PUNJABMAILUSA.COM

ਨਿਹਾਲੂਵਾਲ ਵਿਖੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਨਜਾਇਜ ਕਬਜ਼ੇ ਵਾਲੀ ਗਲੀ ਦੀ ਨਿਸ਼ਾਨਦੇਹੀ ਕਰਵਾਈ

ਨਿਹਾਲੂਵਾਲ ਵਿਖੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਨਜਾਇਜ ਕਬਜ਼ੇ ਵਾਲੀ ਗਲੀ ਦੀ ਨਿਸ਼ਾਨਦੇਹੀ ਕਰਵਾਈ

ਨਿਹਾਲੂਵਾਲ ਵਿਖੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਨਜਾਇਜ ਕਬਜ਼ੇ ਵਾਲੀ ਗਲੀ ਦੀ ਨਿਸ਼ਾਨਦੇਹੀ ਕਰਵਾਈ
June 09
21:34 2018

ਮਹਿਲ ਕਲਾਂ, 09 ਜੂਨ (ਗੁਰਭਿੰਦਰ ਗੁਰੀ/ਪੰਜਾਬ ਮੇਲ)- ਬਲਾਕ ਮਹਿਲ ਕਲਾਂ ਦੇ ਪਿੰਡ ਨਿਹਾਲੂਵਾਲ ਵਿਖੇ ਦਲਿੱਤ ਭਾਈਚਾਰੇ ਦੇ ਲੋਕਾਂ ਦੇ ਛੱਪੜ ਨੂੰ ਜਾਦੇ ਪੰਚਾਇਤੀ ਰਸਤੇ ਦੀ ਨਿਸ਼ਾਨਦੇਹੀ ਨਾਇਬ ਤਹਿਸੀਲਦਾਰ ਮਹਿਲ ਕਲਾਂ ਸ. ਹਰਪਾਲ ਸਿੰਘ ਦੀ ਅਗਵਾਈ ਹੇਠ ਕਾਨੂੰਗੋ ਵਿਜੈ ਕੁਮਾਰ ਵੱਲੋਂ ਕਰਵਾਈ ਗਈ । ਇਸ ਮੌਕੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਵੇਖਦੇ ਹੋਏ ਮੁੱਖ ਅਫਸਰ ਥਾਣਾ ਮਹਿਲ ਕਲਾਂ ਸੰਜੀਵ ਸਿੰਗਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਚ ਪੁਲਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਇਸ ਸਮੇਂ ਕੰਨੂਗੋ ਵਿਜੈ ਕੁਮਾਰ ਤੇ ਪਟਵਾਰੀ ਗੁਰਪ੍ਰੀਤ ਸਿੰਘ ਵੱਲੋਂ ਆਪਣੇ ਸਟਾਫ ਸਮੇਤ ਛੱਪੜ ਨੂੰ ਜਾਦੇ ਰਸਤੇ ਤੇ ਮਿਣਤੀ ਕਰਵਾ ਕੇ ਠੱਡੇ ਲਗਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਕਾਇਤ ਕਰਤਾ ਪੰਚ ਗੁਰਮੀਤ ਸਿੰਘ ਨਿਹਾਲੂਵਾਲ ਅਤੇ ਪ੍ਰਧਾਨ ਬਲਜੀਤ ਸਿੰਘ,ਨੰਬਰਦਾਰ ਨਾਇਬ ਸਿੰਘ,ਨੰਬਰਦਾਰ ਅਵਤਾਰ ਸਿੰਘ,ਸਰੂਪ ਚੰਦ,ਭਾਗ ਸਿੰਘ, ਚੇਤ ਸਿੰਘ,ਹਰਜਿੰਦਰ ਸਿੰਘ,ਹਰਦੇਵ ਸਿੰਘ,ਰਾਜਵਿੰਦਰ ਸਿੰਘ ਅਤੇ ਚਰਨ ਸਿੰਘ ਨੇ ਦੱਸਿਆਂ ਕਿ ਪਿੰਡ ਦੇ ਦਲਿਤ ਭਾਈਚਾਰੇ ਦੇ ਲੋਕਾਂ ਦੇ ਛੱਪੜ ਨੂੰ ਜਾਦੇ ਪੰਚਾਇਤੀ ਰਸਤੇ ਤੇ ਤਿੰਨ ਘਰਾਂ ਵੱਲੋਂ ਨਜਾਇਜ ਕਬਜਾ ਕਰਕੇ ਕੰਧਾ ਕੀਤੀਆਂ ਗਈਆ ਸਨ। ਜਿਸ ਸਬੰਧੀ ਉਕਤ ਰਸਤੇ ਨੂੰ ਪੂਰਾ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਨਿਸ਼ਾਨਦੇਹੀ ਕਰਵਾਉਣ ਸਬੰਧੀ ਦਰਖਾਸਤ ਦਿੱਤੀ ਸੀ। ਜਿਸ ਤੇ ਕਾਰਵਾਈ ਕਰਦਿਆਂ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾ ਵੀ ਮਿਣਤੀ ਕਰਵਾਉਣ ਲਈ ਕਈ ਵਾਰ ਅਧਿਕਾਰੀ ਆਏ ਪਰ ਕਬਾਜਧਾਰੀਆਂ ਦੇ ਵਿਰੋਧ ਕਾਰਨ ਉਕਤ ਥਾਂ ਦੀ ਨਿਸ਼ਾਨਦੇਹੀ ਨਹੀ ਸੀ ਹੋ ਸਕੀ। ਅੱਜ ਪ੍ਰਸ਼ਾਸਨ ਵੱਲੋਂ ਆਪਣੇ ਸਮੁੱਚੇ ਅਮਲੇ ਸਮੇਤ ਪੁੱਜ ਕੇ ਇਸ ਥਾਂ ਦੀ ਨਿਸ਼ਾਨਦੇਹੀ ਕਰਕੇ ਠੱਡੇ ਲਗਵਾ ਦਿੱਤੇ ਹਨ। ਇਸ ਮੌਕੇ ਕਾਨੂੰਗੋ ਵਿਜੈ ਕੁਮਾਰ ਨੇ ਕਿਹਾ ਕਿ ਮਾਨਯੋਗ ਡਿਪਟੀ ਕਮਿਸ਼ਨਰ ਬਰਨਾਲਾ ਦੀਆਂ ਹਦਾਇਤਾਂ ਅਨੁਸਾਰ ਪਿੰਡ ਦੇ ਪੰਚ ਗੁਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਵਾਸੀ ਨਿਹਾਲੂਵਾਲ ਦੀ ਅਗਵਾਈ ਚ ਵੱਡੀ ਗਿਣਤੀ ਚ ਪਿੰਡ ਵਾਸੀਆਂ ਵੱਲੋਂ ਦਿੱਤੀ ਸ਼ਕਾਇਤ ਕਾਰਵਾਈ ਕਰਦਿਆਂ ਅੱਜ ਪੁਲਸ ਪ੍ਰਸ਼ਾਸਨ ਦੀ ਹਾਜਰੀ ਚ ਉਕਤ ਵਿਵਾਦਤ ਜਗਾਂ ਦੀ ਮਿਣਤੀ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਿਸ਼ਾਨਦੇਹੀ ਦਾ ਅਮਨ ਅਮਾਨ ਨਾਲ ਨੇਪਰੇ ਚਾੜਿਆ ਗਿਆ ਹੈ। ਅੱਜ ਦ ਕਾਰਵਾਈ ਦੀ ਪੂਰੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਸੌਂਪੀ ਜਾਵੇਗੀ । ਇਸ ਮੌਕੇ ਕਾਂਗਰਸੀ ਆਗੂ ਬਲਜੀਤ ਸਿੰਘ, ਰਾਜਵਿੰਦਰ ਸਿੰਘ ਨੰਬਰਦਾਰ ਨਾਇਬ ਸਿੰਘ, ਨੰਬਰਦਾਰ ਅਵਤਾਰ ਸਿੰਘ,ਸਰੂਪ ਚੰਦ, ਭਾਗ ਸਿੰਘ,ਚੇਤ ਸਿੰਘ,ਹਰਜਿੰਦਰ ਸਿੰਘ, ਹਰਦੇਵ ਸਿੰਘ ਅਤੇ ਚਰਨ ਸਿੰਘ ਹਾਜਰ ਸਨ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article