇਸ ਵਿੱਚ ਫੈਸਲਾ ਸੁਣਾਇਆ, ਜਿਸ ਕਾਂਡ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ ਅਤੇ ਨਿਰਭੈਆ ਕਾਂਡ ਦੇ ਨਾਂ ਨਾਲ ਚਰਚਿਤ ਰਿਹਾ ਸੀ। ਸੁਪਰੀਮ ਕੋਰਟ ਨੇ ਚਾਰੇ ਦੋਸ਼ੀਆਂ ਮੁਕੇਸ਼, ਪਵਨ, ਵਿਨੇ ਸ਼ਰਮਾ ਤੇ ਅਕਸ਼ੈ ਕੁਮਾਰ ਸਿੰਘ ਦੀਆਂ ਅਪੀਲਾਂ ਉੱਤੇ 27 ਮਾਰਚ ਨੂੰ ਆਪਣਾ ਫੈਸਲਾ ਰਾਖਵਾਂ ਰੱਖਿਆ ਸੀ। ਚਾਰਾਂ ਨੇ 13 ਮਾਰਚ 2014 ਨੂੰ ਹਾਈ ਕੋਰਟ ਵੱਲੋਂ ਦੋਸ਼ੀ ਠਹਿਰਾਏ ਜਾਣ ਪਿੱਛੋਂ ਮੌਤ ਦੀ ਸਜ਼ਾ ਦੇ ਖਿਲਾਫ ਅਪੀਲ ਕੀਤੀ ਸੀ। ਇਨ੍ਹਾਂ ਚਾਰਾਂ ਤੋਂ ਇਲਾਵਾ ਇਕ ਦੋਸ਼ੀ ਰਾਮ ਸਿੰਘ ਨੇ ਤਿਹਾੜ ਜੇਲ ਵਿੱਚ ਖੁਦਕੁਸ਼ੀ ਕਰ ਲਈ ਸੀ ਅਤੇ ਇਕ ਹੋਰ ਨਾਬਾਲਗ ਦੋਸ਼ੀ ਨੂੰ ਬਾਲ ਅਪਰਾਧ ਨਿਆਂ ਬੋਰਡ ਨੇ ਸੁਧਾਰ ਗ੍ਰਹਿ ਭੇਜ ਦਿੱਤਾ ਸੀ। ਉਸ ਨੇ ਸੁਧਾਰ ਗ੍ਰਹਿ ਵਿੱਚ ਸਜ਼ਾ ਦੇ ਆਪਣੇ ਤਿੰਨ ਸਾਲ ਪੂਰੇ ਕਰ ਲਏ ਹਨ।
ਸਾਲ 2012 ਵਿੱਚ 16 ਦਸੰਬਰ ਦੀ ਰਾਤ 23 ਸਾਲਾ ਪੈਰਾ ਮੈਡੀਕਲ ਵਿਦਿਆਰਥਣ ਨਾਲ ਦੱਖਣੀ ਦਿੱਲੀ ਵਿੱਚ ਇਕ ਚੱਲਦੀ ਬੱਸ ਵਿੱਚ ਸਮੂਹਕ ਬਲਾਤਕਾਰ ਕੀਤਾ ਗਿਆ ਸੀ ਤੇ ਉਸ ਨੂੰ ਉਸ ਦੇ ਇਕ ਦੋਸਤ ਨਾਲ ਬੱਸ ਤੋਂ ਬਾਹਰ ਸੁੱਟ ਦਿੱਤਾ ਗਿਆ ਸੀ। ਉਸੇ ਸਾਲ 29 ਦਸੰਬਰ ਨੂੰ ਸਿੰਗਾਪੁਰ ਦੇ ਇਕ ਹਸਪਤਾਲ ਵਿੱਚ ਲੜਕੀ ਦੀ ਮੌਤ ਹੋ ਗਈ ਸੀ। ਇਸ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨਾਲ ਨਜਿੱਠਣ ਤੋਂ ਇਲਾਵਾ ਸੁਪਰੀਮ ਕੋਰਟ ਦੋਸ਼ੀਆਂ ਨੂੰ ਦਿੱਤੀ ਜਾਣ ਵਾਲੀ ਸਜ਼ਾ ਦੀ ਮਾਤਰਾ ਦੇ ਮੁੱਦੇ ਉੱਤੇ ਵੀ ਵਿਚਾਰ ਕਰ ਰਹੀ ਸੀ। ਦਿੱਲੀ ਪੁਲਸ ਨੇ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਅਤੇ ਬਚਾਅ ਪੱਖ ਦੇ ਵਕੀਲਾਂ ਨੇ ਕਿਹਾ ਸੀ ਕਿ ਗਰੀਬ ਪਰਿਵਾਰਕ ਪਿੱਠ ਭੂਮੀ ਦੇ ਹੋਣ ਅਤੇ ਨੌਜਵਾਨ ਹੋਣ ਕਾਰਨ ਨਰਮੀ ਵਰਤੀ ਜਾਣੀ ਚਾਹੀਦੀ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article