PUNJABMAILUSA.COM

ਨਿਹੰਗ ਸਿੰਘਾਂ ਨੇ ਲੲੀ ਪੀੜਤ ਪਰਿਵਾਰਾਂ ਦੀ ਸਾਰ

ਨਿਹੰਗ ਸਿੰਘਾਂ ਨੇ ਲੲੀ ਪੀੜਤ ਪਰਿਵਾਰਾਂ ਦੀ ਸਾਰ

ਨਿਹੰਗ ਸਿੰਘਾਂ ਨੇ ਲੲੀ ਪੀੜਤ ਪਰਿਵਾਰਾਂ ਦੀ ਸਾਰ
October 25
03:41 2015

nihang'
ਜੈਤੋ, 24 ਅਕਤੂਬਰ (ਪੰਜਾਬ ਮੇਲ)- ਬੁੱਢਾ ਦਲ ਦੇ ਮੁਖੀ ਨਿਹੰਗ ਸਿੰਘ ਬਾਬਾ ਬਲਬੀਰ ਸਿੰਘ ਆਪਣੇ ਸਾਥੀਆਂ ਸਮੇਤ ਬਹਿਬਲ ਕਾਂਡ ਦੇ ਪੀੜਤਾਂ ਨੂੰ ਮਿਲਣ ਪਿੰਡ ਸਰਾਵਾਂ ਅਤੇ ਬਹਿਬਲ ਖੁਰਦ ਪਹੁੰਚੇ। ਉਨ੍ਹਾਂ ਨੇ ਪੂਰੇ ਘਟਨਾਕ੍ਰਮ ਨੂੰ ਅਫ਼ਸੋਸਜਨਕ ਦੱਸਦਿਆਂ ਇਸ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਸੰਗਤਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਦੋਸ਼ਾਂ ’ਤੇ ਦਰਜ ਕੀਤੇ ਕੇਸ ਵਾਪਸ ਲਏ ਜਾਣ ਅਤੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੇ ਹਨ ਤੇ ਮਨੁੱਖਤਾ ਨੂੰ ਪਿਆਰ ਕਰਨ ਵਾਲਾ ਕੋਈ ਵੀ ਮਨੁੱਖ ਪਾਵਨ ਸਰੂਪਾਂ ਦੀ ਬੇਅਦਬੀ ਬਾਰੇ ਸੋਚ ਵੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਾ ਇਨਸਾਨੀਅਤ ਦਾ ਦੋਖੀ ਹੈ। ਬਲਬੀਰ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਜੋਸ਼ ਦੇ ਨਾਲ-ਨਾਲ ਵਿਵੇਕ ਨੂੰ ਨਾ ਭੁੱਲੇ ਤਾਂ ਜੋ ਭਾਈਚਾਰਕ ਸਾਂਝ ਦੀ ਤੰਦ ਮਜ਼ਬੂਤ ਰਹੇ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਘਟਨਾਕ੍ਰਮ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ, ਜੋ ਕਸੂਰਵਾਰ ਹਨ ਉਹ ਫੜੇ ਜਾਣੇ ਚਾਹੀਦੇ ਹਨ ਅਤੇ ਨਿਰਦੋਸ਼ਾਂ ’ਤੇ ਬਣੇ ਕੇਸ ਰੱਦ ਹੋਣੇ ਚਾਹੀਦੇ ਹਨ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਭ ਨੂੰ ਰਲ ਮਿਲ ਕੇ ਅੱਗੇ ਤੋਂ ਚੌਕਸ ਰਹਿਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਹੋਣ। ੳੁਨ੍ਹਾਂ ਨੇ ਆਪਣੇ ਦਲ ਵੱਲੋਂ ਗੋਲੀ ਕਾਂਡ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਅਤੇ ਜ਼ਖ਼ਮੀ ਹੋਏ ਬੇਅੰਤ ਸਿੰਘ ਦੇ ਪਰਿਵਾਰ ਨੂੰ ਇਕੱਤੀ ਹਜ਼ਾਰ ਰੁਪਏ ਮਾਲੀ ਸਹਾਇਤਾ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਦਲ ਪੰਥ ਬਿਧੀ ਚੰਦ ਦੇ ਜਥੇਦਾਰ ਬਾਬਾ ਅਵਤਾਰ ਸਿੰਘ, ਤਰਨਾ ਦਲ ਹਰੀਆਂ ਵੇਲਾਂ ਦੇ ਜਥੇਦਾਰ ਬਾਬਾ ਨਿਹਾਲ ਸਿੰਘ, ਸਿੱਖ ਪ੍ਰਚਾਰਕ ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਸਰਵਣ ਸਿੰਘ, ਬਾਬਾ ਜੱਸਾ ਸਿੰਘ, ਬਾਬਾ ਨਾਰੰਗ ਸਿੰਘ, ਬਾਬਾ ਰਣਜੋਧ ਸਿੰਘ, ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article